< ਬਿਵਸਥਾ ਸਾਰ 27 >

1 ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਪਰਜਾ ਨੂੰ ਹੁਕਮ ਦੇ ਕੇ ਆਖਿਆ, “ਇਨ੍ਹਾਂ ਸਾਰੇ ਹੁਕਮਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪਾਲਣਾ ਕਰੋ।
Præcepit autem Moyses et seniores Israel, populo dicentes: Custodite omne mandatum quod præcipio vobis hodie.
2 ਜਦ ਤੁਸੀਂ ਯਰਦਨ ਨਦੀ ਤੋਂ ਪਾਰ ਉਸ ਦੇਸ਼ ਵਿੱਚ ਪਹੁੰਚੋਗੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਤਦ ਤੁਸੀਂ ਆਪਣੇ ਲਈ ਵੱਡੇ-ਵੱਡੇ ਪੱਥਰ ਖੜ੍ਹੇ ਕਰਿਓ ਅਤੇ ਉਨ੍ਹਾਂ ਉੱਤੇ ਲਿਪਾਈ ਕਰਿਓ।
Cumque transieritis Iordanem in Terram, quam Dominus Deus tuus dabit tibi, eriges ingentes lapides, et calce levigabis eos,
3 ਜਦ ਤੁਸੀਂ ਪਾਰ ਲੰਘ ਜਾਓ ਤਾਂ ਤੁਸੀਂ ਉਹਨਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿਖਿਓ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਪਹੁੰਚੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ।
ut possis in eis scribere omnia verba legis huius, Iordane transmisso: ut introeas Terram, quam Dominus Deus tuus dabit tibi, terram lacte et melle manantem, sicut iuravit patribus tuis.
4 ਫੇਰ ਜਦ ਤੁਸੀਂ ਯਰਦਨ ਤੋਂ ਪਾਰ ਲੰਘੋ ਤਾਂ ਤੁਸੀਂ ਇਹਨਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿਖੇ ਮੈਂ ਤੁਹਾਨੂੰ ਅੱਜ ਹੁਕਮ ਦਿੱਤਾ ਹੈ, ਏਬਾਲ ਪਰਬਤ ਉੱਤੇ ਖੜ੍ਹਾ ਕਰ ਕੇ ਉਹਨਾਂ ਉੱਤੇ ਲਿਪਾਈ ਕਰ ਦਿਓ।
Quando ergo transieritis Iordanem, erigite lapides, quos ego hodie præcipio vobis in monte Hebal, et levigabis eos calce:
5 ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾਇਓ ਅਰਥਾਤ ਪੱਥਰਾਂ ਦੀ ਇੱਕ ਜਗਵੇਦੀ। ਤੁਸੀਂ ਉਹਨਾਂ ਉੱਤੇ ਲੋਹੇ ਦਾ ਕੋਈ ਸੰਦ ਨਾ ਚਲਾਇਓ।
et ædificabis ibi altare Domino Deo tuo de lapidibus, quos ferrum non tetigit,
6 ਤੁਸੀਂ ਅਣਘੜਤ ਪੱਥਰਾਂ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਬਣਾਇਓ ਅਤੇ ਤੁਸੀਂ ਉਸ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਚੜ੍ਹਾਇਓ,
et de saxis informibus et impolitis: et offeres super eo holocausta Domino Deo tuo,
7 ਤੁਸੀਂ ਉੱਥੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਇਓ ਅਤੇ ਉੱਥੇ ਹੀ ਭੋਜਨ ਖਾਇਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।
et immolabis hostias pacificas, comedesque ibi, et epulaberis coram Domino Deo tuo.
8 ਤੁਸੀਂ ਉਹਨਾਂ ਪੱਥਰਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਸਾਫ਼-ਸਾਫ਼ ਲਿਖਿਓ।”
Et scribes super lapides omnia verba legis huius plane et lucide.
9 ਤਦ ਮੂਸਾ ਅਤੇ ਲੇਵੀ ਜਾਜਕਾਂ ਨੇ ਸਾਰੇ ਇਸਰਾਏਲ ਨੂੰ ਆਖਿਆ, “ਹੇ ਇਸਰਾਏਲ, ਚੁੱਪ ਰਹਿ ਕੇ ਸੁਣੋ! ਅੱਜ ਦੇ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ,
Dixeruntque Moyses et sacerdotes Levitici generis ad omnem Israelem: Attende, et audi Israel: Hodie factus es populus Domini Dei tui:
10 ੧੦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਹੁਕਮਾਂ ਅਤੇ ਬਿਧੀਆਂ ਨੂੰ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰੋ।”
audies vocem eius, et facies mandata atque iustitias, quas ego præcipio tibi.
11 ੧੧ ਮੂਸਾ ਨੇ ਉਸੇ ਦਿਨ ਪਰਜਾ ਨੂੰ ਇਹ ਹੁਕਮ ਦਿੱਤਾ,
Præcepitque Moyses populo in die illo, dicens:
12 ੧੨ ਜਦ ਤੁਸੀਂ ਯਰਦਨ ਨਦੀ ਪਾਰ ਲੰਘ ਜਾਓਗੇ ਤਦ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ, ਇਹ ਗਰਿੱਜ਼ੀਮ ਪਰਬਤ ਉੱਤੇ ਖੜ੍ਹੇ ਹੋ ਕੇ ਪਰਜਾ ਨੂੰ ਅਸੀਸ ਦੇਣ,
Hi stabunt ad benedicendum populo super montem Garizim, Iordane transmisso: Simeon, Levi, Iudas, Issachar, Ioseph, et Beniamin.
13 ੧੩ ਅਤੇ ਰਊਬੇਨ, ਗਾਦ, ਆਸ਼ੇਰ ਜ਼ਬੂਲੁਨ, ਦਾਨ ਅਤੇ ਨਫ਼ਤਾਲੀ ਇਹ ਏਬਾਲ ਪਰਬਤ ਉੱਤੇ ਸਰਾਪ ਲਈ ਖੜ੍ਹੇ ਹੋਣ।
Et e regione isti stabunt ad maledicendum in monte Hebal: Ruben, Gad, et Aser, et Zabulon, Dan et Nephthali.
14 ੧੪ ਤਦ ਲੇਵੀ ਉੱਤਰ ਦੇ ਕੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਉੱਚੀ ਅਵਾਜ਼ ਨਾਲ ਆਖਣ,
Et pronunciabunt Levitæ, dicentque ad omnes viros Israel excelsa voce:
15 ੧੫ ਸਰਾਪੀ ਹੋਵੇ ਉਹ ਮਨੁੱਖ, ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ, ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ। ‘ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ।’
Maledictus homo, qui facit sculptile et conflatile, abominationem Domini, opus manuum artificum, ponetque illud in abscondito. et respondebit omnis populus, et dicet: Amen.
16 ੧੬ ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
Maledictus qui non honorat patrem suum, et matrem. et dicet omnis populus: Amen.
17 ੧੭ ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਦੀਆਂ ਹੱਦਾਂ ਨੂੰ ਸਰਕਾਵੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
Maledictus qui transfert terminos proximi sui. et dicet omnis populus: Amen.
18 ੧੮ ‘ਸਰਾਪੀ ਹੋਵੇ ਉਹ, ਜਿਹੜਾ ਅੰਨ੍ਹੇ ਨੂੰ ਰਾਹ ਤੋਂ ਭਟਕਾ ਦੇਵੇ।’ ਤਦ ਸਾਰੀ ਪਰਜਾ ਆਖੇ, ਆਮੀਨ।
Maledictus qui errare facit cæcum in itinere. et dicet omnis populus: Amen.
19 ੧੯ ਸਰਾਪੀ ਹੋਵੇ ਉਹ, ਜਿਹੜਾ ਪਰਦੇਸੀ, ਯਤੀਮ, ਅਤੇ ਵਿਧਵਾ ਦਾ ਨਿਆਂ ਵਿਗਾੜੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
Maledictus qui pervertit iudicium advenæ, pupilli et viduæ. et dicet omnis populus: Amen.
20 ੨੦ ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਦੀ ਪਤਨੀ, ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਖੋਲ੍ਹਿਆ ਹੈ। ‘ਤਦ ਸਾਰੀ ਪਰਜਾ ਆਖੇ, ਆਮੀਨ।’
Maledictus qui dormit cum uxore patris sui, et revelat operimentum lectuli eius. et dicet omnis populus: Amen.
21 ੨੧ ‘ਸਰਾਪੀ ਹੋਵੇ ਉਹ, ਜਿਹੜਾ ਕਿਸੇ ਪਸ਼ੂ ਨਾਲ ਕੁਕਰਮ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
Maledictus qui dormit cum omni iumento. et dicet omnis populus: Amen.
22 ੨੨ ‘ਸਰਾਪੀ ਹੋਵੇ ਉਹ, ਜਿਹੜਾ ਆਪਣੀ ਭੈਣ, ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ। ਤਦ ਸਾਰੀ ਪਰਜਾ ਆਖੇ, ਆਮੀਨ।’
Maledictus qui dormit cum sorore sua, filia patris sui, vel matris suæ. et dicet omnis populus: Amen.
23 ੨੩ ਸਰਾਪੀ ਹੋਵੇ ਉਹ, ਜਿਹੜਾ ਆਪਣੀ ਸੱਸ ਨਾਲ ਕੁਕਰਮ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
Maledictus qui dormit cum socru sua. et dicet omnis populus: Amen.
24 ੨੪ ‘ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ। ਤਦ ਸਾਰੀ ਪਰਜਾ ਆਖੇ, ਆਮੀਨ।’
Maledictus qui clam percusserit proximum suum. et dicet omnis populus: Amen.
25 ੨੫ ‘ਸਰਾਪੀ ਹੋਵੇ ਉਹ, ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
Maledictus qui accipit munera, ut percutiat animam sanguinis innocentis. et dicet omnis populus: Amen.
26 ੨੬ ‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
Maledictus qui non permanet in sermonibus legis huius, nec eos opere perficit. et dicet omnis populus: Amen.

< ਬਿਵਸਥਾ ਸਾਰ 27 >