< ਬਿਵਸਥਾ ਸਾਰ 4 >
1 ੧ ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ ਜਿਹੜੇ ਮੈਂ ਤੁਹਾਨੂੰ ਸਿਖਾਉਂਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਜਾ ਕੇ ਉਸ ਦੇਸ਼ ਨੂੰ ਅਧਿਕਾਰ ਵਿੱਚ ਲੈ ਲਓ ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।
Now, Israel, listen to the statutes and to the ordinances which I teach you, to do them, that you may live and go in and possess the land which the LORD, the God of your fathers, gives you.
2 ੨ ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਉਨ੍ਹਾਂ ਵਿੱਚ ਨਾ ਤਾਂ ਕੁਝ ਵਧਾਓ ਅਤੇ ਨਾ ਉਨ੍ਹਾਂ ਵਿੱਚੋਂ ਕੁਝ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।
You shall not add to the word which I command you, neither shall you take away from it, that you may keep the commandments of the LORD your God which I command you.
3 ੩ ਜੋ ਕੁਝ ਯਹੋਵਾਹ ਨੇ ਬਆਲ ਪਓਰ ਦੇ ਕਾਰਨ ਕੀਤਾ ਉਹ ਸਭ ਤੁਹਾਡੀਆਂ ਅੱਖਾਂ ਨੇ ਵੇਖਿਆ ਹੈ, ਕਿਉਂ ਜੋ ਜਿਹੜੇ ਮਨੁੱਖ ਬਆਲ-ਪਓਰ ਪਰਾਏ ਦੇਵਤੇ ਦੇ ਪਿੱਛੇ ਹੋ ਗਏ ਸਨ, ਉਨ੍ਹਾਂ ਸਾਰਿਆਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਨਾਸ ਕਰ ਦਿੱਤਾ ਹੈ,
Your eyes have seen what the LORD did because of Baal Peor; for the LORD your God has destroyed all the men who followed Baal Peor from amongst you.
4 ੪ ਪਰ ਤੁਸੀਂ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਬਣੇ ਰਹੇ, ਅੱਜ ਤੱਕ ਸਾਰੇ ਜੀਉਂਦੇ ਹੋ।
But you who were faithful to the LORD your God are all alive today.
5 ੫ ਵੇਖੋ, ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਏ ਹਨ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਉਨ੍ਹਾਂ ਦੇ ਅਨੁਸਾਰ ਕਰੋ।
Behold, I have taught you statutes and ordinances, even as the LORD my God commanded me, that you should do so in the middle of the land where you go in to possess it.
6 ੬ ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ।
Keep therefore and do them; for this is your wisdom and your understanding in the sight of the peoples who shall hear all these statutes and say, “Surely this great nation is a wise and understanding people.”
7 ੭ ਕਿਉਂ ਜੋ ਕਿਹੜੀ ਅਜਿਹੀ ਵੱਡੀ ਕੌਮ ਹੈ, ਜਿਸ ਦਾ ਪਰਮੇਸ਼ੁਰ ਉਸ ਦੇ ਐਨੇ ਨਜ਼ਦੀਕ ਹੈ, ਜਿਨ੍ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨਜ਼ਦੀਕ ਹੈ, ਜਦ ਕਦੀ ਅਸੀਂ ਉਸ ਦੇ ਅੱਗੇ ਬੇਨਤੀ ਕਰਦੇ ਹਾਂ?
For what great nation is there that has a god so near to them as the LORD our God is whenever we call on him?
8 ੮ ਅਤੇ ਕਿਹੜੀ ਅਜਿਹੀ ਵੱਡੀ ਕੌਮ ਹੈ ਜਿਸ ਦੇ ਕੋਲ ਅਜਿਹੀ ਧਾਰਮਿਕ ਬਿਧੀਆਂ ਅਤੇ ਕਨੂੰਨ ਹਨ, ਜਿੰਨ੍ਹੀ ਕਿ ਇਹ ਸਾਰੀ ਬਿਵਸਥਾ ਜਿਹੜੀ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ?
What great nation is there that has statutes and ordinances so righteous as all this law which I set before you today?
9 ੯ ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ।
Only be careful, and keep your soul diligently, lest you forget the things which your eyes saw, and lest they depart from your heart all the days of your life; but make them known to your children and your children’s children—
10 ੧੦ ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, “ਲੋਕਾਂ ਨੂੰ ਮੇਰੇ ਲਈ ਇਕੱਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ।”
the day that you stood before the LORD your God in Horeb, when the LORD said to me, “Assemble the people to me, and I will make them hear my words, that they may learn to fear me all the days that they live on the earth, and that they may teach their children.”
11 ੧੧ ਤਦ ਤੁਸੀਂ ਨੇੜੇ ਆ ਕੇ ਉਸ ਪਰਬਤ ਦੇ ਹੇਠ ਖੜ੍ਹੇ ਹੋ ਗਏ ਅਤੇ ਉਹ ਪਰਬਤ ਅੱਗ ਨਾਲ ਬਲਦਾ ਸੀ ਅਤੇ ਉਸ ਦੀ ਲੌ ਅਕਾਸ਼ ਤੱਕ ਪਹੁੰਚਦੀ ਸੀ ਅਤੇ ਉਸ ਦੇ ਚੁਫ਼ੇਰੇ ਹਨ੍ਹੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ।
You came near and stood under the mountain. The mountain burnt with fire to the heart of the sky, with darkness, cloud, and thick darkness.
12 ੧੨ ਯਹੋਵਾਹ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤੁਸੀਂ ਉਸ ਦੇ ਸ਼ਬਦ ਤਾਂ ਸੁਣੇ ਪਰ ਤੁਸੀਂ ਕੋਈ ਸਰੂਪ ਨਾ ਵੇਖਿਆ, ਤੁਸੀਂ ਸਿਰਫ਼ ਅਵਾਜ਼ ਹੀ ਸੁਣੀ।
The LORD spoke to you out of the middle of the fire: you heard the voice of words, but you saw no form; you only heard a voice.
13 ੧੩ ਉਸ ਨੇ ਆਪਣਾ ਨੇਮ ਤੁਹਾਡੇ ਉੱਤੇ ਪਰਗਟ ਕੀਤਾ, ਜਿਸ ਨੂੰ ਪੂਰਾ ਕਰਨ ਦਾ ਹੁਕਮ ਉਸ ਨੇ ਤੁਹਾਨੂੰ ਦਿੱਤਾ ਅਰਥਾਤ ਦਸ ਹੁਕਮ ਅਤੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਦਿੱਤਾ।
He declared to you his covenant, which he commanded you to perform, even the ten commandments. He wrote them on two stone tablets.
14 ੧੪ ਉਸੇ ਵੇਲੇ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਵਾਂ ਤਾਂ ਜੋ ਤੁਸੀਂ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰੋ, ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਪਾਰ ਜਾਂਦੇ ਹੋ।
The LORD commanded me at that time to teach you statutes and ordinances, that you might do them in the land where you go over to possess it.
15 ੧੫ ਤੁਸੀਂ ਆਪਣੇ ਮਨਾਂ ਦੀ ਬਹੁਤ ਰਾਖੀ ਕਰੋ ਕਿਉਂਕਿ ਜਦ ਯਹੋਵਾਹ ਹੋਰੇਬ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤਾਂ ਤੁਸੀਂ ਕੋਈ ਸਰੂਪ ਨਾ ਵੇਖਿਆ
Be very careful, for you saw no kind of form on the day that the LORD spoke to you in Horeb out of the middle of the fire,
16 ੧੬ ਅਜਿਹਾ ਨਾ ਹੋਵੇ ਕਿ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਬੁੱਤ ਦੀ ਘੜ੍ਹੀ ਹੋਈ ਮੂਰਤ ਬਣਾ ਲਓ ਅਰਥਾਤ ਕਿਸੇ ਨਰ-ਨਾਰੀ ਦੀ ਸ਼ਕਲ ਵਿੱਚ,
lest you corrupt yourselves, and make yourself a carved image in the form of any figure, the likeness of male or female,
17 ੧੭ ਜਾਂ ਕਿਸੇ ਜਾਨਵਰ ਦੀ ਸ਼ਕਲ ਜਿਹੜਾ ਧਰਤੀ ਉੱਤੇ ਹੈ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਦੀ ਸ਼ਕਲ,
the likeness of any animal that is on the earth, the likeness of any winged bird that flies in the sky,
18 ੧੮ ਜਾਂ ਕਿਸੇ ਜ਼ਮੀਨ ਉੱਤੇ ਘਿੱਸਰਨ ਵਾਲੇ ਕਿਸੇ ਜੰਤੂ ਦੀ ਸ਼ਕਲ ਜਾਂ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਰਹਿਣ ਵਾਲੀ ਕਿਸੇ ਮੱਛੀ ਦੀ ਸ਼ਕਲ ਵਿੱਚ,
the likeness of anything that creeps on the ground, the likeness of any fish that is in the water under the earth;
19 ੧੯ ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ।
and lest you lift up your eyes to the sky, and when you see the sun and the moon and the stars, even all the army of the sky, you are drawn away and worship them, and serve them, which the LORD your God has allotted to all the peoples under the whole sky.
20 ੨੦ ਪਰ ਯਹੋਵਾਹ ਨੇ ਤੁਹਾਨੂੰ ਲੋਹੇ ਦੀ ਭੱਠੀ ਵਰਗੇ ਮਿਸਰ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਨਿੱਜ-ਪਰਜਾ ਹੋਵੋ, ਜਿਵੇਂ ਤੁਸੀਂ ਅੱਜ ਦੇ ਦਿਨ ਹੋ।
But the LORD has taken you, and brought you out of the iron furnace, out of Egypt, to be to him a people of inheritance, as it is today.
21 ੨੧ ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਗੁੱਸੇ ਹੋਇਆ ਅਤੇ ਉਸ ਨੇ ਸਹੁੰ ਖਾਧੀ ਕਿ ਤੂੰ ਯਰਦਨ ਦੇ ਪਾਰ ਨਹੀਂ ਜਾਵੇਂਗਾ ਅਤੇ ਨਾ ਹੀ ਤੂੰ ਉਸ ਚੰਗੇ ਦੇਸ਼ ਵਿੱਚ ਪ੍ਰਵੇਸ਼ ਕਰੇਂਗਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ।
Furthermore the LORD was angry with me for your sakes, and swore that I should not go over the Jordan, and that I should not go in to that good land which the LORD your God gives you for an inheritance;
22 ੨੨ ਮੈਂ ਤਾਂ ਇਸੇ ਦੇਸ਼ ਵਿੱਚ ਮਰਨਾ ਹੈ। ਮੈਂ ਯਰਦਨ ਦੇ ਪਾਰ ਨਹੀਂ ਜਾ ਸਕਦਾ, ਪਰ ਤੁਸੀਂ ਜਾਓਗੇ ਅਤੇ ਤੁਸੀਂ ਉਸ ਚੰਗੇ ਦੇਸ਼ ਉੱਤੇ ਅਧਿਕਾਰ ਕਰੋਗੇ।
but I must die in this land. I must not go over the Jordan, but you shall go over and possess that good land.
23 ੨੩ ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਜਿਹੜਾ ਉਸ ਨੇ ਤੁਹਾਡੇ ਨਾਲ ਬੰਨ੍ਹਿਆ ਹੈ, ਭੁੱਲ ਜਾਓ ਅਤੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ, ਜਿਸ ਤੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਮਨ੍ਹਾ ਕੀਤਾ ਹੈ।
Be careful, lest you forget the covenant of the LORD your God, which he made with you, and make yourselves a carved image in the form of anything which the LORD your God has forbidden you.
24 ੨੪ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ। ਉਹ ਇੱਕ ਅਣਖ ਵਾਲਾ ਪਰਮੇਸ਼ੁਰ ਹੈ।
For the LORD your God is a devouring fire, a jealous God.
25 ੨੫ ਜਦ ਉਸ ਦੇਸ਼ ਵਿੱਚ ਰਹਿੰਦੇ ਹੋਏ ਤੁਹਾਨੂੰ ਬਹੁਤ ਦਿਨ ਹੋ ਜਾਣ ਅਤੇ ਤੁਹਾਡੇ ਪੁੱਤਰ ਤੇ ਪੋਤਰੇ ਪੈਦਾ ਹੋਣ ਅਤੇ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ,
When you father children and children’s children, and you have been long in the land, and then corrupt yourselves, and make a carved image in the form of anything, and do that which is evil in the LORD your God’s sight to provoke him to anger,
26 ੨੬ ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ। ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ ਹੋ ਜਾਵੇਗਾ।
I call heaven and earth to witness against you today, that you will soon utterly perish from off the land which you go over the Jordan to possess it. You will not prolong your days on it, but will utterly be destroyed.
27 ੨੭ ਯਹੋਵਾਹ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦੇਵੇਗਾ ਅਤੇ ਜਿਨ੍ਹਾਂ ਲੋਕਾਂ ਦੇ ਵਿੱਚ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਉੱਥੇ ਤੁਸੀਂ ਥੋੜ੍ਹੇ ਜਿਹੇ ਰਹਿ ਜਾਓਗੇ।
The LORD will scatter you amongst the peoples, and you will be left few in number amongst the nations where the LORD will lead you away.
28 ੨੮ ਤੁਸੀਂ ਉੱਥੇ ਆਦਮੀ ਦੇ ਹੱਥਾਂ ਦੇ ਬਣਾਏ ਹੋਏ ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਪੂਜਾ ਕਰੋਗੇ ਜਿਹੜੇ ਨਾ ਵੇਖਦੇ, ਨਾ ਸੁਣਦੇ, ਨਾ ਖਾਂਦੇ ਅਤੇ ਨਾ ਸੁੰਘਦੇ ਹਨ।
There you will serve gods, the work of men’s hands, wood and stone, which neither see, nor hear, nor eat, nor smell.
29 ੨੯ ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ।
But from there you shall seek the LORD your God, and you will find him when you search after him with all your heart and with all your soul.
30 ੩੦ ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਵਾਂ ਤੁਹਾਡੇ ਉੱਤੇ ਆ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ,
When you are in oppression, and all these things have come on you, in the latter days you shall return to the LORD your God and listen to his voice.
31 ੩੧ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਡਾ ਨਾਸ ਕਰੇਗਾ ਅਤੇ ਨਾ ਹੀ ਉਸ ਨੇਮ ਨੂੰ ਭੁੱਲੇਗਾ ਜਿਸ ਦੇ ਵਿਖੇ ਉਸ ਨੇ ਤੁਹਾਡੇ ਪੁਰਖਿਆਂ ਦੇ ਨਾਲ ਸਹੁੰ ਖਾਧੀ ਸੀ।
For the LORD your God is a merciful God. He will not fail you nor destroy you, nor forget the covenant of your fathers which he swore to them.
32 ੩੨ ਜਦੋਂ ਤੋਂ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ, ਉਸ ਸਮੇਂ ਤੋਂ ਲੈ ਕੇ ਆਪਣੇ ਪੈਦਾ ਹੋਣ ਦੇ ਦਿਨ ਤੱਕ ਦੀਆਂ ਗੱਲਾਂ ਪੁੱਛੋ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੀਆਂ ਗੱਲਾਂ ਪੁੱਛੋ, ਕੀ ਕਦੀ ਅਜਿਹੀ ਵੱਡੀ ਗੱਲ ਕਦੀ ਹੋਈ ਜਾਂ ਕਦੀ ਸੁਣੀ ਗਈ ਹੈ?
For ask now of the days that are past, which were before you, since the day that God created man on the earth, and from the one end of the sky to the other, whether there has been anything as great as this thing is, or has been heard like it?
33 ੩੩ ਕੀ ਕਦੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਹੋਈ ਸੁਣੀ ਅਤੇ ਜੀਉਂਦੀ ਰਹੀ, ਜਿਵੇਂ ਤੁਸੀਂ ਸੁਣੀ ਹੈ?
Did a people ever hear the voice of God speaking out of the middle of the fire, as you have heard, and live?
34 ੩੪ ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?
Or has God tried to go and take a nation for himself from amongst another nation, by trials, by signs, by wonders, by war, by a mighty hand, by an outstretched arm, and by great terrors, according to all that the LORD your God did for you in Egypt before your eyes?
35 ੩੫ ਇਹ ਸਭ ਤੁਹਾਨੂੰ ਵਿਖਾਇਆ ਗਿਆ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਉਸ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਹੈ।
It was shown to you so that you might know that the LORD is God. There is no one else besides him.
36 ੩੬ ਅਕਾਸ਼ ਤੋਂ ਉਸ ਨੇ ਤੁਹਾਨੂੰ ਆਪਣੀ ਅਵਾਜ਼ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਉਸਨੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸੀਂ ਉਸ ਦੇ ਸ਼ਬਦ ਅੱਗ ਦੇ ਵਿੱਚੋਂ ਦੀ ਸੁਣੇ।
Out of heaven he made you to hear his voice, that he might instruct you. On earth he made you to see his great fire; and you heard his words out of the middle of the fire.
37 ੩੭ ਕਿਉਂਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਪ੍ਰੇਮ ਰੱਖਿਆ ਇਸ ਕਾਰਨ ਉਸ ਨੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਨੂੰ ਚੁਣਿਆ ਅਤੇ ਤੁਹਾਨੂੰ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਤੋਂ ਕੱਢ ਲਿਆਇਆ,
Because he loved your fathers, therefore he chose their offspring after them, and brought you out with his presence, with his great power, out of Egypt;
38 ੩੮ ਉਹ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਅਤੇ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚ ਲਿਆਵੇ ਅਤੇ ਉਨ੍ਹਾਂ ਦੇ ਦੇਸ਼ ਨੂੰ ਤੇਰੀ ਵਿਰਾਸਤ ਬਣਾ ਦੇਵੇ, ਜਿਵੇਂ ਅੱਜ ਦੇ ਦਿਨ ਉਹ ਕਰਦਾ ਹੈ।
to drive out nations from before you greater and mightier than you, to bring you in, to give you their land for an inheritance, as it is today.
39 ੩੯ ਇਸ ਲਈ ਅੱਜ ਜਾਣ ਲਓ ਅਤੇ ਆਪਣੇ ਦਿਲਾਂ ਵਿੱਚ ਰੱਖੋ ਕਿ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਹੋਵਾਹ ਹੀ ਪਰਮੇਸ਼ੁਰ ਹੈ, ਹੋਰ ਕੋਈ ਹੈ ਹੀ ਨਹੀਂ।
Know therefore today, and take it to heart, that the LORD himself is God in heaven above and on the earth beneath. There is no one else.
40 ੪੦ ਤੁਸੀਂ ਉਸ ਦੀਆਂ ਬਿਧੀਆਂ ਅਤੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਜੋ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ, ਉਸ ਵਿੱਚ ਤੁਹਾਡੀ ਉਮਰ ਲੰਮੀ ਹੋਵੇ।
You shall keep his statutes and his commandments which I command you today, that it may go well with you and with your children after you, and that you may prolong your days in the land which the LORD your God gives you for all time.
41 ੪੧ ਤਦ ਮੂਸਾ ਨੇ ਯਰਦਨ ਦੇ ਪਾਰ ਪੂਰਬ ਵੱਲ ਤਿੰਨ ਸ਼ਹਿਰ ਵੱਖਰੇ ਕੀਤੇ,
Then Moses set apart three cities beyond the Jordan towards the sunrise,
42 ੪੨ ਕਿ ਜੇਕਰ ਕੋਈ ਭੁੱਲ-ਭੁਲੇਖੇ ਆਪਣੇ ਗੁਆਂਢੀ ਨੂੰ ਮਾਰ ਦੇਵੇ ਜਿਸ ਨਾਲ ਉਸ ਦਾ ਪਹਿਲਾਂ ਤੋਂ ਕੋਈ ਵੈਰ ਨਹੀਂ ਸੀ, ਤਾਂ ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜ ਜਾਵੇ ਅਤੇ ਉੱਥੇ ਭੱਜ ਕੇ ਜੀਉਂਦਾ ਰਹੇ:
that the man slayer might flee there, who kills his neighbour unintentionally and didn’t hate him in time past, and that fleeing to one of these cities he might live:
43 ੪੩ ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ।
Bezer in the wilderness, in the plain country, for the Reubenites; and Ramoth in Gilead for the Gadites; and Golan in Bashan for the Manassites.
44 ੪੪ ਇਹ ਉਹ ਬਿਵਸਥਾ ਹੈ ਜਿਹੜੀ ਮੂਸਾ ਨੇ ਇਸਰਾਏਲੀਆਂ ਦੇ ਅੱਗੇ ਰੱਖੀ
This is the law which Moses set before the children of Israel.
45 ੪੫ ਅਤੇ ਇਹ ਉਹ ਸਾਖੀਆਂ, ਬਿਧੀਆਂ ਅਤੇ ਕਨੂੰਨ ਹਨ, ਜਿਹੜੇ ਮੂਸਾ ਨੇ ਇਸਰਾਏਲੀਆਂ ਨੂੰ ਉਸ ਸਮੇਂ ਦੱਸੇ ਜਦ ਉਹ ਮਿਸਰ ਤੋਂ ਨਿੱਕਲੇ,
These are the testimonies, and the statutes, and the ordinances which Moses spoke to the children of Israel when they came out of Egypt,
46 ੪੬ ਅਰਥਾਤ ਯਰਦਨ ਪਾਰ ਬੈਤ ਪਓਰ ਦੇ ਸਾਹਮਣੇ ਦੀ ਘਾਟੀ ਵਿੱਚ ਜੋ ਅਮੋਰੀਆਂ ਦੇ ਰਾਜੇ ਸੀਹੋਨ ਦੇ ਦੇਸ਼ ਵਿੱਚ ਸੀ। ਉਹ ਹਸ਼ਬੋਨ ਵਿੱਚ ਵੱਸਦਾ ਸੀ, ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਮਾਰਿਆ, ਜਦ ਉਹ ਮਿਸਰ ਤੋਂ ਨਿੱਕਲੇ ਸਨ।
beyond the Jordan, in the valley opposite Beth Peor, in the land of Sihon king of the Amorites, who lived at Heshbon, whom Moses and the children of Israel struck when they came out of Egypt.
47 ੪੭ ਉਨ੍ਹਾਂ ਨੇ ਉਸ ਦੇ ਦੇਸ਼ ਉੱਤੇ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ਼ ਉੱਤੇ ਵੀ ਕਬਜ਼ਾ ਕਰ ਲਿਆ। ਇਹ ਦੋਵੇਂ ਅਮੋਰੀਆਂ ਦੇ ਰਾਜੇ ਸਨ ਅਤੇ ਉਹ ਯਰਦਨ ਦੇ ਪਾਰ ਪੂਰਬ ਵੱਲ ਵੱਸਦੇ ਸਨ।
They took possession of his land and the land of Og king of Bashan, the two kings of the Amorites, who were beyond the Jordan towards the sunrise;
48 ੪੮ ਉਨ੍ਹਾਂ ਨੇ ਅਰੋਏਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਦੇ ਬੰਨ੍ਹੇ ਉੱਤੇ ਹੈ ਅਤੇ ਸੀਹੋਨ ਪਰਬਤ ਤੱਕ ਜਿਹੜਾ ਹਰਮੋਨ ਵੀ ਅਖਵਾਉਂਦਾ ਹੈ
from Aroer, which is on the edge of the valley of the Arnon, even to Mount Zion (also called Hermon),
49 ੪੯ ਅਤੇ ਸਾਰੇ ਅਰਾਬਾਹ ਉੱਤੇ ਯਰਦਨ ਤੋਂ ਪਾਰ ਪੂਰਬ ਵੱਲ ਅਰਥਾਤ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਪਿਸਗਾਹ ਦੀ ਢਾਲ਼ ਹੇਠ ਹੈ, ਕਬਜ਼ਾ ਕਰ ਲਿਆ।
and all the Arabah beyond the Jordan eastward, even to the sea of the Arabah, under the slopes of Pisgah.