< ਬਿਵਸਥਾ ਸਾਰ 29 >

1 ਇਹ ਉਸ ਨੇਮ ਦੀਆਂ ਗੱਲਾਂ ਹਨ, ਜਿਸ ਨੂੰ ਇਸਰਾਏਲੀਆਂ ਨਾਲ ਬੰਨ੍ਹਣ ਦਾ ਹੁਕਮ ਯਹੋਵਾਹ ਨੇ ਮੂਸਾ ਨੂੰ ਮੋਆਬ ਦੇਸ਼ ਵਿੱਚ ਦਿੱਤਾ ਸੀ। ਇਹ ਉਸ ਨੇਮ ਤੋਂ ਜਿਹੜਾ ਉਹ ਨੇ ਉਨ੍ਹਾਂ ਨਾਲ ਹੋਰੇਬ ਵਿੱਚ ਬੰਨ੍ਹਿਆ ਸੀ, ਵੱਖਰਾ ਹੈ।
These are the words of the covenant, which the LORD commanded Moses to make with the children of Israel in the land of Moab, beside the covenant which he made with them in Horeb.
2 ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, “ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਫ਼ਿਰਊਨ, ਉਸ ਦੇ ਸਾਰੇ ਸੇਵਕਾਂ ਅਤੇ ਉਸ ਦੇ ਦੇਸ਼ ਨਾਲ ਕੀਤਾ ਸੀ, ਉਹ ਤੁਸੀਂ ਵੇਖਿਆ ਸੀ
And Moses called unto all Israel, and said unto them, All of you have seen all that the LORD did before your eyes in the land of Egypt unto Pharaoh, and unto all his servants, and unto all his land;
3 ਅਰਥਾਤ ਉਹ ਵੱਡੇ ਪਰਤਾਵੇ, ਨਿਸ਼ਾਨ ਅਤੇ ਉਹ ਵੱਡੇ-ਵੱਡੇ ਅਚਰਜ਼ ਕੰਮ ਜਿਹੜੇ ਤੁਹਾਡੀਆਂ ਅੱਖਾਂ ਨੇ ਵੇਖੇ,
The great temptations which your eyes have seen, the signs, and those great miracles:
4 ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ।
Yet the LORD has not given you an heart to perceive, and eyes to see, and ears to hear, unto this day.
5 ਮੈਂ ਤੁਹਾਨੂੰ ਚਾਲ੍ਹੀ ਸਾਲਾਂ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਸਰੀਰ ਤੋਂ ਤੁਹਾਡੇ ਕੱਪੜੇ ਪੁਰਾਣੇ ਹੋਏ ਅਤੇ ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਪੁਰਾਣੀਆਂ ਹੋਈਆਂ।
And I have led you forty years in the wilderness: your clothes are not becoming old upon you, and your shoe is not becoming old upon your foot.
6 ਰੋਟੀ ਜੋ ਤੁਸੀਂ ਨਾ ਖਾ ਸਕੇ ਅਤੇ ਦਾਖਰਸ ਅਤੇ ਮਧ ਜੋ ਤੁਸੀਂ ਨਾ ਪੀ ਸਕੇ, ਇਹ ਇਸ ਲਈ ਹੋਇਆ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
All of you have not eaten bread, neither have all of you drunk wine or strong drink: that all of you might know that I am the LORD your God.
7 ਜਦ ਤੁਸੀਂ ਇਸ ਸਥਾਨ ਉੱਤੇ ਆਏ, ਤਦ ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਯੁੱਧ ਕਰਨ ਨੂੰ ਨਿੱਕਲੇ ਅਤੇ ਅਸੀਂ ਉਨ੍ਹਾਂ ਨੂੰ ਮਾਰਿਆ,
And when all of you came unto this place, Sihon the king of Heshbon, and Og the king of Bashan, came out against us unto battle, and we stroke them:
8 ਅਸੀਂ ਉਨ੍ਹਾਂ ਦਾ ਦੇਸ਼ ਲੈ ਕੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਵਿਰਾਸਤ ਵਿੱਚ ਦੇ ਦਿੱਤਾ।
And we took their land, and gave it for an inheritance unto the Reubenites, and to the Gadites, and to the half tribe of Manasseh.
9 ਇਸ ਲਈ ਇਸ ਨੇਮ ਦੀਆਂ ਗੱਲਾਂ ਨੂੰ ਪੂਰਾ ਕਰਕੇ ਪਾਲਨਾ ਕਰੋ ਤਾਂ ਜੋ ਤੁਸੀਂ ਆਪਣੇ ਸਭ ਕੰਮਾਂ ਵਿੱਚ ਸਫ਼ਲ ਹੋਵੋ।”
Keep therefore the words of this covenant, and do them, that all of you may prosper in all that all of you do.
10 ੧੦ ਅੱਜ ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖੜ੍ਹੇ ਹੋ, ਤੁਹਾਡੇ ਮੁਖੀਏ, ਤੁਹਾਡੇ ਗੋਤ, ਤੁਹਾਡੇ ਬਜ਼ੁਰਗ, ਤੁਹਾਡੇ ਅਧਿਕਾਰੀ ਸਗੋਂ ਇਸਰਾਏਲ ਦੇ ਸਾਰੇ ਮਨੁੱਖ,
All of you stand this day all of you before the LORD your God; your captains of your tribes, your elders, and your officers, with all the men of Israel,
11 ੧੧ ਤੁਹਾਡੇ ਬੱਚੇ, ਤੁਹਾਡੀਆਂ ਇਸਤਰੀਆਂ, ਤੁਹਾਡੇ ਪਰਦੇਸੀ ਜਿਹੜੇ ਤੁਹਾਡੇ ਡੇਰਿਆਂ ਵਿੱਚ ਹਨ, ਸਗੋਂ ਲੱਕੜਹਾਰੇ ਤੋਂ ਲੈ ਕੇ ਪਾਣੀ ਭਰਨ ਵਾਲਿਆਂ ਤੱਕ ਸਭ ਹਾਜ਼ਰ ਹੋ
Your little ones, your wives, and your stranger that is in your camp, from the hewer of your wood unto the drawer of your water:
12 ੧੨ ਤਾਂ ਜੋ ਤੁਸੀਂ ਉਸ ਨੇਮ ਵਿੱਚ ਜੋ ਯਹੋਵਾਹ ਅੱਜ ਤੁਹਾਡੇ ਨਾਲ ਬੰਨ੍ਹਦਾ ਹੈ, ਅਤੇ ਜਿਹੜੀ ਸਹੁੰ ਉਹ ਅੱਜ ਤੁਹਾਨੂੰ ਚੁਕਾਉਂਦਾ ਹੈ, ਉਸ ਵਿੱਚ ਸਾਂਝੀ ਹੋ ਜਾਓ
That you should enter into covenant with the LORD your God, and into his oath, which the LORD your God makes with you this day:
13 ੧੩ ਤਾਂ ਜੋ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਉਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਅਤੇ ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।
That he may establish you to day for a people unto himself, and that he may be unto you a God, as he has said unto you, and as he has sworn unto your fathers, to Abraham, to Isaac, and to Jacob.
14 ੧੪ ਮੈਂ ਇਸ ਨੇਮ ਅਤੇ ਇਸ ਸਹੁੰ ਨੂੰ ਸਿਰਫ਼ ਤੁਹਾਡੇ ਨਾਲ ਹੀ ਨਹੀਂ ਬੰਨ੍ਹ ਰਿਹਾ ਹਾਂ,
Neither with you only do I make this covenant and this oath;
15 ੧੫ ਸਗੋਂ ਉਨ੍ਹਾਂ ਨਾਲ ਵੀ ਜਿਹੜੇ ਅੱਜ ਇੱਥੇ ਸਾਡੇ ਨਾਲ ਸਾਡੇ ਪਰਮੇਸ਼ੁਰ ਯਹੋਵਾਹ ਦੇ ਸਨਮੁਖ ਖੜ੍ਹੇ ਹਨ ਅਤੇ ਉਨ੍ਹਾਂ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਨਹੀਂ ਹਨ,
But with him that stands here with us this day before the LORD our God, and also with him that is not here with us this day:
16 ੧੬ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਕਿਵੇਂ ਅਸੀਂ ਮਿਸਰ ਦੇਸ਼ ਵਿੱਚ ਵੱਸੇ ਅਤੇ ਕਿਵੇਂ ਅਸੀਂ ਉਨ੍ਹਾਂ ਕੌਮਾਂ ਦੇ ਵਿੱਚੋਂ ਦੀ ਹੋ ਕੇ ਆਏ, ਜਿਨ੍ਹਾਂ ਦੇ ਵਿੱਚੋਂ ਤੁਸੀਂ ਲੰਘੇ,
(For all of you know how we have dwelt in the land of Egypt; and how we came through the nations which all of you passed by;
17 ੧੭ ਤੁਸੀਂ ਉਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਉਹਨਾਂ ਦੀਆਂ ਲੱਕੜੀਆਂ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਮੂਰਤਾਂ ਵੇਖੀਆਂ, ਜਿਹੜੀਆਂ ਉਹਨਾਂ ਦੇ ਕੋਲ ਸਨ।
And all of you have seen their abominations, and their idols, wood and stone, silver and gold, which were among them: )
18 ੧੮ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
Lest there should be among you man, or woman, or family, or tribe, whose heart turns away this day from the LORD our God, to go and serve the gods of these nations; lest there should be among you a root that bears gall and wormwood;
19 ੧੯ ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ।
And it come to pass, when he hears the words of this curse, that he bless himself in his heart, saying, I shall have peace, though I walk in the imagination of mine heart, to add drunkenness to thirst:
20 ੨੦ ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ।
The LORD will not spare him, but then the anger of the LORD and his jealousy shall smoke against that man, and all the curses that are written in this book shall lie upon him, and the LORD shall blot out his name from under heaven.
21 ੨੧ ਯਹੋਵਾਹ ਉਸ ਨੂੰ ਇਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਇਸ ਬਿਵਸਥਾ ਦੀ ਪੁਸਤਕ ਵਿੱਚ ਲਿਖੇ ਹੋਏ ਹਨ, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਬੁਰਿਆਈ ਲਈ ਵੱਖਰਾ ਕਰੇਗਾ।
And the LORD shall separate him unto evil out of all the tribes of Israel, according to all the curses of the covenant that are written in this book of the law:
22 ੨੨ ਅਤੇ ਆਉਣ ਵਾਲੀ ਪੀੜ੍ਹੀ ਵਿੱਚ ਤੁਹਾਡੇ ਬੱਚੇ ਜਿਹੜੇ ਤੁਹਾਡੇ ਬਾਅਦ ਪੈਦਾ ਹੋਣਗੇ ਅਤੇ ਪਰਦੇਸੀ ਵੀ ਜਿਹੜੇ ਦੂਰ ਦੇਸ਼ ਤੋਂ ਆਉਣਗੇ, ਜਦ ਉਹ ਉਸ ਦੇਸ਼ ਦੀਆਂ ਬਵਾਂ ਅਤੇ ਉਸ ਵਿੱਚ ਯਹੋਵਾਹ ਦੀਆਂ ਫੈਲਾਈਆਂ ਹੋਈਆਂ ਬਿਮਾਰੀਆਂ ਨੂੰ ਵੇਖਣਗੇ ਤਾਂ ਆਖਣਗੇ,
So that the generation to come of your children that shall rise up after you, and the stranger that shall come from a far land, shall say, when they see the plagues of that land, and the sicknesses which the LORD has laid upon it;
23 ੨੩ “ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,”
And that the whole land thereof is brimstone, and salt, and burning, that it is not sown, nor bears, nor any grass grows therein, like the overthrow of Sodom, and Gomorrah, Admah, and Zeboim, which the LORD overthrew in his anger, and in his wrath:
24 ੨੪ ਤਦ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਇਸ ਦੇਸ਼ ਨਾਲ ਅਜਿਹਾ ਕਿਉਂ ਕੀਤਾ ਅਤੇ ਇਸ ਵੱਡੇ ਕ੍ਰੋਧ ਦੇ ਭੜਕਣ ਦਾ ਕਾਰਨ ਕੀ ਹੈ?
Even all nations shall say, Wherefore has the LORD done thus unto this land? what means the heat of this great anger?
25 ੨੫ ਤਦ ਲੋਕ ਉੱਤਰ ਦੇਣਗੇ, “ਇਸ ਲਈ ਕਿ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਨੇਮ ਨੂੰ ਤਿਆਗ ਦਿੱਤਾ ਜਿਹੜਾ ਉਸ ਨੇ ਉਨ੍ਹਾਂ ਨਾਲ ਬੰਨ੍ਹਿਆ ਸੀ, ਜਦ ਉਹ ਉਨ੍ਹਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਇਆ,
Then men shall say, Because they have forsaken the covenant of the LORD God of their fathers, which he made with them when he brought them forth out of the land of Egypt:
26 ੨੬ ਉਨ੍ਹਾਂ ਨੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ, ਉਹ ਦੇਵਤੇ ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਹੀ ਉਸ ਨੇ ਉਨ੍ਹਾਂ ਲਈ ਠਹਿਰਾਏ ਸਨ।
For they went and served other gods, and worshipped them, gods whom they knew not, and whom he had not given unto them:
27 ੨੭ ਇਸ ਕਾਰਨ ਯਹੋਵਾਹ ਦਾ ਕ੍ਰੋਧ ਇਸ ਦੇਸ਼ ਦੇ ਉੱਤੇ ਭੜਕਿਆ ਤਾਂ ਜੋ ਉਹ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹੋਏ ਹਨ, ਇਸ ਉੱਤੇ ਪਾਵੇ।
And the anger of the LORD was kindled against this land, to bring upon it all the curses that are written in this book:
28 ੨੮ ਯਹੋਵਾਹ ਨੇ ਕ੍ਰੋਧ, ਗੁੱਸੇ ਅਤੇ ਵੱਡੇ ਕਹਿਰ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਉਖਾੜ ਕੇ ਦੂਜੇ ਦੇਸ਼ ਵਿੱਚ ਸੁੱਟ ਦਿੱਤਾ, ਜਿਵੇਂ ਅੱਜ ਦੇ ਦਿਨ ਹੈ।”
And the LORD rooted them out of their land in anger, and in wrath, and in great indignation, and cast them into another land, as it is this day.
29 ੨੯ “ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੇ ਵੱਸ ਵਿੱਚ ਹਨ, ਪਰ ਜਿਹੜੀਆਂ ਪ੍ਰਗਟ ਹਨ ਉਹ ਸਦਾ ਤੱਕ ਸਾਡੇ ਲਈ ਅਤੇ ਸਾਡੇ ਪੁੱਤਰਾਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੂਰੀਆਂ ਕਰਦੇ ਰਹੀਏ।”
The secret things belong unto the LORD our God: but those things which are revealed belong unto us and to our children for ever, that we may do all the words of this law.

< ਬਿਵਸਥਾ ਸਾਰ 29 >