< ਬਿਵਸਥਾ ਸਾਰ 8 >
1 ੧ ਤੁਸੀਂ ਇਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰਨ ਦੀ ਪਾਲਣਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।
Внимавайте да вършите всичките заповеди, които днес ви заповядвам, за да живеете, да се умножите и да влезете да завладеете земята, за която се е клел Господ на бащите ви.
2 ੨ ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ?
И да помниш целия път, по който Господ твоят Бог те е водил през тия четиридесет години из пустинята, за да те смири и да те изпита, за да узнае що има в сърцето ти, дали ще пазиш заповедите Му, или не.
3 ੩ ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।
И те смири, и като те остави да огладнееш, храни те с манна, (която беше храна непозната на тебе и непозната на бащите ти), за да те научи, че човек не живее само с хляб, но че човек живее с всяко слово, което излиза из Господната уста.
4 ੪ ਇਨ੍ਹਾਂ ਚਾਲ੍ਹੀ ਸਾਲਾਂ ਵਿੱਚ ਨਾ ਤੁਹਾਡੇ ਬਸਤਰ ਪੁਰਾਣੇ ਹੋਏ ਅਤੇ ਨਾ ਹੀ ਤੁਹਾਡੇ ਪੈਰ ਸੁੱਜੇ।
Облеклото ти не овехтя на тебе нито ногата ти отече през тия четиридесет години.
5 ੫ ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਨਾ ਦਿੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਨਾ ਦਿੰਦਾ ਰਿਹਾ।
Да вземеш, прочее, в съображение в сърцето си, че както човек наказва сина си, така и Господ твоят Бог наказва тебе.
6 ੬ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦੇ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ,
За това, да пазиш заповедите на Господа твоя Бог, да ходиш в пътищата Му и да се боиш от Него.
7 ੭ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੇ ਦੇਸ਼ ਵਿੱਚ ਲੈ ਕੇ ਜਾ ਰਿਹਾ ਹੈ, ਇੱਕ ਅਜਿਹਾ ਦੇਸ਼ ਜਿੱਥੇ ਪਾਣੀ ਦੇ ਨਾਲੇ, ਚਸ਼ਮੇ ਅਤੇ ਡੂੰਘੇ ਸੋਤੇ ਹਨ, ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,
Защото Господ твоят Бог те завежда в добра земя, в земя богата с водни потоци, които извират в долини и планини;
8 ੮ ਇੱਕ ਅਜਿਹਾ ਦੇਸ਼ ਜਿੱਥੇ ਕਣਕ, ਜੌਂ, ਅੰਗੂਰ, ਹੰਜ਼ੀਰ ਅਤੇ ਅਨਾਰ ਹੁੰਦੇ ਹਨ, ਇੱਕ ਅਜਿਹਾ ਦੇਸ਼ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ,
в земя богата с жито, ечемик, лозя, смокини и нарове; в земя богата с маслини и мед;
9 ੯ ਇੱਕ ਅਜਿਹਾ ਦੇਸ਼ ਜਿਸ ਦੇ ਵਿੱਚ ਤੁਸੀਂ ਤੰਗੀ ਦੀ ਰੋਟੀ ਨਾ ਖਾਓਗੇ ਅਤੇ ਉੱਥੇ ਤੁਹਾਨੂੰ ਕਿਸੇ ਚੀਜ਼ ਦੀ ਥੁੜ ਨਾ ਹੋਵੇਗੀ, ਇੱਕ ਅਜਿਹਾ ਦੇਸ਼ ਜਿਸ ਦੇ ਪੱਥਰ ਲੋਹੇ ਦੇ ਹਨ ਅਤੇ ਜਿਸ ਦੀਆਂ ਪਹਾੜੀਆਂ ਨੂੰ ਪੁੱਟ ਕੇ ਤੁਸੀਂ ਤਾਂਬਾ ਕੱਢੋਗੇ।
в земя гдето не ще ядеш хляб оскъдно и в който не ще си в нужда от нищо; в земя чиито камъни са желязо, и от чиито планини ще копаеш мед.
10 ੧੦ ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ।
Ще ядеш и ще се наситиш, и ще благословиш Господа твоя Бог за добрата земя, която ти е дал.
11 ੧੧ ਚੌਕਸ ਰਹੋ, ਕਿਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਉਸ ਦੇ ਹੁਕਮਾਂ, ਕਨੂੰਨਾਂ ਅਤੇ ਬਿਧੀਆਂ ਨੂੰ ਨਾ ਮੰਨੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।
Внимавай да не забравиш Господа твоя Бог и да не престъпваш заповедите Му, съдбите Му и повеленията Му, които днес ти заповядвам,
12 ੧੨ ਅਜਿਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ,
да не би, като ядеш и се наситиш и построиш добри къщи и живееш в тях,
13 ੧੩ ਜਦ ਤੁਹਾਡੇ ਚੌਣੇ ਅਤੇ ਤੁਹਾਡੇ ਇੱਜੜ ਵੱਧ ਜਾਣ ਅਤੇ ਤੁਹਾਡਾ ਸੋਨਾ-ਚਾਂਦੀ ਵੱਧ ਜਾਵੇ, ਸਗੋਂ ਤੁਹਾਡਾ ਸਭ ਕੁਝ ਹੀ ਵੱਧ ਜਾਵੇ,
и като се умножат говедата и овците ти и се умножат среброто ти и златото ти, и се умножи всичко що имаш,
14 ੧੪ ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ, ਜਿਸ ਨੇ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢਿਆ
тогава да се надигне сърцето ти и да забравиш Господа твоя Бог, Който те е извел из Египетската земя, из дома на робството;
15 ੧੫ ਅਤੇ ਜਿਹੜਾ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਲੈ ਕੇ ਚੱਲਿਆ, ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਤੋਂ ਜਿੱਥੇ ਪਾਣੀ ਨਹੀਂ ਸੀ, ਜਿਸ ਨੇ ਤੁਹਾਡੇ ਲਈ ਪਥਰੀਲੀ ਚੱਟਾਨ ਤੋਂ ਪਾਣੀ ਕੱਢਿਆ,
Който те преведе през голямата и страшна пустиня, гдето имаше горителни змии, скорпии и сухи безводни змии; Който ти извади вода из кременливия камък;
16 ੧੬ ਜਿਸ ਨੇ ਤੁਹਾਨੂੰ ਉਜਾੜ ਵਿੱਚ ਮੰਨਾ ਖਿਲਾਇਆ, ਜਿਸ ਨੂੰ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ, ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ,
Който те храни в пустинята с манна, храна която не знаеха бащите ти, за да те смири и да те изпита, да ти направи добро в сетнините ти;
17 ੧੭ ਕਿਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਇਹ ਧਨ ਕਮਾਇਆ ਹੈ।
и да не би да речеш в сърцето си: Моята мощ и силата на моята ръка ми спечелиха това богатство.
18 ੧੮ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ।
Но да помниш Господа твоя Бог, защото Той е, Който ти дава сила да придобиваш богатство; за да утвърди завета, за който се е клел на бащите ти, както прави днес.
19 ੧੯ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਸੱਚ-ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਚੱਲੋ, ਉਹਨਾਂ ਦੀ ਪੂਜਾ ਕਰੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ, ਤਾਂ ਮੈਂ ਅੱਜ ਤੁਹਾਡੇ ਵਿਰੁੱਧ ਸਾਖੀ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਨਾਸ ਹੋ ਜਾਓਗੇ।
Но ако забравиш Господа твоя Бог и отидеш след други богове, служиш им и им се поклониш, заявявам ви днес, че съвсем ще бъдете изтребени.
20 ੨੦ ਉਨ੍ਹਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਅੱਗਿਓਂ ਨਾਸ ਕਰਦਾ ਹੈ, ਤੁਸੀਂ ਵੀ ਨਾਸ ਹੋ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।
Ще бъдете изтребени както народите, които Господ изтребва от пред вас, защото не послушахте гласа на Господа вашия Бог.