< ਬਿਵਸਥਾ ਸਾਰ 26 >
1 ੧ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਸ ਉੱਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ,
「你進去得了耶和華-你上帝所賜你為業之地居住,
2 ੨ ਤਦ ਜੋ ਦੇਸ਼ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੂੰ ਉਸ ਦੀ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਆਪਣੇ ਘਰ ਲੈ ਆਵੇਂਗਾ, ਉਨ੍ਹਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਅਤੇ ਉਸ ਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ।
就要從耶和華-你上帝賜你的地上將所收的各種初熟的土產取些來,盛在筐子裏,往耶和華-你上帝所選擇要立為他名的居所去,
3 ੩ ਅਤੇ ਉਨ੍ਹਾਂ ਦਿਨਾਂ ਵਿੱਚ ਜੋ ਜਾਜਕ ਹੋਵੇ ਤੂੰ ਉਸ ਦੇ ਕੋਲ ਜਾ ਆਖੀਂ, “ਮੈਂ ਅੱਜ ਦੇ ਦਿਨ ਇਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਦੱਸਦਾ ਹਾਂ ਕਿ ਮੈਂ ਉਸ ਦੇਸ਼ ਵਿੱਚ ਆ ਗਿਆ ਹਾਂ ਜਿਸ ਨੂੰ ਸਾਨੂੰ ਦੇਣ ਦੀ ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।”
見當時作祭司的,對他說:『我今日向耶和華-你上帝明認,我已來到耶和華向我們列祖起誓應許賜給我們的地。』
4 ੪ ਤਦ ਜਾਜਕ ਉਸ ਟੋਕਰੀ ਨੂੰ ਤੇਰੇ ਹੱਥੋਂ ਲੈ ਕੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਜਗਵੇਦੀ ਦੇ ਅੱਗੇ ਰੱਖ ਦੇਵੇ।
祭司就從你手裏取過筐子來,放在耶和華-你上帝的壇前。
5 ੫ ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, “ਮੇਰਾ ਪਿਤਾ ਇੱਕ ਅਰਾਮੀ ਮਨੁੱਖ ਸੀ ਜੋ ਮਰਨ ਵਾਲਾ ਸੀ, ਉਹ ਥੋੜ੍ਹੇ ਜਿਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿਕਿਆ ਅਤੇ ਉੱਥੇ ਉਹ ਇੱਕ ਵੱਡੀ, ਬਲਵੰਤ ਅਤੇ ਬਹੁਤ ਸਾਰੇ ਲੋਕਾਂ ਨਾਲ ਭਰੀ ਹੋਏ ਕੌਮ ਬਣ ਗਿਆ।
你要在耶和華-你上帝面前說:『我祖原是一個將亡的亞蘭人,下到埃及寄居。他人口稀少,在那裏卻成了又大又強、人數很多的國民。
6 ੬ ਤਦ ਮਿਸਰੀਆਂ ਨੇ ਸਾਡੇ ਨਾਲ ਬੁਰਾ ਵਰਤਾਉ ਕੀਤਾ ਅਤੇ ਸਾਨੂੰ ਦੁੱਖ ਦੇਣ ਲੱਗ ਪਏ ਅਤੇ ਸਾਡੇ ਤੋਂ ਸਖ਼ਤ ਟਹਿਲ ਸੇਵਾ ਕਰਵਾਈ।
埃及人惡待我們,苦害我們,將苦工加在我們身上。
7 ੭ ਤਦ ਅਸੀਂ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਸਾਡੀ ਸੁਣੀ ਅਤੇ ਸਾਡੇ ਕਸ਼ਟ, ਸਾਡੇ ਦੁੱਖ ਅਤੇ ਸਾਡੇ ਉੱਤੇ ਹੋਣ ਵਾਲਾ ਜ਼ੁਲਮ ਵੇਖਿਆ,
於是我們哀求耶和華-我們列祖的上帝,耶和華聽見我們的聲音,看見我們所受的困苦、勞碌、欺壓,
8 ੮ ਤਦ ਯਹੋਵਾਹ ਬਲਵੰਤ ਹੱਥ, ਪਸਾਰੀ ਹੋਈ ਬਾਂਹ, ਵੱਡੇ ਡਰਾਵਿਆਂ, ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨਾਲ ਸਾਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ,
他就用大能的手和伸出來的膀臂,並大可畏的事與神蹟奇事,領我們出了埃及,
9 ੯ ਅਤੇ ਸਾਨੂੰ ਇਸ ਸਥਾਨ ਵਿੱਚ ਪਹੁੰਚਾਇਆ ਅਤੇ ਸਾਨੂੰ ਇਹ ਦੇਸ਼ ਦਿੱਤਾ ਹੈ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
將我們領進這地方,把這流奶與蜜之地賜給我們。
10 ੧੦ ਹੁਣ ਵੇਖ, ਮੈਂ ਉਸ ਧਰਤੀ ਦਾ ਪਹਿਲਾ ਫਲ ਲਿਆਇਆ ਹਾਂ ਜਿਹੜੀ ਹੇ ਯਹੋਵਾਹ, ਤੂੰ ਮੈਨੂੰ ਦਿੱਤੀ ਹੈ।” ਤਦ ਤੂੰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਰੱਖੀਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕੀਂ।
耶和華啊,現在我把你所賜給我地上初熟的土產奉了來。』隨後你要把筐子放在耶和華-你上帝面前,向耶和華-你的上帝下拜。
11 ੧੧ ਇਸ ਤਰ੍ਹਾਂ ਤੂੰ ਉਸ ਸਾਰੀ ਭਲਿਆਈ ਲਈ ਜਿਹੜੀ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਅਤੇ ਤੇਰੇ ਘਰਾਣੇ ਨੂੰ ਦਿੱਤੀ ਹੈ, ਲੇਵੀਆਂ ਅਤੇ ਆਪਣੇ ਵਿਚਕਾਰ ਰਹਿਣ ਵਾਲੇ ਪਰਦੇਸੀਆਂ ਸਮੇਤ ਅਨੰਦ ਕਰੀਂ।
你和利未人,並在你們中間寄居的,要因耶和華-你上帝所賜你和你家的一切福分歡樂。
12 ੧੨ ਤੀਜੇ ਸਾਲ ਵਿੱਚ, ਜੋ ਦਸਵੰਧ ਦਾ ਸਾਲ ਹੈ, ਜਦ ਤੂੰ ਆਪਣੇ ਸਾਰੇ ਵਾਧੇ ਦਾ ਦਸਵੰਧ ਕੱਢ ਲਵੇਂ ਤਾਂ ਤੂੰ ਉਸ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੇਵੀਂ ਤਾਂ ਜੋ ਉਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ,
「每逢三年,就是十分取一之年,你取完了一切土產的十分之一,要分給利未人和寄居的,與孤兒寡婦,使他們在你城中可以吃得飽足。
13 ੧੩ ਫੇਰ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਖੀਂ, “ਮੈਂ ਤੇਰੇ ਦਿੱਤੇ ਹੋਏ ਸਾਰੇ ਹੁਕਮਾਂ ਅਨੁਸਾਰ ਆਪਣੇ ਘਰ ਤੋਂ ਪਵਿੱਤਰ ਚੀਜ਼ਾਂ ਲੈ ਕੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦਿੱਤੀਆਂ ਹਨ। ਮੈਂ ਤੇਰੇ ਕਿਸੇ ਵੀ ਹੁਕਮ ਦਾ ਉਲੰਘਣ ਨਹੀਂ ਕੀਤਾ, ਨਾ ਹੀ ਮੈਂ ਉਨ੍ਹਾਂ ਨੂੰ ਭੁੱਲਿਆ ਹਾਂ।
你又要在耶和華-你上帝面前說:『我已將聖物從我家裏拿出來,給了利未人和寄居的,與孤兒寡婦,是照你所吩咐我的一切命令。你的命令我都沒有違背,也沒有忘記。
14 ੧੪ ਮੈਂ ਆਪਣੇ ਸੋਗ ਦੇ ਸਮੇਂ ਉਨ੍ਹਾਂ ਵਿੱਚੋਂ ਨਹੀਂ ਖਾਧਾ, ਜਦ ਮੈਂ ਅਸ਼ੁੱਧ ਸੀ ਤਦ ਉਨ੍ਹਾਂ ਵਿੱਚੋਂ ਕੁਝ ਨਹੀਂ ਕੱਢਿਆ, ਨਾ ਹੀ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ਹੈ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ।
我守喪的時候,沒有吃這聖物;不潔淨的時候,也沒有拿出來,又沒有為死人送去。我聽從了耶和華-我上帝的話,都照你所吩咐的行了。
15 ੧੫ ਤੂੰ ਸਵਰਗ ਵਿੱਚੋਂ ਜੋ ਤੇਰਾ ਪਵਿੱਤਰ ਨਿਵਾਸ ਹੈ, ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇ, ਅਤੇ ਇਸ ਜ਼ਮੀਨ ਨੂੰ ਵੀ ਜਿਹੜੀ ਤੂੰ ਸਾਨੂੰ ਦਿੱਤੀ ਹੈ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਇੱਕ ਅਜਿਹਾ ਦੇਸ਼ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।”
求你從天上、你的聖所垂看,賜福給你的百姓以色列與你所賜給我們的地,就是你向我們列祖起誓賜我們流奶與蜜之地。』」
16 ੧੬ ਅੱਜ ਦੇ ਦਿਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਹੁਕਮ ਦਿੰਦਾ ਹੈ ਕਿ ਇਨ੍ਹਾਂ ਬਿਧੀਆਂ ਅਤੇ ਕਨੂੰਨਾਂ ਦੀ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪੂਰਾ ਕਰ ਕੇ ਪਾਲਣਾ ਕਰੋ।
「耶和華-你的上帝今日吩咐你行這些律例典章,所以你要盡心盡性謹守遵行。
17 ੧੭ ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ।
你今日認耶和華為你的上帝,應許遵行他的道,謹守他的律例、誡命、典章,聽從他的話。
18 ੧੮ ਅਤੇ ਯਹੋਵਾਹ ਨੇ ਵੀ ਅੱਜ ਆਪਣੇ ਬਚਨ ਅਨੁਸਾਰ ਤੁਹਾਨੂੰ ਆਪਣੀ ਨਿੱਜ-ਪਰਜਾ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ,
耶和華今日照他所應許你的,也認你為他的子民,使你謹守他的一切誡命,
19 ੧੯ ਤਾਂ ਜੋ ਉਹ ਤੁਹਾਨੂੰ ਉਨ੍ਹਾਂ ਸਾਰੀਆਂ ਕੌਮਾਂ ਨਾਲੋਂ, ਜਿਨ੍ਹਾਂ ਨੂੰ ਉਸ ਨੇ ਬਣਾਇਆ ਹੈ, ਵੱਧ ਉਸਤਤ, ਨਾਮ ਅਤੇ ਸਨਮਾਨ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਦਿੱਤਾ ਸੀ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤਰ ਪਰਜਾ ਹੋਵੋ।
又使你得稱讚、美名、尊榮,超乎他所造的萬民之上,並照他所應許的使你歸耶和華-你上帝為聖潔的民。」