< ਬਿਵਸਥਾ ਸਾਰ 23 >

1 ਜਿਸ ਦੇ ਨਲ ਮਿੱਧੇ ਗਏ ਹੋਣ ਜਾਂ ਇੰਦਰੀ ਕੱਟੀ ਹੋਈ ਹੋਵੇ, ਉਹ ਯਹੋਵਾਹ ਦੀ ਸਭਾ ਵਿੱਚ ਨਾ ਵੜੇ।
לֹֽא־יָבֹ֧א פְצֽוּעַ־דַּכָּ֛א וּכְר֥וּת שָׁפְכָ֖ה בִּקְהַ֥ל יְהוָֽה׃ ס
2 ਕੁਕਰਮ ਨਾਲ ਜੰਮਿਆ ਹੋਇਆ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਸ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ।
לֹא־יָבֹ֥א מַמְזֵ֖ר בִּקְהַ֣ל יְהוָ֑ה גַּ֚ם דּ֣וֹר עֲשִׂירִ֔י לֹא־יָ֥בֹא ל֖וֹ בִּקְהַ֥ל יְהוָֽה׃ ס
3 ਕੋਈ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਨ੍ਹਾਂ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਕਦੀ ਨਾ ਵੜੇ।
לֹֽא־יָבֹ֧א עַמּוֹנִ֛י וּמוֹאָבִ֖י בִּקְהַ֣ל יְהוָ֑ה גַּ֚ם דּ֣וֹר עֲשִׂירִ֔י לֹא־יָבֹ֥א לָהֶ֛ם בִּקְהַ֥ל יְהוָ֖ה עַד־עוֹלָֽם׃
4 ਇਸ ਦਾ ਕਾਰਨ ਇਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸੀ ਤਦ ਉਹ ਰੋਟੀ ਪਾਣੀ ਲੈ ਕੇ ਰਾਹ ਵਿੱਚ ਤੁਹਾਨੂੰ ਮਿਲਣ ਲਈ ਨਹੀਂ ਨਿੱਕਲੇ, ਸਗੋਂ ਉਨ੍ਹਾਂ ਨੇ ਤੁਹਾਡੇ ਵਿਰੁੱਧ ਬਓਰ ਦੇ ਪੁੱਤਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆ ਦੇ ਪਥੋਰ ਵਿੱਚੋਂ ਸੱਦਿਆ, ਤਾਂ ਜੋ ਉਹ ਤੁਹਾਨੂੰ ਸਰਾਪ ਦੇਵੇ।
עַל־דְּבַ֞ר אֲשֶׁ֨ר לֹא־קִדְּמ֤וּ אֶתְכֶם֙ בַּלֶּ֣חֶם וּבַמַּ֔יִם בַּדֶּ֖רֶךְ בְּצֵאתְכֶ֣ם מִמִּצְרָ֑יִם וַאֲשֶׁר֩ שָׂכַ֨ר עָלֶ֜יךָ אֶת־בִּלְעָ֣ם בֶּן־בְּע֗וֹר מִפְּת֛וֹר אֲרַ֥ם נַהֲרַ֖יִם לְקַֽלְלֶֽךָּ׃
5 ਪਰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਬਿਲਆਮ ਦੀ ਨਾ ਸੁਣੀ, ਸਗੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਪ੍ਰੇਮ ਰੱਖਦਾ ਹੈ।
וְלֹֽא־אָבָ֞ה יְהוָ֤ה אֱלֹהֶ֙יךָ֙ לִשְׁמֹ֣עַ אֶל־בִּלְעָ֔ם וַיַּהֲפֹךְ֩ יְהוָ֨ה אֱלֹהֶ֧יךָ לְּךָ֛ אֶת־הַקְּלָלָ֖ה לִבְרָכָ֑ה כִּ֥י אֲהֵֽבְךָ֖ יְהוָ֥ה אֱלֹהֶֽיךָ׃
6 ਤੁਸੀਂ ਆਪਣੇ ਜੀਵਨ ਭਰ ਉਨ੍ਹਾਂ ਦੀ ਸੁੱਖ-ਸਾਂਦ ਅਤੇ ਭਲਿਆਈ ਨਾ ਭਾਲੋ।
לֹא־תִדְרֹ֥שׁ שְׁלֹמָ֖ם וְטֹבָתָ֑ם כָּל־יָמֶ֖יךָ לְעוֹלָֽם׃ ס
7 ਤੁਸੀਂ ਕਿਸੇ ਅਦੋਮੀ ਤੋਂ ਘਿਰਣਾ ਨਾ ਕਰਿਓ, ਕਿਉਂ ਜੋ ਉਹ ਤੁਹਾਡਾ ਭਰਾ ਹੈ। ਤੁਸੀਂ ਕਿਸੇ ਮਿਸਰੀ ਤੋਂ ਵੀ ਘਿਰਣਾ ਨਾ ਕਰਿਓ ਕਿਉਂ ਜੋ ਤੁਸੀਂ ਉਸ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇ।
לֹֽא־תְתַעֵ֣ב אֲדֹמִ֔י כִּ֥י אָחִ֖יךָ ה֑וּא ס לֹא־תְתַעֵ֣ב מִצְרִ֔י כִּי־גֵ֖ר הָיִ֥יתָ בְאַרְצֽוֹ׃
8 ਉਨ੍ਹਾਂ ਦੇ ਪੁੱਤਰ ਜਿਹੜੇ ਤੀਜੀ ਪੀੜ੍ਹੀ ਵਿੱਚ ਉਨ੍ਹਾਂ ਤੋਂ ਜੰਮਣ, ਉਹ ਯਹੋਵਾਹ ਦੀ ਸਭਾ ਵਿੱਚ ਆ ਸਕਦੇ ਹਨ।
בָּנִ֛ים אֲשֶׁר־יִוָּלְד֥וּ לָהֶ֖ם דּ֣וֹר שְׁלִישִׁ֑י יָבֹ֥א לָהֶ֖ם בִּקְהַ֥ל יְהוָֽה׃ ס
9 ਜਦ ਤੁਸੀਂ ਜਾ ਕੇ ਆਪਣੇ ਵੈਰੀਆਂ ਦੇ ਵਿਰੁੱਧ ਛਾਉਣੀ ਲਾਓ ਤਾਂ ਤੁਸੀਂ ਹਰੇਕ ਬੁਰੀ ਗੱਲ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਿਓ।
כִּֽי־תֵצֵ֥א מַחֲנֶ֖ה עַל־אֹיְבֶ֑יךָ וְנִ֨שְׁמַרְתָּ֔ מִכֹּ֖ל דָּבָ֥ר רָֽע׃
10 ੧੦ ਜੇ ਤੁਹਾਡੇ ਵਿੱਚ ਕੋਈ ਮਨੁੱਖ ਹੋਵੇ ਜਿਹੜਾ ਅਣਜਾਣੇ ਹੀ ਰਾਤ ਨੂੰ ਅਸ਼ੁੱਧ ਹੋ ਗਿਆ ਹੋਵੇ, ਤਾਂ ਉਹ ਛਾਉਣੀ ਵਿੱਚੋਂ ਬਾਹਰ ਚਲਿਆ ਜਾਵੇ, ਉਹ ਛਾਉਣੀ ਵਿੱਚ ਨਾ ਆਵੇ।
כִּֽי־יִהְיֶ֤ה בְךָ֙ אִ֔ישׁ אֲשֶׁ֛ר לֹא־יִהְיֶ֥ה טָה֖וֹר מִקְּרֵה־לָ֑יְלָה וְיָצָא֙ אֶל־מִח֣וּץ לַֽמַּחֲנֶ֔ה לֹ֥א יָבֹ֖א אֶל־תּ֥וֹךְ הַֽמַּחֲנֶֽה׃
11 ੧੧ ਪਰ ਸ਼ਾਮ ਦੇ ਸਮੇਂ ਉਹ ਪਾਣੀ ਨਾਲ ਨਹਾਵੇ ਅਤੇ ਜਦ ਸੂਰਜ ਡੁੱਬ ਗਿਆ ਹੋਵੇ, ਤਦ ਉਹ ਛਾਉਣੀ ਵਿੱਚ ਆ ਜਾਵੇ।
וְהָיָ֥ה לִפְנֽוֹת־עֶ֖רֶב יִרְחַ֣ץ בַּמָּ֑יִם וּכְבֹ֣א הַשֶּׁ֔מֶשׁ יָבֹ֖א אֶל־תּ֥וֹךְ הַֽמַּחֲנֶה׃
12 ੧੨ ਛਾਉਣੀ ਦੇ ਬਾਹਰ ਇੱਕ ਪਾਸੇ ਨੂੰ ਤੁਹਾਡੇ ਲਈ ਇੱਕ ਸਥਾਨ ਹੋਵੇ, ਜਿੱਥੇ ਤੁਸੀਂ ਜੰਗਲ-ਪਾਣੀ ਲਈ ਜਾਓ।
וְיָד֙ תִּהְיֶ֣ה לְךָ֔ מִח֖וּץ לַֽמַּחֲנֶ֑ה וְיָצָ֥אתָ שָׁ֖מָּה חֽוּץ׃
13 ੧੩ ਤੁਹਾਡੇ ਸੰਦਾਂ ਵਿੱਚ ਤੁਹਾਡੇ ਕੋਲ ਇੱਕ ਰੰਬੀ ਹੋਵੇ ਅਤੇ ਜਦ ਤੁਸੀਂ ਜੰਗਲ-ਪਾਣੀ ਲਈ ਬੈਠੋ, ਤਦ ਉਸ ਦੇ ਨਾਲ ਮਿੱਟੀ ਪੁੱਟ ਕੇ ਆਪਣੇ ਮਲ ਨੂੰ ਢੱਕ ਦਿਓ।
וְיָתֵ֛ד תִּהְיֶ֥ה לְךָ֖ עַל־אֲזֵנֶ֑ךָ וְהָיָה֙ בְּשִׁבְתְּךָ֣ ח֔וּץ וְחָפַרְתָּ֣ה בָ֔הּ וְשַׁבְתָּ֖ וְכִסִּ֥יתָ אֶת־צֵאָתֶֽךָ׃
14 ੧੪ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਛੁਡਾਉਣ ਲਈ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਹਰਾਉਣ ਲਈ ਤੁਹਾਡੀ ਛਾਉਣੀ ਦੇ ਵਿੱਚ ਫਿਰਦਾ ਹੈ, ਇਸ ਲਈ ਤੁਹਾਡੀ ਛਾਉਣੀ ਪਵਿੱਤਰ ਹੋਵੇ, ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਵਿੱਚ ਕੁਝ ਅਸ਼ੁੱਧਤਾ ਵੇਖੇ ਅਤੇ ਮੁੜ ਜਾਵੇ।
כִּי֩ יְהוָ֨ה אֱלֹהֶ֜יךָ מִתְהַלֵּ֣ךְ ׀ בְּקֶ֣רֶב מַחֲנֶ֗ךָ לְהַצִּֽילְךָ֙ וְלָתֵ֤ת אֹיְבֶ֙יךָ֙ לְפָנֶ֔יךָ וְהָיָ֥ה מַחֲנֶ֖יךָ קָד֑וֹשׁ וְלֹֽא־יִרְאֶ֤ה בְךָ֙ עֶרְוַ֣ת דָּבָ֔ר וְשָׁ֖ב מֵאַחֲרֶֽיךָ׃ ס
15 ੧੫ ਜਿਹੜਾ ਦਾਸ ਆਪਣੇ ਸੁਆਮੀ ਕੋਲੋਂ ਨੱਠ ਕੇ ਤੇਰੇ ਕੋਲ ਆ ਜਾਵੇ, ਤੂੰ ਉਸ ਨੂੰ ਉਸ ਦੇ ਸੁਆਮੀ ਨੂੰ ਨਾ ਮੋੜੀਂ,
לֹא־תַסְגִּ֥יר עֶ֖בֶד אֶל־אֲדֹנָ֑יו אֲשֶׁר־יִנָּצֵ֥ל אֵלֶ֖יךָ מֵעִ֥ם אֲדֹנָֽיו׃
16 ੧੬ ਉਹ ਤੇਰੇ ਵਿਚਕਾਰ, ਤੇਰੇ ਨਾਲ ਉਸ ਸਥਾਨ ਵਿੱਚ ਵੱਸ ਜਾਵੇ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਉਸ ਨੂੰ ਚੰਗਾ ਲੱਗੇ। ਤੂੰ ਉਸ ਨੂੰ ਦੁੱਖ ਨਾ ਦੇਵੀਂ।
עִמְּךָ֞ יֵשֵׁ֣ב בְּקִרְבְּךָ֗ בַּמָּק֧וֹם אֲשֶׁר־יִבְחַ֛ר בְּאַחַ֥ד שְׁעָרֶ֖יךָ בַּטּ֣וֹב ל֑וֹ לֹ֖א תּוֹנֶֽנּוּ׃ ס
17 ੧੭ ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਵੀ ਦੇਵਦਾਸੀ ਨਾ ਹੋਵੇ, ਅਤੇ ਨਾ ਹੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਕੋਈ ਅਜਿਹਾ ਬੁਰਾ ਕੰਮ ਕਰਨ ਵਾਲਾ ਹੋਵੇ।
לֹא־תִהְיֶ֥ה קְדֵשָׁ֖ה מִבְּנ֣וֹת יִשְׂרָאֵ֑ל וְלֹֽא־יִהְיֶ֥ה קָדֵ֖שׁ מִבְּנֵ֥י יִשְׂרָאֵל׃
18 ੧੮ ਤੂੰ ਵੇਸਵਾ ਦਾ ਭਾੜਾ ਅਤੇ ਪੁਰਖਗਾਮੀ ਦੀ ਕਮਾਈ ਕਿਸੇ ਸੁੱਖਣਾ ਨੂੰ ਪੂਰਾ ਕਰਨ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲਿਆਵੀਂ, ਕਿਉਂ ਜੋ ਇਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ।
לֹא־תָבִיא֩ אֶתְנַ֨ן זוֹנָ֜ה וּמְחִ֣יר כֶּ֗לֶב בֵּ֛ית יְהוָ֥ה אֱלֹהֶ֖יךָ לְכָל־נֶ֑דֶר כִּ֧י תוֹעֲבַ֛ת יְהוָ֥ה אֱלֹהֶ֖יךָ גַּם־שְׁנֵיהֶֽם׃
19 ੧੯ ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਕਰਜ਼ਾ ਨਾ ਦੇਵੀਂ, ਭਾਵੇਂ ਚਾਂਦੀ, ਭਾਵੇਂ ਅੰਨ, ਜਾਂ ਹੋਰ ਕੋਈ ਵੀ ਚੀਜ਼ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ ਹੈ, ਉਹ ਬਿਆਜ ਉੱਤੇ ਨਾ ਦੇਵੀਂ।
לֹא־תַשִּׁ֣יךְ לְאָחִ֔יךָ נֶ֥שֶׁךְ כֶּ֖סֶף נֶ֣שֶׁךְ אֹ֑כֶל נֶ֕שֶׁךְ כָּל־דָּבָ֖ר אֲשֶׁ֥ר יִשָּֽׁךְ׃
20 ੨੦ ਤੂੰ ਪਰਦੇਸੀ ਨੂੰ ਬਿਆਜ ਉੱਤੇ ਕਰਜ਼ਾ ਦੇ ਸਕਦਾ ਹੈਂ, ਪਰ ਆਪਣੇ ਭਰਾ ਨਾਲ ਅਜਿਹਾ ਨਾ ਕਰੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੂੰ ਜਾਂਦਾ ਹੈਂ, ਤੇਰੇ ਹੱਥ ਦੇ ਸਾਰੇ ਕੰਮਾਂ ਉੱਤੇ ਤੈਨੂੰ ਬਰਕਤ ਦੇਵੇ।
לַנָּכְרִ֣י תַשִּׁ֔יךְ וּלְאָחִ֖יךָ לֹ֣א תַשִּׁ֑יךְ לְמַ֨עַן יְבָרֶכְךָ֜ יְהוָ֣ה אֱלֹהֶ֗יךָ בְּכֹל֙ מִשְׁלַ֣ח יָדֶ֔ךָ עַל־הָאָ֕רֶץ אֲשֶׁר־אַתָּ֥ה בָא־שָׁ֖מָּה לְרִשְׁתָּֽהּ׃ ס
21 ੨੧ ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁੱਖਣਾ ਸੁੱਖੇਂ ਤਾਂ ਉਸ ਨੂੰ ਪੂਰਾ ਕਰਨ ਵਿੱਚ ਢਿੱਲ ਨਾ ਕਰੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਨੂੰ ਜ਼ਰੂਰ ਹੀ ਤੇਰੇ ਕੋਲੋਂ ਲੈ ਲਵੇਗਾ ਅਤੇ ਢਿੱਲ ਕਰਨਾ ਤੇਰੇ ਲਈ ਪਾਪ ਹੋਵੇਗਾ।
כִּֽי־תִדֹּ֥ר נֶ֙דֶר֙ לַיהוָ֣ה אֱלֹהֶ֔יךָ לֹ֥א תְאַחֵ֖ר לְשַׁלְּמ֑וֹ כִּֽי־דָּרֹ֨שׁ יִדְרְשֶׁ֜נּוּ יְהוָ֤ה אֱלֹהֶ֙יךָ֙ מֵֽעִמָּ֔ךְ וְהָיָ֥ה בְךָ֖ חֵֽטְא׃
22 ੨੨ ਪਰ ਜੇ ਤੂੰ ਸੁੱਖਣਾ ਨਾ ਸੁੱਖੇਂ ਤਾਂ ਉਹ ਤੇਰੇ ਲਈ ਪਾਪ ਨਹੀਂ ਹੋਵੇਗੀ।
וְכִ֥י תֶחְדַּ֖ל לִנְדֹּ֑ר לֹֽא־יִהְיֶ֥ה בְךָ֖ חֵֽטְא׃
23 ੨੩ ਜੋ ਕੁਝ ਤੇਰੇ ਮੂੰਹ ਤੋਂ ਨਿੱਕਲੇ ਤੂੰ ਉਸ ਨੂੰ ਪੂਰਾ ਕਰੀਂ, ਜਿਵੇਂ ਤੂੰ ਆਪਣੇ ਮੂੰਹ ਤੋਂ ਬਚਨ ਕੱਢਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਖੁਸ਼ੀ ਦੀ ਭੇਟ ਸੁੱਖੀ, ਉਸੇ ਤਰ੍ਹਾਂ ਹੀ ਉਸ ਨੂੰ ਪੂਰਾ ਕਰੀਂ।
מוֹצָ֥א שְׂפָתֶ֖יךָ תִּשְׁמֹ֣ר וְעָשִׂ֑יתָ כַּאֲשֶׁ֨ר נָדַ֜רְתָּ לַיהוָ֤ה אֱלֹהֶ֙יךָ֙ נְדָבָ֔ה אֲשֶׁ֥ר דִּבַּ֖רְתָּ בְּפִֽיךָ׃ ס
24 ੨੪ ਜਦ ਤੂੰ ਆਪਣੇ ਗੁਆਂਢੀ ਦੇ ਅੰਗੂਰੀ ਬਾਗ਼ ਵਿੱਚ ਜਾਵੇਂ, ਤਾਂ ਤੂੰ ਆਪਣੀ ਇੱਛਾ ਅਨੁਸਾਰ ਅੰਗੂਰ ਖਾ ਸਕਦਾ ਹੈਂ ਪਰ ਤੂੰ ਆਪਣੇ ਭਾਂਡੇ ਵਿੱਚ ਕੁਝ ਨਾ ਪਾਈਂ।
כִּ֤י תָבֹא֙ בְּכֶ֣רֶם רֵעֶ֔ךָ וְאָכַלְתָּ֧ עֲנָבִ֛ים כְּנַפְשְׁךָ֖ שָׂבְעֶ֑ךָ וְאֶֽל־כֶּלְיְךָ֖ לֹ֥א תִתֵּֽן׃ ס
25 ੨੫ ਜਦ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਜਾਵੇਂ, ਤਾਂ ਤੂੰ ਆਪਣੇ ਹੱਥ ਨਾਲ ਤਾਂ ਸਿੱਟੇ ਤੋੜ ਸਕਦਾ ਹੈ, ਪਰ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਦਾਤੀ ਨਾ ਚਲਾਈਂ।
כִּ֤י תָבֹא֙ בְּקָמַ֣ת רֵעֶ֔ךָ וְקָטַפְתָּ֥ מְלִילֹ֖ת בְּיָדֶ֑ךָ וְחֶרְמֵשׁ֙ לֹ֣א תָנִ֔יף עַ֖ל קָמַ֥ת רֵעֶֽךָ׃ ס

< ਬਿਵਸਥਾ ਸਾਰ 23 >