< ਬਿਵਸਥਾ ਸਾਰ 34 >
1 ੧ ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਰਬਤ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ
Тада изиђе Мојсије из поља моавског на гору Нава, на врх Фазге, која је према Јерихону; и показа му Господ сву земљу од Галада до Дана;
2 ੨ ਅਤੇ ਸਾਰਾ ਨਫ਼ਤਾਲੀ, ਇਫ਼ਰਾਈਮ ਅਤੇ ਮਨੱਸ਼ਹ ਦਾ ਦੇਸ਼ ਅਤੇ ਪੱਛਮ ਦੇ ਸਮੁੰਦਰ ਤੱਕ ਯਹੂਦਾਹ ਦਾ ਸਾਰਾ ਦੇਸ਼,
И сву земљу Нефталимову; и земљу Јефремову и Манасијину, и сву земљу Јудину до мора западног,
3 ੩ ਅਤੇ ਦੱਖਣ ਦਾ ਦੇਸ਼ ਅਤੇ ਸੋਆਰ ਤੱਕ ਯਰੀਹੋ ਦੀ ਘਾਟੀ ਦਾ ਮੈਦਾਨ ਜਿਹੜਾ ਖਜ਼ੂਰ ਦੇ ਰੁੱਖਾਂ ਦਾ ਸ਼ਹਿਰ ਹੈ, ਵਿਖਾ ਦਿੱਤਾ।
И јужну страну, и равницу, долину под Јерихоном местом где има много палмових дрвета до Сигора.
4 ੪ ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ। ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ।”
И рече му Господ: Ово је земља, за коју сам се заклео Авраму, Исаку и Јакову говорећи: Семену твом даћу је. Показах ти да је видиш очима својим, али у њу нећеш ући.
5 ੫ ਇਸ ਲਈ ਯਹੋਵਾਹ ਦੇ ਬਚਨ ਅਨੁਸਾਰ ਯਹੋਵਾਹ ਦਾ ਦਾਸ ਮੂਸਾ ਉੱਥੇ ਮੋਆਬ ਦੇਸ਼ ਵਿੱਚ ਮਰ ਗਿਆ
И умре онде Мојсије, слуга Господњи у земљи моавској по речи Господњој.
6 ੬ ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤ ਪਓਰ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ।
А погребе га Господ у долини у земљи моавској према Вет-Фегору; и нико не дозна за гроб његов до данашњег дана.
7 ੭ ਮੂਸਾ ਇੱਕ ਸੌ ਵੀਹ ਸਾਲਾਂ ਦਾ ਸੀ ਜਦ ਉਸ ਦੀ ਮੌਤ ਹੋਈ ਪਰ ਨਾ ਉਸ ਦੀਆਂ ਅੱਖਾਂ ਧੁੰਦਲੀਆਂ ਹੋਈਆਂ ਅਤੇ ਨਾ ਹੀ ਉਸ ਦਾ ਬਲ ਘਟਿਆ ਸੀ।
И беше Мојсију сто и двадесет година кад умре, и не беху потамнеле очи његове нити га снага издала.
8 ੮ ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ।
И плакаше синови Израиљеви за Мојсијем у пољу моавском тридесет дана; и прођоше плачни дани жалости за Мојсијем.
9 ੯ ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
А Исус син Навин беше пун духа мудрости, јер Мојсије беше метнуо на њ руке своје. И слушаше га синови Израиљеви, и творише као што заповеди Господ преко Мојсија.
10 ੧੦ ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ
Али не уста више пророк у Израиљу као Мојсије, ког Господ позна лицем к лицу,
11 ੧੧ ਅਤੇ ਉਸ ਨੂੰ ਯਹੋਵਾਹ ਨੇ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸ ਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਲਣ ਲਈ ਭੇਜਿਆ ਸੀ
У свим знацима и чудесима, за која посла Господ да их учини у земљи мисирској на Фараону и на свим слугама његовим и на свој земљи његовој,
12 ੧੨ ਅਤੇ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਭੈਅ ਦੇ ਕੰਮ ਕਰ ਕੇ ਵਿਖਾਏ।
И у свим делима крепке руке и у свим страхотама великим, које учини Мојсије пред свим Израиљем.