< ਬਿਵਸਥਾ ਸਾਰ 30 >
1 ੧ ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ
Når då alt dette kjem yver deg, velsigningi og våbøni som eg no hev lagt fyre deg, og du tek det til hjarta i dei framande landi som Herren, din Gud, hev drive deg burt til,
2 ੨ ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤੁਸੀਂ ਅਤੇ ਤੁਹਾਡੀ ਸੰਤਾਨ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਅਵਾਜ਼ ਸੁਣੋਗੇ,
og du so vender um til Herren, din Gud, og lyder honom av heile ditt hjarta og heile din hug i alt det eg segjer med deg i dag, både du og borni dine,
3 ੩ ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ।
då skal Herren, din Gud, ynkast yver deg og venda lagnaden din, og sanka dykk i hop att or alle dei landi som han hadde spreidt dykk utyver.
4 ੪ ਜੇਕਰ ਤੁਹਾਡੇ ਵਿੱਚੋਂ ਹੱਕਿਆ ਹੋਇਆ ਕੋਈ ਧਰਤੀ ਦੇ ਸਿਰੇ ਉੱਤੇ ਹੋਵੇ ਤਾਂ ਵੀ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਉੱਥੋਂ ਲੈ ਆਵੇਗਾ।
Um de so var burtstøytte til verdsens ende, so skal Herren, dykkar Gud, samla dykk og henta dykk derifrå.
5 ੫ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸੇ ਦੇਸ਼ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪੁਰਖਿਆਂ ਨੇ ਅਧਿਕਾਰ ਕੀਤਾ ਅਤੇ ਤੁਸੀਂ ਵੀ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪੁਰਖਿਆਂ ਨਾਲੋਂ ਜ਼ਿਆਦਾ ਵਧਾਵੇਗਾ।
Han skal føra deg heim att til det landet federne dine hev ått, og du skal få eiga det, og han skal gjera vel mot deg, og auka dykk, so de vert endå mannsterkare enn federne dykkar.
6 ੬ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ।
Og han skal gjeva deg og ætti di ein ny og skir hug, so du elskar Herren, din Gud, av heile ditt hjarta og heile di sjæl, og då skal du få liva.
7 ੭ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਇਹ ਸਾਰੇ ਸਰਾਪ ਤੁਹਾਡੇ ਵੈਰੀਆਂ ਅਤੇ ਤੁਹਾਡੇ ਤੋਂ ਘਿਰਣਾ ਕਰਨ ਵਾਲਿਆਂ ਉੱਤੇ ਪਾਵੇਗਾ, ਜਿਨ੍ਹਾਂ ਨੇ ਤੁਹਾਨੂੰ ਦੁੱਖ ਦਿੱਤਾ।
Då skal Herren, din Gud, lata alle desse våbønerne koma yver fiendarne dine og yver deim som hev hata og sete etter deg;
8 ੮ ਅਤੇ ਤੁਸੀਂ ਮੁੜੋਗੇ ਅਤੇ ਯਹੋਵਾਹ ਦੀ ਅਵਾਜ਼ ਨੂੰ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਨੂੰ ਪੂਰਾ ਕਰੋਗੇ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।
og du skal på nytt lag lyda Herren, din Gud, og halda alle bodi hans, som eg lærer deg i dag.
9 ੯ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਭਲਿਆਈ ਲਈ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ, ਅਤੇ ਤੁਹਾਡੇ ਸਰੀਰ ਦੇ ਫਲ, ਤੁਹਾਡੇ ਪਸ਼ੂਆਂ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਵਿੱਚ ਤੁਹਾਨੂੰ ਵਧਾਵੇਗਾ, ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ, ਜਿਵੇਂ ਉਹ ਤੁਹਾਡੇ ਪੁਰਖਿਆਂ ਉੱਤੇ ਖੁਸ਼ ਸੀ।
Og Herren, din Gud, skal velsigna deg i alt du tek deg til; du skal hava lukka både med born og buskap og avling, so du vert sæl; for Herren skal då gleda seg yver deg og gjera vel imot deg, liksom han fyrr gledde seg yver federne dine,
10 ੧੦ ਗੱਲ ਇਹ ਹੈ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣ ਕੇ ਉਸ ਦੇ ਸਾਰੇ ਹੁਕਮਾਂ ਤੇ ਬਿਧੀਆਂ ਦੀ ਪਾਲਨਾ ਕਰੋ, ਜਿਹੜੀਆਂ ਬਿਵਸਥਾ ਦੀ ਇਸ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ ਅਤੇ ਤੁਸੀਂ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ।
so sant du lyder Herren, din Gud, og held bodi og fyresegnerne hans, alt det som er skrive denne lovboki, og so sant du vender um til Herren, din Gud, av heile ditt hjarta og heile din hug.
11 ੧੧ ਵੇਖੋ, ਇਹ ਹੁਕਮ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਨਾ ਤਾਂ ਇਹ ਤੁਹਾਡੇ ਲਈ ਬਹੁਤਾ ਔਖਾ ਹੈ ਅਤੇ ਨਾ ਹੀ ਤੁਹਾਡੇ ਤੋਂ ਬਹੁਤ ਦੂਰ ਹੈ।
For dette bodet, som eg legg fyre deg i dag, det er ikkje for høgt for deg, og ikkje for langt burte;
12 ੧੨ ਨਾ ਤਾਂ ਇਹ ਅਕਾਸ਼ ਉੱਤੇ ਹੈ ਜੋ ਤੁਸੀਂ ਆਖੋ, “ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
det er ikkje uppi himmelen, so du lyt segja: «Kven vil fara upp til himmelen og henta det, og lata oss få høyra det, so me kann liva etter det?»
13 ੧੩ ਨਾ ਹੀ ਉਹ ਸਮੁੰਦਰ ਪਾਰ ਹੈ ਜੋ ਤੁਸੀਂ ਆਖੋ, “ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
Og det er ikkje på hi sida av havet, so du lyt segja: «Kven vil fara yver havet og henta det åt oss, so me kann få høyra det og liva etter det?»
14 ੧੪ ਪਰ ਇਹ ਬਾਣੀ ਤੁਹਾਡੇ ਬਹੁਤ ਨਜ਼ਦੀਕ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ, ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ।
Bodet er deg næmare enn so: det er i din eigen munn og i ditt eige hjarta, so du vel kann liva etter det.
15 ੧੫ ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ।
Sjå, i dag legg eg fram for deg livet og det gode, og dauden og det vonde.
16 ੧੬ ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂੰਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਤੁਹਾਨੂੰ ਬਰਕਤ ਦੇਵੇ।
Gjer du som eg segjer med deg i dag, elskar du Herren, din Gud, og gjeng på hans vegar, og held bodi og fyresegnerne og loverne hans, då skal du liva og veksa, og Herren, din Gud, skal velsigna deg i det landet du kjem til å eiga.
17 ੧੭ ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ
Men vender du hugen din burt, og ikkje vil lyda, og let du deg lokka til å dyrka andre gudar og tena deim,
18 ੧੮ ਤਾਂ ਮੈਂ ਤੁਹਾਨੂੰ ਅੱਜ ਦੱਸ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਹੀ ਨਾਸ ਹੋ ਜਾਓਗੇ। ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਨਦੀ ਦੇ ਪਾਰ ਜਾਂਦੇ ਹੋ।
so segjer eg dykk i dag beint ut at de skal verta utrudde; de skal ikkje få liva lenge i det landet de no fer yver til og skal leggja under dykk.
19 ੧੯ ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ।
Himmel og jord tek eg i dag til vitne på at eg hev lagt fram for deg liv og daude, velsigning og våbøn! Vel då livet, so skal du få liva, både du og ætti di!
20 ੨੦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।
Elska Herren, din Gud, og lyd bodi hans, og haldt deg til honom! for då vinn du livet, og når ein høg alder, og fær bu i det landet som Herren lova federne dine, Abraham og Isak og Jakob.»