< ਉਪਦੇਸ਼ਕ 1 >
1 ੧ ਲੁੱਕ ਯਰੂਸ਼ਲਮ ਦੇ ਰਾਜਾ, ਦਾਊਦ ਦੇ ਪੁੱਤਰ ਉਪਦੇਸ਼ਕ ਦੇ ਬਚਨ।
在耶路撒冷作王、大卫的儿子、传道者的言语。
2 ੨ ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!
传道者说:虚空的虚空, 虚空的虚空,凡事都是虚空。
3 ੩ ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ?
人一切的劳碌, 就是他在日光之下的劳碌,有什么益处呢?
4 ੪ ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।
一代过去,一代又来, 地却永远长存。
5 ੫ ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।
日头出来,日头落下, 急归所出之地。
6 ੬ ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
风往南刮,又向北转, 不住地旋转,而且返回转行原道。
7 ੭ ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
江河都往海里流,海却不满; 江河从何处流,仍归还何处。
8 ੮ ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
万事令人厌烦, 人不能说尽。 眼看,看不饱; 耳听,听不足。
9 ੯ ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।
已有的事后必再有; 已行的事后必再行。 日光之下并无新事。
10 ੧੦ ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
岂有一件事人能指着说这是新的? 哪知,在我们以前的世代早已有了。
11 ੧੧ ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।
已过的世代,无人记念; 将来的世代,后来的人也不记念。
12 ੧੨ ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।
我传道者在耶路撒冷作过以色列的王。
13 ੧੩ ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।
我专心用智慧寻求、查究天下所做的一切事,乃知 神叫世人所经练的是极重的劳苦。
14 ੧੪ ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ!
我见日光之下所做的一切事,都是虚空,都是捕风。
15 ੧੫ ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ।
弯曲的,不能变直; 缺少的,不能足数。
16 ੧੬ ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।
我心里议论说:我得了大智慧,胜过我以前在耶路撒冷的众人,而且我心中多经历智慧和知识的事。
17 ੧੭ ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!
我又专心察明智慧、狂妄,和愚昧,乃知这也是捕风。
18 ੧੮ ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।
因为多有智慧,就多有愁烦; 加增知识的,就加增忧伤。