< ਬਿਵਸਥਾ ਸਾਰ 9 >
1 ੧ ਹੇ ਇਸਰਾਏਲ, ਸੁਣੋ, ਅੱਜ ਤੁਸੀਂ ਯਰਦਨ ਤੋਂ ਪਾਰ ਲੰਘਣਾ ਹੈ, ਤਾਂ ਜੋ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰਾਂ ਉੱਤੇ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੱਕ ਹਨ, ਅਧਿਕਾਰ ਕਰ ਲਓ।
౧“ఇశ్రాయేలూ విను. మీకంటే ఎక్కువ బలం ఉన్న ప్రజలు, ఆకాశాన్నంటే ప్రాకారాలు ఉన్న గొప్ప పట్టణాలను స్వాధీనం చేసుకోడానికి ఈ రోజు మీరు యొర్దాను నది దాటబోతున్నారు.
2 ੨ ਉਹ ਕੌਮ ਵੱਡੀ ਅਤੇ ਉਸ ਦੇ ਲੋਕ ਉੱਚੇ-ਲੰਮੇ ਹਨ, ਅਰਥਾਤ ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਦੇ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਦੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
౨ఆ ప్రజలు గొప్పవారు, పొడవైన దేహాలు గలవారు, మీకు తెలిసిన అనాకీయుల వంశస్థులు. ‘అనాకీయులను ఎవరూ ఎదిరించలేరు’ అనే మాట మీరు విన్నారు కదా.
3 ੩ ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ। ਉਹ ਉਹਨਾਂ ਦਾ ਨਾਸ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ।
౩కాబట్టి మీ యెహోవా దేవుడు తానే దహించే అగ్నిలాగా మీకు ముందుగా దాటిపోతున్నాడని మీరు తెలుసుకోవాలి. ఆయన వారిని నాశనం చేసి మీ ఎదుట వారిని కూలదోస్తాడు. యెహోవా మీతో చెప్పినట్టు మీరు వారిని వెళ్ల గొట్టి త్వరగా వారిని నాశనం చేస్తారు
4 ੪ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਤਾਂ ਤੁਸੀਂ ਆਪਣੇ ਮਨ ਵਿੱਚ ਇਹ ਨਾ ਆਖਿਓ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਇਸ ਦੇਸ਼ ਉੱਤੇ ਕਬਜ਼ਾ ਕਰਨ ਲਈ ਲਿਆਇਆ ਹੈ। ਨਹੀਂ, ਸਗੋਂ ਉਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਰਿਹਾ ਹੈ।
౪మీ యెహోవా దేవుడు మీ ఎదుట నుండి వారిని తోలివేసిన తరవాత ‘మేము ఈ దేశాన్ని స్వాధీనం చేసుకునేలా యెహోవా మా నీతిని బట్టి మమ్మల్ని దీనిలో ప్రవేశపెట్టాడు’ అని అనుకోవద్దు. ఈ ప్రజల దుష్టత్వాన్ని బట్టి యెహోవా మీ ఎదుట నుండి వారిని వెళ్లగొడుతున్నాడు.
5 ੫ ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੇ ਦੇਸ਼ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ, ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢਦਾ ਹੈ ਅਤੇ ਇਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾ ਕੇ ਦਿੱਤਾ ਸੀ।
౫మీరు వారి దేశానికి వచ్చి దాన్ని స్వాధీనం చేసుకోడానికి కారణం మీ నీతి గానీ మీ హృదయంలో ఉన్న యథార్థత గానీ కాదు. ఈ ప్రజల చెడుతనం వల్లనే యెహోవా మీ పూర్వీకులైన అబ్రాహాము ఇస్సాకు యాకోబులకు చేసిన వాగ్దానాన్ని నెరవేర్చడానికి ఆయన వారిని మీ ఎదుట నుండి వెళ్లగొడుతున్నాడు.
6 ੬ ਤੁਸੀਂ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਇਹ ਚੰਗਾ ਦੇਸ਼ ਤੁਹਾਨੂੰ ਅਧਿਕਾਰ ਕਰਨ ਲਈ ਨਹੀਂ ਦਿੰਦਾ, ਕਿਉਂ ਜੋ ਤੁਸੀਂ ਹਠੀਲੇ ਲੋਕ ਹੋ।
౬మీ యెహోవా దేవుడు మీకు ఈ మంచి దేశాన్ని స్వాధీనం చేయడం మీ నీతిని బట్టి కాదని మీరు తెలుసుకోవాలి. ఎందుకంటే మీరు మూర్ఖులైన ప్రజలు.
7 ੭ ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ।
౭ఎడారిలో మీరు మీ దేవుడైన యెహోవాకు కోపం పుట్టించిన సంగతి జ్ఞాపకం చేసుకోండి. దాన్ని మరచిపోవద్దు. మీరు ఐగుప్తు దేశంలో బయలుదేరిన రోజు నుండి ఈ ప్రాంతంలో మీరు ప్రవేశించేంత వరకూ మీరు యెహోవా మీద తిరుగుబాటు చేస్తూనే ఉన్నారు.
8 ੮ ਹੋਰੇਬ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ ਅਤੇ ਯਹੋਵਾਹ ਤੁਹਾਡਾ ਨਾਸ ਕਰਨ ਲਈ ਕ੍ਰੋਧਵਾਨ ਹੋਇਆ।
౮హోరేబులో మీరు యెహోవాకు కోపం పుట్టించినప్పుడు యెహోవా మిమ్మల్ని నాశనం చేయాలన్నంత కోపం తెచ్చుకున్నాడు.
9 ੯ ਜਦ ਮੈਂ ਪਰਬਤ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਰਿਹਾ। ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ।
౯ఆ రాతి పలకలు, అంటే యెహోవా మీతో చేసిన నిబంధన సంబంధమైన పలకలు తీసుకోడానికి నేను కొండ ఎక్కినప్పుడు, అన్నపానాలు మాని అక్కడ నలభై పగళ్లు, నలభై రాత్రులు ఉన్నాను.
10 ੧੦ ਤਦ ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਫੱਟੀਆਂ ਦਿੱਤੀਆਂ, ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਉਹਨਾਂ ਉੱਤੇ ਉਨ੍ਹਾਂ ਸਾਰੇ ਬਚਨਾਂ ਦੇ ਅਨੁਸਾਰ ਲਿਖਿਆ ਹੋਇਆ ਸੀ, ਜਿਹੜੇ ਯਹੋਵਾਹ ਨੇ ਤੁਹਾਡੇ ਨਾਲ ਪਰਬਤ ਉੱਤੇ ਅੱਗ ਦੇ ਵਿੱਚੋਂ ਸਭਾ ਦੇ ਦਿਨ ਬੋਲੇ ਸਨ।
౧౦అప్పుడు యెహోవా తన వేలితో రాసిన రెండు రాతి పలకలు నాకిచ్చాడు. మీరు సమావేశమైన రోజు ఆ కొండ మీద అగ్నిలో నుండి యెహోవా మీతో పలికిన మాటలన్నీ వాటి మీద ఉన్నాయి.
11 ੧੧ ਚਾਲ੍ਹੀ ਦਿਨਾਂ ਅਤੇ ਚਾਲ੍ਹੀ ਰਾਤਾਂ ਦੇ ਅੰਤ ਵਿੱਚ ਯਹੋਵਾਹ ਨੇ ਉਹ ਦੋਵੇਂ ਪੱਥਰ ਦੀਆਂ ਫੱਟੀਆਂ ਅਰਥਾਤ ਨੇਮ ਦੀਆਂ ਫੱਟੀਆਂ ਮੈਨੂੰ ਦਿੱਤੀਆਂ।
౧౧ఆ నలభై పగళ్లు, నలభై రాత్రుల తరువాత యెహోవా నిబంధన సంబంధమైన ఆ రెండు రాతి పలకలు నాకు అప్పగించి,
12 ੧੨ ਤਦ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭਰਿਸ਼ਟ ਕਰ ਬੈਠੇ ਹਨ। ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।”
౧౨‘నువ్వు ఇక్కడ నుండి త్వరగా దిగి వెళ్ళు. నువ్వు ఐగుప్తు నుండి రప్పించిన నీ ప్రజలు చెడిపోయి, నేను వారికి ఆజ్ఞాపించిన మార్గం నుండి త్వరగా తప్పిపోయి తమ కోసం పోత విగ్రహం చేసుకున్నారు’ అని నాతో చెప్పాడు.
13 ੧੩ ਯਹੋਵਾਹ ਨੇ ਅੱਗੇ ਮੈਨੂੰ ਇਹ ਵੀ ਆਖਿਆ, “ਮੈਂ ਇਸ ਪਰਜਾ ਨੂੰ ਵੇਖਿਆ ਹੈ ਅਤੇ ਵੇਖੋ, ਉਹ ਇੱਕ ਹਠੀਲੀ ਪਰਜਾ ਹੈ।
౧౩యెహోవా ఇంకా ‘నేను ఈ ప్రజలను చూశాను, ఇదిగో వారు మూర్ఖులైన ప్రజలు.
14 ੧੪ ਮੈਨੂੰ ਛੱਡ ਦੇ ਤਾਂ ਜੋ ਮੈਂ ਉਨ੍ਹਾਂ ਦਾ ਨਾਸ ਕਰਾਂ ਅਤੇ ਉਨ੍ਹਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦਿਆਂ ਅਤੇ ਮੈਂ ਤੇਰੇ ਤੋਂ ਇੱਕ ਕੌਮ ਉਨ੍ਹਾਂ ਤੋਂ ਬਲਵੰਤ ਅਤੇ ਵੱਡੀ ਬਣਾਵਾਂਗਾ।”
౧౪నాకు అడ్డం రావద్దు. నేను వారిని నాశనం చేసి వారి పేరు ఆకాశం కింద లేకుండా తుడిచివేసి, నిన్ను వారికంటే బలమైన, విస్తారమైన జనంగా చేస్తాను’ అని నాతో చెప్పాడు.
15 ੧੫ ਤਦ ਮੈਂ ਪਰਬਤ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਰਬਤ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਫੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ।
౧౫నేను కొండ దిగి వచ్చాను. కొండ అగ్నితో మండుతూ ఉంది. ఆ రెండు నిబంధన పలకలు నా రెండు చేతుల్లో ఉన్నాయి.
16 ੧੬ ਤਦ ਮੈਂ ਵੇਖਿਆ ਅਤੇ ਵੇਖੋ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਪਾਪ ਕੀਤਾ ਜੋ ਤੁਸੀਂ ਆਪਣੇ ਲਈ ਇੱਕ ਵੱਛਾ ਢਾਲ਼ ਕੇ ਬਣਾ ਲਿਆ ਸੀ। ਤੁਸੀਂ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਸੀ, ਜਿਸ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ।
౧౬నేను చూసినప్పుడు మీరు మీ దేవుడైన యెహోవాకు వ్యతిరేకంగా పాపం చేస్తున్నారు. దూడ పోత విగ్రహం చేయించుకుని యెహోవా మీకు ఆజ్ఞాపించిన మార్గం నుండి అప్పటికే తప్పిపోయారు.
17 ੧੭ ਮੈਂ ਉਹ ਦੋਨੋਂ ਫੱਟੀਆਂ ਫੜ੍ਹ ਕੇ ਆਪਣੇ ਦੋਹਾਂ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਮੈਂ ਤੁਹਾਡੇ ਵੇਖਦਿਆਂ ਉਹਨਾਂ ਨੂੰ ਭੰਨ ਸੁੱਟਿਆ।
౧౭అప్పుడు నేను ఆ రెండు పలకలను, నా రెండు చేతులతో మీ కళ్ళ ఎదుట కింద పడవేసి పగలగొట్టాను.
18 ੧੮ ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ।
౧౮మీరు యెహోవా దృష్టికి దుర్మార్గం జరిగించి చేసిన మీ పాపాలను బట్టి ఆయనకు కోపం పుట్టించడం వలన, అన్నపానాలు మానివేసి మళ్ళీ నలభై పగళ్లు, నలభై రాత్రులు నేను యెహోవా సన్నిధిలో సాగిలపడి ఉన్నాను.
19 ੧੯ ਮੈਂ ਤਾਂ ਯਹੋਵਾਹ ਦੇ ਕ੍ਰੋਧ ਅਤੇ ਉਸ ਦੇ ਕਹਿਰ ਤੋਂ ਡਰ ਗਿਆ, ਕਿਉਂ ਜੋ ਯਹੋਵਾਹ ਤੁਹਾਡੇ ਵਿਰੁੱਧ ਅਜਿਹਾ ਕ੍ਰੋਧਿਤ ਹੋਇਆ ਕਿ ਉਹ ਤੁਹਾਡਾ ਨਾਸ ਕਰਨ ਵਾਲਾ ਹੀ ਸੀ। ਫੇਰ ਵੀ ਯਹੋਵਾਹ ਨੇ ਉਸ ਵੇਲੇ ਮੇਰੀ ਸੁਣ ਲਈ।
౧౯ఎందుకంటే మిమ్మల్ని నాశనం చేయాలన్నంత కోపగించిన యెహోవా మహోగ్రతను చూసి భయపడ్డాను. ఆ సమయంలో కూడా యెహోవా నా మనవి ఆలకించాడు.
20 ੨੦ ਫੇਰ ਯਹੋਵਾਹ ਹਾਰੂਨ ਉੱਤੇ ਬਹੁਤ ਕ੍ਰੋਧਿਤ ਹੋਇਆ ਕਿ ਉਸ ਨੂੰ ਨਾਸ ਕਰ ਦੇਵੇ ਤਾਂ ਮੈਂ ਉਸ ਵੇਲੇ ਹਾਰੂਨ ਲਈ ਵੀ ਬੇਨਤੀ ਕੀਤੀ।
౨౦అంతేగాక యెహోవా అహరోనుపై కోపపడి, అతణ్ణి నాశనం చేయడానికి చూసినప్పుడు నేను అప్పుడే అహరోను కోసం కూడా బతిమాలుకున్నాను.
21 ੨੧ ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸੀਂ ਬਣਾਇਆ ਸੀ, ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐਨਾ ਮਹੀਨ ਕੀਤਾ ਕਿ ਉਹ ਧੂੜ ਜਿਹਾ ਹੋ ਗਿਆ, ਤਾਂ ਮੈਂ ਉਸ ਧੂੜ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ, ਜਿਹੜਾ ਪਰਬਤ ਤੋਂ ਹੇਠਾਂ ਨੂੰ ਆਉਂਦਾ ਸੀ।
౨౧అప్పుడు మీరు చేసిన పాపాన్ని, అంటే ఆ దూడను నేను అగ్నితో కాల్చి, నలగ్గొట్టి, మెత్తగా పొడి చేసి, ఆ కొండ నుండి ప్రవహిస్తున్న ఏటిలో ఆ ధూళిని పారపోశాను.
22 ੨੨ ਤਬਏਰਾਹ ਮੱਸਾਹ ਅਤੇ ਕਿਬਰੋਥ-ਹੱਤਾਵਾਹ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ।
౨౨అంతేగాక మీరు తబేరాలో, మస్సాలో, కిబ్రోతు హత్తావాలో యెహోవాకు కోపం పుట్టించారు.
23 ੨੩ ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਭੇਜਿਆ ਅਤੇ ਆਖਿਆ, “ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ।
౨౩యెహోవా ‘కాదేషు బర్నేయలో మీరు వెళ్లి నేను మీకిచ్చిన దేశాన్ని స్వాధీనం చేసుకోండి’ అని మీతో చెప్పినప్పుడు మీరు మీ దేవుడైన యెహోవాను నమ్మక ఆయన మాటకు ఎదురు తిరిగారు.
24 ੨੪ ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ।
౨౪నేను మిమ్మల్ని ఎరిగిన రోజు నుండీ మీరు యెహోవా మీద తిరుగుబాటు చేస్తూనే ఉన్నారు.
25 ੨੫ ਤਦ ਮੈਂ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ।”
౨౫కాబట్టి నేను మునుపు సాగిలపడినట్టు యెహోవా సన్నిధిలో నలభై పగళ్లు, నలభై రాత్రులు సాగిలపడ్డాను. ఎందుకంటే యెహోవా మిమ్మల్ని నాశనం చేస్తానని అన్నాడు.
26 ੨੬ ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ।
౨౬నేను యెహోవాను ప్రార్థిస్తూ ఈ విధంగా చెప్పాను ప్రభూ, యెహోవా, నువ్వు నీ మహిమ వలన విమోచించి, నీ బాహుబలంతో ఐగుప్తులో నుండి రప్పించిన నీ స్వాస్థ్యమైన ప్రజలను నాశనం చేయవద్దు.
27 ੨੭ ਆਪਣੇ ਦਾਸ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ ਅਤੇ ਇਸ ਪਰਜਾ ਦੇ ਢੀਠਪੁਣੇ, ਦੁਸ਼ਟਤਾ ਅਤੇ ਪਾਪ ਨੂੰ ਨਾ ਵੇਖ,
౨౭నీ సేవకులైన అబ్రాహాము, ఇస్సాకు, యాకోబులను జ్ఞాపకం చేసుకో. ఈ ప్రజల కాఠిన్యాన్ని, వారి చెడుతనాన్ని, వారి పాపాన్ని చూడవద్దు.
28 ੨੮ ਕਿਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆ ਹੈਂ ਆਖਣ, ਯਹੋਵਾਹ ਉਹਨਾਂ ਨੂੰ ਉਸ ਧਰਤੀ ਵਿੱਚ ਨਾ ਪਹੁੰਚਾ ਸਕਿਆ ਜਿਸ ਦਾ ਉਸ ਨੇ ਉਹਨਾਂ ਨੂੰ ਬਚਨ ਦਿੱਤਾ ਸੀ, ਕਿਉਂ ਜੋ ਉਹ ਉਹਨਾਂ ਨਾਲ ਵੈਰ ਰੱਖਦਾ ਹੈ, ਇਸ ਲਈ ਉਹ ਉਹਨਾਂ ਨੂੰ ਬਾਹਰ ਕੱਢ ਲਿਆਇਆ ਤਾਂ ਜੋ ਉਜਾੜ ਵਿੱਚ ਉਹਨਾਂ ਦਾ ਨਾਸ ਕਰੇ।
౨౮ఎందుకంటే నువ్వు ఏ దేశంలో నుండి మమ్మల్ని రప్పించావో ఆ దేశస్థులు, యెహోవా తాను వారికి వాగ్దానం చేసిన దేశంలోకి వారిని చేర్చలేక, వారిపైని ద్వేషం వలన అరణ్యంలో చంపడానికి వారిని రప్పించాడని చెప్పుకుంటారేమో.
29 ੨੯ ਉਹ ਤੇਰੀ ਪਰਜਾ ਅਤੇ ਤੇਰਾ ਨਿੱਜ-ਭਾਗ ਹਨ, ਜਿਨ੍ਹਾਂ ਨੂੰ ਤੂੰ ਵੱਡੀ ਸ਼ਕਤੀ ਅਤੇ ਵਧਾਈ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈਂ।”
౨౯నువ్వు నీ మహాబలం చేత, చాపిన నీ బాహువు చేత రప్పించిన నీ స్వాస్థ్యమూ నీ ప్రజలూ వీరే.”