< ਬਿਵਸਥਾ ਸਾਰ 6 >
1 ੧ ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,
Allahınız Rəbbin sizə öyrətmək üçün mənə buyurduğu əmr, qayda və hökmlər bunlardır. Ona görə də irs olaraq almaq üçün gedəcəyiniz torpaqda bunlara əməl edin.
2 ੨ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤਰੇ ਜੀਵਨ ਭਰ ਮੰਨਣ, ਤਾਂ ਜੋ ਤੁਹਾਡੇ ਦਿਨ ਲੰਮੇ ਹੋਣ।
Ömrün boyu sən, oğlun, nəvələrin sənə buyurduğum Onun bütün qayda və əmrlərinə əməl etməklə Allahın Rəbdən qorx ki, ömrün uzun olsun.
3 ੩ ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਬਹੁਤ ਹੀ ਵੱਧ ਜਾਓ।
Dinlə, ey İsrail! Bunlara diqqətlə əməl et ki, atalarının Allahı Rəbbin sənə söz verdiyi kimi süd və bal axan torpaqda xoş güzəran görərək çoxalıb artasan.
4 ੪ ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ।
Dinlə, ey İsrail! Allahımız Rəbb yeganə Rəbdir.
5 ੫ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ
Allahın Rəbbi bütün qəlbinlə, bütün varlığınla, bütün gücünlə sev.
6 ੬ ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ।
Bu gün sənə əmr etdiyim bu sözlər ürəyində kök salsın.
7 ੭ ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
Bunları övladlarının şüuruna yaxşı-yaxşı yerit. Evində oturanda, yol gedəndə, yatanda, duranda bunlar barədə danış.
8 ੮ ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।
Onları yazıb qoluna bir nişan kimi, gözlərinin arasına alın bağı kimi bağla,
9 ੯ ਤੁਸੀਂ ਉਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ।
evlərinin qapı çərçivələrinə və darvazalarına yaz.
10 ੧੦ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪੁਰਖਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ
Allahın Rəbb səni ata-babaların İbrahimə, İshaqa, Yaquba etdiyi anda görə verəcəyi torpağa aparacaq. Orada inşa etmədiyin böyük və gözəl şəhərlər, yığmadığın gözəl şeylərlə dolu evlər,
11 ੧੧ ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ, ਜਿਹੜੇ ਤੁਸੀਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸੀਂ ਨਹੀਂ ਪੁੱਟੇ, ਅੰਗੂਰੀ ਬਾਗ਼ ਅਤੇ ਜ਼ੈਤੂਨ ਦੇ ਰੁੱਖ ਜਿਹੜੇ ਤੁਸੀਂ ਨਹੀਂ ਲਾਏ ਦੇਵੇਗਾ, ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ,
zəhmətini çəkmədiyin qazılmış su quyuları, salmadığın üzümlüklər və zeytunluqlar var. Yeyib-doyanda isə diqqətli ol.
12 ੧੨ ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਓ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ।
Səni Misir torpağından – köləlik diyarından çıxaran Rəbbi unutma.
13 ੧੩ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸੇ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ।
Allahın Rəbdən qorx və Ona qulluq et. Andı Onun adı ilə et.
14 ੧੪ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ-ਦੁਆਲੇ ਹਨ,
Yad allahların – başqa xalqların allahlarının ardınca getmə ki,
15 ੧੫ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਅਣਖ ਵਾਲਾ ਪਰਮੇਸ਼ੁਰ ਹੈ, ਅਜਿਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਧਰਤੀ ਉੱਤੋਂ ਮਿਟਾ ਦੇਵੇ।
Allahın Rəbbin sənə qarşı qəzəbi alovlanmasın və səni yer üzündən yox etməsin, çünki aranızda olan Allahın Rəbb qısqanc bir Allahdır.
16 ੧੬ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈਣਾ, ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ।
Allahınız Rəbbi Massada sınadığınız kimi sınamayın.
17 ੧੭ ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰਿਓ, ਜਿਨ੍ਹਾਂ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ।
Ona görə də Allahınız Rəbbin sizə buyurduğu əmrlərə, göstərişlərə və qanunlara diqqətlə əməl edin.
18 ੧੮ ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੈ, ਤੁਸੀਂ ਉਹ ਹੀ ਕਰਿਓ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚ ਜਾ ਕੇ ਉਸ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ
Rəbbin gözündə doğru və yaxşı olana əməl et ki, xoş güzəranın olsun, Rəbbin atalarına vəd etdiyi gözəl torpağı irs olaraq ala biləsən.
19 ੧੯ ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ, ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।
Rəbb də söz verdiyi kimi bütün düşmənlərini qarşından qovacaq.
20 ੨੦ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਉਹਨਾਂ ਸਾਖੀਆਂ, ਬਿਧੀਆਂ ਅਤੇ ਕਨੂੰਨਾਂ ਦਾ ਕੀ ਉਦੇਸ਼ ਹੈ ਜਿਨ੍ਹਾਂ ਦਾ ਸਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ?
Əgər gələcəkdə oğlun sənə “Allahımız Rəbbin sizə buyurduğu göstərişlərin, qayda və hökmlərin mənası nədir?” deyə soruşsa,
21 ੨੧ ਤਦ ਤੁਸੀਂ ਆਪਣੇ ਪੁੱਤਰਾਂ ਨੂੰ ਦੱਸਿਓ, ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸੀ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ।
oğluna belə de: “Biz Misirdə fironun köləsi idik. Rəbb oradan bizi qüdrətli əli ilə çıxartdı.
22 ੨੨ ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ, ਵੱਡੇ ਅਤੇ ਦੁੱਖਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ
Rəbb gözümüzün önündə Misirə, fironla bütün ailəsinə böyük, dəhşətli əlamətlər və möcüzələr göstərdi.
23 ੨੩ ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਇਸ ਦੇਸ਼ ਦੇ ਅੰਦਰ ਲਿਆਵੇ ਅਤੇ ਇਹ ਧਰਤੀ ਸਾਨੂੰ ਦੇਵੇ, ਜਿਸ ਦੀ ਸਹੁੰ ਉਸ ਨੇ ਸਾਡੇ ਪੁਰਖਿਆਂ ਨਾਲ ਖਾਧੀ ਸੀ।
Bizi oradan çıxartdı ki, atalarımıza vəd etdiyi bu torpağa gətirsin və oranı bizə versin.
24 ੨੪ ਯਹੋਵਾਹ ਨੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਜੀਵਨ ਭਰ ਡਰੀਏ, ਤਾਂ ਜੋ ਸਾਡਾ ਭਲਾ ਹੋਵੇ ਅਤੇ ਉਹ ਸਾਨੂੰ ਜੀਉਂਦਾ ਰੱਖੇ, ਜਿਵੇਂ ਅੱਜ ਦੇ ਦਿਨ ਤੱਕ ਰੱਖਿਆ ਹੈ।
Allahımız Rəbb bütün bu qaydalara əməl etməyi və Ondan qorxmağı bizə ona görə buyurdu ki, həmişə güzəranımız xoş olsun, bugünkü kimi bizi sağ saxlasın.
25 ੨੫ ਜੇਕਰ ਅਸੀਂ ਇਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ, ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰ੍ਹਾਂ ਮੰਨੀਏ ਤਾਂ ਇਹ ਸਾਡੇ ਲਈ ਧਰਮ ਠਹਿਰੇਗਾ।
Allahımız Rəbbin hüzurunda bizə buyurduğu bütün bu əmrlərə diqqətlə əməl etsək, bunu bizə salehlik sayacaq”.