< ਬਿਵਸਥਾ ਸਾਰ 25 >

1 “ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਂਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ।
כִּֽי־יִהְיֶה רִיב בֵּין אֲנָשִׁים וְנִגְּשׁוּ אֶל־הַמִּשְׁפָּט וּשְׁפָטוּם וְהִצְדִּיקוּ אֶת־הַצַּדִּיק וְהִרְשִׁיעוּ אֶת־הָרָשָֽׁע׃
2 ਅਜਿਹਾ ਹੋਵੇ ਕਿ ਜੇਕਰ ਉਹ ਬੁਰਾ ਮਨੁੱਖ ਮਾਰ ਖਾਣ ਦੇ ਯੋਗ ਠਹਿਰੇ, ਤਾਂ ਨਿਆਈਂ ਉਸ ਨੂੰ ਲੰਮਾ ਪੁਆ ਲਵੇ ਅਤੇ ਆਪਣੇ ਸਾਹਮਣੇ ਉਸ ਦੀ ਬੁਰਿਆਈ ਦੇ ਅਨੁਸਾਰ ਉਸ ਨੂੰ ਗਿਣ ਕੇ ਕੋਰੜੇ ਲਗਵਾਏ।
וְהָיָה אִם־בִּן הַכּוֹת הָרָשָׁע וְהִפִּילוֹ הַשֹּׁפֵט וְהִכָּהוּ לְפָנָיו כְּדֵי רִשְׁעָתוֹ בְּמִסְפָּֽר׃
3 ਉਹ ਉਸ ਨੂੰ ਚਾਲ੍ਹੀ ਕੋਰੜੇ ਲਗਵਾ ਸਕਦਾ ਹੈ, ਪਰ ਇਸ ਤੋਂ ਵੱਧ ਨਾ ਮਾਰੇ, ਅਜਿਹਾ ਨਾ ਹੋਵੇ ਕਿ ਇਸ ਤੋਂ ਵੱਧ ਕੋਰੜੇ ਮਾਰਨ ਦੇ ਕਾਰਨ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਠਹਿਰੇ।
אַרְבָּעִים יַכֶּנּוּ לֹא יֹסִיף פֶּן־יֹסִיף לְהַכֹּתוֹ עַל־אֵלֶּה מַכָּה רַבָּה וְנִקְלָה אָחִיךָ לְעֵינֶֽיךָ׃
4 “ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ।”
לֹא־תַחְסֹם שׁוֹר בְּדִישֽׁוֹ׃
5 ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ।
כִּֽי־יֵשְׁבוּ אַחִים יַחְדָּו וּמֵת אַחַד מֵהֶם וּבֵן אֵֽין־לוֹ לֹֽא־תִהְיֶה אֵֽשֶׁת־הַמֵּת הַחוּצָה לְאִישׁ זָר יְבָמָהּ יָבֹא עָלֶיהָ וּלְקָחָהּ לוֹ לְאִשָּׁה וְיִבְּמָֽהּ׃
6 ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ।
וְהָיָה הַבְּכוֹר אֲשֶׁר תֵּלֵד יָקוּם עַל־שֵׁם אָחִיו הַמֵּת וְלֹֽא־יִמָּחֶה שְׁמוֹ מִיִּשְׂרָאֵֽל׃
7 ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।”
וְאִם־לֹא יַחְפֹּץ הָאִישׁ לָקַחַת אֶת־יְבִמְתּוֹ וְעָלְתָה יְבִמְתּוֹ הַשַּׁעְרָה אֶל־הַזְּקֵנִים וְאָֽמְרָה מֵאֵן יְבָמִי לְהָקִים לְאָחִיו שֵׁם בְּיִשְׂרָאֵל לֹא אָבָה יַבְּמִֽי׃
8 ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, “ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।”
וְקָֽרְאוּ־לוֹ זִקְנֵי־עִירוֹ וְדִבְּרוּ אֵלָיו וְעָמַד וְאָמַר לֹא חָפַצְתִּי לְקַחְתָּֽהּ׃
9 ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, “ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।”
וְנִגְּשָׁה יְבִמְתּוֹ אֵלָיו לְעֵינֵי הַזְּקֵנִים וְחָלְצָה נַעֲלוֹ מֵעַל רַגְלוֹ וְיָרְקָה בְּפָנָיו וְעָֽנְתָה וְאָמְרָה כָּכָה יֵעָשֶׂה לָאִישׁ אֲשֶׁר לֹא־יִבְנֶה אֶת־בֵּית אָחִֽיו׃
10 ੧੦ ਫੇਰ ਉਸ ਦਾ ਨਾਮ ਇਸਰਾਏਲ ਵਿੱਚ ਇਸ ਤਰ੍ਹਾਂ ਸੱਦਿਆ ਜਾਵੇ ਅਰਥਾਤ “ਜੁੱਤੀ ਲੱਥੇ ਦਾ ਘਰਾਣਾ।”
וְנִקְרָא שְׁמוֹ בְּיִשְׂרָאֵל בֵּית חֲלוּץ הַנָּֽעַל׃
11 ੧੧ “ਜੇਕਰ ਦੋ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਪਤਨੀ ਨੇੜੇ ਆਵੇ ਤਾਂ ਜੋ ਆਪਣੇ ਪਤੀ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣਾ ਹੱਥ ਵਧਾ ਕੇ ਉਸ ਦੇ ਗੁਪਤ ਅੰਗ ਨੂੰ ਫੜ੍ਹ ਲਵੇ,
כִּֽי־יִנָּצוּ אֲנָשִׁים יַחְדָּו אִישׁ וְאָחִיו וְקָֽרְבָה אֵשֶׁת הָֽאֶחָד לְהַצִּיל אֶת־אִישָׁהּ מִיַּד מַכֵּהוּ וְשָׁלְחָה יָדָהּ וְהֶחֱזִיקָה בִּמְבֻשָֽׁיו׃
12 ੧੨ ਤਾਂ ਤੂੰ ਉਸ ਇਸਤਰੀ ਦਾ ਹੱਥ ਵੱਢ ਸੁੱਟੀਂ। ਤੇਰੀ ਅੱਖਾਂ ਵਿੱਚ ਉਸ ਲਈ ਤਰਸ ਨਾ ਹੋਵੇ।
וְקַצֹּתָה אֶת־כַּפָּהּ לֹא תָחוֹס עֵינֶֽךָ׃
13 ੧੩ “ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।
לֹֽא־יִהְיֶה לְךָ בְּכִֽיסְךָ אֶבֶן וָאָבֶן גְּדוֹלָה וּקְטַנָּֽה׃
14 ੧੪ ਤੇਰੇ ਘਰ ਵਿੱਚ ਦੋ ਪ੍ਰਕਾਰ ਦੇ ਨਾਪ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।
לֹא־יִהְיֶה לְךָ בְּבֵיתְךָ אֵיפָה וְאֵיפָה גְּדוֹלָה וּקְטַנָּֽה׃
15 ੧੫ ਤੇਰੇ ਵੱਟੇ ਅਤੇ ਤੇਰਾ ਨਾਪ ਪੂਰਾ-ਪੂਰਾ ਅਤੇ ਠੀਕ-ਠੀਕ ਹੋਵੇ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੇਰੀ ਉਮਰ ਲੰਮੀ ਹੋਵੇ।
אֶבֶן שְׁלֵמָה וָצֶדֶק יִֽהְיֶה־לָּךְ אֵיפָה שְׁלֵמָה וָצֶדֶק יִֽהְיֶה־לָּךְ לְמַעַן יַאֲרִיכוּ יָמֶיךָ עַל הָֽאֲדָמָה אֲשֶׁר־יְהֹוָה אֱלֹהֶיךָ נֹתֵן לָֽךְ׃
16 ੧੬ ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਅਰਥਾਤ ਜਿਹੜੇ ਬੁਰਿਆਈ ਕਰਦੇ ਹਨ, ਉਹ ਸਾਰੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਘਿਣਾਉਣੇ ਲੱਗਦੇ ਹਨ।
כִּי תוֹעֲבַת יְהֹוָה אֱלֹהֶיךָ כׇּל־עֹשֵׂה אֵלֶּה כֹּל עֹשֵׂה עָֽוֶל׃
17 ੧੭ “ਯਾਦ ਰੱਖੋ ਕਿ ਅਮਾਲੇਕੀਆਂ ਨੇ ਤੁਹਾਡੇ ਨਾਲ ਰਾਹ ਵਿੱਚ ਕੀ ਕੀਤਾ ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਆਏ ਸੀ,
זָכוֹר אֵת אֲשֶׁר־עָשָׂה לְךָ עֲמָלֵק בַּדֶּרֶךְ בְּצֵאתְכֶם מִמִּצְרָֽיִם׃
18 ੧੮ ਕਿਵੇਂ ਉਹ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਿਆ ਜਿਹੜੇ ਨਿਰਬਲ ਹੋਣ ਕਰਕੇ ਤੁਹਾਡੇ ਤੋਂ ਪਿੱਛੇ ਸਨ, ਜਦ ਤੁਸੀਂ ਥੱਕੇ-ਮਾਂਦੇ ਸੀ, ਉਹ ਪਰਮੇਸ਼ੁਰ ਤੋਂ ਨਾ ਡਰੇ।
אֲשֶׁר קָֽרְךָ בַּדֶּרֶךְ וַיְזַנֵּב בְּךָ כׇּל־הַנֶּחֱשָׁלִים אַֽחֲרֶיךָ וְאַתָּה עָיֵף וְיָגֵעַ וְלֹא יָרֵא אֱלֹהִֽים׃
19 ੧੯ ਇਸ ਲਈ ਹੁਣ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਹੜਾ ਉਹ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਤੁਹਾਨੂੰ ਅਰਾਮ ਦੇਵੇ, ਤਦ ਤੁਸੀਂ ਅਮਾਲੇਕੀਆਂ ਦਾ ਨਾਮ-ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦੇਣਾ। ਤੁਸੀਂ ਇਹ ਗੱਲ ਭੁੱਲ ਨਾ ਜਾਣਾ।”
וְהָיָה בְּהָנִיחַ יְהֹוָה אֱלֹהֶיךָ ׀ לְךָ מִכׇּל־אֹיְבֶיךָ מִסָּבִיב בָּאָרֶץ אֲשֶׁר יְהֹוָה־אֱלֹהֶיךָ נֹתֵן לְךָ נַחֲלָה לְרִשְׁתָּהּ תִּמְחֶה אֶת־זֵכֶר עֲמָלֵק מִתַּחַת הַשָּׁמָיִם לֹא תִּשְׁכָּֽח׃

< ਬਿਵਸਥਾ ਸਾਰ 25 >