< ਬਿਵਸਥਾ ਸਾਰ 8 >

1 ਤੁਸੀਂ ਇਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰਨ ਦੀ ਪਾਲਣਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।
כל המצוה אשר אנכי מצוך היום--תשמרון לעשות למען תחיון ורביתם ובאתם וירשתם את הארץ אשר נשבע יהוה לאבתיכם
2 ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ?
וזכרת את כל הדרך אשר הוליכך יהוה אלהיך זה ארבעים שנה--במדבר למען ענתך לנסתך לדעת את אשר בלבבך התשמר מצותו--אם לא
3 ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।
ויענך וירעבך ויאכלך את המן אשר לא ידעת ולא ידעון אבתיך למען הודיעך כי לא על הלחם לבדו יחיה האדם--כי על כל מוצא פי יהוה יחיה האדם
4 ਇਨ੍ਹਾਂ ਚਾਲ੍ਹੀ ਸਾਲਾਂ ਵਿੱਚ ਨਾ ਤੁਹਾਡੇ ਬਸਤਰ ਪੁਰਾਣੇ ਹੋਏ ਅਤੇ ਨਾ ਹੀ ਤੁਹਾਡੇ ਪੈਰ ਸੁੱਜੇ।
שמלתך לא בלתה מעליך ורגלך לא בצקה--זה ארבעים שנה
5 ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਨਾ ਦਿੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਨਾ ਦਿੰਦਾ ਰਿਹਾ।
וידעת עם לבבך כי כאשר ייסר איש את בנו יהוה אלהיך מיסרך
6 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦੇ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ,
ושמרת את מצות יהוה אלהיך ללכת בדרכיו וליראה אתו
7 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੇ ਦੇਸ਼ ਵਿੱਚ ਲੈ ਕੇ ਜਾ ਰਿਹਾ ਹੈ, ਇੱਕ ਅਜਿਹਾ ਦੇਸ਼ ਜਿੱਥੇ ਪਾਣੀ ਦੇ ਨਾਲੇ, ਚਸ਼ਮੇ ਅਤੇ ਡੂੰਘੇ ਸੋਤੇ ਹਨ, ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,
כי יהוה אלהיך מביאך אל ארץ טובה ארץ נחלי מים--עינת ותהמת יצאים בבקעה ובהר
8 ਇੱਕ ਅਜਿਹਾ ਦੇਸ਼ ਜਿੱਥੇ ਕਣਕ, ਜੌਂ, ਅੰਗੂਰ, ਹੰਜ਼ੀਰ ਅਤੇ ਅਨਾਰ ਹੁੰਦੇ ਹਨ, ਇੱਕ ਅਜਿਹਾ ਦੇਸ਼ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ,
ארץ חטה ושערה וגפן ותאנה ורמון ארץ זית שמן ודבש
9 ਇੱਕ ਅਜਿਹਾ ਦੇਸ਼ ਜਿਸ ਦੇ ਵਿੱਚ ਤੁਸੀਂ ਤੰਗੀ ਦੀ ਰੋਟੀ ਨਾ ਖਾਓਗੇ ਅਤੇ ਉੱਥੇ ਤੁਹਾਨੂੰ ਕਿਸੇ ਚੀਜ਼ ਦੀ ਥੁੜ ਨਾ ਹੋਵੇਗੀ, ਇੱਕ ਅਜਿਹਾ ਦੇਸ਼ ਜਿਸ ਦੇ ਪੱਥਰ ਲੋਹੇ ਦੇ ਹਨ ਅਤੇ ਜਿਸ ਦੀਆਂ ਪਹਾੜੀਆਂ ਨੂੰ ਪੁੱਟ ਕੇ ਤੁਸੀਂ ਤਾਂਬਾ ਕੱਢੋਗੇ।
ארץ אשר לא במסכנת תאכל בה לחם--לא תחסר כל בה ארץ אשר אבניה ברזל ומהרריה תחצב נחשת
10 ੧੦ ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ।
ואכלת ושבעת--וברכת את יהוה אלהיך על הארץ הטבה אשר נתן לך
11 ੧੧ ਚੌਕਸ ਰਹੋ, ਕਿਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਉਸ ਦੇ ਹੁਕਮਾਂ, ਕਨੂੰਨਾਂ ਅਤੇ ਬਿਧੀਆਂ ਨੂੰ ਨਾ ਮੰਨੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।
השמר לך פן תשכח את יהוה אלהיך לבלתי שמר מצותיו ומשפטיו וחקתיו אשר אנכי מצוך היום
12 ੧੨ ਅਜਿਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ,
פן תאכל ושבעת ובתים טבים תבנה וישבת
13 ੧੩ ਜਦ ਤੁਹਾਡੇ ਚੌਣੇ ਅਤੇ ਤੁਹਾਡੇ ਇੱਜੜ ਵੱਧ ਜਾਣ ਅਤੇ ਤੁਹਾਡਾ ਸੋਨਾ-ਚਾਂਦੀ ਵੱਧ ਜਾਵੇ, ਸਗੋਂ ਤੁਹਾਡਾ ਸਭ ਕੁਝ ਹੀ ਵੱਧ ਜਾਵੇ,
ובקרך וצאנך ירבין וכסף וזהב ירבה לך וכל אשר לך ירבה
14 ੧੪ ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ, ਜਿਸ ਨੇ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢਿਆ
ורם לבבך ושכחת את יהוה אלהיך המוציאך מארץ מצרים מבית עבדים
15 ੧੫ ਅਤੇ ਜਿਹੜਾ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਲੈ ਕੇ ਚੱਲਿਆ, ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਤੋਂ ਜਿੱਥੇ ਪਾਣੀ ਨਹੀਂ ਸੀ, ਜਿਸ ਨੇ ਤੁਹਾਡੇ ਲਈ ਪਥਰੀਲੀ ਚੱਟਾਨ ਤੋਂ ਪਾਣੀ ਕੱਢਿਆ,
המוליכך במדבר הגדל והנורא נחש שרף ועקרב וצמאון אשר אין מים המוציא לך מים מצור החלמיש
16 ੧੬ ਜਿਸ ਨੇ ਤੁਹਾਨੂੰ ਉਜਾੜ ਵਿੱਚ ਮੰਨਾ ਖਿਲਾਇਆ, ਜਿਸ ਨੂੰ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ, ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ,
המאכלך מן במדבר אשר לא ידעון אבתיך למען ענתך ולמען נסתך--להיטבך באחריתך
17 ੧੭ ਕਿਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਇਹ ਧਨ ਕਮਾਇਆ ਹੈ।
ואמרת בלבבך כחי ועצם ידי עשה לי את החיל הזה
18 ੧੮ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ।
וזכרת את יהוה אלהיך--כי הוא הנתן לך כח לעשות חיל למען הקים את בריתו אשר נשבע לאבתיך כיום הזה
19 ੧੯ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਸੱਚ-ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਚੱਲੋ, ਉਹਨਾਂ ਦੀ ਪੂਜਾ ਕਰੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ, ਤਾਂ ਮੈਂ ਅੱਜ ਤੁਹਾਡੇ ਵਿਰੁੱਧ ਸਾਖੀ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਨਾਸ ਹੋ ਜਾਓਗੇ।
והיה אם שכח תשכח את יהוה אלהיך והלכת אחרי אלהים אחרים ועבדתם והשתחוית להם--העדתי בכם היום כי אבד תאבדון
20 ੨੦ ਉਨ੍ਹਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਅੱਗਿਓਂ ਨਾਸ ਕਰਦਾ ਹੈ, ਤੁਸੀਂ ਵੀ ਨਾਸ ਹੋ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।
כגוים אשר יהוה מאביד מפניכם--כן תאבדון עקב לא תשמעון בקול יהוה אלהיכם

< ਬਿਵਸਥਾ ਸਾਰ 8 >