< ਬਿਵਸਥਾ ਸਾਰ 1 >
1 ੧ ਇਹ ਉਹ ਬਚਨ ਹਨ ਜਿਹੜੇ ਮੂਸਾ ਨੇ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰ ਉਜਾੜ ਵਿੱਚ ਆਖੇ, ਜੋ ਸੂਫ ਦੇ ਸਾਹਮਣੇ ਦੇ ਅਰਾਬਾਹ ਵਿੱਚ ਪਾਰਾਨ, ਤੋਫਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਕਾਰ ਹੈ।
These are the words which Moses spoke to all of Israel, across the Jordan, in the plain of the wilderness opposite the Red Sea, between Paran and Tophel and Laban and Hazeroth, where gold is very plentiful,
2 ੨ ਹੋਰੇਬ ਤੋਂ ਕਾਦੇਸ਼-ਬਰਨੇਆ ਤੱਕ ਸੇਈਰ ਪਰਬਤ ਦਾ ਗਿਆਰ੍ਹਾਂ ਦਿਨ ਦਾ ਸਫ਼ਰ ਹੈ।
eleven days from Horeb, by way of Mount Seir as far as Kadesh-barnea.
3 ੩ ਅਜਿਹਾ ਹੋਇਆ ਕਿ ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਉਹ ਸਾਰੀਆਂ ਗੱਲਾਂ ਕੀਤੀਆਂ, ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਉਨ੍ਹਾਂ ਦੇ ਲਈ ਹੁਕਮ ਦਿੱਤਾ ਸੀ,
In the fortieth year, on the eleventh month, on the first day of the month, Moses told the sons of Israel all that the Lord had instructed him. And so he spoke to them,
4 ੪ ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,
after he had struck down Sihon, the king of the Amorites, who lived at Heshbon, and Og, the king of Bashan, who resided at Ashtaroth and at Edrei,
5 ੫ ਤਦ ਯਰਦਨ ਦੇ ਪਾਰ ਮੋਆਬ ਦੇ ਦੇਸ਼ ਵਿੱਚ ਮੂਸਾ ਬਿਵਸਥਾ ਦੀ ਵਿਆਖਿਆ ਇਸ ਤਰ੍ਹਾਂ ਕਰਨ ਲੱਗਾ,
across the Jordan in the land of Moab. And so, Moses began to explain the law, and to say:
6 ੬ “ਸਾਡੇ ਪਰਮੇਸ਼ੁਰ ਯਹੋਵਾਹ ਨੇ ਹੋਰੇਬ ਵਿੱਚ ਸਾਨੂੰ ਕਿਹਾ ਸੀ, ਤੁਹਾਨੂੰ ਇਸ ਪਰਬਤ ਵਿੱਚ ਰਹਿੰਦੇ ਹੋਏ ਬਹੁਤ ਦਿਨ ਹੋ ਗਏ ਹਨ,
“The Lord our God spoke to us at Horeb, saying: ‘You have remained long enough on this mountain.
7 ੭ ਇਸ ਲਈ ਹੁਣ ਤੁਸੀਂ ਇੱਥੋਂ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ਼ ਨੂੰ ਅਤੇ ਅਰਾਬਾਹ ਦੇ ਨੇੜੇ-ਤੇੜੇ ਦੇ ਸਥਾਨਾਂ ਵਿੱਚ, ਪਹਾੜੀ ਦੇਸ਼ ਵਿੱਚ, ਮੈਦਾਨ ਵਿੱਚ, ਦੱਖਣ ਵੱਲ ਅਤੇ ਸਮੁੰਦਰ ਦੇ ਕੰਢਿਆਂ ਉੱਤੇ, ਲਬਾਨੋਨ ਪਰਬਤ ਵਿੱਚ ਅਤੇ ਵੱਡੇ ਦਰਿਆ ਫ਼ਰਾਤ ਤੱਕ ਰਹਿਣ ਵਾਲੇ ਕਨਾਨੀਆਂ ਦੇ ਦੇਸ਼ ਵਿੱਚ ਚਲੇ ਜਾਓ।
Turn back and go to the mountain of the Amorites, and to the other places which are near it: the plains as well as the mountainous regions, and the low-lying places opposite the south and along the shore of the sea, the land of the Canaanites, and Lebanon, as far as the great river Euphrates.’
8 ੮ ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।”
‘Lo,’ he said, ‘I have delivered it to you. Enter and possess that which the Lord swore to your fathers, Abraham, Isaac, and Jacob, that he would give it to them, and to their offspring after them.’
9 ੯ ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ,
And I said to you, at that time:
10 ੧੦ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ।
‘I alone am not able to sustain you. For the Lord, your God, has multiplied you, and you are today like the stars of heaven, very many.
11 ੧੧ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ।
May the Lord, the God of your fathers, add to this number many thousands more, and may he bless you, just as he has said.
12 ੧੨ ਮੈਂ ਇਕੱਲਾ ਕਿਵੇਂ ਤੁਹਾਡੀਆਂ ਮੁਸੀਬਤਾਂ, ਤੁਹਾਡਾ ਭਾਰ ਅਤੇ ਤੁਹਾਡਾ ਕੁੜਕੁੜਾਉਣਾ ਸਹਿਣ ਕਰਾਂ?
Alone, I do not have the strength to endure your arbitrations and judgments and disputes.
13 ੧੩ ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ।”
Offer, from among you, wise and experienced men, those whose conversation has been proven within your tribes, so that I may appoint them as your rulers.’
14 ੧੪ ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਇਹ ਚੰਗੀ ਗੱਲ ਹੈ, ਜਿਹੜੀ ਤੂੰ ਸਾਨੂੰ ਕਰਨ ਲਈ ਆਖੀ ਹੈ।”
Then you responded to me: ‘What you intend to do is a good thing.’
15 ੧੫ ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ।
And so, I took from your tribes men, wise and noble, and I appointed them as rulers, as tribunes and centurions, and as leaders over fifty and over ten, who would teach you each thing.
16 ੧੬ ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।
And I instructed them, saying: ‘Listen to them, and judge what is just, whether he is one of your citizens or a sojourner.
17 ੧੭ ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”
There shall be no favoritism to any persons. So you shall listen to the little as well as to the great. And you shall not accept anyone’s reputation, for this is the judgment of God. But if anything seems difficult to you, then refer it to me, and I will hear it.’
18 ੧੮ ਮੈਂ ਉਸ ਵੇਲੇ ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਦਾ ਹੁਕਮ ਦਿੱਤਾ, ਜਿਹੜੀਆਂ ਤੁਹਾਡੇ ਕਰਨ ਦੀਆਂ ਸਨ।
And I instructed you in all that you were obliged to do.
19 ੧੯ ਫੇਰ ਅਸੀਂ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਨਕ ਉਜਾੜ ਵਿੱਚੋਂ ਦੀ ਗਏ ਜਿਹੜੀ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਦੇ ਕੋਲ ਵੇਖੀ ਸੀ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼-ਬਰਨੇਆ ਵਿੱਚ ਆਏ।
Then, setting out from Horeb, we crossed through a terrible and great wasteland, which you saw along the way of the mountain of the Amorite, just as the Lord our God had instructed us. And when we had arrived at Kadesh-barnea,
20 ੨੦ ਫੇਰ ਮੈਂ ਤੁਹਾਨੂੰ ਆਖਿਆ, “ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।
I said to you: ‘You have arrived at the mountain of the Amorite, which the Lord our God will give to us.
21 ੨੧ ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!”
Gaze upon the land that the Lord your God gives to you. Ascend and possess it, just as the Lord our God has spoken to your fathers. Do not be afraid, and do not become terrified by anything.’
22 ੨੨ ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, “ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।”
And you all approached me and said: ‘Let us send men who may consider the land, and who may report as to the way by which we ought to ascend, and as to which cities we ought to travel.’
23 ੨੩ ਇਹ ਗੱਲ ਮੈਨੂੰ ਚੰਗੀ ਲੱਗੀ, ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਅਰਥਾਤ ਹਰੇਕ ਗੋਤ ਤੋਂ ਇੱਕ-ਇੱਕ ਮਨੁੱਖ ਚੁਣ ਲਿਆ।
And since the word was pleasing to me, I sent from among you twelve men, one from each tribe.
24 ੨੪ ਉਹ ਮੁੜ ਕੇ ਉਸ ਪਹਾੜੀ ਦੇਸ਼ ਨੂੰ ਗਏ ਅਤੇ ਅਸ਼ਕੋਲ ਦੀ ਵਾਦੀ ਵਿੱਚ ਪਹੁੰਚ ਕੇ ਉਸ ਦੇਸ਼ ਦਾ ਭੇਤ ਲਿਆ।
These, when they had set out and had ascended the mountains, arrived as far as the valley of the cluster of grapes. And having considered the land,
25 ੨੫ ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, “ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”
having taken from its fruits in order to show its fertility, they brought these to us, and they said: ‘The land that the Lord our God will give to us is good.’
26 ੨੬ ਪਰ ਤੁਸੀਂ ਉੱਥੇ ਜਾਣਾ ਨਹੀਂ ਚਾਹੁੰਦੇ ਸੀ, ਸਗੋਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਹੋ ਗਏ
Yet you were not willing to go there. Instead, being incredulous to the word of the Lord our God,
27 ੨੭ ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ।
you murmured in your tents, and you said: ‘The Lord hates us, and therefore he has led us away from the land of Egypt, so that he might deliver us into the hand of the Amorite and destroy us.
28 ੨੮ ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!”
To where should we ascend? The messengers have terrified our heart by saying: “The multitude is very great, and taller than us. And the cities are great, and the walls extend even to the sky. We have seen the sons of the Anakim there.”’
29 ੨੯ ਤਦ ਮੈਂ ਤੁਹਾਨੂੰ ਆਖਿਆ, “ਤੁਸੀਂ ਉਨ੍ਹਾਂ ਤੋਂ ਨਾ ਘਬਰਾਓ ਅਤੇ ਨਾ ਹੀ ਡਰੋ।
And I said to you: ‘Do not be apprehensive, nor should you fear them.
30 ੩੦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਂਦਾ ਹੈ। ਉਹ ਤੁਹਾਡੇ ਲਈ ਲੜੇਗਾ, ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਿਸਰ ਵਿੱਚ ਕੀਤਾ
The Lord God himself, who is your leader, will fight on your behalf, just as he did in Egypt in the sight of all.
31 ੩੧ ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ।”
And in the wilderness (as you yourselves saw), the Lord your God carried you, like a man who is accustomed to carrying his little son, along all the way that you walked, until you arrived at this place.’
32 ੩੨ ਪਰ ਇਸ ਗੱਲ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕੀਤਾ,
And yet, despite all of this, you did not believe the Lord your God,
33 ੩੩ ਜੋ ਰਾਹ ਵਿੱਚ ਤੁਹਾਡੇ ਅੱਗੇ-ਅੱਗੇ ਚੱਲਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਸਥਾਨ ਲੱਭੇ, ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਹੋ ਕੇ ਉਹ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ, ਜਿਸ ਵਿੱਚ ਤੁਸੀਂ ਜਾਣਾ ਹੁੰਦਾ ਸੀ।
who went before you on the way, and who marked out the place where you should pitch your tents, showing you the way by fire in the night, and by a pillar of cloud in the day.
34 ੩੪ ਯਹੋਵਾਹ ਨੇ ਤੁਹਾਡੀਆਂ ਗੱਲਾਂ ਦਾ ਰੌਲ਼ਾ ਸੁਣਿਆ, ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇਹ ਆਖ ਕੇ ਸਹੁੰ ਖਾਧੀ,
And when the Lord had heard the voice of your words, becoming angry, he swore and said:
35 ੩੫ “ਇਸ ਬੁਰੀ ਪੀੜ੍ਹੀ ਵਿੱਚੋਂ ਇੱਕ ਵੀ ਮਨੁੱਖ ਉਸ ਚੰਗੇ ਦੇਸ਼ ਨੂੰ ਨਾ ਵੇਖੇਗਾ, ਜਿਸ ਨੂੰ ਦੇਣ ਦੀ ਸਹੁੰ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।
‘None of the men of this wicked generation will see the good land, which I have promised by oath to your fathers,
36 ੩੬ ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਦੇਸ਼ ਨੂੰ ਵੇਖੇਗਾ ਅਤੇ ਮੈਂ ਉਹ ਦੇਸ਼ ਜਿੱਥੇ ਉਸ ਨੇ ਪੈਰ ਰੱਖੇ ਹਨ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ।”
except Caleb the son of Jephuneh. For he himself will see it, and I will give the land on which he has walked to him and to his sons, because he has followed the Lord.’
37 ੩੭ ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਵੀ ਇਹ ਆਖ ਕੇ ਗੁੱਸੇ ਹੋਇਆ, “ਤੂੰ ਵੀ ਉੱਥੇ ਨਹੀਂ ਜਾਵੇਂਗਾ।
Neither is his indignation with the people a wonder, since the Lord also became angry with me because of you, and so he said: ‘Neither will you enter into that place.
38 ੩੮ ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।”
But Joshua, the son of Nun, your minister, shall himself enter on your behalf. Exhort and strengthen this man, and he himself shall divide the land by lot to Israel.
39 ੩੯ ਫਿਰ ਤੁਹਾਡੇ ਬੱਚੇ ਜਿਨ੍ਹਾਂ ਦੇ ਵਿਖੇ ਤੁਸੀਂ ਆਖਦੇ ਸੀ ਕਿ ਉਹ ਲੁੱਟ ਵਿੱਚ ਚਲੇ ਜਾਣਗੇ ਅਤੇ ਤੁਹਾਡੇ ਪੁੱਤਰ ਜੋ ਹੁਣੇ ਭਲੇ ਬੁਰੇ ਦੀ ਸਿਆਣ ਨਹੀਂ ਰੱਖਦੇ, ਉਹ ਉੱਥੇ ਪ੍ਰਵੇਸ਼ ਕਰਨਗੇ ਅਤੇ ਮੈਂ ਉਹ ਦੇਸ਼ ਉਹਨਾਂ ਨੂੰ ਦਿਆਂਗਾ ਅਤੇ ਉਹ ਉਸ ਨੂੰ ਅਧਿਕਾਰ ਵਿੱਚ ਲੈ ਲੈਣਗੇ।
Your little ones, about whom you said that they would be led away as captives, and your sons, who to this day are ignorant of the difference between good and evil, they shall enter. And I will give the land to them, and they will possess it.
40 ੪੦ ਪਰ ਤੁਸੀਂ ਘੁੰਮ ਕੇ ਕੂਚ ਕਰੋ ਅਤੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਜਾਓ।
But as for you, turn back and go out to the wilderness, by way of the Red Sea.’
41 ੪੧ ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਹੁਣ ਅਸੀਂ ਉੱਪਰ ਜਾ ਕੇ ਲੜਾਂਗੇ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਹੈ।” ਫਿਰ ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਯੁੱਧ ਦੇ ਸ਼ਸਤਰ ਬੰਨ੍ਹੇ ਅਤੇ ਪਹਾੜੀ ਦੇਸ਼ ਉੱਤੇ ਹਮਲਾ ਕਰਨ ਨੂੰ ਇੱਕ ਛੋਟੀ ਜਿਹੀ ਗੱਲ ਜਾਣਿਆ।
And you responded to me: ‘We have sinned against the Lord. We will ascend and fight, just as the Lord our God has instructed.’ And having been equipped with weapons, when you were setting out for the mountain,
42 ੪੨ ਪਰ ਯਹੋਵਾਹ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।”
the Lord said to me: ‘Say to them: Do not ascend and do not fight. For I am not with you. Otherwise, you may fall in the sight of your enemies.’
43 ੪੩ ਮੈਂ ਤੁਹਾਨੂੰ ਇਹ ਗੱਲ ਆਖ ਦਿੱਤੀ, ਪਰ ਤੁਸੀਂ ਨਾ ਸੁਣਿਆ ਸਗੋਂ ਤੁਸੀਂ ਯਹੋਵਾਹ ਦੇ ਹੁਕਮ ਦੇ ਵਿਰੁੱਧ ਹੋ ਗਏ ਅਤੇ ਢਿਠਾਈ ਨਾਲ ਪਹਾੜੀ ਦੇਸ਼ ਵਿੱਚ ਚੜ੍ਹ ਗਏ।
I spoke, and you did not listen. But, opposing the order of the Lord, and swelling with pride, you ascended onto the mountain.
44 ੪੪ ਤਦ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ਼ ਵਿੱਚ ਵੱਸਦੇ ਸਨ, ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਭਜਾਇਆ, ਜਿਵੇਂ ਸ਼ਹਿਦ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੱਕ ਮਾਰਦੇ ਗਏ।
And so, having gone forth, the Amorite, who was living in the mountains, came against you and pursued you, just as a swarm of bees would do. And he struck you down from Seir all the way to Hormah.
45 ੪੫ ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ।
And when you returned and were weeping in the sight of the Lord, he would not hear you, nor was he willing to agree to your voice.
46 ੪੬ ਇਸ ਲਈ ਤੁਸੀਂ ਕਾਦੇਸ਼ ਵਿੱਚ ਬਹੁਤ ਦਿਨਾਂ ਤੱਕ ਟਿਕੇ ਰਹੇ, ਸਗੋਂ ਬਹੁਤ ਹੀ ਲੰਮੇ ਸਮੇਂ ਤੱਕ ਟਿਕੇ ਰਹੇ।
Therefore, you camped at Kadesh-barnea for a long time.”