< ਬਿਵਸਥਾ ਸਾਰ 7 >
1 ੧ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ, ਯਬੂਸੀ ਅਤੇ ਗਿਰਗਾਸ਼ੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ
When the LORD your God shall bring you into the land where you go to possess it, and has cast out many nations before you, the Hittites, and the Girgashites, and the Amorites, and the Canaanites, and the Perizzites, and the Hivites, and the Jebusites, seven nations greater and mightier than you;
2 ੨ ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ। ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,
And when the LORD your God shall deliver them before you; you shall smite them, and utterly destroy them; you shall make no covenant with them, nor show mercy to them:
3 ੩ ਨਾ ਉਹਨਾਂ ਨਾਲ ਵਿਆਹ ਕਰਿਓ ਅਤੇ ਨਾ ਕੋਈ ਉਹਨਾਂ ਦੇ ਪੁੱਤਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤਰ ਲਈ ਉਹਨਾਂ ਦੀ ਧੀ ਲਵੇ,
Neither shall you make marriages with them; your daughter you shall not give to his son, nor his daughter shall you take to your son.
4 ੪ ਕਿਉਂ ਜੋ ਉਹ ਤੁਹਾਡੇ ਪੁੱਤਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਜੇ ਦੇਵਤਿਆਂ ਦੀ ਪੂਜਾ ਕਰਨ, ਇਸ ਕਾਰਨ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਝੱਟ ਪੱਟ ਤੁਹਾਡਾ ਨਾਸ ਕਰ ਦੇਵੇਗਾ।
For they will turn away your son from following me, that they may serve other gods: so will the anger of the LORD be kindled against you, and destroy you suddenly.
5 ੫ ਪਰ ਤੁਸੀਂ ਉਹਨਾਂ ਨਾਲ ਅਜਿਹਾ ਵਰਤਾਉ ਕਰਿਓ: ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਉਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਿਓ।
But thus shall you deal with them; you shall destroy their altars, and break down their images, and cut down their groves, and burn their graven images with fire.
6 ੬ ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ।
For you are an holy people to the LORD your God: the LORD your God has chosen you to be a special people to himself, above all people that are on the face of the earth.
7 ੭ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕਰਕੇ ਤੁਹਾਨੂੰ ਇਸ ਕਾਰਨ ਨਹੀਂ ਚੁਣਿਆ ਕਿ ਤੁਸੀਂ ਗਿਣਤੀ ਵਿੱਚ ਸਾਰੇ ਲੋਕਾਂ ਨਾਲੋਂ ਜ਼ਿਆਦਾ ਸੀ, ਤੁਸੀਂ ਤਾਂ ਸਾਰੇ ਲੋਕਾਂ ਵਿੱਚੋਂ ਥੋੜ੍ਹੇ ਜਿਹੇ ਸੀ,
The LORD did not set his love on you, nor choose you, because you were more in number than any people; for you were the fewest of all people:
8 ੮ ਪਰ ਇਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸਹੁੰ ਦੀ ਪਾਲਨਾ ਕੀਤੀ, ਜਿਹੜੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਇਸ ਕਾਰਨ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਅਰਥਾਤ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ।
But because the LORD loved you, and because he would keep the oath which he had sworn to your fathers, has the LORD brought you out with a mighty hand, and redeemed you out of the house of slaves, from the hand of Pharaoh king of Egypt.
9 ੯ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ।
Know therefore that the LORD your God, he is God, the faithful God, which keeps covenant and mercy with them that love him and keep his commandments to a thousand generations;
10 ੧੦ ਉਹ ਆਪਣੇ ਵੈਰੀਆਂ ਦੇ ਵੇਖਦਿਆਂ ਹੀ ਉਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਨੂੰ ਬਦਲਾ ਦੇਵੇਗਾ।
And repays them that hate him to their face, to destroy them: he will not be slack to him that hates him, he will repay him to his face.
11 ੧੧ ਇਸ ਲਈ ਤੁਸੀਂ ਉਸ ਹੁਕਮਨਾਮੇ, ਬਿਧੀਆਂ, ਅਤੇ ਕਨੂੰਨਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ, ਪੂਰੇ ਕਰ ਕੇ ਪਾਲਨਾ ਕਰੋ।
You shall therefore keep the commandments, and the statutes, and the judgments, which I command you this day, to do them.
12 ੧੨ ਅਜਿਹਾ ਹੋਵੇਗਾ ਕਿ ਇਸ ਕਾਰਨ ਕਿ ਤੁਸੀਂ ਇਹਨਾਂ ਕਨੂੰਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਉਹਨਾਂ ਦੀ ਪਾਲਣਾ ਕਰਦੇ ਹੋ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਕੀਤੀ ਸੀ, ਕਾਇਮ ਰੱਖੇਗਾ।
Why it shall come to pass, if you listen to these judgments, and keep, and do them, that the LORD your God shall keep to you the covenant and the mercy which he swore to your fathers:
13 ੧੩ ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ ਅਤੇ ਤੁਹਾਡਾ ਵਾਧਾ ਕਰੇਗਾ। ਉਹ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮਧ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆਂ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਨੂੰ ਦੇਣ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਬਰਕਤ ਦੇਵੇਗਾ।
And he will love you, and bless you, and multiply you: he will also bless the fruit of your womb, and the fruit of your land, your corn, and your wine, and your oil, the increase of your cows, and the flocks of your sheep, in the land which he swore to your fathers to give you.
14 ੧੪ ਤੁਸੀਂ ਸਾਰਿਆਂ ਲੋਕਾਂ ਵਿੱਚੋਂ ਮੁਬਾਰਕ ਹੋਵੋਗੇ। ਤੁਹਾਡੇ ਵਿੱਚੋਂ ਨਾ ਕੋਈ ਪੁਰਖ ਅਤੇ ਨਾ ਕੋਈ ਇਸਤਰੀ ਬੇ-ਔਲਾਦ ਰਹੇਗੀ ਅਤੇ ਨਾ ਹੀ ਤੁਹਾਡੇ ਡੰਗਰਾਂ ਵਿੱਚੋਂ ਕੋਈ।
You shall be blessed above all people: there shall not be male or female barren among you, or among your cattle.
15 ੧੫ ਯਹੋਵਾਹ ਤੁਹਾਡੀਆਂ ਸਾਰੀਆਂ ਬਿਮਾਰੀਆਂ ਤੁਹਾਡੇ ਤੋਂ ਦੂਰ ਕਰ ਦੇਵੇਗਾ ਅਤੇ ਮਿਸਰ ਦੇ ਸਾਰੇ ਬੁਰੇ ਰੋਗ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ, ਤੁਹਾਨੂੰ ਨਾ ਲਾਵੇਗਾ ਪਰ ਉਹ ਉਨ੍ਹਾਂ ਨੂੰ ਉਹਨਾਂ ਦੇ ਉੱਤੇ ਪਾਵੇਗਾ ਜਿਹੜੇ ਤੁਹਾਡੇ ਤੋਂ ਵੈਰ ਰੱਖਦੇ ਹਨ।
And the LORD will take away from you all sickness, and will put none of the evil diseases of Egypt, which you know, on you; but will lay them on all them that hate you.
16 ੧੬ ਤੁਸੀਂ ਉਹਨਾਂ ਸਾਰਿਆਂ ਲੋਕਾਂ ਨੂੰ ਨਾਸ ਕਰ ਸੁੱਟੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਹਾਡੀਆਂ ਅੱਖਾਂ ਉਹਨਾਂ ਉੱਤੇ ਤਰਸ ਨਾ ਖਾਣ, ਨਾ ਹੀ ਤੁਸੀਂ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੋਣਗੇ।
And you shall consume all the people which the LORD your God shall deliver you; your eye shall have no pity on them: neither shall you serve their gods; for that will be a snare to you.
17 ੧੭ ਜੇ ਤੁਸੀਂ ਆਪਣੇ ਦਿਲਾਂ ਵਿੱਚ ਆਖੋ, “ਇਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਉਹਨਾਂ ਉੱਤੇ ਕਿਵੇਂ ਕਾਬੂ ਕਰ ਸਕਦੇ ਹਾਂ?”
If you shall say in your heart, These nations are more than I; how can I dispossess them?
18 ੧੮ ਤੁਸੀਂ ਉਹਨਾਂ ਤੋਂ ਨਾ ਡਰਿਓ। ਤੁਸੀਂ ਉਹ ਸਭ ਕੁਝ ਚੰਗੀ ਤਰ੍ਹਾਂ ਯਾਦ ਰੱਖਿਓ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਨਾਲ ਅਤੇ ਸਾਰੇ ਮਿਸਰੀਆਂ ਨਾਲ ਕੀਤਾ ਸੀ।
You shall not be afraid of them: but shall well remember what the LORD your God did to Pharaoh, and to all Egypt;
19 ੧੯ ਉਹ ਵੱਡੇ ਪਰਤਾਵੇ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੇ ਵੇਖਿਆ ਅਤੇ ਉਹ ਨਿਸ਼ਾਨ, ਅਚਰਜ਼ ਕੰਮ, ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਜਿਸ ਦੇ ਨਾਲ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕੱਢ ਲਿਆਇਆ, ਯਹੋਵਾਹ ਤੁਹਾਡਾ ਪਰਮੇਸ਼ੁਰ ਸਾਰਿਆਂ ਲੋਕਾਂ ਨਾਲ ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਇਸੇ ਤਰ੍ਹਾਂ ਹੀ ਕਰੇਗਾ।
The great temptations which your eyes saw, and the signs, and the wonders, and the mighty hand, and the stretched out arm, whereby the LORD your God brought you out: so shall the LORD your God do to all the people of whom you are afraid.
20 ੨੦ ਸਗੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਵਿੱਚ ਡੇਹਮੂ ਭੇਜੇਗਾ, ਜਦ ਤੱਕ ਕਿ ਉਹ ਜਿਹੜੇ ਬਚ ਜਾਣ ਅਤੇ ਉਹ ਜਿਹੜੇ ਆਪਣੇ ਆਪ ਨੂੰ ਲੁਕਾਉਣਗੇ, ਤੁਹਾਡੇ ਸਾਹਮਣਿਓਂ ਨਾਸ ਨਾ ਹੋ ਜਾਣ।
Moreover the LORD your God will send the hornet among them, until they that are left, and hide themselves from you, be destroyed.
21 ੨੧ ਤੁਸੀਂ ਉਹਨਾਂ ਤੋਂ ਭੈਅ ਨਾ ਖਾਇਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ। ਉਹ ਇੱਕ ਵੱਡਾ ਅਤੇ ਭੈਅ ਦਾਇਕ ਪਰਮੇਸ਼ੁਰ ਹੈ।
You shall not be affrighted at them: for the LORD your God is among you, a mighty God and terrible.
22 ੨੨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਹੌਲੀ-ਹੌਲੀ ਕੱਢੇਗਾ। ਤੁਸੀਂ ਉਨ੍ਹਾਂ ਨੂੰ ਇੱਕ ਦਮ ਨਾਸ ਨਾ ਕਰਿਓ, ਕਿਤੇ ਅਜਿਹਾ ਨਾ ਹੋਵੇ ਕਿ ਜੰਗਲੀ ਜਾਨਵਰ ਤੁਹਾਡੇ ਨਾਲੋਂ ਵੱਧ ਹੋ ਜਾਣ।
And the LORD your God will put out those nations before you by little and little: you may not consume them at once, lest the beasts of the field increase on you.
23 ੨੩ ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗੇ ਹਰਾ ਦੇਵੇਗਾ ਅਤੇ ਵੱਡੀ ਘਬਰਾਹਟ ਨਾਲ ਉਹਨਾਂ ਨੂੰ ਘਬਰਾ ਦੇਵੇਗਾ, ਜਦ ਤੱਕ ਕਿ ਉਹਨਾਂ ਦਾ ਨਾਸ ਨਾ ਹੋ ਜਾਵੇ।
But the LORD your God shall deliver them to you, and shall destroy them with a mighty destruction, until they be destroyed.
24 ੨੪ ਉਹ ਉਹਨਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ ਅਤੇ ਤੁਸੀਂ ਉਹਨਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦੇਣਾ ਅਤੇ ਕੋਈ ਮਨੁੱਖ ਤੁਹਾਡੇ ਸਾਹਮਣੇ ਠਹਿਰ ਨਾ ਸਕੇਗਾ ਐਥੋਂ ਤੱਕ ਕਿ ਤੁਸੀਂ ਉਹਨਾਂ ਦਾ ਨਾਸ ਕਰ ਸੁੱਟੋਗੇ।
And he shall deliver their kings into your hand, and you shall destroy their name from under heaven: there shall no man be able to stand before you, until you have destroyed them.
25 ੨੫ ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ।
The graven images of their gods shall you burn with fire: you shall not desire the silver or gold that is on them, nor take it to you, lest you be snared therein: for it is an abomination to the LORD your God.
26 ੨੬ ਤੁਸੀਂ ਕੋਈ ਘਿਣਾਉਣੀ ਚੀਜ਼ ਆਪਣੇ ਘਰ ਨੂੰ ਨਾ ਲਿਆਓ ਕਿਤੇ ਤੁਸੀਂ ਉਸ ਦੀ ਤਰ੍ਹਾਂ ਘਿਣਾਉਣੇ ਹੋ ਜਾਓ। ਤੁਸੀਂ ਉਸ ਤੋਂ ਨਫ਼ਰਤ ਹੀ ਨਫ਼ਰਤ ਅਤੇ ਘਿਣ ਹੀ ਘਿਣ ਕਰਿਓ ਕਿਉਂ ਜੋ ਉਹ ਇੱਕ ਘਿਣਾਉਣੀ ਚੀਜ਼ ਹੈ।
Neither shall you bring an abomination into your house, lest you be a cursed thing like it: but you shall utterly detest it, and you shall utterly abhor it; for it is a cursed thing.