< ਬਿਵਸਥਾ ਸਾਰ 31 >

1 ਮੂਸਾ ਨੇ ਜਾ ਕੇ ਸਾਰੇ ਇਸਰਾਏਲ ਨਾਲ ਇਹ ਗੱਲਾਂ ਕੀਤੀਆਂ
וַיֵּלֶךְ מֹשֶׁה וַיְדַבֵּר אֶת־הַדְּבָרִים הָאֵלֶּה אֶל־כׇּל־יִשְׂרָאֵֽל׃
2 ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, “ਅੱਜ ਮੈਂ ਇੱਕ ਸੌ ਵੀਹ ਸਾਲਾਂ ਦਾ ਹਾਂ। ਮੈਂ ਹੁਣ ਹੋਰ ਅੰਦਰ ਬਾਹਰ ਆ ਜਾ ਨਹੀਂ ਸਕਦਾ ਅਤੇ ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਇਸ ਯਰਦਨ ਤੋਂ ਪਾਰ ਨਹੀਂ ਜਾਵੇਂਗਾ।
וַיֹּאמֶר אֲלֵהֶם בֶּן־מֵאָה וְעֶשְׂרִים שָׁנָה אָנֹכִי הַיּוֹם לֹא־אוּכַל עוֹד לָצֵאת וְלָבוֹא וַֽיהֹוָה אָמַר אֵלַי לֹא תַעֲבֹר אֶת־הַיַּרְדֵּן הַזֶּֽה׃
3 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਮਿਟਾ ਦੇਵੇਗਾ, ਅਤੇ ਤੁਸੀਂ ਉਹਨਾਂ ਉੱਤੇ ਅਧਿਕਾਰ ਕਰੋਗੇ। ਯਹੋਸ਼ੁਆ ਤੁਹਾਡੇ ਅੱਗੇ-ਅੱਗੇ ਪਾਰ ਜਾਵੇਗਾ ਜਿਵੇਂ ਯਹੋਵਾਹ ਨੇ ਆਖਿਆ ਹੈ।
יְהֹוָה אֱלֹהֶיךָ הוּא ׀ עֹבֵר לְפָנֶיךָ הֽוּא־יַשְׁמִיד אֶת־הַגּוֹיִם הָאֵלֶּה מִלְּפָנֶיךָ וִירִשְׁתָּם יְהוֹשֻׁעַ הוּא עֹבֵר לְפָנֶיךָ כַּאֲשֶׁר דִּבֶּר יְהֹוָֽה׃
4 ਯਹੋਵਾਹ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੇਗਾ ਜਿਵੇਂ ਉਸ ਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਅਤੇ ਉਹਨਾਂ ਦੇ ਦੇਸ਼ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸ ਨੇ ਮਿਟਾ ਦਿੱਤਾ।
וְעָשָׂה יְהֹוָה לָהֶם כַּאֲשֶׁר עָשָׂה לְסִיחוֹן וּלְעוֹג מַלְכֵי הָאֱמֹרִי וּלְאַרְצָם אֲשֶׁר הִשְׁמִיד אֹתָֽם׃
5 ਜਦ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗੇ ਹਰਾ ਦੇਵੇਗਾ ਤਦ ਤੁਸੀਂ ਉਹਨਾਂ ਨਾਲ ਉਸ ਸਾਰੇ ਹੁਕਮ ਦੇ ਅਨੁਸਾਰ ਕਰਿਓ, ਜਿਹੜਾ ਮੈਂ ਤੁਹਾਨੂੰ ਦਿੱਤਾ ਸੀ।
וּנְתָנָם יְהֹוָה לִפְנֵיכֶם וַעֲשִׂיתֶם לָהֶם כְּכׇל־הַמִּצְוָה אֲשֶׁר צִוִּיתִי אֶתְכֶֽם׃
6 ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”
חִזְקוּ וְאִמְצוּ אַל־תִּֽירְאוּ וְאַל־תַּעַרְצוּ מִפְּנֵיהֶם כִּי ׀ יְהֹוָה אֱלֹהֶיךָ הוּא הַהֹלֵךְ עִמָּךְ לֹא יַרְפְּךָ וְלֹא יַעַזְבֶֽךָּ׃
7 ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।
וַיִּקְרָא מֹשֶׁה לִיהוֹשֻׁעַ וַיֹּאמֶר אֵלָיו לְעֵינֵי כׇל־יִשְׂרָאֵל חֲזַק וֶאֱמָץ כִּי אַתָּה תָּבוֹא אֶת־הָעָם הַזֶּה אֶל־הָאָרֶץ אֲשֶׁר נִשְׁבַּע יְהֹוָה לַאֲבֹתָם לָתֵת לָהֶם וְאַתָּה תַּנְחִילֶנָּה אוֹתָֽם׃
8 ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!”
וַיהֹוָה הוּא ׀ הַהֹלֵךְ לְפָנֶיךָ הוּא יִהְיֶה עִמָּךְ לֹא יַרְפְּךָ וְלֹא יַעַזְבֶךָּ לֹא תִירָא וְלֹא תֵחָֽת׃
9 ਤਦ ਮੂਸਾ ਨੇ ਇਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ।
וַיִּכְתֹּב מֹשֶׁה אֶת־הַתּוֹרָה הַזֹּאת וַֽיִּתְּנָהּ אֶל־הַכֹּֽהֲנִים בְּנֵי לֵוִי הַנֹּשְׂאִים אֶת־אֲרוֹן בְּרִית יְהֹוָה וְאֶל־כׇּל־זִקְנֵי יִשְׂרָאֵֽל׃
10 ੧੦ ਤਦ ਮੂਸਾ ਨੇ ਇਹ ਆਖ ਕੇ ਉਨ੍ਹਾਂ ਨੂੰ ਹੁਕਮ ਦਿੱਤਾ, “ਸੱਤ-ਸੱਤ ਸਾਲਾਂ ਦੇ ਅੰਤ ਵਿੱਚ ਅਰਥਾਤ ਛੁਟਕਾਰੇ ਦੇ ਠਹਿਰਾਏ ਹੋਏ ਸਮੇਂ ਉੱਤੇ ਡੇਰਿਆਂ ਦੇ ਪਰਬ ਵਿੱਚ,
וַיְצַו מֹשֶׁה אוֹתָם לֵאמֹר מִקֵּץ ׀ שֶׁבַע שָׁנִים בְּמֹעֵד שְׁנַת הַשְּׁמִטָּה בְּחַג הַסֻּכּֽוֹת׃
11 ੧੧ ਜਦ ਸਾਰਾ ਇਸਰਾਏਲ ਆ ਕੇ, ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਉੱਤੇ ਹਾਜ਼ਰ ਹੋਵੇ ਜਿਹੜਾ ਉਹ ਚੁਣੇਗਾ, ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਉਨ੍ਹਾਂ ਦੇ ਅੱਗੇ ਇਸ ਬਿਵਸਥਾ ਨੂੰ ਪੜ੍ਹ ਦੇ ਸੁਣਾਇਓ।
בְּבוֹא כׇל־יִשְׂרָאֵל לֵֽרָאוֹת אֶת־פְּנֵי יְהֹוָה אֱלֹהֶיךָ בַּמָּקוֹם אֲשֶׁר יִבְחָר תִּקְרָא אֶת־הַתּוֹרָה הַזֹּאת נֶגֶד כׇּל־יִשְׂרָאֵל בְּאׇזְנֵיהֶֽם׃
12 ੧੨ ਸਾਰੀ ਪਰਜਾ ਨੂੰ ਇਕੱਠਾ ਕਰਿਓ, ਭਾਵੇਂ ਪੁਰਖ, ਭਾਵੇਂ ਇਸਤਰੀਆਂ, ਭਾਵੇਂ ਬੱਚੇ, ਭਾਵੇਂ ਪਰਦੇਸੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤਾਂ ਜੋ ਉਹ ਸੁਣਨ ਅਤੇ ਸਿੱਖਣ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ,
הַקְהֵל אֶת־הָעָם הָֽאֲנָשִׁים וְהַנָּשִׁים וְהַטַּף וְגֵרְךָ אֲשֶׁר בִּשְׁעָרֶיךָ לְמַעַן יִשְׁמְעוּ וּלְמַעַן יִלְמְדוּ וְיָֽרְאוּ אֶת־יְהֹוָה אֱלֹהֵיכֶם וְשָֽׁמְרוּ לַעֲשׂוֹת אֶת־כׇּל־דִּבְרֵי הַתּוֹרָה הַזֹּֽאת׃
13 ੧੩ ਅਤੇ ਉਨ੍ਹਾਂ ਦੇ ਬੱਚੇ ਜਿਨ੍ਹਾਂ ਨੇ ਇਹ ਗੱਲਾਂ ਨਹੀਂ ਸੁਣੀਆਂ, ਉਹ ਵੀ ਸੁਣਨ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨਾ ਸਿੱਖਣ, ਜਦ ਤੱਕ ਤੁਸੀਂ ਉਸ ਭੂਮੀ ਉੱਤੇ ਜੀਉਂਦੇ ਰਹੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।”
וּבְנֵיהֶם אֲשֶׁר לֹא־יָדְעוּ יִשְׁמְעוּ וְלָמְדוּ לְיִרְאָה אֶת־יְהֹוָה אֱלֹהֵיכֶם כׇּל־הַיָּמִים אֲשֶׁר אַתֶּם חַיִּים עַל־הָאֲדָמָה אֲשֶׁר אַתֶּם עֹבְרִים אֶת־הַיַּרְדֵּן שָׁמָּה לְרִשְׁתָּֽהּ׃
14 ੧੪ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੇਰੀ ਮੌਤ ਦੇ ਦਿਨ ਨੇੜੇ ਆ ਗਏ ਹਨ। ਯਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੇ ਤਾਂ ਜੋ ਮੈਂ ਉਸ ਨੂੰ ਹੁਕਮ ਦੇਵਾਂ।” ਤਦ ਮੂਸਾ ਅਤੇ ਯਹੋਸ਼ੁਆ ਨੇ ਆਪਣੇ ਆਪ ਨੂੰ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਕੀਤਾ।
וַיֹּאמֶר יְהֹוָה אֶל־מֹשֶׁה הֵן קָרְבוּ יָמֶיךָ לָמוּת קְרָא אֶת־יְהוֹשֻׁעַ וְהִֽתְיַצְּבוּ בְּאֹהֶל מוֹעֵד וַאֲצַוֶּנּוּ וַיֵּלֶךְ מֹשֶׁה וִיהוֹשֻׁעַ וַיִּֽתְיַצְּבוּ בְּאֹהֶל מוֹעֵֽד׃
15 ੧੫ ਤਦ ਯਹੋਵਾਹ ਨੇ ਤੰਬੂ ਵਿੱਚ ਬੱਦਲ ਦੇ ਥੰਮ੍ਹ ਵਿੱਚ ਹੋ ਕੇ ਦਰਸ਼ਣ ਦਿੱਤਾ ਅਤੇ ਉਹ ਬੱਦਲ ਦਾ ਥੰਮ੍ਹ ਤੰਬੂ ਦੇ ਦਰਵਾਜ਼ੇ ਉੱਤੇ ਠਹਿਰ ਗਿਆ।
וַיֵּרָא יְהֹוָה בָּאֹהֶל בְּעַמּוּד עָנָן וַֽיַּעֲמֹד עַמּוּד הֶעָנָן עַל־פֶּתַח הָאֹֽהֶל׃
16 ੧੬ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ।
וַיֹּאמֶר יְהֹוָה אֶל־מֹשֶׁה הִנְּךָ שֹׁכֵב עִם־אֲבֹתֶיךָ וְקָם הָעָם הַזֶּה וְזָנָה ׀ אַחֲרֵי ׀ אֱלֹהֵי נֵכַר־הָאָרֶץ אֲשֶׁר הוּא בָא־שָׁמָּה בְּקִרְבּוֹ וַעֲזָבַנִי וְהֵפֵר אֶת־בְּרִיתִי אֲשֶׁר כָּרַתִּי אִתּֽוֹ׃
17 ੧੭ ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, ‘ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ?’
וְחָרָה אַפִּי בוֹ בַיּוֹם־הַהוּא וַעֲזַבְתִּים וְהִסְתַּרְתִּי פָנַי מֵהֶם וְהָיָה לֶאֱכֹל וּמְצָאֻהוּ רָעוֹת רַבּוֹת וְצָרוֹת וְאָמַר בַּיּוֹם הַהוּא הֲלֹא עַל כִּי־אֵין אֱלֹהַי בְּקִרְבִּי מְצָאוּנִי הָרָעוֹת הָאֵֽלֶּה׃
18 ੧੮ ਉਸ ਸਮੇਂ ਮੈਂ ਵੀ ਉਨ੍ਹਾਂ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀ ਇਹ ਪਰਾਏ ਦੇਵਤਿਆਂ ਦੇ ਵੱਲ ਮੁੜ ਕੇ ਕਰਨਗੇ, ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ।
וְאָנֹכִי הַסְתֵּר אַסְתִּיר פָּנַי בַּיּוֹם הַהוּא עַל כׇּל־הָרָעָה אֲשֶׁר עָשָׂה כִּי פָנָה אֶל־אֱלֹהִים אֲחֵרִֽים׃
19 ੧੯ ਇਸ ਲਈ ਹੁਣ ਤੁਸੀਂ ਆਪਣੇ ਲਈ ਇਹ ਗੀਤ ਲਿਖ ਲਓ ਅਤੇ ਇਸਰਾਏਲੀਆਂ ਨੂੰ ਜ਼ੁਬਾਨੀ ਸਿਖਾਓ ਤਾਂ ਜੋ ਇਹ ਗੀਤ ਇਸਰਾਏਲੀਆਂ ਦੇ ਵਿਰੁੱਧ ਮੇਰੇ ਲਈ ਗਵਾਹ ਹੋਵੇਗਾ।
וְעַתָּה כִּתְבוּ לָכֶם אֶת־הַשִּׁירָה הַזֹּאת וְלַמְּדָהּ אֶת־בְּנֵֽי־יִשְׂרָאֵל שִׂימָהּ בְּפִיהֶם לְמַעַן תִּֽהְיֶה־לִּי הַשִּׁירָה הַזֹּאת לְעֵד בִּבְנֵי יִשְׂרָאֵֽל׃
20 ੨੦ ਜਦ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵਾਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਤੇ ਇਹ ਖਾ-ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਦ ਇਹ ਪਰਾਏ ਦੇਵਤਿਆਂ ਵੱਲ ਮੁੜ ਕੇ ਉਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਦੇਣਗੇ ਅਤੇ ਮੇਰਾ ਨੇਮ ਭੰਗ ਕਰ ਸੁੱਟਣਗੇ।
כִּֽי־אֲבִיאֶנּוּ אֶֽל־הָאֲדָמָה ׀ אֲשֶׁר־נִשְׁבַּעְתִּי לַאֲבֹתָיו זָבַת חָלָב וּדְבַשׁ וְאָכַל וְשָׂבַע וְדָשֵׁן וּפָנָה אֶל־אֱלֹהִים אֲחֵרִים וַעֲבָדוּם וְנִאֲצוּנִי וְהֵפֵר אֶת־בְּרִיתִֽי׃
21 ੨੧ ਅਜਿਹਾ ਹੋਵੇਗਾ ਕਿ ਜਦ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਇਨ੍ਹਾਂ ਉੱਤੇ ਆ ਪੈਣਗੀਆਂ ਤਾਂ ਇਹ ਗੀਤ ਇਨ੍ਹਾਂ ਦੇ ਅੱਗੇ ਸਾਖੀ ਲਈ ਗਵਾਹ ਹੋਵੇਗਾ ਕਿਉਂ ਜੋ ਇਨ੍ਹਾਂ ਦੇ ਸੰਤਾਨ ਇਸ ਨੂੰ ਕਦੇ ਨਹੀਂ ਭੁੱਲੇਗੀ। ਕਿਉਂ ਜੋ ਅਜੇ ਜਦ ਕਿ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਨਹੀਂ ਪਹੁੰਚਾਇਆ ਹੈ ਜਿਸ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਮੈਂ ਜਾਣਦਾ ਹਾਂ ਕਿ ਉਹ ਕੀ-ਕੀ ਯੋਜਨਾ ਬਣਾਉਂਦੇ ਹਨ।”
וְהָיָה כִּֽי־תִמְצֶאןָ אֹתוֹ רָעוֹת רַבּוֹת וְצָרוֹת וְעָנְתָה הַשִּׁירָה הַזֹּאת לְפָנָיו לְעֵד כִּי לֹא תִשָּׁכַח מִפִּי זַרְעוֹ כִּי יָדַעְתִּי אֶת־יִצְרוֹ אֲשֶׁר הוּא עֹשֶׂה הַיּוֹם בְּטֶרֶם אֲבִיאֶנּוּ אֶל־הָאָרֶץ אֲשֶׁר נִשְׁבַּֽעְתִּי׃
22 ੨੨ ਤਦ ਮੂਸਾ ਨੇ ਉਸੇ ਦਿਨ ਇਹ ਗੀਤ ਲਿਖਿਆ ਅਤੇ ਇਸਰਾਏਲੀਆਂ ਨੂੰ ਸਿਖਾਇਆ।
וַיִּכְתֹּב מֹשֶׁה אֶת־הַשִּׁירָה הַזֹּאת בַּיּוֹם הַהוּא וַֽיְלַמְּדָהּ אֶת־בְּנֵי יִשְׂרָאֵֽל׃
23 ੨੩ ਉਸ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਇਹ ਆਖ ਕੇ ਹੁਕਮ ਦਿੱਤਾ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ਼ ਵਿੱਚ ਲੈ ਜਾਵੇਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਨਾਲ ਸਹੁੰ ਖਾਧੀ ਸੀ ਅਤੇ ਮੈਂ ਤੇਰੇ ਨਾਲ ਹੋਵਾਂਗਾ।”
וַיְצַו אֶת־יְהוֹשֻׁעַ בִּן־נוּן וַיֹּאמֶר חֲזַק וֶאֱמָץ כִּי אַתָּה תָּבִיא אֶת־בְּנֵי יִשְׂרָאֵל אֶל־הָאָרֶץ אֲשֶׁר־נִשְׁבַּעְתִּי לָהֶם וְאָנֹכִי אֶהְיֶה עִמָּֽךְ׃
24 ੨੪ ਜਦ ਮੂਸਾ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੁਸਤਕ ਵਿੱਚ ਲਿਖ ਚੁੱਕਿਆ,
וַיְהִי ׀ כְּכַלּוֹת מֹשֶׁה לִכְתֹּב אֶת־דִּבְרֵי הַתּוֹרָֽה־הַזֹּאת עַל־סֵפֶר עַד תֻּמָּֽם׃
25 ੨੫ ਤਦ ਮੂਸਾ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਹੁਕਮ ਦਿੱਤਾ,
וַיְצַו מֹשֶׁה אֶת־הַלְוִיִּם נֹשְׂאֵי אֲרוֹן בְּרִית־יְהֹוָה לֵאמֹֽר׃
26 ੨੬ “ਬਿਵਸਥਾ ਦੀ ਇਸ ਪੁਸਤਕ ਨੂੰ ਲੈ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਇੱਕ ਪਾਸੇ ਰੱਖ ਦਿਓ, ਤਾਂ ਜੋ ਇਹ ਉੱਥੇ ਤੁਹਾਡੇ ਵਿਰੁੱਧ ਸਾਖੀ ਹੋਵੇ।
לָקֹחַ אֵת סֵפֶר הַתּוֹרָה הַזֶּה וְשַׂמְתֶּם אֹתוֹ מִצַּד אֲרוֹן בְּרִית־יְהֹוָה אֱלֹהֵיכֶם וְהָיָה־שָׁם בְּךָ לְעֵֽד׃
27 ੨੭ ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ। ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ?
כִּי אָנֹכִי יָדַעְתִּי אֶֽת־מֶרְיְךָ וְאֶֽת־עׇרְפְּךָ הַקָּשֶׁה הֵן בְּעוֹדֶנִּי חַי עִמָּכֶם הַיּוֹם מַמְרִים הֱיִתֶם עִם־יְהֹוָה וְאַף כִּי־אַחֲרֵי מוֹתִֽי׃
28 ੨੮ ਮੇਰੇ ਅੱਗੇ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਸਰਦਾਰਾਂ ਨੂੰ ਇਕੱਠਾ ਕਰੋ ਤਾਂ ਜੋ ਮੈਂ ਇਹ ਗੱਲਾਂ ਉਨ੍ਹਾਂ ਦੇ ਕੰਨਾਂ ਵਿੱਚ ਪਾਵਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਨ੍ਹਾਂ ਦੇ ਵਿਰੁੱਧ ਗਵਾਹ ਬਣਾਵਾਂ,
הַקְהִילוּ אֵלַי אֶת־כׇּל־זִקְנֵי שִׁבְטֵיכֶם וְשֹׁטְרֵיכֶם וַאֲדַבְּרָה בְאׇזְנֵיהֶם אֵת הַדְּבָרִים הָאֵלֶּה וְאָעִידָה בָּם אֶת־הַשָּׁמַיִם וְאֶת־הָאָֽרֶץ׃
29 ੨੯ ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਅਦ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਮੁੜ ਜਾਓਗੇ ਜਿਸ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ, ਅਤੇ ਆਖ਼ਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਉਗੇ।”
כִּי יָדַעְתִּי אַחֲרֵי מוֹתִי כִּֽי־הַשְׁחֵת תַּשְׁחִתוּן וְסַרְתֶּם מִן־הַדֶּרֶךְ אֲשֶׁר צִוִּיתִי אֶתְכֶם וְקָרָאת אֶתְכֶם הָרָעָה בְּאַחֲרִית הַיָּמִים כִּֽי־תַעֲשׂוּ אֶת־הָרַע בְּעֵינֵי יְהֹוָה לְהַכְעִיסוֹ בְּמַעֲשֵׂה יְדֵיכֶֽם׃
30 ੩੦ ਤਦ ਮੂਸਾ ਨੇ ਇਸਰਾਏਲ ਦੀ ਸਾਰੀ ਸਭਾ ਦੇ ਕੰਨਾਂ ਵਿੱਚ ਇਸ ਗੀਤ ਦੀਆਂ ਤੁਕਾਂ ਸ਼ੁਰੂ ਤੋਂ ਅੰਤ ਤੱਕ ਪਾਈਆਂ।
וַיְדַבֵּר מֹשֶׁה בְּאׇזְנֵי כׇּל־קְהַל יִשְׂרָאֵל אֶת־דִּבְרֵי הַשִּׁירָה הַזֹּאת עַד תֻּמָּֽם׃

< ਬਿਵਸਥਾ ਸਾਰ 31 >