< ਬਿਵਸਥਾ ਸਾਰ 32 >

1 ਹੇ ਅਕਾਸ਼, ਕੰਨ ਲਾ ਅਤੇ ਮੈਂ ਬੋਲਾਂਗਾ, ਹੇ ਧਰਤੀ, ਮੇਰੇ ਮੂੰਹ ਦੇ ਬਚਨ ਸੁਣ।
הַאֲזִ֥ינוּ הַשָּׁמַ֖יִם וַאֲדַבֵּ֑רָה וְתִשְׁמַ֥ע הָאָ֖רֶץ אִמְרֵי־פִֽי׃
2 ਮੇਰਾ ਉਪਦੇਸ਼ ਮੀਂਹ ਵਾਂਗੂੰ ਵਰ੍ਹੇਗਾ, ਮੇਰਾ ਬੋਲ ਤ੍ਰੇਲ ਵਾਂਗੂੰ ਪਵੇਗਾ, ਜਿਵੇਂ ਕੂਲੇ-ਕੂਲੇ ਘਾਹ ਉੱਤੇ ਫੁਹਾਰ, ਸਾਗ ਪੱਤ ਉੱਤੇ ਝੜ੍ਹੀਆਂ।
יַעֲרֹ֤ף כַּמָּטָר֙ לִקְחִ֔י תִּזַּ֥ל כַּטַּ֖ל אִמְרָתִ֑י כִּשְׂעִירִ֣ם עֲלֵי־דֶ֔שֶׁא וְכִרְבִיבִ֖ים עֲלֵי־עֵֽשֶׂב׃
3 ਮੈਂ ਤਾਂ ਯਹੋਵਾਹ ਦੇ ਨਾਮ ਦਾ ਪ੍ਰਚਾਰ ਕਰਾਂਗਾ, ਸਾਡੇ ਪਰਮੇਸ਼ੁਰ ਦੀ ਮਹਾਨਤਾ ਨੂੰ ਮੰਨੋ।
כִּ֛י שֵׁ֥ם יְהוָ֖ה אֶקְרָ֑א הָב֥וּ גֹ֖דֶל לֵאלֹהֵֽינוּ׃
4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।
הַצּוּר֙ תָּמִ֣ים פָּעֳלֹ֔ו כִּ֥י כָל־דְּרָכָ֖יו מִשְׁפָּ֑ט אֵ֤ל אֱמוּנָה֙ וְאֵ֣ין עָ֔וֶל צַדִּ֥יק וְיָשָׁ֖ר הֽוּא׃
5 ਉਹ ਵਿਗੜ ਗਏ ਹਨ, ਉਹ ਉਸ ਦੇ ਪੁੱਤਰ ਨਹੀਂ ਸਗੋਂ ਕਲੰਕੀ ਹਨ, ਇਹ ਪੀੜ੍ਹੀ ਟੇਢੀ ਅਤੇ ਦੁਸ਼ਟ ਹੈ।
שִׁחֵ֥ת לֹ֛ו לֹ֖א בָּנָ֣יו מוּמָ֑ם דֹּ֥ור עִקֵּ֖שׁ וּפְתַלְתֹּֽל׃
6 ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?
הֲ־לַיְהוָה֙ תִּגְמְלוּ־זֹ֔את עַ֥ם נָבָ֖ל וְלֹ֣א חָכָ֑ם הֲלֹוא־הוּא֙ אָבִ֣יךָ קָּנֶ֔ךָ ה֥וּא עָֽשְׂךָ֖ וַֽיְכֹנְנֶֽךָ׃
7 ਪੁਰਾਣਿਆਂ ਦਿਨਾਂ ਨੂੰ ਯਾਦ ਕਰੋ, ਪੀੜ੍ਹੀ-ਪੀੜ੍ਹੀ ਦੇ ਦਿਨਾਂ ਉੱਤੇ ਵਿਚਾਰ ਕਰੋ, ਆਪਣੇ ਪਿਤਾ ਤੋਂ ਪੁੱਛੋ, ਉਹ ਤੈਨੂੰ ਦੱਸੇਗਾ, ਆਪਣੇ ਬਜ਼ੁਰਗਾਂ ਤੋਂ, ਉਹ ਤੈਨੂੰ ਆਖਣਗੇ।
זְכֹר֙ יְמֹ֣ות עֹולָ֔ם בִּ֖ינוּ שְׁנֹ֣ות דֹּור־וָדֹ֑ור שְׁאַ֤ל אָבִ֙יךָ֙ וְיַגֵּ֔דְךָ זְקֵנֶ֖יךָ וְיֹ֥אמְרוּ לָֽךְ׃
8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
בְּהַנְחֵ֤ל עֶלְיֹון֙ גֹּויִ֔ם בְּהַפְרִידֹ֖ו בְּנֵ֣י אָדָ֑ם יַצֵּב֙ גְּבֻלֹ֣ת עַמִּ֔ים לְמִסְפַּ֖ר בְּנֵ֥י יִשְׂרָאֵֽל׃
9 ਕਿਉਂ ਜੋ ਯਹੋਵਾਹ ਦਾ ਹਿੱਸਾ ਉਸ ਦੀ ਪਰਜਾ ਹੈ, ਯਾਕੂਬ ਉਸ ਦੀ ਵਿਰਾਸਤ ਦਾ ਭਾਗ ਹੈ।
כִּ֛י חֵ֥לֶק יְהֹוָ֖ה עַמֹּ֑ו יַעֲקֹ֖ב חֶ֥בֶל נַחֲלָתֹֽו׃
10 ੧੦ ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ, ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ, ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।
יִמְצָאֵ֙הוּ֙ בְּאֶ֣רֶץ מִדְבָּ֔ר וּבְתֹ֖הוּ יְלֵ֣ל יְשִׁמֹ֑ן יְסֹֽבְבֶ֙נְהוּ֙ יְבֹ֣ונְנֵ֔הוּ יִצְּרֶ֖נְהוּ כְּאִישֹׁ֥ון עֵינֹֽו׃
11 ੧੧ ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ, ਅਤੇ ਆਪਣੇ ਬੱਚਿਆਂ ਉੱਤੇ ਫੜ ਫੜ੍ਹਾਉਂਦਾ ਹੈ, ਉਸੇ ਤਰ੍ਹਾਂ ਉਸ ਨੇ ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈ ਲਿਆ, ਉਸ ਨੇ ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕ ਲਿਆ,
כְּנֶ֙שֶׁר֙ יָעִ֣יר קִנֹּ֔ו עַל־גֹּוזָלָ֖יו יְרַחֵ֑ף יִפְרֹ֤שׂ כְּנָפָיו֙ יִקָּחֵ֔הוּ יִשָּׂאֵ֖הוּ עַל־אֶבְרָתֹֽו׃
12 ੧੨ ਯਹੋਵਾਹ ਨੇ ਇਕੱਲੇ ਉਸ ਦੀ ਅਗਵਾਈ ਕੀਤੀ, ਅਤੇ ਉਸ ਦੇ ਨਾਲ ਕੋਈ ਪਰਾਇਆ ਦੇਵਤਾ ਨਹੀਂ ਸੀ।
יְהוָ֖ה בָּדָ֣ד יַנְחֶ֑נּוּ וְאֵ֥ין עִמֹּ֖ו אֵ֥ל נֵכָֽר׃
13 ੧੩ ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ।
יַרְכִּבֵ֙הוּ֙ עַל־בָּמֹותֵי (בָּ֣מֳתֵי) אָ֔רֶץ וַיֹּאכַ֖ל תְּנוּבֹ֣ת שָׂדָ֑י וַיֵּנִקֵ֤הֽוּ דְבַשׁ֙ מִסֶּ֔לַע וְשֶׁ֖מֶן מֵחַלְמִ֥ישׁ צֽוּר׃
14 ੧੪ ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ, ਤੂੰ ਅੰਗੂਰੀ ਰਸ ਦੀ ਮਧ ਪੀਤੀ।
חֶמְאַ֨ת בָּקָ֜ר וַחֲלֵ֣ב צֹ֗אן עִם־חֵ֨לֶב כָּרִ֜ים וְאֵילִ֤ים בְּנֵֽי־בָשָׁן֙ וְעַתּוּדִ֔ים עִם־חֵ֖לֶב כִּלְיֹ֣ות חִטָּ֑ה וְדַם־עֵנָ֖ב תִּשְׁתֶּה־חָֽמֶר׃
15 ੧੫ ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ। ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ।
וַיִּשְׁמַ֤ן יְשֻׁרוּן֙ וַיִּבְעָ֔ט שָׁמַ֖נְתָּ עָבִ֣יתָ כָּשִׂ֑יתָ וַיִּטֹּשׁ֙ אֱלֹ֣והַ עָשָׂ֔הוּ וַיְנַבֵּ֖ל צ֥וּר יְשֻׁעָתֹֽו׃
16 ੧੬ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ।
יַקְנִאֻ֖הוּ בְּזָרִ֑ים בְּתֹועֵבֹ֖ת יַכְעִיסֻֽהוּ׃
17 ੧੭ ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।
יִזְבְּח֗וּ לַשֵּׁדִים֙ לֹ֣א אֱלֹ֔הַ אֱלֹהִ֖ים לֹ֣א יְדָע֑וּם חֲדָשִׁים֙ מִקָּרֹ֣ב בָּ֔אוּ לֹ֥א שְׂעָר֖וּם אֲבֹתֵיכֶֽם׃
18 ੧੮ ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ।
צ֥וּר יְלָדְךָ֖ תֶּ֑שִׁי וַתִּשְׁכַּ֖ח אֵ֥ל מְחֹלְלֶֽךָ׃
19 ੧੯ ਯਹੋਵਾਹ ਨੇ ਵੇਖਿਆ ਅਤੇ ਉਨ੍ਹਾਂ ਤੋਂ ਘਿਰਣਾ ਕੀਤੀ, ਕਿਉਂਕਿ ਉਸ ਦੇ ਪੁੱਤਰਾਂ-ਧੀਆਂ ਨੇ ਉਸ ਨੂੰ ਉਕਸਾਇਆ।
וַיַּ֥רְא יְהוָ֖ה וַיִּנְאָ֑ץ מִכַּ֥עַס בָּנָ֖יו וּבְנֹתָֽיו׃
20 ੨੦ ਤਦ ਉਸ ਨੇ ਆਖਿਆ, ਮੈਂ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ, ਮੈਂ ਵੇਖਾਂਗਾ ਕਿ ਉਨ੍ਹਾਂ ਦਾ ਅੰਤ ਕੀ ਹੋਵੇਗਾ, ਕਿਉਂ ਜੋ ਇਹ ਇੱਕ ਹਠੀਲੀ ਪੀੜ੍ਹੀ ਹੈ, ਇਹ ਉਹ ਪੁੱਤਰ ਹਨ ਜਿਨ੍ਹਾਂ ਵਿੱਚ ਵਫ਼ਾਦਾਰੀ ਨਹੀਂ ਹੈ।
וַיֹּ֗אמֶר אַסְתִּ֤ירָה פָנַי֙ מֵהֶ֔ם אֶרְאֶ֖ה מָ֣ה אַחֲרִיתָ֑ם כִּ֣י דֹ֤ור תַּהְפֻּכֹת֙ הֵ֔מָּה בָּנִ֖ים לֹא־אֵמֻ֥ן בָּֽם׃
21 ੨੧ ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
הֵ֚ם קִנְא֣וּנִי בְלֹא־אֵ֔ל כִּעֲס֖וּנִי בְּהַבְלֵיהֶ֑ם וַאֲנִי֙ אַקְנִיאֵ֣ם בְּלֹא־עָ֔ם בְּגֹ֥וי נָבָ֖ל אַכְעִיסֵֽם׃
22 ੨੨ ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ। (Sheol h7585)
כִּי־אֵשׁ֙ קָדְחָ֣ה בְאַפִּ֔י וַתִּיקַ֖ד עַד־שְׁאֹ֣ול תַּחְתִּ֑ית וַתֹּ֤אכַל אֶ֙רֶץ֙ וִֽיבֻלָ֔הּ וַתְּלַהֵ֖ט מֹוסְדֵ֥י הָרִֽים׃ (Sheol h7585)
23 ੨੩ ਮੈਂ ਉਨ੍ਹਾਂ ਉੱਤੇ ਬੁਰਿਆਈ ਦੇ ਢੇਰ ਲਾਵਾਂਗਾ, ਮੈਂ ਆਪਣੇ ਤੀਰਾਂ ਨੂੰ ਉਨ੍ਹਾਂ ਉੱਤੇ ਮੁਕਾ ਦਿਆਂਗਾ।
אַסְפֶּ֥ה עָלֵ֖ימֹו רָעֹ֑ות חִצַּ֖י אֲכַלֶּה־בָּֽם׃
24 ੨੪ ਉਹ ਭੁੱਖ ਨਾਲ ਢੱਲ਼ ਜਾਣਗੇ, ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ, ਅਤੇ ਮਿੱਟੀ ਉੱਤੇ ਘਿੱਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ।
מְזֵ֥י רָעָ֛ב וּלְחֻ֥מֵי רֶ֖שֶׁף וְקֶ֣טֶב מְרִירִ֑י וְשֶׁן־בְּהֵמֹות֙ אֲשַׁלַּח־בָּ֔ם עִם־חֲמַ֖ת זֹחֲלֵ֥י עָפָֽר׃
25 ੨੫ ਬਾਹਰ ਤਲਵਾਰ ਨਾਲ ਮਰਨਗੇ, ਅਤੇ ਕੋਠੜੀਆਂ ਵਿੱਚ ਡਰ ਹੋਵੇਗਾ, ਜਿਸ ਨਾਲ ਜੁਆਨਾਂ ਅਤੇ ਕੁਆਰੀਆਂ ਦਾ, ਅਤੇ ਦੁੱਧ ਚੁੰਘਦੇ ਬੱਚੇ ਅਤੇ ਧੌਲਿਆਂ ਵਾਲੇ ਮਨੁੱਖਾਂ ਦਾ ਵੀ ਨਾਸ ਹੋ ਜਾਵੇਗਾ।
מִחוּץ֙ תְּשַׁכֶּל־חֶ֔רֶב וּמֵחֲדָרִ֖ים אֵימָ֑ה גַּם־בָּחוּר֙ גַּם־בְּתוּלָ֔ה יֹונֵ֖ק עִם־אִ֥ישׁ שֵׂיבָֽה׃
26 ੨੬ ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਤੱਕ ਮਿਟਾ ਦਿਆਂਗਾ,
אָמַ֖רְתִּי אַפְאֵיהֶ֑ם אַשְׁבִּ֥יתָה מֵאֱנֹ֖ושׁ זִכְרָֽם׃
27 ੨੭ ਪਰ ਮੈਨੂੰ ਵੈਰੀਆਂ ਦੀ ਛੇੜ-ਛਾੜ ਦਾ ਡਰ ਸੀ, ਕਿਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ, ਅਤੇ ਉਹ ਆਖਣ, ਸਾਡਾ ਹੱਥ ਉੱਚਾ ਰਿਹਾ, ਅਤੇ ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ।
לוּלֵ֗י כַּ֤עַס אֹויֵב֙ אָג֔וּר פֶּֽן־יְנַכְּר֖וּ צָרֵ֑ימֹו פֶּן־יֹֽאמְרוּ֙ יָדֵ֣ינוּ רָ֔מָה וְלֹ֥א יְהוָ֖ה פָּעַ֥ל כָּל־זֹֽאת׃
28 ੨੮ ਇਹ ਤਾਂ ਇੱਕ ਨਿਰਬੁੱਧ ਕੌਮ ਹੈ, ਇਹਨਾਂ ਵਿੱਚ ਕੋਈ ਸਮਝ ਨਹੀਂ।
כִּי־גֹ֛וי אֹבַ֥ד עֵצֹ֖ות הֵ֑מָּה וְאֵ֥ין בָּהֶ֖ם תְּבוּנָֽה׃
29 ੨੯ ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,
ל֥וּ חָכְמ֖וּ יַשְׂכִּ֣ילוּ זֹ֑את יָבִ֖ינוּ לְאַחֲרִיתָֽם׃
30 ੩੦ ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ, ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜ੍ਹਾ ਦਿੰਦਾ? ਤਾਂ ਕਿਵੇਂ ਹੋ ਸਕਦਾ ਸੀ ਕਿ ਇੱਕ ਜਣਾ ਹਜ਼ਾਰ ਦੇ ਪਿੱਛੇ ਪੈਂਦਾ, ਅਤੇ ਦੋ ਜਣੇ ਦਸ ਹਜ਼ਾਰ ਨੂੰ ਭਜਾ ਸਕਦੇ,
אֵיכָ֞ה יִרְדֹּ֤ף אֶחָד֙ אֶ֔לֶף וּשְׁנַ֖יִם יָנִ֣יסוּ רְבָבָ֑ה אִם־לֹא֙ כִּי־צוּרָ֣ם מְכָרָ֔ם וַֽיהוָ֖ה הִסְגִּירָֽם׃
31 ੩੧ ਕਿਉਂਕਿ ਉਹਨਾਂ ਦੀ ਚੱਟਾਨ ਸਾਡੀ ਚੱਟਾਨ ਵਰਗੀ ਨਹੀਂ ਹੈ, ਭਾਵੇਂ ਸਾਡੇ ਵੈਰੀ ਹੀ ਨਿਆਂ ਕਰਨ।
כִּ֛י לֹ֥א כְצוּרֵ֖נוּ צוּרָ֑ם וְאֹיְבֵ֖ינוּ פְּלִילִֽים׃
32 ੩੨ ਉਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਨਿੱਕਲੀ, ਅਤੇ ਅਮੂਰਾਹ ਦੇ ਖੇਤਾਂ ਤੋਂ ਹੈ। ਉਸ ਦੇ ਅੰਗੂਰ ਜ਼ਹਿਰੀਲੇ ਅੰਗੂਰ ਹਨ, ਉਸ ਦੇ ਗੁੱਛੇ ਕੌੜੇ ਹਨ।
כִּֽי־מִגֶּ֤פֶן סְדֹם֙ גַּפְנָ֔ם וּמִשַּׁדְמֹ֖ת עֲמֹרָ֑ה עֲנָבֵ֙מֹו֙ עִנְּבֵי־רֹ֔ושׁ אַשְׁכְּלֹ֥ת מְרֹרֹ֖ת לָֽמֹו׃
33 ੩੩ ਉਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ, ਅਤੇ ਸੱਪਾਂ ਦੀ ਤਿੱਖੀ ਵਿੱਸ ਹੈ।
חֲמַ֥ת תַּנִּינִ֖ם יֵינָ֑ם וְרֹ֥אשׁ פְּתָנִ֖ים אַכְזָֽר׃
34 ੩੪ ਕੀ ਇਹ ਗੱਲ ਮੇਰੇ ਮਨ ਵਿੱਚ, ਅਤੇ ਮੋਹਰ ਲਾ ਕੇ ਮੇਰੇ ਭੰਡਾਰ ਵਿੱਚ ਰੱਖੀ ਹੋਈ ਨਹੀਂ ਹੈ?
הֲלֹא־ה֖וּא כָּמֻ֣ס עִמָּדִ֑י חָתֻ֖ם בְּאֹוצְרֹתָֽי׃
35 ੩੫ ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ।
לִ֤י נָקָם֙ וְשִׁלֵּ֔ם לְעֵ֖ת תָּמ֣וּט רַגְלָ֑ם כִּ֤י קָרֹוב֙ יֹ֣ום אֵידָ֔ם וְחָ֖שׁ עֲתִדֹ֥ת לָֽמֹו׃
36 ੩੬ ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ, ਜਦ ਉਹ ਵੇਖੇਗਾ ਕਿ ਉਨ੍ਹਾਂ ਦਾ ਬਲ ਜਾਂਦਾ ਰਿਹਾ, ਅਤੇ ਨਾ ਕੋਈ ਬੰਦੀ ਰਿਹਾ, ਨਾ ਕੋਈ ਖੁੱਲ੍ਹਾ।
כִּֽי־יָדִ֤ין יְהוָה֙ עַמֹּ֔ו וְעַל־עֲבָדָ֖יו יִתְנֶחָ֑ם כִּ֤י יִרְאֶה֙ כִּי־אָ֣זְלַת יָ֔ד וְאֶ֖פֶס עָצ֥וּר וְעָזֽוּב׃
37 ੩੭ ਤਦ ਉਹ ਆਖੇਗਾ, ਉਨ੍ਹਾਂ ਦੇ ਦੇਵਤੇ ਕਿੱਥੇ ਹਨ? ਅਤੇ ਉਹ ਚੱਟਾਨ ਜਿਸ ਵਿੱਚ ਉਹ ਪਨਾਹ ਲੈਂਦੇ ਸਨ?
וְאָמַ֖ר אֵ֣י אֱלֹהֵ֑ימֹו צ֖וּר חָסָ֥יוּ בֹֽו׃
38 ੩੮ ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ? ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਉਹ ਤੁਹਾਡੀ ਓਟ ਹੋਣ!
אֲשֶׁ֨ר חֵ֤לֶב זְבָחֵ֙ימֹו֙ יֹאכֵ֔לוּ יִשְׁתּ֖וּ יֵ֣ין נְסִיכָ֑ם יָק֙וּמוּ֙ וְיַעְזְרֻכֶ֔ם יְהִ֥י עֲלֵיכֶ֖ם סִתְרָֽה׃
39 ੩੯ ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
רְא֣וּ ׀ עַתָּ֗ה כִּ֣י אֲנִ֤י אֲנִי֙ ה֔וּא וְאֵ֥ין אֱלֹהִ֖ים עִמָּדִ֑י אֲנִ֧י אָמִ֣ית וַאֲחַיֶּ֗ה מָחַ֙צְתִּי֙ וַאֲנִ֣י אֶרְפָּ֔א וְאֵ֥ין מִיָּדִ֖י מַצִּֽיל׃
40 ੪੦ ਕਿਉਂ ਜੋ ਮੈਂ ਆਪਣਾ ਹੱਥ ਸਵਰਗ ਵੱਲ ਚੁੱਕਦਾ ਹਾਂ ਅਤੇ ਮੈਂ ਕਹਿੰਦਾ ਹਾਂ, ਮੈਂ ਸਦੀਪਕਾਲ ਜੀਉਂਦਾ ਹਾਂ।
כִּֽי־אֶשָּׂ֥א אֶל־שָׁמַ֖יִם יָדִ֑י וְאָמַ֕רְתִּי חַ֥י אָנֹכִ֖י לְעֹלָֽם׃
41 ੪੧ ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ।
אִם־שַׁנֹּותִי֙ בְּרַ֣ק חַרְבִּ֔י וְתֹאחֵ֥ז בְּמִשְׁפָּ֖ט יָדִ֑י אָשִׁ֤יב נָקָם֙ לְצָרָ֔י וְלִמְשַׂנְאַ֖י אֲשַׁלֵּֽם׃
42 ੪੨ ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ, ਅਤੇ ਮੇਰੀ ਤਲਵਾਰ ਮਾਸ ਖਾਵੇਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।
אַשְׁכִּ֤יר חִצַּי֙ מִדָּ֔ם וְחַרְבִּ֖י תֹּאכַ֣ל בָּשָׂ֑ר מִדַּ֤ם חָלָל֙ וְשִׁבְיָ֔ה מֵרֹ֖אשׁ פַּרְעֹ֥ות אֹויֵֽב׃
43 ੪੩ ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ, ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ, ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ, ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪ੍ਰਾਸਚਿਤ ਦੇਵੇਗਾ।
הַרְנִ֤ינוּ גֹויִם֙ עַמֹּ֔ו כִּ֥י דַם־עֲבָדָ֖יו יִקֹּ֑ום וְנָקָם֙ יָשִׁ֣יב לְצָרָ֔יו וְכִפֶּ֥ר אַדְמָתֹ֖ו עַמֹּֽו׃ פ
44 ੪੪ ਮੂਸਾ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੇ ਇਸ ਗੀਤ ਦੀਆਂ ਸਾਰੀਆਂ ਗੱਲਾਂ ਪਰਜਾ ਦੇ ਕੰਨਾਂ ਵਿੱਚ ਪਾਈਆਂ।
וַיָּבֹ֣א מֹשֶׁ֗ה וַיְדַבֵּ֛ר אֶת־כָּל־דִּבְרֵ֥י הַשִּׁירָֽה־הַזֹּ֖את בְּאָזְנֵ֣י הָעָ֑ם ה֖וּא וְהֹושֵׁ֥עַ בִּן־נֽוּן׃
45 ੪੫ ਜਦ ਮੂਸਾ ਇਹ ਸਾਰੀਆਂ ਗੱਲਾਂ ਸਾਰੇ ਇਸਰਾਏਲ ਨੂੰ ਬੋਲ ਚੁੱਕਿਆ
וַיְכַ֣ל מֹשֶׁ֗ה לְדַבֵּ֛ר אֶת־כָּל־הַדְּבָרִ֥ים הָאֵ֖לֶּה אֶל־כָּל־יִשְׂרָאֵֽל׃
46 ੪੬ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,
וַיֹּ֤אמֶר אֲלֵהֶם֙ שִׂ֣ימוּ לְבַבְכֶ֔ם לְכָל־הַדְּבָרִ֔ים אֲשֶׁ֧ר אָנֹכִ֛י מֵעִ֥יד בָּכֶ֖ם הַיֹּ֑ום אֲשֶׁ֤ר תְּצַוֻּם֙ אֶת־בְּנֵיכֶ֔ם לִשְׁמֹ֣ר לַעֲשֹׂ֔ות אֶת־כָּל־דִּבְרֵ֖י הַתֹּורָ֥ה הַזֹּֽאת׃
47 ੪੭ ਕਿਉਂ ਜੋ ਇਹ ਤੁਹਾਡੇ ਲਈ ਹਲਕੀ ਜਿਹੀ ਗੱਲ ਨਹੀਂ, ਸਗੋਂ ਇਹ ਤੁਹਾਡਾ ਜੀਵਨ ਹੈ ਅਤੇ ਇਸ ਗੱਲ ਦੇ ਕਾਰਨ ਉਸ ਦੇਸ਼ ਵਿੱਚ ਤੁਹਾਡੇ ਜੀਵਨ ਦੇ ਦਿਨ ਬਹੁਤੇ ਹੋਣਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।”
כִּ֠י לֹֽא־דָבָ֨ר רֵ֥ק הוּא֙ מִכֶּ֔ם כִּי־ה֖וּא חַיֵּיכֶ֑ם וּבַדָּבָ֣ר הַזֶּ֗ה תַּאֲרִ֤יכוּ יָמִים֙ עַל־הָ֣אֲדָמָ֔ה אֲשֶׁ֨ר אַתֶּ֜ם עֹבְרִ֧ים אֶת־הַיַּרְדֵּ֛ן שָׁ֖מָּה לְרִשְׁתָּֽהּ׃ פ
48 ੪੮ ਫੇਰ ਉਸੇ ਦਿਨ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ,
וַיְדַבֵּ֤ר יְהוָה֙ אֶל־מֹשֶׁ֔ה בְּעֶ֛צֶם הַיֹּ֥ום הַזֶּ֖ה לֵאמֹֽר׃
49 ੪੯ “ਤੂੰ ਇਸ ਅਬਾਰੀਮ ਦੇ ਪਰਬਤ ਉੱਤੇ ਨਬੋ ਦੀ ਚੋਟੀ ਤੇ ਚੜ੍ਹ, ਜੋ ਮੋਆਬ ਦੇਸ਼ ਵਿੱਚ ਯਰੀਹੋ ਦੇ ਸਾਹਮਣੇ ਹੈ ਅਤੇ ਕਨਾਨ ਦੇਸ਼ ਨੂੰ ਵੇਖ ਜਿਹੜਾ ਮੈਂ ਵਿਰਾਸਤ ਹੋਣ ਲਈ ਇਸਰਾਏਲ ਨੂੰ ਦੇਣ ਵਾਲਾ ਹਾਂ।
עֲלֵ֡ה אֶל־הַר֩ הָעֲבָרִ֨ים הַזֶּ֜ה הַר־נְבֹ֗ו אֲשֶׁר֙ בְּאֶ֣רֶץ מֹואָ֔ב אֲשֶׁ֖ר עַל־פְּנֵ֣י יְרֵחֹ֑ו וּרְאֵה֙ אֶת־אֶ֣רֶץ כְּנַ֔עַן אֲשֶׁ֨ר אֲנִ֥י נֹתֵ֛ן לִבְנֵ֥י יִשְׂרָאֵ֖ל לַאֲחֻזָּֽה׃
50 ੫੦ ਫੇਰ ਉਸੇ ਪਰਬਤ ਉੱਤੇ ਜਿੱਥੇ ਤੂੰ ਚੜ੍ਹ ਰਿਹਾ ਹੈਂ, ਤੂੰ ਮਰ ਜਾਵੇਂਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਾਵੇਂਗਾ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਰਬਤ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ।
וּמֻ֗ת בָּהָר֙ אֲשֶׁ֤ר אַתָּה֙ עֹלֶ֣ה שָׁ֔מָּה וְהֵאָסֵ֖ף אֶל־עַמֶּ֑יךָ כּֽ͏ַאֲשֶׁר־מֵ֞ת אַהֲרֹ֤ן אָחִ֙יךָ֙ בְּהֹ֣ר הָהָ֔ר וַיֵּאָ֖סֶף אֶל־עַמָּֽיו׃
51 ੫੧ ਇਸ ਦਾ ਕਾਰਨ ਇਹ ਹੈ ਕਿ ਸੀਨ ਦੀ ਉਜਾੜ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ, ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ
עַל֩ אֲשֶׁ֨ר מְעַלְתֶּ֜ם בִּ֗י בְּתֹוךְ֙ בְּנֵ֣י יִשְׂרָאֵ֔ל בְּמֵֽי־מְרִיבַ֥ת קָדֵ֖שׁ מִדְבַּר־צִ֑ן עַ֣ל אֲשֶׁ֤ר לֹֽא־קִדַּשְׁתֶּם֙ אֹותִ֔י בְּתֹ֖וךְ בְּנֵ֥י יִשְׂרָאֵֽל׃
52 ੫੨ ਇਸ ਲਈ ਤੂੰ ਉਸ ਦੇਸ਼ ਨੂੰ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ, ਆਪਣੇ ਸਾਹਮਣੇ ਵੇਖੇਂਗਾ ਪਰ ਤੂੰ ਉਸ ਦੇਸ਼ ਵਿੱਚ ਪ੍ਰਵੇਸ਼ ਨਾ ਕਰੇਂਗਾ।”
כִּ֥י מִנֶּ֖גֶד תִּרְאֶ֣ה אֶת־הָאָ֑רֶץ וְשָׁ֙מָּה֙ לֹ֣א תָבֹ֔וא אֶל־הָאָ֕רֶץ אֲשֶׁר־אֲנִ֥י נֹתֵ֖ן לִבְנֵ֥י יִשְׂרָאֵֽל׃ פ

< ਬਿਵਸਥਾ ਸਾਰ 32 >