< ਬਿਵਸਥਾ ਸਾਰ 34 >

1 ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਰਬਤ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ
Então subiu Moisés das campinas de Moab ao monte Nebo, ao cume de Pisga, que está defronte de Jericó; e o Senhor mostrou-lhes toda a terra desde Gilead até Dan;
2 ਅਤੇ ਸਾਰਾ ਨਫ਼ਤਾਲੀ, ਇਫ਼ਰਾਈਮ ਅਤੇ ਮਨੱਸ਼ਹ ਦਾ ਦੇਸ਼ ਅਤੇ ਪੱਛਮ ਦੇ ਸਮੁੰਦਰ ਤੱਕ ਯਹੂਦਾਹ ਦਾ ਸਾਰਾ ਦੇਸ਼,
E todo Naphtali, e a terra de Ephraim, e Manasseh; e toda a terra de Judá, até ao mar último;
3 ਅਤੇ ਦੱਖਣ ਦਾ ਦੇਸ਼ ਅਤੇ ਸੋਆਰ ਤੱਕ ਯਰੀਹੋ ਦੀ ਘਾਟੀ ਦਾ ਮੈਦਾਨ ਜਿਹੜਾ ਖਜ਼ੂਰ ਦੇ ਰੁੱਖਾਂ ਦਾ ਸ਼ਹਿਰ ਹੈ, ਵਿਖਾ ਦਿੱਤਾ।
E o sul, e a campina do vale de Jericó, a cidade das palmeiras até Zoar.
4 ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ। ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ।”
E disse-lhe o Senhor: Esta é a terra de que jurei a Abraão, Isaac, e Jacob, dizendo: Á tua semente a darei: mostro-ta para a veres com os teus olhos; porém lá não passarás.
5 ਇਸ ਲਈ ਯਹੋਵਾਹ ਦੇ ਬਚਨ ਅਨੁਸਾਰ ਯਹੋਵਾਹ ਦਾ ਦਾਸ ਮੂਸਾ ਉੱਥੇ ਮੋਆਬ ਦੇਸ਼ ਵਿੱਚ ਮਰ ਗਿਆ
Assim morreu ali Moisés, servo do Senhor, na terra de Moab, conforme ao dito do Senhor.
6 ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤ ਪਓਰ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ।
E o sepultou num vale, na terra de Moab, defronte de Beth-peor; e ninguém tem sabido até hoje a sua sepultura.
7 ਮੂਸਾ ਇੱਕ ਸੌ ਵੀਹ ਸਾਲਾਂ ਦਾ ਸੀ ਜਦ ਉਸ ਦੀ ਮੌਤ ਹੋਈ ਪਰ ਨਾ ਉਸ ਦੀਆਂ ਅੱਖਾਂ ਧੁੰਦਲੀਆਂ ਹੋਈਆਂ ਅਤੇ ਨਾ ਹੀ ਉਸ ਦਾ ਬਲ ਘਟਿਆ ਸੀ।
Era Moisés da idade de cento e vinte anos quando morreu: os seus olhos nunca se escureceram, nem perdeu o seu vigor.
8 ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ।
E os filhos de Israel prantearam a Moisés trinta dias nas campinas de Moab: e os dias do pranto do luto de Moisés se cumpriram.
9 ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
E Josué, filho de Nun, foi cheio do espírito de sabedoria, porquanto Moisés tinha posto sobre ele as suas mãos: assim os filhos de Israel lhe deram ouvidos, e fizeram como o Senhor ordenara a Moisés.
10 ੧੦ ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ
E nunca mais se levantou em Israel profeta algum como Moisés, a quem o Senhor conhecera cara a cara;
11 ੧੧ ਅਤੇ ਉਸ ਨੂੰ ਯਹੋਵਾਹ ਨੇ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸ ਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਲਣ ਲਈ ਭੇਜਿਆ ਸੀ
Nem semelhante em todos os sinais e maravilhas, a que o Senhor o enviou para fazer na terra do Egito, a faraó, e a todos os seus servos, e a toda a sua terra;
12 ੧੨ ਅਤੇ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਭੈਅ ਦੇ ਕੰਮ ਕਰ ਕੇ ਵਿਖਾਏ।
E em toda a mão forte, e em todo o espanto grande, que obrou Moisés aos olhos de todo o Israel.

< ਬਿਵਸਥਾ ਸਾਰ 34 >