< ਬਿਵਸਥਾ ਸਾਰ 9 >

1 ਹੇ ਇਸਰਾਏਲ, ਸੁਣੋ, ਅੱਜ ਤੁਸੀਂ ਯਰਦਨ ਤੋਂ ਪਾਰ ਲੰਘਣਾ ਹੈ, ਤਾਂ ਜੋ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰਾਂ ਉੱਤੇ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੱਕ ਹਨ, ਅਧਿਕਾਰ ਕਰ ਲਓ।
Slušaj, Izraele! Danas prelaziš preko Jordana da sebi podvrgneš narode i veće i brojnije nego što si ti; velike gradove, s utvrdama do nebesa;
2 ਉਹ ਕੌਮ ਵੱਡੀ ਅਤੇ ਉਸ ਦੇ ਲੋਕ ਉੱਚੇ-ਲੰਮੇ ਹਨ, ਅਰਥਾਤ ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਦੇ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਦੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
narod velik i gorostasan poput Anakovaca, koje već poznaješ i o kojima si slušao: 'Tko da odoli Anakovcima?'
3 ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ। ਉਹ ਉਹਨਾਂ ਦਾ ਨਾਸ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ।
Znaj dakle danas da Jahve, Bog tvoj, ide pred tobom. On je vatra što proždire; on će ih oboriti, tebi ih podvrgnuti. A ti ćeš ih onda rastjerati i ubrzo pobiti, kako ti je Jahve i rekao.
4 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਤਾਂ ਤੁਸੀਂ ਆਪਣੇ ਮਨ ਵਿੱਚ ਇਹ ਨਾ ਆਖਿਓ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਇਸ ਦੇਸ਼ ਉੱਤੇ ਕਬਜ਼ਾ ਕਰਨ ਲਈ ਲਿਆਇਆ ਹੈ। ਨਹੀਂ, ਸਗੋਂ ਉਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਰਿਹਾ ਹੈ।
Pošto ih otjera ispred tebe Jahve, Bog tvoj, nemoj reći u srcu svome: 'Jahve me uveo da zaposjednem ovu zemlju zbog moje pravednosti.' Naprotiv, zbog opačina onih naroda Jahve ih tjera ispred tebe.
5 ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੇ ਦੇਸ਼ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ, ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢਦਾ ਹੈ ਅਤੇ ਇਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾ ਕੇ ਦਿੱਤਾ ਸੀ।
Ne ideš ti da zaposjedneš njihovu zemlju zbog svoje pravednosti i čestitosti svoga srca, nego zato što Jahve, Bog tvoj, zbog opačine onih naroda tjera njih ispred tebe da tako održi riječ kojom se zakleo tvojim ocima: Abrahamu, Izaku i Jakovu.
6 ਤੁਸੀਂ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਇਹ ਚੰਗਾ ਦੇਸ਼ ਤੁਹਾਨੂੰ ਅਧਿਕਾਰ ਕਰਨ ਲਈ ਨਹੀਂ ਦਿੰਦਾ, ਕਿਉਂ ਜੋ ਤੁਸੀਂ ਹਠੀਲੇ ਲੋਕ ਹੋ।
Znaj, dakle, da ti Jahve, Bog tvoj, ne daje ovu dobru zemlju u posjed zbog tvoje pravednosti, jer si ti narod tvrde šije!
7 ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ।
Sjećaj se i ne zaboravljaj kako si u pustinji ljutio Jahvu, Boga svoga. Od dana kad ste izašli iz zemlje egipatske do dolaska na ovo mjesto, Jahvi ste se opirali.
8 ਹੋਰੇਬ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ ਅਤੇ ਯਹੋਵਾਹ ਤੁਹਾਡਾ ਨਾਸ ਕਰਨ ਲਈ ਕ੍ਰੋਧਵਾਨ ਹੋਇਆ।
Na Horebu ste rasrdili Jahvu i Jahve je na vas tako planuo da vas je htio uništiti.
9 ਜਦ ਮੈਂ ਪਰਬਤ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਰਿਹਾ। ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ।
Popeo sam se na brdo da primim kamene ploče, ploče Saveza što ga s vama sklopi Jahve. Na brdu sam ostao četrdeset dana i četrdeset noći: niti sam jeo kruha niti pio vode.
10 ੧੦ ਤਦ ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਫੱਟੀਆਂ ਦਿੱਤੀਆਂ, ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਉਹਨਾਂ ਉੱਤੇ ਉਨ੍ਹਾਂ ਸਾਰੇ ਬਚਨਾਂ ਦੇ ਅਨੁਸਾਰ ਲਿਖਿਆ ਹੋਇਆ ਸੀ, ਜਿਹੜੇ ਯਹੋਵਾਹ ਨੇ ਤੁਹਾਡੇ ਨਾਲ ਪਰਬਤ ਉੱਤੇ ਅੱਗ ਦੇ ਵਿੱਚੋਂ ਸਭਾ ਦੇ ਦਿਨ ਬੋਲੇ ਸਨ।
I dade mi Jahve dvije kamene ploče, ispisane prstom Božjim, na kojima bijahu sve riječi što vam ih je Jahve isred ognja na brdu rekao na dan zbora.
11 ੧੧ ਚਾਲ੍ਹੀ ਦਿਨਾਂ ਅਤੇ ਚਾਲ੍ਹੀ ਰਾਤਾਂ ਦੇ ਅੰਤ ਵਿੱਚ ਯਹੋਵਾਹ ਨੇ ਉਹ ਦੋਵੇਂ ਪੱਥਰ ਦੀਆਂ ਫੱਟੀਆਂ ਅਰਥਾਤ ਨੇਮ ਦੀਆਂ ਫੱਟੀਆਂ ਮੈਨੂੰ ਦਿੱਤੀਆਂ।
Kad je prošlo četrdeset dana i četrdeset noći, Jahve mi dade dvije kamene ploče - ploče Saveza.
12 ੧੨ ਤਦ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭਰਿਸ਼ਟ ਕਰ ਬੈਠੇ ਹਨ। ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।”
I reče mi Jahve: 'Ustaj! Žurno siđi odavde, jer se pokvario narod tvoj koji si izveo iz Egipta. Brzo su zašli s puta koji sam im označio: već su sebi napravili livenog kumira.'
13 ੧੩ ਯਹੋਵਾਹ ਨੇ ਅੱਗੇ ਮੈਨੂੰ ਇਹ ਵੀ ਆਖਿਆ, “ਮੈਂ ਇਸ ਪਰਜਾ ਨੂੰ ਵੇਖਿਆ ਹੈ ਅਤੇ ਵੇਖੋ, ਉਹ ਇੱਕ ਹਠੀਲੀ ਪਰਜਾ ਹੈ।
Još mi reče Jahve: 'Promatrao sam taj narod. Zbilja je to narod tvrde šije!
14 ੧੪ ਮੈਨੂੰ ਛੱਡ ਦੇ ਤਾਂ ਜੋ ਮੈਂ ਉਨ੍ਹਾਂ ਦਾ ਨਾਸ ਕਰਾਂ ਅਤੇ ਉਨ੍ਹਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦਿਆਂ ਅਤੇ ਮੈਂ ਤੇਰੇ ਤੋਂ ਇੱਕ ਕੌਮ ਉਨ੍ਹਾਂ ਤੋਂ ਬਲਵੰਤ ਅਤੇ ਵੱਡੀ ਬਣਾਵਾਂਗਾ।”
Pusti me da ih uništim i njihovo ime izbrišem pod nebesima, a od tebe da učinim narod i jači i brojniji nego što je ovaj!'
15 ੧੫ ਤਦ ਮੈਂ ਪਰਬਤ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਰਬਤ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਫੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ।
Okrenuh se i siđoh niz brdo, a brdo svejednako plamtjelo u ognju. Dvije ploče Saveza bijahu mi u rukama.
16 ੧੬ ਤਦ ਮੈਂ ਵੇਖਿਆ ਅਤੇ ਵੇਖੋ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਪਾਪ ਕੀਤਾ ਜੋ ਤੁਸੀਂ ਆਪਣੇ ਲਈ ਇੱਕ ਵੱਛਾ ਢਾਲ਼ ਕੇ ਬਣਾ ਲਿਆ ਸੀ। ਤੁਸੀਂ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਸੀ, ਜਿਸ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ।
Pogledah: zbilja ste sagriješili protiv Jahve, Boga svoga. Salili ste sebi tele od kovine. Tako ste brzo zašli s puta što vam ga Jahve bijaše označio.
17 ੧੭ ਮੈਂ ਉਹ ਦੋਨੋਂ ਫੱਟੀਆਂ ਫੜ੍ਹ ਕੇ ਆਪਣੇ ਦੋਹਾਂ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਮੈਂ ਤੁਹਾਡੇ ਵੇਖਦਿਆਂ ਉਹਨਾਂ ਨੂੰ ਭੰਨ ਸੁੱਟਿਆ।
Pograbih dvije ploče te ih bacih od sebe objema rukama - razbih ploče pred vašim očima.
18 ੧੮ ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ।
Onda se ničice bacih pred Jahvu. Četrdeset dana i četrdeset noći - kao i prije - niti sam jeo kruha niti pio vode zbog svih grijeha koje ste počinili radeći zlo u očima Jahve i srdeći ga.
19 ੧੯ ਮੈਂ ਤਾਂ ਯਹੋਵਾਹ ਦੇ ਕ੍ਰੋਧ ਅਤੇ ਉਸ ਦੇ ਕਹਿਰ ਤੋਂ ਡਰ ਗਿਆ, ਕਿਉਂ ਜੋ ਯਹੋਵਾਹ ਤੁਹਾਡੇ ਵਿਰੁੱਧ ਅਜਿਹਾ ਕ੍ਰੋਧਿਤ ਹੋਇਆ ਕਿ ਉਹ ਤੁਹਾਡਾ ਨਾਸ ਕਰਨ ਵਾਲਾ ਹੀ ਸੀ। ਫੇਰ ਵੀ ਯਹੋਵਾਹ ਨੇ ਉਸ ਵੇਲੇ ਮੇਰੀ ਸੁਣ ਲਈ।
Jer se bojah srdžbe i gnjeva kojim je Jahve usplamtio na vas da vas zatre. Ali me i tada Jahve usliša.
20 ੨੦ ਫੇਰ ਯਹੋਵਾਹ ਹਾਰੂਨ ਉੱਤੇ ਬਹੁਤ ਕ੍ਰੋਧਿਤ ਹੋਇਆ ਕਿ ਉਸ ਨੂੰ ਨਾਸ ਕਰ ਦੇਵੇ ਤਾਂ ਮੈਂ ਉਸ ਵੇਲੇ ਹਾਰੂਨ ਲਈ ਵੀ ਬੇਨਤੀ ਕੀਤੀ।
I na Arona se Jahve silno rasrdio, htio ga uništiti. Tada se zauzeh i za Arona.
21 ੨੧ ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸੀਂ ਬਣਾਇਆ ਸੀ, ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐਨਾ ਮਹੀਨ ਕੀਤਾ ਕਿ ਉਹ ਧੂੜ ਜਿਹਾ ਹੋ ਗਿਆ, ਤਾਂ ਮੈਂ ਉਸ ਧੂੜ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ, ਜਿਹੜਾ ਪਰਬਤ ਤੋਂ ਹੇਠਾਂ ਨੂੰ ਆਉਂਦਾ ਸੀ।
Vaš grijeh, tele što bijaste načinili, uzeh i sažegoh ga u vatri. U prah ga satrh i prah mu bacih u potok što teče s brda.
22 ੨੨ ਤਬਏਰਾਹ ਮੱਸਾਹ ਅਤੇ ਕਿਬਰੋਥ-ਹੱਤਾਵਾਹ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ।
Kod Tabere, kod Mase i Kibrot Hataave srdili ste Jahvu.
23 ੨੩ ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਭੇਜਿਆ ਅਤੇ ਆਖਿਆ, “ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ।
Kad vas je Jahve slao od Kadeš Barnee govoreći: 'Idite gore i uzmite zemlju koju sam vam dao', pobunili ste se protiv riječi Jahve, Boga svoga; u nj se niste pouzdavali niti ste slušali njegov glas.
24 ੨੪ ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ।
Nepokorni bijaste Jahvi otkad vas poznajem.
25 ੨੫ ਤਦ ਮੈਂ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ।”
Zato sam pao ničice i ležao pred Jahvom četrdeset dana i četrdeset noći, jer Jahve bijaše rekao da će vas uništiti.
26 ੨੬ ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ।
Jahvu sam molio i rekao: 'Gospodine moj, Jahve! Ne uništavaj naroda svoga, baštine svoje koju si izbavio u svojoj veličajnosti i svojom moćnom rukom izveo iz Egipta.
27 ੨੭ ਆਪਣੇ ਦਾਸ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ ਅਤੇ ਇਸ ਪਰਜਾ ਦੇ ਢੀਠਪੁਣੇ, ਦੁਸ਼ਟਤਾ ਅਤੇ ਪਾਪ ਨੂੰ ਨਾ ਵੇਖ,
Sjeti se slugu svojih: Abrahama, Izaka i Jakova, a ne obaziri se na tvrdokornost ovoga naroda, na njegovu opačinu, na grijeh njegov,
28 ੨੮ ਕਿਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆ ਹੈਂ ਆਖਣ, ਯਹੋਵਾਹ ਉਹਨਾਂ ਨੂੰ ਉਸ ਧਰਤੀ ਵਿੱਚ ਨਾ ਪਹੁੰਚਾ ਸਕਿਆ ਜਿਸ ਦਾ ਉਸ ਨੇ ਉਹਨਾਂ ਨੂੰ ਬਚਨ ਦਿੱਤਾ ਸੀ, ਕਿਉਂ ਜੋ ਉਹ ਉਹਨਾਂ ਨਾਲ ਵੈਰ ਰੱਖਦਾ ਹੈ, ਇਸ ਲਈ ਉਹ ਉਹਨਾਂ ਨੂੰ ਬਾਹਰ ਕੱਢ ਲਿਆਇਆ ਤਾਂ ਜੋ ਉਜਾੜ ਵਿੱਚ ਉਹਨਾਂ ਦਾ ਨਾਸ ਕਰੇ।
da se ne rekne u zemlji iz koje si nas izbavio: Jahve ih nije mogao uvesti u zemlju koju im je obećao, ili ih je mrzio pa ih je zato odveo da ih pomori u pustinji.
29 ੨੯ ਉਹ ਤੇਰੀ ਪਰਜਾ ਅਤੇ ਤੇਰਾ ਨਿੱਜ-ਭਾਗ ਹਨ, ਜਿਨ੍ਹਾਂ ਨੂੰ ਤੂੰ ਵੱਡੀ ਸ਼ਕਤੀ ਅਤੇ ਵਧਾਈ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈਂ।”
A oni su tvoj narod, tvoja baština, oni koje si izveo svojom velikom moći i ispruženom mišicom.'

< ਬਿਵਸਥਾ ਸਾਰ 9 >