< ਬਿਵਸਥਾ ਸਾਰ 31 >
1 ੧ ਮੂਸਾ ਨੇ ਜਾ ਕੇ ਸਾਰੇ ਇਸਰਾਏਲ ਨਾਲ ਇਹ ਗੱਲਾਂ ਕੀਤੀਆਂ
摩西去告诉以色列众人
2 ੨ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, “ਅੱਜ ਮੈਂ ਇੱਕ ਸੌ ਵੀਹ ਸਾਲਾਂ ਦਾ ਹਾਂ। ਮੈਂ ਹੁਣ ਹੋਰ ਅੰਦਰ ਬਾਹਰ ਆ ਜਾ ਨਹੀਂ ਸਕਦਾ ਅਤੇ ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਇਸ ਯਰਦਨ ਤੋਂ ਪਾਰ ਨਹੀਂ ਜਾਵੇਂਗਾ।
说:“我现在一百二十岁了,不能照常出入;耶和华也曾对我说:‘你必不得过这约旦河。’
3 ੩ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਮਿਟਾ ਦੇਵੇਗਾ, ਅਤੇ ਤੁਸੀਂ ਉਹਨਾਂ ਉੱਤੇ ਅਧਿਕਾਰ ਕਰੋਗੇ। ਯਹੋਸ਼ੁਆ ਤੁਹਾਡੇ ਅੱਗੇ-ਅੱਗੇ ਪਾਰ ਜਾਵੇਗਾ ਜਿਵੇਂ ਯਹੋਵਾਹ ਨੇ ਆਖਿਆ ਹੈ।
耶和华—你们的 神必引导你们过去,将这些国民在你们面前灭绝,你们就得他们的地。约书亚必引导你们过去,正如耶和华所说的。
4 ੪ ਯਹੋਵਾਹ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੇਗਾ ਜਿਵੇਂ ਉਸ ਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਅਤੇ ਉਹਨਾਂ ਦੇ ਦੇਸ਼ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸ ਨੇ ਮਿਟਾ ਦਿੱਤਾ।
耶和华必待他们,如同从前待他所灭绝的亚摩利二王西宏与噩以及他们的国一样。
5 ੫ ਜਦ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗੇ ਹਰਾ ਦੇਵੇਗਾ ਤਦ ਤੁਸੀਂ ਉਹਨਾਂ ਨਾਲ ਉਸ ਸਾਰੇ ਹੁਕਮ ਦੇ ਅਨੁਸਾਰ ਕਰਿਓ, ਜਿਹੜਾ ਮੈਂ ਤੁਹਾਨੂੰ ਦਿੱਤਾ ਸੀ।
耶和华必将他们交给你们;你们要照我所吩咐的一切命令待他们。
6 ੬ ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”
你们当刚强壮胆,不要害怕,也不要畏惧他们,因为耶和华—你的 神和你同去。他必不撇下你,也不丢弃你。”
7 ੭ ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।
摩西召了约书亚来,在以色列众人眼前对他说:“你当刚强壮胆!因为,你要和这百姓一同进入耶和华向他们列祖起誓应许所赐之地;你也要使他们承受那地为业。
8 ੮ ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!”
耶和华必在你前面行;他必与你同在,必不撇下你,也不丢弃你。不要惧怕,也不要惊惶。”
9 ੯ ਤਦ ਮੂਸਾ ਨੇ ਇਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ।
摩西将这律法写出来,交给抬耶和华约柜的祭司利未子孙和以色列的众长老。
10 ੧੦ ਤਦ ਮੂਸਾ ਨੇ ਇਹ ਆਖ ਕੇ ਉਨ੍ਹਾਂ ਨੂੰ ਹੁਕਮ ਦਿੱਤਾ, “ਸੱਤ-ਸੱਤ ਸਾਲਾਂ ਦੇ ਅੰਤ ਵਿੱਚ ਅਰਥਾਤ ਛੁਟਕਾਰੇ ਦੇ ਠਹਿਰਾਏ ਹੋਏ ਸਮੇਂ ਉੱਤੇ ਡੇਰਿਆਂ ਦੇ ਪਰਬ ਵਿੱਚ,
摩西吩咐他们说:“每逢七年的末一年,就在豁免年的定期住棚节的时候,
11 ੧੧ ਜਦ ਸਾਰਾ ਇਸਰਾਏਲ ਆ ਕੇ, ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਉੱਤੇ ਹਾਜ਼ਰ ਹੋਵੇ ਜਿਹੜਾ ਉਹ ਚੁਣੇਗਾ, ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਉਨ੍ਹਾਂ ਦੇ ਅੱਗੇ ਇਸ ਬਿਵਸਥਾ ਨੂੰ ਪੜ੍ਹ ਦੇ ਸੁਣਾਇਓ।
以色列众人来到耶和华—你 神所选择的地方朝见他。那时,你要在以色列众人面前将这律法念给他们听。
12 ੧੨ ਸਾਰੀ ਪਰਜਾ ਨੂੰ ਇਕੱਠਾ ਕਰਿਓ, ਭਾਵੇਂ ਪੁਰਖ, ਭਾਵੇਂ ਇਸਤਰੀਆਂ, ਭਾਵੇਂ ਬੱਚੇ, ਭਾਵੇਂ ਪਰਦੇਸੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤਾਂ ਜੋ ਉਹ ਸੁਣਨ ਅਤੇ ਸਿੱਖਣ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ,
要招聚他们男、女、孩子,并城里寄居的,使他们听,使他们学习,好敬畏耶和华—你们的 神,谨守、遵行这律法的一切话,
13 ੧੩ ਅਤੇ ਉਨ੍ਹਾਂ ਦੇ ਬੱਚੇ ਜਿਨ੍ਹਾਂ ਨੇ ਇਹ ਗੱਲਾਂ ਨਹੀਂ ਸੁਣੀਆਂ, ਉਹ ਵੀ ਸੁਣਨ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨਾ ਸਿੱਖਣ, ਜਦ ਤੱਕ ਤੁਸੀਂ ਉਸ ਭੂਮੀ ਉੱਤੇ ਜੀਉਂਦੇ ਰਹੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।”
也使他们未曾晓得这律法的儿女得以听见,学习敬畏耶和华—你们的 神,在你们过约旦河要得为业之地,存活的日子,常常这样行。”
14 ੧੪ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੇਰੀ ਮੌਤ ਦੇ ਦਿਨ ਨੇੜੇ ਆ ਗਏ ਹਨ। ਯਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੇ ਤਾਂ ਜੋ ਮੈਂ ਉਸ ਨੂੰ ਹੁਕਮ ਦੇਵਾਂ।” ਤਦ ਮੂਸਾ ਅਤੇ ਯਹੋਸ਼ੁਆ ਨੇ ਆਪਣੇ ਆਪ ਨੂੰ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਕੀਤਾ।
耶和华对摩西说:“你的死期临近了;要召约书亚来,你们二人站在会幕里,我好嘱咐他。”于是摩西和约书亚去站在会幕里。
15 ੧੫ ਤਦ ਯਹੋਵਾਹ ਨੇ ਤੰਬੂ ਵਿੱਚ ਬੱਦਲ ਦੇ ਥੰਮ੍ਹ ਵਿੱਚ ਹੋ ਕੇ ਦਰਸ਼ਣ ਦਿੱਤਾ ਅਤੇ ਉਹ ਬੱਦਲ ਦਾ ਥੰਮ੍ਹ ਤੰਬੂ ਦੇ ਦਰਵਾਜ਼ੇ ਉੱਤੇ ਠਹਿਰ ਗਿਆ।
耶和华在会幕里云柱中显现,云柱停在会幕门以上。
16 ੧੬ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ।
耶和华又对摩西说:“你必和你列祖同睡。这百姓要起来,在他们所要去的地上,在那地的人中,随从外邦神行邪淫,离弃我,违背我与他们所立的约。
17 ੧੭ ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, ‘ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ?’
那时,我的怒气必向他们发作;我也必离弃他们,掩面不顾他们,以致他们被吞灭,并有许多的祸患灾难临到他们。那日他们必说:‘这些祸患临到我们,岂不是因我们的 神不在我们中间吗?’
18 ੧੮ ਉਸ ਸਮੇਂ ਮੈਂ ਵੀ ਉਨ੍ਹਾਂ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀ ਇਹ ਪਰਾਏ ਦੇਵਤਿਆਂ ਦੇ ਵੱਲ ਮੁੜ ਕੇ ਕਰਨਗੇ, ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ।
那时,因他们偏向别神所行的一切恶,我必定掩面不顾他们。
19 ੧੯ ਇਸ ਲਈ ਹੁਣ ਤੁਸੀਂ ਆਪਣੇ ਲਈ ਇਹ ਗੀਤ ਲਿਖ ਲਓ ਅਤੇ ਇਸਰਾਏਲੀਆਂ ਨੂੰ ਜ਼ੁਬਾਨੀ ਸਿਖਾਓ ਤਾਂ ਜੋ ਇਹ ਗੀਤ ਇਸਰਾਏਲੀਆਂ ਦੇ ਵਿਰੁੱਧ ਮੇਰੇ ਲਈ ਗਵਾਹ ਹੋਵੇਗਾ।
现在你要写一篇歌,教导以色列人,传给他们,使这歌见证他们的不是;
20 ੨੦ ਜਦ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵਾਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਤੇ ਇਹ ਖਾ-ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਦ ਇਹ ਪਰਾਏ ਦੇਵਤਿਆਂ ਵੱਲ ਮੁੜ ਕੇ ਉਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਦੇਣਗੇ ਅਤੇ ਮੇਰਾ ਨੇਮ ਭੰਗ ਕਰ ਸੁੱਟਣਗੇ।
因为我将他们领进我向他们列祖起誓应许那流奶与蜜之地,他们在那里吃得饱足,身体肥胖,就必偏向别神,事奉他们,藐视我,背弃我的约。
21 ੨੧ ਅਜਿਹਾ ਹੋਵੇਗਾ ਕਿ ਜਦ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਇਨ੍ਹਾਂ ਉੱਤੇ ਆ ਪੈਣਗੀਆਂ ਤਾਂ ਇਹ ਗੀਤ ਇਨ੍ਹਾਂ ਦੇ ਅੱਗੇ ਸਾਖੀ ਲਈ ਗਵਾਹ ਹੋਵੇਗਾ ਕਿਉਂ ਜੋ ਇਨ੍ਹਾਂ ਦੇ ਸੰਤਾਨ ਇਸ ਨੂੰ ਕਦੇ ਨਹੀਂ ਭੁੱਲੇਗੀ। ਕਿਉਂ ਜੋ ਅਜੇ ਜਦ ਕਿ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਨਹੀਂ ਪਹੁੰਚਾਇਆ ਹੈ ਜਿਸ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਮੈਂ ਜਾਣਦਾ ਹਾਂ ਕਿ ਉਹ ਕੀ-ਕੀ ਯੋਜਨਾ ਬਣਾਉਂਦੇ ਹਨ।”
那时,有许多祸患灾难临到他们,这歌必在他们面前作见证,他们后裔的口中必念诵不忘。我未领他们到我所起誓应许之地以先,他们所怀的意念我都知道了。”
22 ੨੨ ਤਦ ਮੂਸਾ ਨੇ ਉਸੇ ਦਿਨ ਇਹ ਗੀਤ ਲਿਖਿਆ ਅਤੇ ਇਸਰਾਏਲੀਆਂ ਨੂੰ ਸਿਖਾਇਆ।
当日摩西就写了一篇歌,教导以色列人。
23 ੨੩ ਉਸ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਇਹ ਆਖ ਕੇ ਹੁਕਮ ਦਿੱਤਾ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ਼ ਵਿੱਚ ਲੈ ਜਾਵੇਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਨਾਲ ਸਹੁੰ ਖਾਧੀ ਸੀ ਅਤੇ ਮੈਂ ਤੇਰੇ ਨਾਲ ਹੋਵਾਂਗਾ।”
耶和华嘱咐嫩的儿子约书亚说:“你当刚强壮胆,因为你必领以色列人进我所起誓应许他们的地;我必与你同在。”
24 ੨੪ ਜਦ ਮੂਸਾ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੁਸਤਕ ਵਿੱਚ ਲਿਖ ਚੁੱਕਿਆ,
摩西将这律法的话写在书上,及至写完了,
25 ੨੫ ਤਦ ਮੂਸਾ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਹੁਕਮ ਦਿੱਤਾ,
就吩咐抬耶和华约柜的利未人说:
26 ੨੬ “ਬਿਵਸਥਾ ਦੀ ਇਸ ਪੁਸਤਕ ਨੂੰ ਲੈ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਇੱਕ ਪਾਸੇ ਰੱਖ ਦਿਓ, ਤਾਂ ਜੋ ਇਹ ਉੱਥੇ ਤੁਹਾਡੇ ਵਿਰੁੱਧ ਸਾਖੀ ਹੋਵੇ।
“将这律法书放在耶和华—你们 神的约柜旁,可以在那里见证以色列人的不是;
27 ੨੭ ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ। ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ?
因为我知道你们是悖逆的,是硬着颈项的。我今日还活着与你们同在,你们尚且悖逆耶和华,何况我死后呢?
28 ੨੮ ਮੇਰੇ ਅੱਗੇ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਸਰਦਾਰਾਂ ਨੂੰ ਇਕੱਠਾ ਕਰੋ ਤਾਂ ਜੋ ਮੈਂ ਇਹ ਗੱਲਾਂ ਉਨ੍ਹਾਂ ਦੇ ਕੰਨਾਂ ਵਿੱਚ ਪਾਵਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਨ੍ਹਾਂ ਦੇ ਵਿਰੁੱਧ ਗਵਾਹ ਬਣਾਵਾਂ,
你们要将你们支派的众长老和官长都招聚了来,我好将这些话说与他们听,并呼天唤地见证他们的不是。
29 ੨੯ ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਅਦ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਮੁੜ ਜਾਓਗੇ ਜਿਸ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ, ਅਤੇ ਆਖ਼ਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਉਗੇ।”
我知道我死后,你们必全然败坏,偏离我所吩咐你们的道,行耶和华眼中看为恶的事,以手所做的惹他发怒;日后必有祸患临到你们。”
30 ੩੦ ਤਦ ਮੂਸਾ ਨੇ ਇਸਰਾਏਲ ਦੀ ਸਾਰੀ ਸਭਾ ਦੇ ਕੰਨਾਂ ਵਿੱਚ ਇਸ ਗੀਤ ਦੀਆਂ ਤੁਕਾਂ ਸ਼ੁਰੂ ਤੋਂ ਅੰਤ ਤੱਕ ਪਾਈਆਂ।
摩西将这一篇歌的话都说与以色列全会众听。