< ਬਿਵਸਥਾ ਸਾਰ 30 >

1 ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ
והיה כי יבאו עליך כל הדברים האלה הברכה והקללה אשר נתתי לפניך והשבת אל לבבך בכל הגוים אשר הדיחך יהוה אלהיך שמה
2 ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤੁਸੀਂ ਅਤੇ ਤੁਹਾਡੀ ਸੰਤਾਨ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਅਵਾਜ਼ ਸੁਣੋਗੇ,
ושבת עד יהוה אלהיך ושמעת בקלו ככל אשר אנכי מצוך היום אתה ובניך בכל לבבך ובכל נפשך
3 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ।
ושב יהוה אלהיך את שבותך ורחמך ושב וקבצך מכל העמים אשר הפיצך יהוה אלהיך שמה
4 ਜੇਕਰ ਤੁਹਾਡੇ ਵਿੱਚੋਂ ਹੱਕਿਆ ਹੋਇਆ ਕੋਈ ਧਰਤੀ ਦੇ ਸਿਰੇ ਉੱਤੇ ਹੋਵੇ ਤਾਂ ਵੀ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਉੱਥੋਂ ਲੈ ਆਵੇਗਾ।
אם יהיה נדחך בקצה השמים--משם יקבצך יהוה אלהיך ומשם יקחך
5 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸੇ ਦੇਸ਼ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪੁਰਖਿਆਂ ਨੇ ਅਧਿਕਾਰ ਕੀਤਾ ਅਤੇ ਤੁਸੀਂ ਵੀ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪੁਰਖਿਆਂ ਨਾਲੋਂ ਜ਼ਿਆਦਾ ਵਧਾਵੇਗਾ।
והביאך יהוה אלהיך אל הארץ אשר ירשו אבתיך--וירשתה והיטבך והרבך מאבתיך
6 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ।
ומל יהוה אלהיך את לבבך ואת לבב זרעך לאהבה את יהוה אלהיך בכל לבבך ובכל נפשך--למען חייך
7 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਇਹ ਸਾਰੇ ਸਰਾਪ ਤੁਹਾਡੇ ਵੈਰੀਆਂ ਅਤੇ ਤੁਹਾਡੇ ਤੋਂ ਘਿਰਣਾ ਕਰਨ ਵਾਲਿਆਂ ਉੱਤੇ ਪਾਵੇਗਾ, ਜਿਨ੍ਹਾਂ ਨੇ ਤੁਹਾਨੂੰ ਦੁੱਖ ਦਿੱਤਾ।
ונתן יהוה אלהיך את כל האלות האלה על איביך ועל שנאיך אשר רדפוך
8 ਅਤੇ ਤੁਸੀਂ ਮੁੜੋਗੇ ਅਤੇ ਯਹੋਵਾਹ ਦੀ ਅਵਾਜ਼ ਨੂੰ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਨੂੰ ਪੂਰਾ ਕਰੋਗੇ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।
ואתה תשוב ושמעת בקול יהוה ועשית את כל מצותיו אשר אנכי מצוך היום
9 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਭਲਿਆਈ ਲਈ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ, ਅਤੇ ਤੁਹਾਡੇ ਸਰੀਰ ਦੇ ਫਲ, ਤੁਹਾਡੇ ਪਸ਼ੂਆਂ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਵਿੱਚ ਤੁਹਾਨੂੰ ਵਧਾਵੇਗਾ, ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ, ਜਿਵੇਂ ਉਹ ਤੁਹਾਡੇ ਪੁਰਖਿਆਂ ਉੱਤੇ ਖੁਸ਼ ਸੀ।
והותירך יהוה אלהיך בכל מעשה ידך בפרי בטנך ובפרי בהמתך ובפרי אדמתך--לטבה כי ישוב יהוה לשוש עליך לטוב כאשר שש על אבתיך
10 ੧੦ ਗੱਲ ਇਹ ਹੈ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣ ਕੇ ਉਸ ਦੇ ਸਾਰੇ ਹੁਕਮਾਂ ਤੇ ਬਿਧੀਆਂ ਦੀ ਪਾਲਨਾ ਕਰੋ, ਜਿਹੜੀਆਂ ਬਿਵਸਥਾ ਦੀ ਇਸ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ ਅਤੇ ਤੁਸੀਂ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ।
כי תשמע בקול יהוה אלהיך לשמר מצותיו וחקתיו הכתובה בספר התורה הזה כי תשוב אל יהוה אלהיך בכל לבבך ובכל נפשך
11 ੧੧ ਵੇਖੋ, ਇਹ ਹੁਕਮ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਨਾ ਤਾਂ ਇਹ ਤੁਹਾਡੇ ਲਈ ਬਹੁਤਾ ਔਖਾ ਹੈ ਅਤੇ ਨਾ ਹੀ ਤੁਹਾਡੇ ਤੋਂ ਬਹੁਤ ਦੂਰ ਹੈ।
כי המצוה הזאת אשר אנכי מצוך היום--לא נפלאת הוא ממך ולא רחקה הוא
12 ੧੨ ਨਾ ਤਾਂ ਇਹ ਅਕਾਸ਼ ਉੱਤੇ ਹੈ ਜੋ ਤੁਸੀਂ ਆਖੋ, “ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
לא בשמים הוא לאמר מי יעלה לנו השמימה ויקחה לנו וישמענו אתה ונעשנה
13 ੧੩ ਨਾ ਹੀ ਉਹ ਸਮੁੰਦਰ ਪਾਰ ਹੈ ਜੋ ਤੁਸੀਂ ਆਖੋ, “ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
ולא מעבר לים הוא לאמר מי יעבר לנו אל עבר הים ויקחה לנו וישמענו אתה ונעשנה
14 ੧੪ ਪਰ ਇਹ ਬਾਣੀ ਤੁਹਾਡੇ ਬਹੁਤ ਨਜ਼ਦੀਕ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ, ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ।
כי קרוב אליך הדבר מאד בפיך ובלבבך לעשתו
15 ੧੫ ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ।
ראה נתתי לפניך היום את החיים ואת הטוב ואת המות ואת הרע
16 ੧੬ ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂੰਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਤੁਹਾਨੂੰ ਬਰਕਤ ਦੇਵੇ।
אשר אנכי מצוך היום לאהבה את יהוה אלהיך ללכת בדרכיו ולשמר מצותיו וחקתיו ומשפטיו וחיית ורבית--וברכך יהוה אלהיך בארץ אשר אתה בא שמה לרשתה
17 ੧੭ ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ
ואם יפנה לבבך ולא תשמע ונדחת והשתחוית לאלהים אחרים--ועבדתם
18 ੧੮ ਤਾਂ ਮੈਂ ਤੁਹਾਨੂੰ ਅੱਜ ਦੱਸ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਹੀ ਨਾਸ ਹੋ ਜਾਓਗੇ। ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਨਦੀ ਦੇ ਪਾਰ ਜਾਂਦੇ ਹੋ।
הגדתי לכם היום כי אבד תאבדון לא תאריכן ימים על האדמה אשר אתה עבר את הירדן לבוא שמה לרשתה
19 ੧੯ ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ।
העדתי בכם היום את השמים ואת הארץ--החיים והמות נתתי לפניך הברכה והקללה ובחרת בחיים--למען תחיה אתה וזרעך
20 ੨੦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।
לאהבה את יהוה אלהיך לשמע בקלו ולדבקה בו כי הוא חייך וארך ימיך--לשבת על האדמה אשר נשבע יהוה לאבתיך לאברהם ליצחק וליעקב לתת להם

< ਬਿਵਸਥਾ ਸਾਰ 30 >