< ਬਿਵਸਥਾ ਸਾਰ 33 >

1 ਇਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਦਾਸ ਨੇ ਆਪਣੀ ਮੌਤ ਤੋਂ ਪਹਿਲਾਂ ਇਸਰਾਏਲੀਆਂ ਨੂੰ ਦਿੱਤੀ।
וְזֹאת הַבְּרָכָה אֲשֶׁר בֵּרַךְ מֹשֶׁה אִישׁ הָאֱלֹהִים אֶת־בְּנֵי יִשְׂרָאֵל לִפְנֵי מוֹתֽוֹ׃
2 ਉਸ ਨੇ ਆਖਿਆ, ਯਹੋਵਾਹ ਸੀਨਈ ਤੋਂ ਆਇਆ, ਅਤੇ ਸੇਈਰ ਤੋਂ ਉਨ੍ਹਾਂ ਉੱਤੇ ਉੱਭਰਿਆ, ਉਹ ਪਾਰਾਨ ਦੇ ਪਰਬਤ ਤੋਂ ਚਮਕਿਆ, ਅਤੇ ਲੱਖਾਂ ਪਵਿੱਤਰ ਜਨਾਂ ਦੇ ਵਿੱਚੋਂ ਆਇਆ, ਉਸ ਦੇ ਸੱਜੇ ਹੱਥ ਵਿੱਚ ਉਨ੍ਹਾਂ ਲਈ ਅਗਨੀ ਹੁਕਮਨਾਮਾ ਸੀ।
וַיֹּאמַר יְהֹוָה מִסִּינַי בָּא וְזָרַח מִשֵּׂעִיר לָמוֹ הוֹפִיעַ מֵהַר פָּארָן וְאָתָה מֵרִבְבֹת קֹדֶשׁ מִימִינוֹ (אשדת) [אֵשׁ דָּת] לָֽמוֹ׃
3 ਸੱਚ-ਮੁੱਚ ਉਹ ਲੋਕਾਂ ਨਾਲ ਪ੍ਰੇਮ ਕਰਦਾ ਹੈ, ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ, ਅਤੇ ਉਹ ਤੇਰੇ ਪੈਰਾਂ ਕੋਲ ਬੈਠਦੇ ਹਨ, ਹਰ ਇੱਕ ਤੇਰੇ ਬਚਨਾਂ ਤੋਂ ਲਾਭ ਉਠਾਉਂਦਾ ਹੈ।
אַף חֹבֵב עַמִּים כׇּל־קְדֹשָׁיו בְּיָדֶךָ וְהֵם תֻּכּוּ לְרַגְלֶךָ יִשָּׂא מִדַּבְּרֹתֶֽיךָ׃
4 ਮੂਸਾ ਨੇ ਸਾਨੂੰ ਬਿਵਸਥਾ ਦਾ ਹੁਕਮਨਾਮਾ ਦਿੱਤਾ, ਉਹ ਯਾਕੂਬ ਦੀ ਸਭਾ ਦੀ ਵਿਰਾਸਤ ਠਹਿਰੀ।
תּוֹרָה צִוָּה־לָנוּ מֹשֶׁה מוֹרָשָׁה קְהִלַּת יַעֲקֹֽב׃
5 ਉਹ ਯਸ਼ੁਰੂਨ ਵਿੱਚ ਰਾਜਾ ਸੀ, ਜਦ ਲੋਕਾਂ ਦੇ ਆਗੂ ਇਕੱਠੇ ਹੋਏ, ਅਤੇ ਇਸਰਾਏਲ ਦੇ ਗੋਤ ਜਮਾਂ ਹੋਏ।
וַיְהִי בִישֻׁרוּן מֶלֶךְ בְּהִתְאַסֵּף רָאשֵׁי עָם יַחַד שִׁבְטֵי יִשְׂרָאֵֽל׃
6 ਰਊਬੇਨ ਮਰੇ ਨਾ ਸਗੋਂ ਜੀਉਂਦਾ ਰਹੇ, ਪਰ ਉਸ ਦੇ ਮਨੁੱਖ ਗਿਣਤੀ ਵਿੱਚ ਥੋੜ੍ਹੇ ਜਿਹੇ ਹੋਣ।
יְחִי רְאוּבֵן וְאַל־יָמֹת וִיהִי מְתָיו מִסְפָּֽר׃
7 ਯਹੂਦਾਹ ਲਈ ਉਸ ਨੇ ਆਖਿਆ, ਹੇ ਯਹੋਵਾਹ, ਯਹੂਦਾਹ ਦੀ ਅਵਾਜ਼ ਨੂੰ ਸੁਣ, ਅਤੇ ਉਹ ਨੂੰ ਉਹ ਦੇ ਲੋਕਾਂ ਵਿੱਚ ਲਿਆ। ਉਹ ਆਪਣੇ ਲਈ ਆਪਣੇ ਹੱਥੀਂ ਲੜਿਆ, ਅਤੇ ਤੂੰ ਉਹ ਦੇ ਵੈਰੀਆਂ ਦੇ ਵਿਰੁੱਧ ਉਹ ਦਾ ਸਹਾਇਕ ਹੋ।
וְזֹאת לִיהוּדָה וַיֹּאמַר שְׁמַע יְהֹוָה קוֹל יְהוּדָה וְאֶל־עַמּוֹ תְּבִיאֶנּוּ יָדָיו רָב לוֹ וְעֵזֶר מִצָּרָיו תִּהְיֶֽה׃
8 ਲੇਵੀ ਲਈ ਉਸ ਨੇ ਆਖਿਆ, ਤੇਰੀ ਤੁੰਮੀਮ ਅਤੇ ਊਰੀਮ ਤੇਰੇ ਉਸ ਧਰਮੀ ਮਨੁੱਖ ਕੋਲ ਹਨ, ਜਿਸ ਨੂੰ ਤੂੰ ਮੱਸਾਹ ਉੱਤੇ ਪਰਖਿਆ, ਅਤੇ ਮਰੀਬਾਹ ਦੇ ਪਾਣੀ ਉੱਤੇ ਉਸ ਨਾਲ ਮੁਕਾਬਲਾ ਕੀਤਾ,
וּלְלֵוִי אָמַר תֻּמֶּיךָ וְאוּרֶיךָ לְאִישׁ חֲסִידֶךָ אֲשֶׁר נִסִּיתוֹ בְּמַסָּה תְּרִיבֵהוּ עַל־מֵי מְרִיבָֽה׃
9 ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ, ਮੈਂ ਉਨ੍ਹਾਂ ਨੂੰ ਨਹੀਂ ਵੇਖਿਆ, ਨਾ ਹੀ ਉਸਨੇ ਆਪਣੇ ਭਰਾਵਾਂ ਨੂੰ ਆਪਣਾ ਮੰਨਿਆ, ਨਾ ਆਪਣੇ ਪੁੱਤਰਾਂ ਨੂੰ ਪਛਾਣਿਆ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।
הָאֹמֵר לְאָבִיו וּלְאִמּוֹ לֹא רְאִיתִיו וְאֶת־אֶחָיו לֹא הִכִּיר וְאֶת־בָּנָו לֹא יָדָע כִּי שָֽׁמְרוּ אִמְרָתֶךָ וּבְרִיתְךָ יִנְצֹֽרוּ׃
10 ੧੦ ਉਹ ਯਾਕੂਬ ਨੂੰ ਤੇਰੇ ਨਿਯਮ ਸਿਖਾਉਣਗੇ, ਅਤੇ ਇਸਰਾਏਲ ਨੂੰ ਤੇਰੀ ਬਿਵਸਥਾ। ਉਹ ਤੇਰੇ ਅੱਗੇ ਧੂਪ ਧੁਖਾਉਣਗੇ, ਅਤੇ ਪੂਰੀ ਹੋਮ ਬਲੀ ਤੇਰੀ ਜਗਵੇਦੀ ਉੱਤੇ ਚੜ੍ਹਾਉਣਗੇ।
יוֹרוּ מִשְׁפָּטֶיךָ לְיַֽעֲקֹב וְתוֹרָתְךָ לְיִשְׂרָאֵל יָשִׂימוּ קְטוֹרָה בְּאַפֶּךָ וְכָלִיל עַֽל־מִזְבְּחֶֽךָ׃
11 ੧੧ ਹੇ ਯਹੋਵਾਹ, ਉਸ ਦੇ ਮਾਲ ਉੱਤੇ ਬਰਕਤ ਦੇ ਅਤੇ ਉਸ ਦੇ ਹੱਥ ਦੇ ਕੰਮਾਂ ਨੂੰ ਕਬੂਲ ਕਰ। ਉਸ ਦੇ ਵਿਰੁੱਧ ਉੱਠਣ ਵਾਲਿਆਂ ਦਾ ਲੱਕ ਤੋੜ ਸੁੱਟ, ਅਤੇ ਉਸ ਤੋਂ ਘਿਰਣਾ ਕਰਨ ਵਾਲਿਆਂ ਦਾ ਵੀ ਕਿ ਉਹ ਫੇਰ ਨਾ ਉੱਠਣ।
בָּרֵךְ יְהֹוָה חֵילוֹ וּפֹעַל יָדָיו תִּרְצֶה מְחַץ מׇתְנַיִם קָמָיו וּמְשַׂנְאָיו מִן־יְקוּמֽוּן׃
12 ੧੨ ਬਿਨਯਾਮੀਨ ਲਈ ਉਸ ਨੇ ਆਖਿਆ, ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ। ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ, ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ।
לְבִנְיָמִן אָמַר יְדִיד יְהֹוָה יִשְׁכֹּן לָבֶטַח עָלָיו חֹפֵף עָלָיו כׇּל־הַיּוֹם וּבֵין כְּתֵפָיו שָׁכֵֽן׃
13 ੧੩ ਯੂਸੁਫ਼ ਲਈ ਉਸ ਨੇ ਆਖਿਆ, ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ, ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ, ਅਤੇ ਹੇਠਾਂ ਪਈ ਹੋਈ ਡੁੰਘਿਆਈ ਤੋਂ,
וּלְיוֹסֵף אָמַר מְבֹרֶכֶת יְהֹוָה אַרְצוֹ מִמֶּגֶד שָׁמַיִם מִטָּל וּמִתְּהוֹם רֹבֶצֶת תָּֽחַת׃
14 ੧੪ ਅਤੇ ਸੂਰਜ ਨਾਲ ਪੱਕੇ ਹੋਏ ਫਲਾਂ ਦੇ ਪਦਾਰਥਾਂ ਤੋਂ, ਅਤੇ ਚੰਦ ਦੇ ਉਗਾਏ ਹੋਏ ਪਦਾਰਥਾਂ ਤੋਂ,
וּמִמֶּגֶד תְּבוּאֹת שָׁמֶשׁ וּמִמֶּגֶד גֶּרֶשׁ יְרָחִֽים׃
15 ੧੫ ਅਤੇ ਆਦ ਪਹਾੜਾਂ ਦੀਆਂ ਉੱਤਮ ਚੀਜ਼ਾਂ ਤੋਂ, ਅਤੇ ਸਨਾਤਨ ਉੱਚਿਆਈਆਂ ਦੇ ਪਦਾਰਥਾਂ ਤੋਂ,
וּמֵרֹאשׁ הַרְרֵי־קֶדֶם וּמִמֶּגֶד גִּבְעוֹת עוֹלָֽם׃
16 ੧੬ ਧਰਤੀ ਅਤੇ ਉਸ ਦੀ ਭਰਪੂਰੀ ਦੇ ਪਦਾਰਥਾਂ ਤੋਂ, ਝਾੜੀਆਂ ਵਿੱਚ ਵੱਸਣ ਵਾਲੇ ਦੀ ਪ੍ਰਸੰਨਤਾ ਤੋਂ, ਇਹ ਸਭ ਯੂਸੁਫ਼ ਦੇ ਸਿਰ ਉੱਤੇ ਆਉਣ, ਅਤੇ ਉਸ ਦੇ ਸਿਰ ਦੀ ਚੋਟੀ ਉੱਤੇ ਜਿਹੜਾ ਆਪਣੇ ਭਰਾਵਾਂ ਤੋਂ ਵੱਖਰਾ ਹੋਇਆ ਸੀ।
וּמִמֶּגֶד אֶרֶץ וּמְלֹאָהּ וּרְצוֹן שֹׁכְנִי סְנֶה תָּבוֹאתָה לְרֹאשׁ יוֹסֵף וּלְקׇדְקֹד נְזִיר אֶחָֽיו׃
17 ੧੭ ਉਹ ਬਲ਼ਦ ਦੇ ਪਹਿਲੌਠੇ ਵਰਗਾ ਪ੍ਰਤਾਪੀ ਹੈ, ਉਸ ਦੇ ਸਿੰਗ ਜੰਗਲੀ ਸਾਨ੍ਹ ਦੇ ਸਿੰਗਾਂ ਵਰਗੇ ਹਨ, ਉਨ੍ਹਾਂ ਨਾਲ ਉਹ ਸਾਰੇ ਲੋਕਾਂ ਨੂੰ ਧਰਤੀ ਦੀਆਂ ਹੱਦਾਂ ਤੱਕ ਧੱਕੇਗਾ। ਉਹ ਇਫ਼ਰਾਈਮ ਦੇ ਲੱਖਾਂ ਲੱਖ, ਅਤੇ ਮਨੱਸ਼ਹ ਦੇ ਹਜ਼ਾਰਾਂ ਹਨ।
בְּכוֹר שׁוֹרוֹ הָדָר לוֹ וְקַרְנֵי רְאֵם קַרְנָיו בָּהֶם עַמִּים יְנַגַּח יַחְדָּו אַפְסֵי־אָרֶץ וְהֵם רִבְבוֹת אֶפְרַיִם וְהֵם אַלְפֵי מְנַשֶּֽׁה׃
18 ੧੮ ਜ਼ਬੂਲੁਨ ਲਈ ਉਸ ਨੇ ਆਖਿਆ, ਹੇ ਜ਼ਬੂਲੁਨ, ਤੂੰ ਆਪਣੇ ਬਾਹਰ ਜਾਣ ਉੱਤੇ, ਅਤੇ ਹੇ ਯਿੱਸਾਕਾਰ, ਤੂੰ ਆਪਣੇ ਤੰਬੂਆਂ ਵਿੱਚ ਖੁਸ਼ ਹੋ।
וְלִזְבוּלֻן אָמַר שְׂמַח זְבוּלֻן בְּצֵאתֶךָ וְיִשָּׂשכָר בְּאֹהָלֶֽיךָ׃
19 ੧੯ ਉਹ ਲੋਕਾਂ ਨੂੰ ਪਰਬਤ ਉੱਤੇ ਸੱਦਣਗੇ, ਉੱਥੇ ਉਹ ਧਰਮ ਦੀਆਂ ਬਲੀਆਂ ਚੜ੍ਹਾਉਣਗੇ, ਕਿਉਂ ਜੋ ਉਹ ਸਮੁੰਦਰਾਂ ਦੀ ਬਹੁਤਾਇਤ ਤੋਂ, ਅਤੇ ਰੇਤ ਵਿੱਚ ਲੁਕੇ ਹੋਏ ਖ਼ਜ਼ਾਨਿਆਂ ਤੋਂ ਲਾਭ ਉਠਾਉਣਗੇ।
עַמִּים הַר־יִקְרָאוּ שָׁם יִזְבְּחוּ זִבְחֵי־צֶדֶק כִּי שֶׁפַע יַמִּים יִינָקוּ וּשְׂפֻנֵי טְמוּנֵי חֽוֹל׃
20 ੨੦ ਗਾਦ ਲਈ ਉਸ ਨੇ ਆਖਿਆ, ਮੁਬਾਰਕ ਹੈ ਉਹ, ਜੋ ਗਾਦ ਨੂੰ ਵਧਾਉਂਦਾ ਹੈ, ਗਾਦ ਸ਼ੇਰਨੀ ਵਾਂਗੂੰ ਵੱਸਦਾ ਹੈ, ਉਹ ਬਾਂਹ ਨੂੰ ਸਗੋਂ ਸਿਰ ਦੀ ਖੋਪੜੀ ਨੂੰ ਤੋੜ ਸੁੱਟਦਾ ਹੈ।
וּלְגָד אָמַר בָּרוּךְ מַרְחִיב גָּד כְּלָבִיא שָׁכֵן וְטָרַף זְרוֹעַ אַף־קׇדְקֹֽד׃
21 ੨੧ ਉਸ ਨੇ ਪਹਿਲਾ ਹਿੱਸਾ ਆਪਣੇ ਲਈ ਚੁਣ ਲਿਆ, ਕਿਉਂ ਜੋ ਉੱਥੇ ਹਾਕਮ ਦਾ ਹਿੱਸਾ ਰੱਖਿਆ ਹੋਇਆ ਸੀ। ਉਸ ਨੇ ਲੋਕਾਂ ਦੇ ਆਗੂਆਂ ਨੂੰ ਲਿਆ ਕੇ, ਯਹੋਵਾਹ ਦਾ ਧਰਮ ਪੂਰਾ ਕੀਤਾ, ਅਤੇ ਇਸਰਾਏਲ ਨਾਲ ਉਸ ਦੇ ਨਿਆਂ ਦਾ ਪਾਲਣ ਕੀਤਾ।
וַיַּרְא רֵאשִׁית לוֹ כִּי־שָׁם חֶלְקַת מְחֹקֵק סָפוּן וַיֵּתֵא רָאשֵׁי עָם צִדְקַת יְהֹוָה עָשָׂה וּמִשְׁפָּטָיו עִם־יִשְׂרָאֵֽל׃
22 ੨੨ ਦਾਨ ਲਈ ਉਸ ਨੇ ਆਖਿਆ, ਦਾਨ ਸ਼ੇਰ ਦਾ ਬੱਚਾ ਹੈ, ਉਹ ਬਾਸ਼ਾਨ ਤੋਂ ਕੁੱਦਦਾ ਹੈ।
וּלְדָן אָמַר דָּן גּוּר אַרְיֵה יְזַנֵּק מִן־הַבָּשָֽׁן׃
23 ੨੩ ਨਫ਼ਤਾਲੀ ਲਈ ਉਸ ਨੇ ਆਖਿਆ, ਹੇ ਨਫ਼ਤਾਲੀ, ਤੂੰ ਜੋ ਦਯਾ ਨਾਲ ਤ੍ਰਿਪਤ, ਅਤੇ ਯਹੋਵਾਹ ਦੀ ਬਰਕਤ ਨਾਲ ਭਰਪੂਰ ਹੈਂ, ਪੱਛਮ ਉੱਤੇ ਅਤੇ ਦੱਖਣ ਉੱਤੇ ਅਧਿਕਾਰ ਕਰ ਲੈ।
וּלְנַפְתָּלִי אָמַר נַפְתָּלִי שְׂבַע רָצוֹן וּמָלֵא בִּרְכַּת יְהֹוָה יָם וְדָרוֹם יְרָֽשָׁה׃
24 ੨੪ ਆਸ਼ੇਰ ਲਈ ਉਸ ਨੇ ਆਖਿਆ, ਹੇ ਆਸ਼ੇਰ, ਪੁੱਤਰਾਂ ਨਾਲ ਮੁਬਾਰਕ ਹੋ, ਉਹ ਆਪਣੇ ਭਰਾਵਾਂ ਨੂੰ ਭਾਵੇ, ਅਤੇ ਆਪਣੇ ਪੈਰ ਤੇਲ ਵਿੱਚ ਡਬੋਏ।
וּלְאָשֵׁר אָמַר בָּרוּךְ מִבָּנִים אָשֵׁר יְהִי רְצוּי אֶחָיו וְטֹבֵל בַּשֶּׁמֶן רַגְלֽוֹ׃
25 ੨੫ ਤੇਰੇ ਅਰਲ ਲੋਹੇ ਅਤੇ ਪਿੱਤਲ ਦੇ ਹੋਣ, ਜਿਵੇਂ ਤੇਰੇ ਦਿਨ ਤਿਵੇਂ ਤੇਰਾ ਬਲ ਹੋਵੇ।
בַּרְזֶל וּנְחֹשֶׁת מִנְעָלֶךָ וּכְיָמֶיךָ דׇּבְאֶֽךָ׃
26 ੨੬ ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ।
אֵין כָּאֵל יְשֻׁרוּן רֹכֵב שָׁמַיִם בְּעֶזְרֶךָ וּבְגַאֲוָתוֹ שְׁחָקִֽים׃
27 ੨੭ ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ। ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ ਕਰ ਦੇ।
מְעֹנָהֿ אֱלֹהֵי קֶדֶם וּמִתַּחַת זְרֹעֹת עוֹלָם וַיְגָרֶשׁ מִפָּנֶיךָ אוֹיֵב וַיֹּאמֶר הַשְׁמֵֽד׃
28 ੨੮ ਇਸਰਾਏਲ ਸੁੱਖ ਨਾਲ ਵੱਸੇਗਾ, ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ, ਉੱਥੇ ਯਾਕੂਬ ਦਾ ਸੋਤਾ ਇਕੱਲਾ ਹੈ, ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ।
וַיִּשְׁכֹּן יִשְׂרָאֵל בֶּטַח בָּדָד עֵין יַֽעֲקֹב אֶל־אֶרֶץ דָּגָן וְתִירוֹשׁ אַף־שָׁמָיו יַעַרְפוּ טָֽל׃
29 ੨੯ ਹੇ ਇਸਰਾਏਲ, ਤੂੰ ਧੰਨ ਹੈ! ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ? ਉਹ ਤੇਰੀ ਸਹਾਇਤਾ ਦੀ ਢਾਲ਼, ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ।
אַשְׁרֶיךָ יִשְׂרָאֵל מִי כָמוֹךָ עַם נוֹשַׁע בַּֽיהֹוָה מָגֵן עֶזְרֶךָ וַאֲשֶׁר־חֶרֶב גַּאֲוָתֶךָ וְיִכָּחֲשׁוּ אֹיְבֶיךָ לָךְ וְאַתָּה עַל־בָּמוֹתֵימוֹ תִדְרֹֽךְ׃

< ਬਿਵਸਥਾ ਸਾਰ 33 >