< ਬਿਵਸਥਾ ਸਾਰ 29 >
1 ੧ ਇਹ ਉਸ ਨੇਮ ਦੀਆਂ ਗੱਲਾਂ ਹਨ, ਜਿਸ ਨੂੰ ਇਸਰਾਏਲੀਆਂ ਨਾਲ ਬੰਨ੍ਹਣ ਦਾ ਹੁਕਮ ਯਹੋਵਾਹ ਨੇ ਮੂਸਾ ਨੂੰ ਮੋਆਬ ਦੇਸ਼ ਵਿੱਚ ਦਿੱਤਾ ਸੀ। ਇਹ ਉਸ ਨੇਮ ਤੋਂ ਜਿਹੜਾ ਉਹ ਨੇ ਉਨ੍ਹਾਂ ਨਾਲ ਹੋਰੇਬ ਵਿੱਚ ਬੰਨ੍ਹਿਆ ਸੀ, ਵੱਖਰਾ ਹੈ।
These are the words of the covenant that the LORD commanded Moses to make with the Israelites in the land of Moab, in addition to the covenant He had made with them at Horeb.
2 ੨ ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, “ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਫ਼ਿਰਊਨ, ਉਸ ਦੇ ਸਾਰੇ ਸੇਵਕਾਂ ਅਤੇ ਉਸ ਦੇ ਦੇਸ਼ ਨਾਲ ਕੀਤਾ ਸੀ, ਉਹ ਤੁਸੀਂ ਵੇਖਿਆ ਸੀ
Moses summoned all Israel and proclaimed to them, “You have seen with your own eyes everything the LORD did in Egypt to Pharaoh, to all his officials, and to all his land.
3 ੩ ਅਰਥਾਤ ਉਹ ਵੱਡੇ ਪਰਤਾਵੇ, ਨਿਸ਼ਾਨ ਅਤੇ ਉਹ ਵੱਡੇ-ਵੱਡੇ ਅਚਰਜ਼ ਕੰਮ ਜਿਹੜੇ ਤੁਹਾਡੀਆਂ ਅੱਖਾਂ ਨੇ ਵੇਖੇ,
You saw with your own eyes the great trials, and those miraculous signs and wonders.
4 ੪ ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ।
Yet to this day the LORD has not given you a mind to understand, eyes to see, or ears to hear.
5 ੫ ਮੈਂ ਤੁਹਾਨੂੰ ਚਾਲ੍ਹੀ ਸਾਲਾਂ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਸਰੀਰ ਤੋਂ ਤੁਹਾਡੇ ਕੱਪੜੇ ਪੁਰਾਣੇ ਹੋਏ ਅਤੇ ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਪੁਰਾਣੀਆਂ ਹੋਈਆਂ।
For forty years I led you in the wilderness, yet your clothes and sandals did not wear out.
6 ੬ ਰੋਟੀ ਜੋ ਤੁਸੀਂ ਨਾ ਖਾ ਸਕੇ ਅਤੇ ਦਾਖਰਸ ਅਤੇ ਮਧ ਜੋ ਤੁਸੀਂ ਨਾ ਪੀ ਸਕੇ, ਇਹ ਇਸ ਲਈ ਹੋਇਆ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
You ate no bread and drank no wine or strong drink, so that you might know that I am the LORD your God.
7 ੭ ਜਦ ਤੁਸੀਂ ਇਸ ਸਥਾਨ ਉੱਤੇ ਆਏ, ਤਦ ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਯੁੱਧ ਕਰਨ ਨੂੰ ਨਿੱਕਲੇ ਅਤੇ ਅਸੀਂ ਉਨ੍ਹਾਂ ਨੂੰ ਮਾਰਿਆ,
When you reached this place, Sihon king of Heshbon and Og king of Bashan came out against us in battle, but we defeated them.
8 ੮ ਅਸੀਂ ਉਨ੍ਹਾਂ ਦਾ ਦੇਸ਼ ਲੈ ਕੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਵਿਰਾਸਤ ਵਿੱਚ ਦੇ ਦਿੱਤਾ।
We took their land and gave it as an inheritance to the Reubenites, the Gadites, and the half-tribe of Manasseh.
9 ੯ ਇਸ ਲਈ ਇਸ ਨੇਮ ਦੀਆਂ ਗੱਲਾਂ ਨੂੰ ਪੂਰਾ ਕਰਕੇ ਪਾਲਨਾ ਕਰੋ ਤਾਂ ਜੋ ਤੁਸੀਂ ਆਪਣੇ ਸਭ ਕੰਮਾਂ ਵਿੱਚ ਸਫ਼ਲ ਹੋਵੋ।”
So keep and follow the words of this covenant, that you may prosper in all you do.
10 ੧੦ ਅੱਜ ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖੜ੍ਹੇ ਹੋ, ਤੁਹਾਡੇ ਮੁਖੀਏ, ਤੁਹਾਡੇ ਗੋਤ, ਤੁਹਾਡੇ ਬਜ਼ੁਰਗ, ਤੁਹਾਡੇ ਅਧਿਕਾਰੀ ਸਗੋਂ ਇਸਰਾਏਲ ਦੇ ਸਾਰੇ ਮਨੁੱਖ,
All of you are standing today before the LORD your God—you leaders of tribes, elders, officials, and all the men of Israel,
11 ੧੧ ਤੁਹਾਡੇ ਬੱਚੇ, ਤੁਹਾਡੀਆਂ ਇਸਤਰੀਆਂ, ਤੁਹਾਡੇ ਪਰਦੇਸੀ ਜਿਹੜੇ ਤੁਹਾਡੇ ਡੇਰਿਆਂ ਵਿੱਚ ਹਨ, ਸਗੋਂ ਲੱਕੜਹਾਰੇ ਤੋਂ ਲੈ ਕੇ ਪਾਣੀ ਭਰਨ ਵਾਲਿਆਂ ਤੱਕ ਸਭ ਹਾਜ਼ਰ ਹੋ
your children and wives, and the foreigners in your camps who cut your wood and draw your water—
12 ੧੨ ਤਾਂ ਜੋ ਤੁਸੀਂ ਉਸ ਨੇਮ ਵਿੱਚ ਜੋ ਯਹੋਵਾਹ ਅੱਜ ਤੁਹਾਡੇ ਨਾਲ ਬੰਨ੍ਹਦਾ ਹੈ, ਅਤੇ ਜਿਹੜੀ ਸਹੁੰ ਉਹ ਅੱਜ ਤੁਹਾਨੂੰ ਚੁਕਾਉਂਦਾ ਹੈ, ਉਸ ਵਿੱਚ ਸਾਂਝੀ ਹੋ ਜਾਓ
so that you may enter into the covenant of the LORD your God, which He is making with you today, and into His oath,
13 ੧੩ ਤਾਂ ਜੋ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਉਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਅਤੇ ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।
and so that He may establish you today as His people, and He may be your God as He promised you and as He swore to your fathers, to Abraham, Isaac, and Jacob.
14 ੧੪ ਮੈਂ ਇਸ ਨੇਮ ਅਤੇ ਇਸ ਸਹੁੰ ਨੂੰ ਸਿਰਫ਼ ਤੁਹਾਡੇ ਨਾਲ ਹੀ ਨਹੀਂ ਬੰਨ੍ਹ ਰਿਹਾ ਹਾਂ,
I am making this covenant and this oath not only with you,
15 ੧੫ ਸਗੋਂ ਉਨ੍ਹਾਂ ਨਾਲ ਵੀ ਜਿਹੜੇ ਅੱਜ ਇੱਥੇ ਸਾਡੇ ਨਾਲ ਸਾਡੇ ਪਰਮੇਸ਼ੁਰ ਯਹੋਵਾਹ ਦੇ ਸਨਮੁਖ ਖੜ੍ਹੇ ਹਨ ਅਤੇ ਉਨ੍ਹਾਂ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਨਹੀਂ ਹਨ,
but also with those who are standing here with us today in the presence of the LORD our God, as well as with those who are not here today.
16 ੧੬ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਕਿਵੇਂ ਅਸੀਂ ਮਿਸਰ ਦੇਸ਼ ਵਿੱਚ ਵੱਸੇ ਅਤੇ ਕਿਵੇਂ ਅਸੀਂ ਉਨ੍ਹਾਂ ਕੌਮਾਂ ਦੇ ਵਿੱਚੋਂ ਦੀ ਹੋ ਕੇ ਆਏ, ਜਿਨ੍ਹਾਂ ਦੇ ਵਿੱਚੋਂ ਤੁਸੀਂ ਲੰਘੇ,
For you yourselves know how we lived in the land of Egypt and how we passed through the nations on the way here.
17 ੧੭ ਤੁਸੀਂ ਉਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਉਹਨਾਂ ਦੀਆਂ ਲੱਕੜੀਆਂ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਮੂਰਤਾਂ ਵੇਖੀਆਂ, ਜਿਹੜੀਆਂ ਉਹਨਾਂ ਦੇ ਕੋਲ ਸਨ।
You saw the abominations and idols among them made of wood and stone, of silver and gold.
18 ੧੮ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
Make sure there is no man or woman, clan or tribe among you today whose heart turns away from the LORD our God to go and worship the gods of those nations. Make sure there is no root among you that bears such poisonous and bitter fruit,
19 ੧੯ ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ।
because when such a person hears the words of this oath, he invokes a blessing on himself, saying, ‘I will have peace, even though I walk in the stubbornness of my own heart.’ This will bring disaster on the watered land as well as the dry.
20 ੨੦ ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ।
The LORD will never be willing to forgive him. Instead, His anger and jealousy will burn against that man, and every curse written in this book will fall upon him. The LORD will blot out his name from under heaven
21 ੨੧ ਯਹੋਵਾਹ ਉਸ ਨੂੰ ਇਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਇਸ ਬਿਵਸਥਾ ਦੀ ਪੁਸਤਕ ਵਿੱਚ ਲਿਖੇ ਹੋਏ ਹਨ, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਬੁਰਿਆਈ ਲਈ ਵੱਖਰਾ ਕਰੇਗਾ।
and single him out from all the tribes of Israel for disaster, according to all the curses of the covenant written in this Book of the Law.
22 ੨੨ ਅਤੇ ਆਉਣ ਵਾਲੀ ਪੀੜ੍ਹੀ ਵਿੱਚ ਤੁਹਾਡੇ ਬੱਚੇ ਜਿਹੜੇ ਤੁਹਾਡੇ ਬਾਅਦ ਪੈਦਾ ਹੋਣਗੇ ਅਤੇ ਪਰਦੇਸੀ ਵੀ ਜਿਹੜੇ ਦੂਰ ਦੇਸ਼ ਤੋਂ ਆਉਣਗੇ, ਜਦ ਉਹ ਉਸ ਦੇਸ਼ ਦੀਆਂ ਬਵਾਂ ਅਤੇ ਉਸ ਵਿੱਚ ਯਹੋਵਾਹ ਦੀਆਂ ਫੈਲਾਈਆਂ ਹੋਈਆਂ ਬਿਮਾਰੀਆਂ ਨੂੰ ਵੇਖਣਗੇ ਤਾਂ ਆਖਣਗੇ,
Then the generation to come—your sons who follow you and the foreigner who comes from a distant land—will see the plagues of the land and the sicknesses the LORD has inflicted on it.
23 ੨੩ “ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,”
All its soil will be a burning waste of sulfur and salt, unsown and unproductive, with no plant growing on it, just like the destruction of Sodom and Gomorrah, Admah and Zeboiim, which the LORD overthrew in His fierce anger.
24 ੨੪ ਤਦ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਇਸ ਦੇਸ਼ ਨਾਲ ਅਜਿਹਾ ਕਿਉਂ ਕੀਤਾ ਅਤੇ ਇਸ ਵੱਡੇ ਕ੍ਰੋਧ ਦੇ ਭੜਕਣ ਦਾ ਕਾਰਨ ਕੀ ਹੈ?
So all the nations will ask, ‘Why has the LORD done such a thing to this land? Why this great outburst of anger?’
25 ੨੫ ਤਦ ਲੋਕ ਉੱਤਰ ਦੇਣਗੇ, “ਇਸ ਲਈ ਕਿ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਨੇਮ ਨੂੰ ਤਿਆਗ ਦਿੱਤਾ ਜਿਹੜਾ ਉਸ ਨੇ ਉਨ੍ਹਾਂ ਨਾਲ ਬੰਨ੍ਹਿਆ ਸੀ, ਜਦ ਉਹ ਉਨ੍ਹਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਇਆ,
And the people will answer, ‘It is because they abandoned the covenant of the LORD, the God of their fathers, which He made with them when He brought them out of the land of Egypt.
26 ੨੬ ਉਨ੍ਹਾਂ ਨੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ, ਉਹ ਦੇਵਤੇ ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਹੀ ਉਸ ਨੇ ਉਨ੍ਹਾਂ ਲਈ ਠਹਿਰਾਏ ਸਨ।
They went and served other gods, and they worshiped gods they had not known—gods that the LORD had not given to them.
27 ੨੭ ਇਸ ਕਾਰਨ ਯਹੋਵਾਹ ਦਾ ਕ੍ਰੋਧ ਇਸ ਦੇਸ਼ ਦੇ ਉੱਤੇ ਭੜਕਿਆ ਤਾਂ ਜੋ ਉਹ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹੋਏ ਹਨ, ਇਸ ਉੱਤੇ ਪਾਵੇ।
Therefore the anger of the LORD burned against this land, and He brought upon it every curse written in this book.
28 ੨੮ ਯਹੋਵਾਹ ਨੇ ਕ੍ਰੋਧ, ਗੁੱਸੇ ਅਤੇ ਵੱਡੇ ਕਹਿਰ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਉਖਾੜ ਕੇ ਦੂਜੇ ਦੇਸ਼ ਵਿੱਚ ਸੁੱਟ ਦਿੱਤਾ, ਜਿਵੇਂ ਅੱਜ ਦੇ ਦਿਨ ਹੈ।”
The LORD uprooted them from their land in His anger, rage, and great wrath, and He cast them into another land, where they are today.’
29 ੨੯ “ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੇ ਵੱਸ ਵਿੱਚ ਹਨ, ਪਰ ਜਿਹੜੀਆਂ ਪ੍ਰਗਟ ਹਨ ਉਹ ਸਦਾ ਤੱਕ ਸਾਡੇ ਲਈ ਅਤੇ ਸਾਡੇ ਪੁੱਤਰਾਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੂਰੀਆਂ ਕਰਦੇ ਰਹੀਏ।”
The secret things belong to the LORD our God, but the things revealed belong to us and to our children forever, so that we may follow all the words of this law.