< ਬਿਵਸਥਾ ਸਾਰ 28 >

1 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।
«وَإِنْ سَمِعْتَ سَمْعًا لِصَوْتِ ٱلرَّبِّ إِلَهِكَ لِتَحْرِصَ أَنْ تَعْمَلَ بِجَمِيعِ وَصَايَاهُ ٱلَّتِي أَنَا أُوصِيكَ بِهَا ٱلْيَوْمَ، يَجْعَلُكَ ٱلرَّبُّ إِلَهُكَ مُسْتَعْلِيًا عَلَى جَمِيعِ قَبَائِلِ ٱلْأَرْضِ،١
2 ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ।
وَتَأْتِي عَلَيْكَ جَمِيعُ هَذِهِ ٱلْبَرَكَاتِ وَتُدْرِكُكَ، إِذَا سَمِعْتَ لِصَوْتِ ٱلرَّبِّ إِلَهِكَ.٢
3 ਮੁਬਾਰਕ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਮੁਬਾਰਕ ਹੋਵੋਗੇ ਤੁਸੀਂ ਖੇਤ ਵਿੱਚ,
مُبَارَكًا تَكُونُ فِي ٱلْمَدِينَةِ، وَمُبَارَكًا تَكُونُ فِي ٱلْحَقْلِ.٣
4 ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਪਸ਼ੂਆਂ ਦੇ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ।
وَمُبَارَكَةً تَكُونُ ثَمَرَةُ بَطْنِكَ وَثَمَرَةُ أَرْضِكَ وَثَمَرَةُ بَهَائِمِكَ، نِتَاجُ بَقَرِكَ وَإِنَاثُ غَنَمِكَ.٤
5 ਮੁਬਾਰਕ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ,
مُبَارَكَةً تَكُونُ سَلَّتُكَ وَمِعْجَنُكَ.٥
6 ਮੁਬਾਰਕ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਮੁਬਾਰਕ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ,
مُبَارَكًا تَكُونُ فِي دُخُولِكَ، وَمُبَارَكًا تَكُونُ فِي خُرُوجِكَ.٦
7 ਯਹੋਵਾਹ ਤੁਹਾਡੇ ਵੈਰੀਆਂ ਨੂੰ ਜਿਹੜੇ ਤੁਹਾਡੇ ਵਿਰੁੱਧ ਉੱਠਦੇ ਹਨ, ਤੁਹਾਡੇ ਅੱਗਿਓਂ ਮਰਵਾ ਸੁੱਟੇਗਾ। ਉਹ ਇੱਕ ਰਾਹ ਤੋਂ ਆਉਣਗੇ ਪਰ ਸੱਤ ਰਾਹਾਂ ਤੋਂ ਤੁਹਾਡੇ ਅੱਗਿਓਂ ਭੱਜਣਗੇ।
يَجْعَلُ ٱلرَّبُّ أَعْدَاءَكَ ٱلْقَائِمِينَ عَلَيْكَ مُنْهَزِمِينَ أَمَامَكَ. فِي طَرِيقٍ وَاحِدَةٍ يَخْرُجُونَ عَلَيْكَ، وَفِي سَبْعِ طُرُقٍ يَهْرُبُونَ أَمَامَكَ.٧
8 ਯਹੋਵਾਹ ਤੁਹਾਡੇ ਭੰਡਾਰਾਂ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਅਸੀਸ ਦੀ ਆਗਿਆ ਦੇਵੇਗਾ ਅਤੇ ਜਿਹੜਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਉਸ ਵਿੱਚ ਉਹ ਤੁਹਾਨੂੰ ਅਸੀਸ ਦੇਵੇਗਾ।
يَأْمُرُ لَكَ ٱلرَّبُّ بِٱلْبَرَكَةِ فِي خَزَائِنِكَ وَفِي كُلِّ مَا تَمْتَدُّ إِلَيْهِ يَدُكَ، وَيُبَارِكُكَ فِي ٱلْأَرْضِ ٱلَّتِي يُعْطِيكَ ٱلرَّبُّ إِلَهُكَ.٨
9 ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਦੇ ਮਾਰਗਾਂ ਉੱਤੇ ਚੱਲੋ, ਤਾਂ ਜਿਵੇਂ ਉਸ ਨੇ ਤੁਹਾਡੇ ਨਾਲ ਸਹੁੰ ਖਾਧੀ ਹੈ, ਯਹੋਵਾਹ ਤੁਹਾਨੂੰ ਆਪਣੇ ਲਈ ਇੱਕ ਪਵਿੱਤਰ ਪਰਜਾ ਕਰਕੇ ਕਾਇਮ ਕਰੇਗਾ।
يُقِيمُكَ ٱلرَّبُّ لِنَفْسِهِ شَعْبًا مُقَدَّسًا كَمَا حَلَفَ لَكَ، إِذَا حَفِظْتَ وَصَايَا ٱلرَّبِّ إِلَهِكَ وَسَلَكْتَ فِي طُرُقِهِ.٩
10 ੧੦ ਅਤੇ ਧਰਤੀ ਦੇ ਸਾਰੇ ਲੋਕ ਵੇਖਣਗੇ ਕਿ ਤੁਸੀਂ ਯਹੋਵਾਹ ਦੇ ਨਾਮ ਤੋਂ ਪੁਕਾਰੇ ਜਾਂਦੇ ਹੋ, ਤਾਂ ਉਹ ਤੁਹਾਡੇ ਤੋਂ ਡਰਨਗੇ।
فَيَرَى جَمِيعُ شُعُوبِ ٱلْأَرْضِ أَنَّ ٱسْمَ ٱلرَّبِّ قَدْ سُمِّيَ عَلَيْكَ وَيَخَافُونَ مِنْكَ.١٠
11 ੧੧ ਅਤੇ ਜਿਸ ਦੇਸ਼ ਨੂੰ ਤੁਹਾਨੂੰ ਦੇਣ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਉਸ ਵਿੱਚ ਯਹੋਵਾਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ, ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ।
وَيَزِيدُكَ ٱلرَّبُّ خَيْرًا فِي ثَمَرَةِ بَطْنِكَ وَثَمَرَةِ بَهَائِمِكَ وَثَمَرَةِ أَرْضِكَ عَلَى ٱلْأَرْضِ ٱلَّتِي حَلَفَ ٱلرَّبُّ لِآبَائِكَ أَنْ يُعْطِيَكَ.١١
12 ੧੨ ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ।
يَفْتَحُ لَكَ ٱلرَّبُّ كَنْزَهُ ٱلصَّالِحَ، ٱلسَّمَاءَ، لِيُعْطِيَ مَطَرَ أَرْضِكَ فِي حِينِهِ، وَلْيُبَارِكَ كُلَّ عَمَلِ يَدِكَ، فَتُقْرِضُ أُمَمًا كَثِيرَةً وَأَنْتَ لَا تَقْتَرِضُ.١٢
13 ੧੩ ਯਹੋਵਾਹ ਤੁਹਾਨੂੰ ਪੂਛ ਨਹੀਂ, ਸਗੋਂ ਸਿਰ ਠਹਿਰਾਵੇਗਾ ਅਤੇ ਤੁਸੀਂ ਹੇਠਾਂ ਨਹੀਂ ਸਗੋਂ ਉੱਤੇ ਹੀ ਰਹੋਗੇ, ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨੋ, ਜਿਨ੍ਹਾਂ ਦੀ ਪਾਲਨਾ ਕਰਨ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ।
وَيَجْعَلُكَ ٱلرَّبُّ رَأْسًا لَا ذَنَبًا، وَتَكُونُ فِي ٱلِٱرْتِفَاعِ فَقَطْ وَلَا تَكُونُ فِي ٱلِٱنْحِطَاطِ، إِذَا سَمِعْتَ لِوَصَايَا ٱلرَّبِّ إِلَهِكَ ٱلَّتِي أَنَا أُوصِيكَ بِهَا ٱلْيَوْمَ، لِتَحْفَظَ وَتَعْمَلَ١٣
14 ੧੪ ਅਤੇ ਤੁਸੀਂ ਇਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਸੱਜੇ ਜਾਂ ਖੱਬੇ ਨਾ ਮੁੜੋ ਕਿ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਹਨਾਂ ਦੀ ਪੂਜਾ ਕਰੋ।
وَلَا تَزِيغَ عَنْ جَمِيعِ ٱلْكَلِمَاتِ ٱلَّتِي أَنَا أُوصِيكَ بِهَا ٱلْيَوْمَ يَمِينًا أَوْ شِمَالًا، لِكَيْ تَذْهَبَ وَرَاءَ آلِهَةٍ أُخْرَى لِتَعْبُدَهَا.١٤
15 ੧੫ ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
«وَلَكِنْ إِنْ لَمْ تَسْمَعْ لِصَوْتِ ٱلرَّبِّ إِلَهِكَ لِتَحْرِصَ أَنْ تَعْمَلَ بِجَمِيعِ وَصَايَاهُ وَفَرَائِضِهِ ٱلَّتِي أَنَا أُوصِيكَ بِهَا ٱلْيَوْمَ، تَأْتِي عَلَيْكَ جَمِيعُ هَذِهِ ٱللَّعَنَاتِ وَتُدْرِكُكَ:١٥
16 ੧੬ ਸਰਾਪੀ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਸਰਾਪੀ ਹੋਵੋਗੇ ਤੁਸੀਂ ਖੇਤ ਵਿੱਚ,
مَلْعُونًا تَكُونُ فِي ٱلْمَدِينَةِ وَمَلْعُونًا تَكُونُ فِي ٱلْحَقْلِ.١٦
17 ੧੭ ਸਰਾਪੀ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ,
مَلْعُونَةً تَكُونُ سَلَّتُكَ وَمِعْجَنُكَ.١٧
18 ੧੮ ਸਰਾਪੀ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ,
مَلْعُونَةً تَكُونُ ثَمَرَةُ بَطْنِكَ وَثَمَرَةُ أَرْضِكَ، نِتَاجُ بَقَرِكَ وَإِنَاثُ غَنَمِكَ.١٨
19 ੧੯ ਸਰਾਪੀ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਸਰਾਪੀ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ,
مَلْعُونًا تَكُونُ فِي دُخُولِكَ، وَمَلْعُونًا تَكُونُ فِي خُرُوجِكَ.١٩
20 ੨੦ ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ, ਜਿਨ੍ਹਾਂ ਨਾਲ ਤੁਸੀਂ ਮੈਨੂੰ ਤਿਆਗ ਦਿੱਤਾ, ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਤਾੜਨਾ ਪਾਵੇਗਾ, ਜਦ ਤੱਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਲ ਨਾਸ ਨਾ ਹੋ ਜਾਓ।
يُرْسِلُ ٱلرَّبُّ عَلَيْكَ ٱللَّعْنَ وَٱلِٱضْطِرَابَ وَٱلزَّجْرَ فِي كُلِّ مَا تَمْتَدُّ إِلَيْهِ يَدُكَ لِتَعْمَلَهُ، حَتَّى تَهْلِكَ وَتَفْنَى سَرِيعًا مِنْ أَجْلِ سُوْءِ أَفْعَالِكَ إِذْ تَرَكْتَنِي.٢٠
21 ੨੧ ਯਹੋਵਾਹ ਤੁਹਾਡੇ ਉੱਤੇ ਬਵਾ ਪਾਵੇਗਾ, ਜਦ ਤੱਕ ਉਹ ਤੁਹਾਨੂੰ ਉਸ ਦੇਸ਼ ਵਿੱਚੋਂ ਮਿਟਾ ਨਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ।
يُلْصِقُ بِكَ ٱلرَّبُّ ٱلْوَبَأَ حَتَّى يُبِيدَكَ عَنِ ٱلْأَرْضِ ٱلَّتِي أَنْتَ دَاخِلٌ إِلَيْهَا لِكَيْ تَمْتَلِكَهَا.٢١
22 ੨੨ ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਤਿੱਖੀ ਤਪਸ਼, ਸੋਕੇ ਅਤੇ ਉੱਲੀ ਨਾਲ ਮਾਰੇਗਾ। ਉਹ ਤਦ ਤੱਕ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ, ਜਦ ਤੱਕ ਤੁਸੀਂ ਨਾਸ ਨਾ ਹੋ ਜਾਓ।
يَضْرِبُكَ ٱلرَّبُّ بِٱلسِّلِّ وَٱلْحُمَّى وَٱلْبُرَدَاءِ وَٱلِٱلْتِهَابِ وَٱلْجَفَافِ وَٱللَّفْحِ وَٱلذُّبُولِ، فَتَتَّبِعُكَ حَتَّى تُفْنِيَكَ.٢٢
23 ੨੩ ਅਤੇ ਤੁਹਾਡੇ ਸਿਰ ਦੇ ਉੱਤੇ ਅਕਾਸ਼ ਪਿੱਤਲ ਵਰਗਾ ਹੋ ਜਾਵੇਗਾ ਅਤੇ ਤੇਰੇ ਪੈਰਾਂ ਹੇਠ ਧਰਤੀ ਲੋਹੇ ਵਰਗੀ ਹੋ ਜਾਵੇਗੀ।
وَتَكُونُ سَمَاؤُكَ ٱلَّتِي فَوْقَ رَأْسِكَ نُحَاسًا، وَٱلْأَرْضُ ٱلَّتِي تَحْتَكَ حَدِيدًا.٢٣
24 ੨੪ ਯਹੋਵਾਹ ਤੁਹਾਡੀ ਧਰਤੀ ਦੇ ਮੀਂਹ ਨੂੰ ਘੱਟਾ ਅਤੇ ਧੂੜ ਬਣਾ ਦੇਵੇਗਾ। ਉਹ ਇਸ ਨੂੰ ਅਕਾਸ਼ ਤੋਂ ਤਦ ਤੱਕ ਤੁਹਾਡੇ ਉੱਤੇ ਪਾਵੇਗਾ, ਜਦ ਤੱਕ ਤੁਸੀਂ ਮਿਟ ਨਾ ਜਾਓ।
وَيَجْعَلُ ٱلرَّبُّ مَطَرَ أَرْضِكَ غُبَارًا، وَتُرَابًا يُنَزِّلُ عَلَيْكَ مِنَ ٱلسَّمَاءِ حَتَّى تَهْلِكَ.٢٤
25 ੨੫ ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ। ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਓਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ।
يَجْعَلُكَ ٱلرَّبُّ مُنْهَزِمًا أَمَامَ أَعْدَائِكَ. فِي طَرِيقٍ وَاحِدَةٍ تَخْرُجُ عَلَيْهِمْ، وَفِي سَبْعِ طُرُقٍ تَهْرُبُ أَمَامَهُمْ، وَتَكُونُ قَلِقًا فِي جَمِيعِ مَمَالِكِ ٱلْأَرْضِ.٢٥
26 ੨੬ ਤੁਹਾਡੀਆਂ ਲਾਸ਼ਾਂ ਅਕਾਸ਼ ਦੇ ਸਾਰੇ ਪੰਛੀਆਂ ਅਤੇ ਧਰਤੀ ਦੇ ਸਾਰੇ ਜਾਨਵਰਾਂ ਦਾ ਭੋਜਨ ਹੋਣਗੀਆਂ ਅਤੇ ਉਨ੍ਹਾਂ ਨੂੰ ਕੋਈ ਹਟਾਉਣ ਵਾਲਾ ਵੀ ਨਾ ਹੋਵੇਗਾ।
وَتَكُونُ جُثَّتُكَ طَعَامًا لِجَمِيعِ طُيُورِ ٱلسَّمَاءِ وَوُحُوشِ ٱلْأَرْضِ وَلَيْسَ مَنْ يُزْعِجُهَا.٢٦
27 ੨੭ ਯਹੋਵਾਹ ਤੁਹਾਨੂੰ ਮਿਸਰੀ ਫੋੜਿਆਂ, ਬਵਾਸੀਰ, ਦੱਦਰੀ ਅਤੇ ਖਾਰਸ਼ ਨਾਲ ਅਜਿਹਾ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਹੀਂ ਹੋ ਸਕੋਗੇ।
يَضْرِبُكَ ٱلرَّبُّ بِقُرْحَةِ مِصْرَ وَبِالْبَوَاسِيرِ وَٱلْجَرَبِ وَٱلْحِكَّةِ حَتَّى لَا تَسْتَطِيعَ ٱلشِّفَاءَ.٢٧
28 ੨੮ ਯਹੋਵਾਹ ਤੁਹਾਨੂੰ ਪਾਗਲਪਣ, ਅੰਨ੍ਹਪੁਣੇ ਅਤੇ ਮਨ ਦੀ ਘਬਰਾਹਟ ਨਾਲ ਮਾਰੇਗਾ,
يَضْرِبُكَ ٱلرَّبُّ بِجُنُونٍ وَعَمًى وَحَيْرَةِ قَلْبٍ،٢٨
29 ੨੯ ਜਿਵੇਂ ਅੰਨ੍ਹਾ ਹਨੇਰੇ ਵਿੱਚ ਟੋਹੰਦਾ ਫਿਰਦਾ ਹੈ, ਉਸੇ ਤਰ੍ਹਾਂ ਤੁਸੀਂ ਦੁਪਹਿਰ ਨੂੰ ਟੋਹੰਦੇ ਫਿਰੋਗੇ। ਤੁਸੀਂ ਆਪਣੇ ਰਾਹਾਂ ਵਿੱਚ ਸਫ਼ਲ ਨਹੀਂ ਹੋਵੋਗੇ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਲੁੱਟੇ ਜਾਓਗੇ, ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਹੀਂ ਹੋਵੇਗਾ
فَتَتَلَمَّسُ فِي ٱلظُّهْرِ كَمَا يَتَلَمَّسُ ٱلْأَعْمَى فِي ٱلظَّلَامِ، وَلَا تَنْجَحُ فِي طُرُقِكَ بَلْ لَا تَكُونُ إِلَّا مَظْلُومًا مَغْصُوبًا كُلَّ ٱلْأَيَّامِ وَلَيْسَ مُخَلِّصٌ.٢٩
30 ੩੦ ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਦੂਜਾ ਪੁਰਖ ਉਸ ਦੇ ਨਾਲ ਲੇਟੇਗਾ। ਘਰ ਤੁਸੀਂ ਬਣਾਓਗੇ, ਪਰ ਉਸ ਵਿੱਚ ਵੱਸੋਗੇ ਨਹੀਂ, ਅੰਗੂਰੀ ਬਾਗ਼ ਤੁਸੀਂ ਲਾਓਗੇ, ਪਰ ਤੁਸੀਂ ਉਸ ਦਾ ਫਲ ਨਾ ਖਾਓਗੇ।
تَخْطُبُ ٱمْرَأَةً وَرَجُلٌ آخَرُ يَضْطَجِعُ مَعَهَا. تَبْنِي بَيْتًا وَلَا تَسْكُنُ فِيهِ. تَغْرِسُ كَرْمًا وَلَا تَسْتَغِلُّهُ.٣٠
31 ੩੧ ਤੁਹਾਡਾ ਬਲ਼ਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਹੀਂ ਖਾਓਗੇ, ਤੁਹਾਡਾ ਗਧਾ ਤੁਹਾਡੇ ਸਾਹਮਣੇ ਲੁੱਟ ਵਿੱਚ ਚਲਾ ਜਾਵੇਗਾ ਅਤੇ ਫੇਰ ਮੁੜ ਤੁਹਾਨੂੰ ਨਹੀਂ ਲੱਭੇਗਾ। ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ, ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ।
يُذْبَحُ ثَوْرُكَ أَمَامَ عَيْنَيْكَ وَلَا تَأْكُلُ مِنْهُ. يُغْتَصَبُ حِمَارُكَ مِنْ أَمَامِ وَجْهِكَ وَلَا يَرْجِعُ إِلَيْكَ. تُدْفَعُ غَنَمُكَ إِلَى أَعْدَائِكَ وَلَيْسَ لَكَ مُخَلِّصٌ.٣١
32 ੩੨ ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ।
يُسَلَّمُ بَنُوكَ وَبَنَاتُكَ لِشَعْبٍ آخَرَ وَعَيْنَاكَ تَنْظُرَانِ إِلَيْهِمْ طُولَ ٱلنَّهَارِ، فَتَكِلَّانِ وَلَيْسَ فِي يَدِكَ طَائِلَةٌ.٣٢
33 ੩੩ ਤੁਹਾਡੀ ਜ਼ਮੀਨ ਦਾ ਫਲ ਅਤੇ ਤੁਹਾਡੀ ਸਾਰੀ ਕਮਾਈ ਉਹ ਲੋਕ ਖਾਣਗੇ, ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਕੁਚਲੇ ਜਾਓਗੇ।
ثَمَرُ أَرْضِكَ وَكُلُّ تَعَبِكَ يَأْكُلُهُ شَعْبٌ لَا تَعْرِفُهُ، فَلَا تَكُونُ إِلَّا مَظْلُومًا وَمَسْحُوقًا كُلَّ ٱلْأَيَّامِ.٣٣
34 ੩੪ ਤੁਸੀਂ ਆਪਣੀਆਂ ਅੱਖਾਂ ਨਾਲ ਵੇਖ-ਵੇਖ ਕੇ ਕਮਲੇ ਹੋ ਜਾਓਗੇ।
وَتَكُونُ مَجْنُونًا مِنْ مَنْظَرِ عَيْنَيْكَ ٱلَّذِي تَنْظُرُ.٣٤
35 ੩੫ ਯਹੋਵਾਹ ਤੁਹਾਨੂੰ ਗੋਡਿਆਂ ਅਤੇ ਲੱਤਾਂ ਵਿੱਚ, ਸਗੋਂ ਪੈਰ ਦੇ ਤਲੇ ਤੋਂ ਸਿਰ ਦੀ ਚੋਟੀ ਤੱਕ ਬਹੁਤ ਬੁਰੇ ਫੋੜਿਆਂ ਨਾਲ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਾ ਹੋ ਸਕੋਗੇ।
يَضْرِبُكَ ٱلرَّبُّ بِقَرْحٍ خَبِيثٍ عَلَى ٱلرُّكْبَتَيْنِ وَعَلَى ٱلسَّاقَيْنِ، حَتَّى لَا تَسْتَطِيعَ ٱلشِّفَاءَ مِنْ أَسْفَلِ قَدَمِكَ إِلَى قِمَّةِ رَأْسِكَ.٣٥
36 ੩੬ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਆਪਣੇ ਉੱਤੇ ਠਹਿਰਾਓਗੇ, ਇੱਕ ਕੌਮ ਵਿੱਚ ਪਹੁੰਚਾਵੇਗਾ ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ।
يَذْهَبُ بِكَ ٱلرَّبُّ وَبِمَلِكِكَ ٱلَّذِي تُقِيمُهُ عَلَيْكَ إِلَى أُمَّةٍ لَمْ تَعْرِفْهَا أَنْتَ وَلَا آبَاؤُكَ، وَتَعْبُدُ هُنَاكَ آلِهَةً أُخْرَى مِنْ خَشَبٍ وَحَجَرٍ،٣٦
37 ੩੭ ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ-ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖ਼ੌਲ ਦਾ ਕਾਰਨ ਬਣ ਜਾਓਗੇ।
وَتَكُونُ دَهَشًا وَمَثَلًا وَهُزْأَةً فِي جَمِيعِ ٱلشُّعُوبِ ٱلَّذِينَ يَسُوقُكَ ٱلرَّبُّ إِلَيْهِمْ.٣٧
38 ੩੮ ਤੁਸੀਂ ਖੇਤ ਵਿੱਚ ਬੀਜ ਤਾਂ ਬਹੁਤ ਲੈ ਕੇ ਜਾਓਗੇ ਪਰ ਉਪਜ ਥੋੜ੍ਹੀ ਹੀ ਇਕੱਠੀ ਕਰੋਗੇ, ਕਿਉਂ ਜੋ ਟਿੱਡੀਆਂ ਉਸ ਨੂੰ ਖਾ ਜਾਣਗੀਆਂ।
بِذَارًا كَثِيرًا تُخْرِجُ إِلَى ٱلْحَقْلِ، وَقَلِيلًا تَجْمَعُ، لِأَنَّ ٱلْجَرَادَ يَأْكُلُهُ.٣٨
39 ੩੯ ਤੁਸੀਂ ਅੰਗੂਰੀ ਬਾਗ਼ ਲਾ ਕੇ ਉਸ ਵਿੱਚ ਕੰਮ ਤਾਂ ਕਰੋਗੇ, ਪਰ ਨਾ ਤਾਂ ਤੁਸੀਂ ਉਸ ਦੀ ਮਧ ਪੀਓਗੇ ਅਤੇ ਨਾ ਹੀ ਗੁੱਛੇ ਇਕੱਠੇ ਕਰੋਗੇ, ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ।
كُرُومًا تَغْرِسُ وَتَشْتَغِلُ، وَخَمْرًا لَا تَشْرَبُ وَلَا تَجْنِي، لِأَنَّ ٱلدُّودَ يَأْكُلُهَا.٣٩
40 ੪੦ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਜ਼ੈਤੂਨ ਦੇ ਰੁੱਖ ਤਾਂ ਹੋਣਗੇ, ਪਰ ਉਨ੍ਹਾਂ ਦਾ ਤੇਲ ਤੁਸੀਂ ਆਪਣੇ ਸਰੀਰ ਤੇ ਨਾ ਮਲ ਸਕੋਗੇ, ਕਿਉਂ ਜੋ ਉਨ੍ਹਾਂ ਦਾ ਫਲ ਝੜ ਜਾਵੇਗਾ।
يَكُونُ لَكَ زَيْتُونٌ فِي جَمِيعِ تُخُومِكَ، وَبِزَيْتٍ لَا تَدَّهِنُ، لِأَنَّ زَيْتُونَكَ يَنْتَثِرُ.٤٠
41 ੪੧ ਤੁਹਾਡੇ ਪੁੱਤਰ ਅਤੇ ਧੀਆਂ ਪੈਦਾ ਹੋਣਗੇ ਪਰ ਉਹ ਤੁਹਾਡੇ ਨਾ ਹੋਣਗੇ, ਕਿਉਂ ਜੋ ਉਹ ਗੁਲਾਮੀ ਵਿੱਚ ਚਲੇ ਜਾਣਗੇ।
بَنِينَ وَبَنَاتٍ تَلِدُ وَلَا يَكُونُونَ لَكَ، لِأَنَّهُمْ إِلَى ٱلسَّبْيِ يَذْهَبُونَ.٤١
42 ੪੨ ਤੁਹਾਡੇ ਸਾਰੇ ਰੁੱਖਾਂ ਅਤੇ ਤੁਹਾਡੀ ਜ਼ਮੀਨ ਦੇ ਸਾਰੇ ਫਲਾਂ ਨੂੰ ਟਿੱਡੀਆਂ ਖਾ ਜਾਣਗੀਆਂ।
جَمِيعُ أَشْجَارِكَ وَأَثْمَارِ أَرْضِكَ يَتَوَلَّاهُ ٱلصَّرْصَرُ.٤٢
43 ੪੩ ਉਹ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਹੈ, ਤੁਹਾਡੇ ਨਾਲੋਂ ਉੱਚਾ ਹੀ ਉੱਚਾ ਹੁੰਦਾ ਜਾਵੇਗਾ, ਪਰ ਤੁਸੀਂ ਨੀਵੇਂ ਹੀ ਨੀਵੇਂ ਹੁੰਦੇ ਜਾਓਗੇ।
اَلْغَرِيبُ ٱلَّذِي فِي وَسَطِكَ يَسْتَعْلِي عَلَيْكَ مُتَصَاعِدًا، وَأَنْتَ تَنْحَطُّ مُتَنَازِلًا.٤٣
44 ੪੪ ਉਹ ਤੁਹਾਨੂੰ ਕਰਜ਼ ਦੇਵੇਗਾ ਪਰ ਤੁਸੀਂ ਉਹ ਨੂੰ ਕਰਜ਼ ਨਾ ਦੇਓਗੇ। ਉਹ ਸਿਰ ਹੋਵੇਗਾ ਅਤੇ ਤੁਸੀਂ ਪੂਛ ਹੋਵੋਗੇ।
هُوَ يُقْرِضُكَ وَأَنْتَ لَا تُقْرِضُهُ. هُوَ يَكُونُ رَأْسًا وَأَنْتَ تَكُونُ ذَنَبًا.٤٤
45 ੪੫ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਆ ਫੜ੍ਹਨਗੇ ਜਦ ਤੱਕ ਕਿ ਤੁਸੀਂ ਨਾਸ ਨਾ ਜਾਓ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਅਤੇ ਨਾ ਉਸ ਦੇ ਦਿੱਤੇ ਹੋਏ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕੀਤੀ।
وَتَأْتِي عَلَيْكَ جَمِيعُ هَذِهِ ٱللَّعَنَاتِ وَتَتَّبِعُكَ وَتُدْرِكُكَ حَتَّى تَهْلِكَ، لِأَنَّكَ لَمْ تَسْمَعْ لِصَوْتِ ٱلرَّبِّ إِلَهِكَ لِتَحْفَظَ وَصَايَاهُ وَفَرَائِضَهُ ٱلَّتِي أَوْصَاكَ بِهَا.٤٥
46 ੪੬ ਅਤੇ ਉਹ ਤੁਹਾਡੇ ਉੱਤੇ ਨਾਲੇ ਤੁਹਾਡੇ ਵੰਸ਼ ਉੱਤੇ ਸਦਾ ਤੱਕ ਨਿਸ਼ਾਨ ਅਤੇ ਅਚਰਜ਼ ਲਈ ਹੋਣਗੇ।
فَتَكُونُ فِيكَ آيَةً وَأُعْجُوبَةً وَفِي نَسْلِكَ إِلَى ٱلْأَبَدِ.٤٦
47 ੪੭ ਕਿਉਂ ਜੋ ਤੁਸੀਂ ਸਾਰੀਆਂ ਚੀਜ਼ਾਂ ਦੀ ਬਹੁਤਾਇਤ ਹੁੰਦਿਆਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਅਨੰਦਤਾਈ ਅਤੇ ਮਨ ਦੀ ਖੁਸ਼ੀ ਨਾਲ ਨਹੀਂ ਕੀਤੀ,
مِنْ أَجْلِ أَنَّكَ لَمْ تَعْبُدِ ٱلرَّبَّ إِلَهَكَ بِفَرَحٍ وَبِطِيبَةِ قَلْبٍ لِكَثْرَةِ كُلِّ شَيْءٍ.٤٧
48 ੪੮ ਇਸ ਲਈ ਤੁਸੀਂ ਭੁੱਖ, ਪਿਆਸ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਆਪਣੇ ਵੈਰੀਆਂ ਦੀ ਟਹਿਲ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਭੇਜੇਗਾ ਅਤੇ ਉਹ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖੇਗਾ, ਜਦ ਤੱਕ ਤੁਹਾਡਾ ਨਾਸ ਨਾ ਕਰ ਦੇਵੇ।
تُسْتَعْبَدُ لِأَعْدَائِكَ ٱلَّذِينَ يُرْسِلُهُمُ ٱلرَّبُّ عَلَيْكَ فِي جُوعٍ وَعَطَشٍ وَعُرْيٍ وَعَوَزِ كُلِّ شَيْءٍ. فَيَجْعَلُ نِيرَ حَدِيدٍ عَلَى عُنُقِكَ حَتَّى يُهْلِكَكَ.٤٨
49 ੪੯ ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ।
يَجْلِبُ ٱلرَّبُّ عَلَيْكَ أُمَّةً مِنْ بَعِيدٍ، مِنْ أَقْصَاءِ ٱلْأَرْضِ كَمَا يَطِيرُ ٱلنَّسْرُ، أُمَّةً لَا تَفْهَمُ لِسَانَهَا،٤٩
50 ੫੦ ਇੱਕ ਅਜਿਹੀ ਕੌਮ ਜੋ ਨਿਰਦਈ ਹੋਵੇਗੀ, ਜਿਹੜੀ ਨਾ ਬਜ਼ੁਰਗਾਂ ਦਾ ਆਦਰ ਕਰੇਗੀ ਅਤੇ ਨਾ ਜੁਆਨਾਂ ਉੱਤੇ ਦਯਾ ਕਰੇਗੀ,
أُمَّةً جَافِيَةَ ٱلْوَجْهِ لَا تَهَابُ ٱلشَّيْخَ وَلَا تَحِنُّ إِلَى ٱلْوَلَدِ،٥٠
51 ੫੧ ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ ਨਾ ਕਰ ਦੇਵੇ।
فَتَأْكُلُ ثَمَرَةَ بَهَائِمِكَ وَثَمَرَةَ أَرْضِكَ حَتَّى تَهْلِكَ، وَلَا تُبْقِي لَكَ قَمْحًا وَلَا خَمْرًا وَلَا زَيْتًا، وَلَا نِتَاجَ بَقَرِكَ وَلَا إِنَاثَ غَنَمِكَ، حَتَّى تُفْنِيَكَ.٥١
52 ੫੨ ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ, ਜਦ ਤੱਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਢਾਹੀਆਂ ਨਾ ਜਾਣ, ਜਿਨ੍ਹਾਂ ਉੱਤੇ ਤੁਸੀਂ ਆਪਣੇ ਦੇਸ਼ ਵਿੱਚ ਭਰੋਸਾ ਰੱਖੀ ਬੈਠੇ ਸੀ। ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ਼ ਦੇ ਅੰਦਰ ਘੇਰ ਲਵੇਗੀ, ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ।
وَتُحَاصِرُكَ فِي جَمِيعِ أَبْوَابِكَ حَتَّى تَهْبِطَ أَسْوَارُكَ ٱلشَّامِخَةُ ٱلْحَصِينَةُ ٱلَّتِي أَنْتَ تَثِقُ بِهَا فِي كُلِّ أَرْضِكَ. تُحَاصِرُكَ فِي جَمِيعِ أَبْوَابِكَ، فِي كُلِّ أَرْضِكَ ٱلَّتِي يُعْطِيكَ ٱلرَّبُّ إِلَهُكَ.٥٢
53 ੫੩ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਸਤਾਉਣਗੇ, ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤਰ ਅਤੇ ਧੀਆਂ ਦਾ ਮਾਸ ਖਾਓਗੇ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ।
فَتَأْكُلُ ثَمَرَةَ بَطْنِكَ، لَحْمَ بَنِيكَ وَبَنَاتِكَ ٱلَّذِينَ أَعْطَاكَ ٱلرَّبُّ إِلَهُكَ فِي ٱلْحِصَارِ وَٱلضِّيقَةِ ٱلَّتِي يُضَايِقُكَ بِهَا عَدُوُّكَ.٥٣
54 ੫੪ ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਸੱਜਣ ਅਤੇ ਕੋਮਲ ਸੁਭਾਓ ਦਾ ਹੋਵੇਗਾ, ਉਸ ਦੀ ਅੱਖ ਵੀ ਆਪਣੇ ਭਰਾ, ਆਪਣੀ ਪਿਆਰੀ ਪਤਨੀ ਅਤੇ ਆਪਣੇ ਬਚੇ ਹੋਏ ਪੁੱਤਰਾਂ ਅਤੇ ਧੀਆਂ ਵੱਲ ਭੈੜੀ ਹੋਵੇਗੀ,
ٱلرَّجُلُ ٱلْمُتَنَعِّمُ فِيكَ وَٱلْمُتَرَفِّهُ جِدًّا، تَبْخُلُ عَيْنُهُ عَلَى أَخِيهِ وَٱمْرَأَةِ حِضْنِهِ وَبَقِيَّةِ أَوْلَادِهِ ٱلَّذِينَ يُبْقِيهِمْ،٥٤
55 ੫੫ ਅਤੇ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ।
بِأَنْ يُعْطِيَ أَحَدَهُمْ مِنْ لَحْمِ بَنِيهِ ٱلَّذِي يَأْكُلُهُ، لِأَنَّهُ لَمْ يُبْقَ لَهُ شَيْءٌ فِي ٱلْحِصَارِ وَٱلضِّيقَةِ ٱلَّتِي يُضَايِقُكَ بِهَا عَدُوُّكَ فِي جَمِيعِ أَبْوَابِكَ.٥٥
56 ੫੬ ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,
وَٱلْمَرْأَةُ ٱلْمُتَنَعِّمَةُ فِيكَ وَٱلْمُتَرَفِّهَةُ ٱلَّتِي لَمْ تُجَرِّبْ أَنْ تَضَعَ أَسْفَلَ قَدَمِهَا عَلَى ٱلْأَرْضِ لِلتَّنَعُّمِ وَٱلتَّرَفُّهِ، تَبْخَلُ عَيْنُهَا عَلَى رَجُلِ حِضْنِهَا وَعَلَى ٱبْنِهَا وَبِنْتِهَا٥٦
57 ੫੭ ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।
بِمَشِيمَتِهَا ٱلْخَارِجَةِ مِنْ بَيْنِ رِجْلَيْهَا وَبِأَوْلَادِهَا ٱلَّذِينَ تَلِدُهُمْ، لِأَنَّهَا تَأْكُلُهُمْ سِرًّا فِي عَوَزِ كُلِّ شَيْءٍ، فِي ٱلْحِصَارِ وَٱلضِّيقَةِ ٱلَّتِي يُضَايِقُكَ بِهَا عَدُوُّكَ فِي أَبْوَابِكَ.٥٧
58 ੫੮ ਜੇਕਰ ਤੁਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈਅ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ,
إِنْ لَمْ تَحْرِصْ لِتَعْمَلَ بِجَمِيعِ كَلِمَاتِ هَذَا ٱلنَّامُوسِ ٱلْمَكْتُوبَةِ فِي هَذَا ٱلسِّفْرِ، لِتَهَابَ هَذَا ٱلِٱسْمَ ٱلْجَلِيلَ ٱلْمَرْهُوبَ، ٱلرَّبَّ إِلَهَكَ،٥٨
59 ੫੯ ਤਾਂ ਯਹੋਵਾਹ ਤੁਹਾਡੀਆਂ ਅਤੇ ਤੁਹਾਡੇ ਵੰਸ਼ ਦੀਆਂ ਬਵਾਂ ਨੂੰ ਭਿਆਨਕ ਬਣਾਵੇਗਾ, ਉਹ ਬਵਾਂ ਵੱਡੀਆਂ ਅਤੇ ਬਹੁਤ ਸਮੇਂ ਤੱਕ ਰਹਿਣਗੀਆਂ ਅਤੇ ਰੋਗ ਬੁਰੇ ਅਤੇ ਬਹੁਤ ਸਮੇਂ ਤੱਕ ਰਹਿਣ ਵਾਲੇ ਹੋਣਗੇ।
يَجْعَلُ ٱلرَّبُّ ضَرَبَاتِكَ وَضَرَبَاتِ نَسْلِكَ عَجِيبَةً. ضَرَبَاتٍ عَظِيمَةً رَاسِخَةً، وَأَمْرَاضًا رَدِيَّةً ثَابِتَةً.٥٩
60 ੬੦ ਉਹ ਤੁਹਾਡੇ ਉੱਤੇ ਉਨ੍ਹਾਂ ਸਾਰੇ ਮਿਸਰੀ ਰੋਗਾਂ ਨੂੰ ਮੁੜ ਲੈ ਆਵੇਗਾ, ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਉਹ ਤੁਹਾਨੂੰ ਲੱਗੇ ਰਹਿਣਗੇ,
وَيَرُدُّ عَلَيْكَ جَمِيعَ أَدْوَاءِ مِصْرَ ٱلَّتِي فَزِعْتَ مِنْهَا، فَتَلْتَصِقُ بِكَ.٦٠
61 ੬੧ ਸਗੋਂ ਹਰ ਇੱਕ ਬਿਮਾਰੀ ਅਤੇ ਹਰ ਇੱਕ ਬਿਪਤਾ ਜਿਹੜੀ ਇਸ ਬਿਵਸਥਾ ਦੀ ਪੋਥੀ ਵਿੱਚ ਲਿਖੀ ਨਹੀਂ ਗਈ, ਯਹੋਵਾਹ ਤੁਹਾਡੇ ਉੱਤੇ ਲੈ ਆਵੇਗਾ, ਜਦ ਤੱਕ ਤੁਸੀਂ ਮਿਟ ਨਾ ਜਾਓ।
أَيْضًا كُلُّ مَرَضٍ وَكُلُّ ضَرْبَةٍ لَمْ تُكْتَبْ فِي سِفْرِ ٱلنَّامُوسِ هَذَا، يُسَلِّطُهُ ٱلرَّبُّ عَلَيْكَ حَتَّى تَهْلِكَ.٦١
62 ੬੨ ਭਾਵੇਂ ਤੁਸੀਂ ਆਕਾਸ਼ ਦੇ ਤਾਰਿਆਂ ਜਿੰਨ੍ਹੇ ਸੀ, ਪਰ ਤੁਸੀਂ ਗਿਣਤੀ ਵਿੱਚ ਥੋੜ੍ਹੇ ਜਿਹੇ ਬਾਕੀ ਰਹਿ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।
فَتَبْقَوْنَ نَفَرًا قَلِيلًا عِوَضَ مَا كُنْتُمْ كَنُجُومِ ٱلسَّمَاءِ فِي ٱلْكَثْرَةِ، لِأَنَّكَ لَمْ تَسْمَعْ لِصَوْتِ ٱلرَّبِّ إِلَهِكَ.٦٢
63 ੬੩ ਅਜਿਹਾ ਹੋਵੇਗਾ ਕਿ ਜਿਵੇਂ ਹੁਣ ਯਹੋਵਾਹ ਤੁਹਾਡੇ ਉੱਤੇ ਤੁਹਾਡੀ ਭਲਿਆਈ ਅਤੇ ਤੁਹਾਡੇ ਵਾਧੇ ਲਈ ਖੁਸ਼ ਹੁੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਉੱਤੇ ਤੁਹਾਨੂੰ ਨਾਸ ਕਰਨ ਅਤੇ ਤੁਹਾਨੂੰ ਮਿਟਾਉਣ ਲਈ ਖੁਸ਼ ਹੋਵੇਗਾ ਅਤੇ ਤੁਸੀਂ ਉਸ ਦੇਸ਼ ਵਿੱਚੋਂ ਉਖਾੜੇ ਜਾਓਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ।
وَكَمَا فَرِحَ ٱلرَّبُّ لَكُمْ لِيُحْسِنَ إِلَيْكُمْ وَيُكَثِّرَكُمْ، كَذَلِكَ يَفْرَحُ ٱلرَّبُّ لَكُمْ لِيُفْنِيَكُمْ وَيُهْلِكَكُمْ، فَتُسْتَأْصَلُونَ مِنَ ٱلْأَرْضِ ٱلَّتِي أَنْتَ دَاخِلٌ إِلَيْهَا لِتَمْتَلِكَهَا.٦٣
64 ੬੪ ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪੁਰਖਿਆਂ ਜਾਣਦੇ ਸਨ।
وَيُبَدِّدُكَ ٱلرَّبُّ فِي جَمِيعِ ٱلشُّعُوبِ مِنْ أَقْصَاءِ ٱلْأَرْضِ إِلَى أَقْصَائِهَا، وَتَعْبُدُ هُنَاكَ آلِهَةً أُخْرَى لَمْ تَعْرِفْهَا أَنْتَ وَلَا آبَاؤُكَ، مِنْ خَشَبٍ وَحَجَرٍ.٦٤
65 ੬੫ ਇਹਨਾਂ ਕੌਮਾਂ ਵਿੱਚ ਤੁਸੀਂ ਸੁੱਖ ਨਾ ਪਾਓਗੇ ਅਤੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਆਰਾਮ ਹੋਵੇਗਾ, ਸਗੋਂ ਉੱਥੇ ਯਹੋਵਾਹ ਤੁਹਾਨੂੰ ਕੰਬਣ ਵਾਲੇ ਦਿਲ, ਅੱਖਾਂ ਦਾ ਧੁੰਦਲਾਪਣ ਅਤੇ ਮਨ ਦੀ ਘਬਰਾਹਟ ਦੇਵੇਗਾ।
وَفِي تِلْكَ ٱلْأُمَمِ لَا تَطْمَئِنُّ وَلَا يَكُونُ قَرَارٌ لِقَدَمِكَ، بَلْ يُعْطِيكَ ٱلرَّبُّ هُنَاكَ قَلْبًا مُرْتَجِفًا وَكَلَالَ ٱلْعَيْنَيْنِ وَذُبُولَ ٱلنَّفْسِ.٦٥
66 ੬੬ ਤੁਹਾਡਾ ਜੀਵਨ ਤੁਹਾਡੇ ਅੱਗੇ ਦੁਬਧਾ ਵਿੱਚ ਅਟਕਿਆ ਰਹੇਗਾ ਅਤੇ ਤੁਸੀਂ ਦਿਨ ਰਾਤ ਡਰਦੇ ਰਹੋਗੇ। ਤੁਸੀਂ ਆਪਣੇ ਜੀਉਣ ਦੀ ਆਸ ਛੱਡ ਬੈਠੋਗੇ।
وَتَكُونُ حَيَاتُكَ مُعَلَّقَةً قُدَّامَكَ، وَتَرْتَعِبُ لَيْلًا وَنَهَارًا وَلَا تَأْمَنُ عَلَى حَيَاتِكَ.٦٦
67 ੬੭ ਤੁਹਾਡੇ ਦਿਲ ਵਿੱਚ ਬਣੇ ਹੋਏ ਡਰ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਤੁਹਾਡੀਆਂ ਅੱਖਾਂ ਵੇਖਣਗੀਆਂ, ਤੁਸੀਂ ਸਵੇਰ ਨੂੰ ਆਖੋਗੇ, “ਸ਼ਾਮ ਕਦੋਂ ਹੋਵੇਗੀ?” ਅਤੇ ਸ਼ਾਮ ਨੂੰ ਆਖੋਗੇ, “ਸਵੇਰ ਕਦੋਂ ਹੋਵੇਗੀ?”
فِي ٱلصَّبَاحِ تَقُولُ: يَا لَيْتَهُ ٱلْمَسَاءُ، وَفِي ٱلْمَسَاءِ تَقُولُ: يَا لَيْتَهُ ٱلصَّبَاحُ، مِنِ ٱرْتِعَابِ قَلْبِكَ ٱلَّذِي تَرْتَعِبُ، وَمِنْ مَنْظَرِ عَيْنَيْكَ ٱلَّذِي تَنْظُرُ.٦٧
68 ੬੮ ਅਤੇ ਯਹੋਵਾਹ ਤੁਹਾਨੂੰ ਬੇੜਿਆਂ ਵਿੱਚ ਚੜ੍ਹਾ ਕੇ ਉਸੇ ਰਾਹ ਤੋਂ ਮਿਸਰ ਨੂੰ ਲੈ ਜਾਵੇਗਾ, ਜਿਸ ਦੇ ਵਿਖੇ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਉਸ ਨੂੰ ਫੇਰ ਕਦੀ ਨਹੀਂ ਵੇਖੋਗੇ। ਉੱਥੇ ਤੁਸੀਂ ਆਪਣੇ ਆਪ ਨੂੰ ਆਪਣੇ ਵੈਰੀਆਂ ਦੇ ਹੱਥ ਦਾਸ-ਦਾਸੀਆਂ ਕਰਕੇ ਵੇਚੋਗੇ ਪਰ ਕੋਈ ਖਰੀਦਦਾਰ ਨਹੀਂ ਹੋਵੇਗਾ।
وَيَرُدُّكَ ٱلرَّبُّ إِلَى مِصْرَ فِي سُفُنٍ فِي ٱلطَّرِيقِ ٱلَّتِي قُلْتُ لَكَ لَا تَعُدْ تَرَاهَا، فَتُبَاعُونَ هُنَاكَ لِأَعْدَائِكَ عَبِيدًا وَإِمَاءً، وَلَيْسَ مَنْ يَشْتَرِي».٦٨

< ਬਿਵਸਥਾ ਸਾਰ 28 >