< ਬਿਵਸਥਾ ਸਾਰ 25 >
1 ੧ “ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਂਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ।
၁``အကယ်၍ဣသရေလအမျိုးသားနှစ်ဦး သည်ရုံးတွင် တရားဆိုင်ကြရာ၌တစ်ဦးသည် အပြစ်မရှိ၊ အခြားတစ်ဦးသည်အပြစ်ရှိ သည်ဟူ၍စီရင်သောအခါ၊-
2 ੨ ਅਜਿਹਾ ਹੋਵੇ ਕਿ ਜੇਕਰ ਉਹ ਬੁਰਾ ਮਨੁੱਖ ਮਾਰ ਖਾਣ ਦੇ ਯੋਗ ਠਹਿਰੇ, ਤਾਂ ਨਿਆਈਂ ਉਸ ਨੂੰ ਲੰਮਾ ਪੁਆ ਲਵੇ ਅਤੇ ਆਪਣੇ ਸਾਹਮਣੇ ਉਸ ਦੀ ਬੁਰਿਆਈ ਦੇ ਅਨੁਸਾਰ ਉਸ ਨੂੰ ਗਿਣ ਕੇ ਕੋਰੜੇ ਲਗਵਾਏ।
၂အပြစ်ရှိသောသူသည်ကြိမ်ဒဏ်ခံထိုက်လျှင် သူ့အားမှောက်စေပြီးကြိမ်ဒဏ်ပေးရမည်။ ထို သူကူးလွန်သောအပြစ်ကြီးငယ်အလိုက် ကြိမ်ဒဏ်အချက်ကိုသတ်မှတ်ရမည်။-
3 ੩ ਉਹ ਉਸ ਨੂੰ ਚਾਲ੍ਹੀ ਕੋਰੜੇ ਲਗਵਾ ਸਕਦਾ ਹੈ, ਪਰ ਇਸ ਤੋਂ ਵੱਧ ਨਾ ਮਾਰੇ, ਅਜਿਹਾ ਨਾ ਹੋਵੇ ਕਿ ਇਸ ਤੋਂ ਵੱਧ ਕੋਰੜੇ ਮਾਰਨ ਦੇ ਕਾਰਨ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਠਹਿਰੇ।
၃သို့သော်လည်းကြိမ်ဒဏ်အချက်လေးဆယ် ထက်မပိုစေရ။ ထိုထက်ပိုလျှင်သူ့အား လူပုံလယ်၌အရှက်ခွဲရာရောက်မည်။
4 ੪ “ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ।”
၄``စပါးနယ်နေသောနွားကိုပါးချုပ်တပ်၍ မထားရ။
5 ੫ ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ।
၅``ညီအစ်ကိုနှစ်ဦးတို့သည်အတူတူနေထိုင် ၍ တစ်ဦးသည်သားမကျန်ရစ်ဘဲသေဆုံးခဲ့ လျှင် သူ၏ဇနီးမုဆိုးမသည်သူစိမ်းယောကျာ်း တစ်ဦးဦးနှင့်မစုံဖက်စေရ။ သေဆုံးသူ၏ ညီက ထိုမိန်းမကိုမယားအဖြစ်သိမ်းပိုက် ရမည်။-
6 ੬ ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ।
၆ဣသရေလလူမျိုးတွင်သေဆုံးသူ၏မိသားစု မျိုးဆက်မပျောက်စေရန် ထိုမိန်းမ၌ဖွားမြင် သောသားဦးသည်သေသူ၏တရားဝင်သား ဖြစ်စေရမည်။-
7 ੭ ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।”
၇အကယ်၍ညီသည်သေဆုံးသူအစ်ကို၏ ဇနီးနှင့်မစုံဖက်လိုလျှင် မိန်းမသည်မြို့ အကြီးအကဲတို့ထံသို့သွား၍`ကျွန်မမတ် ဖြစ်သူသည်ဣသရေလလူမျိုးတွင် အစ်ကို ၏မိသားစုမျိုးဆက်ကျန်ရစ်ရန်ဆောင်ရွက် ရမည့်ဝတ္တရားပျက်ကွက်ပါသည်' ဟုလျှောက် ဆိုရမည်။-
8 ੮ ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, “ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।”
၈ထိုအခါမြို့အကြီးအကဲတို့က ထိုမိန်းမ ၏မတ်ကိုခေါ်၍မေးမြန်းရမည်။ သူကထို မိန်းမနှင့်မစုံဖက်လိုပါဟူ၍ငြင်းဆန် နေသေးလျှင်၊-
9 ੯ ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, “ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।”
၉သူ့မရီးသည်မြို့အကြီးအကဲတို့ရှေ့တွင် ထို သူ၏ဖိနပ်တစ်ဖက်ကိုချွတ်၍သူ့မျက်နှာ ကိုတံတွေးထွေးလျက်`အစ်ကို၏မျိုးဆက်ကို မပွားစေလိုသူအား ဤသို့ပြုသင့်သည်' ဟု ဆိုရမည်။-
10 ੧੦ ਫੇਰ ਉਸ ਦਾ ਨਾਮ ਇਸਰਾਏਲ ਵਿੱਚ ਇਸ ਤਰ੍ਹਾਂ ਸੱਦਿਆ ਜਾਵੇ ਅਰਥਾਤ “ਜੁੱਤੀ ਲੱਥੇ ਦਾ ਘਰਾਣਾ।”
၁၀ဣသရေလလူမျိုးတွင် ထိုသူ၏မိသားစု ကို`ဖိနပ်အချွတ်ခံရသူ၏မိသားစု' ဟူ၍ ခေါ်တွင်စေရမည်။
11 ੧੧ “ਜੇਕਰ ਦੋ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਪਤਨੀ ਨੇੜੇ ਆਵੇ ਤਾਂ ਜੋ ਆਪਣੇ ਪਤੀ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣਾ ਹੱਥ ਵਧਾ ਕੇ ਉਸ ਦੇ ਗੁਪਤ ਅੰਗ ਨੂੰ ਫੜ੍ਹ ਲਵੇ,
၁၁``အကယ်၍လူနှစ်ဦးခိုက်ရန်ဖြစ်နေစဉ် တစ် ဦး၏မယားသည် မိမိ၏လင်ယောကျာ်းဘက် မှကူညီ၍ အခြားယောကျာ်း၏တန်ဆာကို ကိုင်ဆွဲလျှင်၊-
12 ੧੨ ਤਾਂ ਤੂੰ ਉਸ ਇਸਤਰੀ ਦਾ ਹੱਥ ਵੱਢ ਸੁੱਟੀਂ। ਤੇਰੀ ਅੱਖਾਂ ਵਿੱਚ ਉਸ ਲਈ ਤਰਸ ਨਾ ਹੋਵੇ।
၁၂ထိုမိန်းမ၏လက်ကို ဖြတ်ပစ်ရမည်။ သူ့ကို မသနားမညှာတာရ။-
13 ੧੩ “ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।
၁၃``သင်တို့သည်အလေး၊ တင်းတောင်းတို့ဖြင့် ခြင်တွယ်သောအခါ မမှန်မကန်မခြင် တွယ်ရ။-
14 ੧੪ ਤੇਰੇ ਘਰ ਵਿੱਚ ਦੋ ਪ੍ਰਕਾਰ ਦੇ ਨਾਪ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।
၁၄
15 ੧੫ ਤੇਰੇ ਵੱਟੇ ਅਤੇ ਤੇਰਾ ਨਾਪ ਪੂਰਾ-ਪੂਰਾ ਅਤੇ ਠੀਕ-ਠੀਕ ਹੋਵੇ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੇਰੀ ਉਮਰ ਲੰਮੀ ਹੋਵੇ।
၁၅သင်တို့၏ဘုရားသခင်ထာဝရဘုရား ပေးသနားတော်မူမည့်ပြည်တွင် သင်တို့ အသက်ရှည်စွာနေထိုင်နိုင်ရန်မှန်ကန် တိကျသော အလေး၊ တင်း၊ တောင်းများကို အသုံးပြုကြလော့။-
16 ੧੬ ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਅਰਥਾਤ ਜਿਹੜੇ ਬੁਰਿਆਈ ਕਰਦੇ ਹਨ, ਉਹ ਸਾਰੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਘਿਣਾਉਣੇ ਲੱਗਦੇ ਹਨ।
၁၆ထာဝရဘုရားသည် လိမ်လည်လှည့်ဖြား သောသူများကိုရွံရှာတော်မူ၏။
17 ੧੭ “ਯਾਦ ਰੱਖੋ ਕਿ ਅਮਾਲੇਕੀਆਂ ਨੇ ਤੁਹਾਡੇ ਨਾਲ ਰਾਹ ਵਿੱਚ ਕੀ ਕੀਤਾ ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਆਏ ਸੀ,
၁၇``အီဂျစ်ပြည်မှသင်တို့ထွက်လာစဉ်က သင် တို့အားအာမလက်အမျိုးသားတို့မည်ကဲ့ သို့ရန်မူခဲ့ပုံကိုသတိရကြလော့။-
18 ੧੮ ਕਿਵੇਂ ਉਹ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਿਆ ਜਿਹੜੇ ਨਿਰਬਲ ਹੋਣ ਕਰਕੇ ਤੁਹਾਡੇ ਤੋਂ ਪਿੱਛੇ ਸਨ, ਜਦ ਤੁਸੀਂ ਥੱਕੇ-ਮਾਂਦੇ ਸੀ, ਉਹ ਪਰਮੇਸ਼ੁਰ ਤੋਂ ਨਾ ਡਰੇ।
၁၈သူတို့သည်ဘုရားသခင်ကိုမကြောက်ရွံ့ သဖြင့် သင်တို့အားကုန်၍မောပန်းလျက်ရှိ ကြစဉ် သင်တို့နောက်မှလိုက်၍တိုက်ခိုက်ကြ ၏။ နောက်ကျန်နေသူအားလုံးကိုလည်း လုပ် ကြံသတ်ဖြတ်ခဲ့ကြ၏။-
19 ੧੯ ਇਸ ਲਈ ਹੁਣ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਹੜਾ ਉਹ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਤੁਹਾਨੂੰ ਅਰਾਮ ਦੇਵੇ, ਤਦ ਤੁਸੀਂ ਅਮਾਲੇਕੀਆਂ ਦਾ ਨਾਮ-ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦੇਣਾ। ਤੁਸੀਂ ਇਹ ਗੱਲ ਭੁੱਲ ਨਾ ਜਾਣਾ।”
၁၉သို့ဖြစ်၍သင်တို့သည်ဘုရားသခင်ထာဝရ ဘုရားပေးသနားတော်မူမည့်ပြည်သို့ရောက်၍ ပတ်ဝန်းကျင်ရန်သူတို့၏တိုက်ခိုက်မှုမှကင်း လွတ်ပြီးအေးချမ်းစွာနေထိုင်ရသောအခါ အာမလက်အမျိုးသားတို့ကိုတစ်ယောက် မကျန်သုတ်သင်ပစ်ရန်မမေ့ကြနှင့်။