< ਉਪਦੇਸ਼ਕ 10 >

1 ਮਰੀਆਂ ਮੱਖੀਆਂ ਗੰਧੀ ਦੇ ਤੇਲ ਨੂੰ ਦੁਰਗੰਧਤ ਕਰਦੀਆਂ ਹਨ, ਉਸੇ ਤਰ੍ਹਾਂ ਹੀ ਥੋੜ੍ਹੀ ਜਿਹੀ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।
זְבוּבֵי מָוֶת יַבְאִישׁ יַבִּיעַ שֶׁמֶן רוֹקֵחַ יָקָר מֵחָכְמָה מִכָּבוֹד סִכְלוּת מְעָֽט׃
2 ਬੁੱਧਵਾਨ ਦਾ ਦਿਲ ਉੱਚਿਤ ਗੱਲ ਵੱਲ ਹੁੰਦਾ ਹੈ, ਪਰ ਮੂਰਖ ਦਾ ਦਿਲ ਇਸ ਦੇ ਉਲਟ ਹੁੰਦਾ ਹੈ।
לֵב חָכָם לִֽימִינוֹ וְלֵב כְּסִיל לִשְׂמֹאלֽוֹ׃
3 ਹਾਂ, ਜਦ ਮੂਰਖ ਰਾਹ ਵਿੱਚ ਤੁਰਦਾ ਹੈ ਤਾਂ ਉਹ ਦੀ ਸਮਝ ਉੱਡ ਜਾਂਦੀ ਹੈ ਅਤੇ ਉਹ ਸਾਰਿਆਂ ਨੂੰ ਵਿਖਾਉਂਦਾ ਹੈ ਕਿ ਮੈਂ ਮੂਰਖ ਹਾਂ!
וְגַם־בַּדֶּרֶךְ כשהסכל כְּשֶׁסָּכָל הֹלֵךְ לִבּוֹ חָסֵר וְאָמַר לַכֹּל סָכָל הֽוּא׃
4 ਜੇ ਹਾਕਮ ਦਾ ਕ੍ਰੋਧ ਤੇਰੇ ਵਿਰੁੱਧ ਉੱਠੇ, ਤਾਂ ਆਪਣਾ ਥਾਂ ਨਾ ਛੱਡ, ਕਿਉਂ ਜੋ ਧੀਰਜ ਵੱਡੇ ਪਾਪਾਂ ਨੂੰ ਦਬਾ ਦਿੰਦਾ ਹੈ।
אִם־רוּחַ הַמּוֹשֵׁל תַּעֲלֶה עָלֶיךָ מְקוֹמְךָ אַל־תַּנַּח כִּי מַרְפֵּא יַנִּיחַ חֲטָאִים גְּדוֹלִֽים׃
5 ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਦੇਖੀ, ਜੋ ਹਾਕਮ ਦੀ ਭੁੱਲ ਨਾਲ ਹੁੰਦੀ ਹੈ, -
יֵשׁ רָעָה רָאִיתִי תַּחַת הַשָּׁמֶשׁ כִּשְׁגָגָה שֶׁיֹּצָא מִלִּפְנֵי הַשַּׁלִּֽיט׃
6 ਮੂਰਖਤਾਈ ਵੱਡੇ ਉੱਚੇ ਥਾਂ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ।
נִתַּן הַסֶּכֶל בַּמְּרוֹמִים רַבִּים וַעֲשִׁירִים בַּשֵּׁפֶל יֵשֵֽׁבוּ׃
7 ਮੈਂ ਦੇਖਿਆ ਜੋ ਦਾਸ ਘੋੜਿਆਂ ਉੱਤੇ ਚੜ੍ਹਦੇ ਅਤੇ ਸਰਦਾਰ ਦਾਸਾਂ ਵਾਂਗੂੰ ਧਰਤੀ ਉੱਤੇ ਪੈਦਲ ਤੁਰਦੇ ਹਨ।
רָאִיתִי עֲבָדִים עַל־סוּסִים וְשָׂרִים הֹלְכִים כַּעֲבָדִים עַל־הָאָֽרֶץ׃
8 ਜਿਹੜਾ ਟੋਆ ਪੁੱਟਦਾ ਹੈ ਉਹ ਉਸ ਦੇ ਵਿੱਚ ਡਿੱਗੇਗਾ ਅਤੇ ਜਿਹੜਾ ਕੰਧ ਢਾਉਂਦਾ ਹੈ ਉਹ ਨੂੰ ਸੱਪ ਲੜੇਗਾ।
חֹפֵר גּוּמָּץ בּוֹ יִפּוֹל וּפֹרֵץ גָּדֵר יִשְּׁכֶנּוּ נָחָֽשׁ׃
9 ਜਿਹੜਾ ਪੱਥਰਾਂ ਨੂੰ ਖੋਦਦਾ ਹੈ, ਉਹ ਉਹਨਾਂ ਕੋਲੋਂ ਸੱਟ ਖਾਂਦਾ ਹੈ ਅਤੇ ਜਿਹੜਾ ਲੱਕੜ ਚੀਰਦਾ ਹੈ, ਉਹ ਉਸੇ ਤੋਂ ਜੋਖ਼ਮ ਵਿੱਚ ਪੈਂਦਾ ਹੈ।
מַסִּיעַ אֲבָנִים יֵעָצֵב בָּהֶם בּוֹקֵעַ עֵצִים יִסָּכֶן בָּֽם׃
10 ੧੦ ਜੇਕਰ ਲੋਹਾ ਖੁੰਡਾ ਹੋਵੇ ਅਤੇ ਮਨੁੱਖ ਉਸ ਦੀ ਧਾਰ ਤਿੱਖੀ ਨਾ ਕਰੇ, ਤਾਂ ਜ਼ੋਰ ਵਧੇਰੇ ਲਾਉਣਾ ਪੈਂਦਾ ਹੈ, ਪਰ ਸਫ਼ਲ ਹੋਣ ਲਈ ਬੁੱਧ ਵੱਡੀ ਗੁਣਕਾਰ ਹੈ।
אִם־קֵהָה הַבַּרְזֶל וְהוּא לֹא־פָנִים קִלְקַל וַחֲיָלִים יְגַבֵּר וְיִתְרוֹן הכשיר הַכְשֵׁר חָכְמָֽה׃
11 ੧੧ ਜੇ ਸੱਪ ਮੰਤਰ ਪੜ੍ਹੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰ ਪੜ੍ਹਨ ਵਾਲੇ ਨੂੰ ਕੁਝ ਲਾਭ ਨਾ ਹੋਵੇਗਾ।
אִם־יִשֹּׁךְ הַנָּחָשׁ בְּלוֹא־לָחַשׁ וְאֵין יִתְרוֹן לְבַעַל הַלָּשֽׁוֹן׃
12 ੧੨ ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਆਪਣੇ ਮੂੰਹ ਦੀਆਂ ਗੱਲਾਂ ਦੇ ਨਾਲ ਨਸ਼ਟ ਹੋ ਜਾਂਦੇ ਹਨ।
דִּבְרֵי פִי־חָכָם חֵן וְשִׂפְתוֹת כְּסִיל תְּבַלְּעֶֽנּוּ׃
13 ੧੩ ਉਹ ਦੇ ਮੂੰਹ ਦੀਆਂ ਗੱਲਾਂ ਦੀ ਸ਼ੁਰੂਆਤ ਮੂਰਖਤਾਈ ਹੈ ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।
תְּחִלַּת דִּבְרֵי־פִיהוּ סִכְלוּת וְאַחֲרִית פִּיהוּ הוֹלֵלוּת רָעָֽה׃
14 ੧੪ ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ?
וְהַסָּכָל יַרְבֶּה דְבָרִים לֹא־יֵדַע הָאָדָם מַה־שֶׁיִּֽהְיֶה וַאֲשֶׁר יִֽהְיֶה מֵֽאַחֲרָיו מִי יַגִּיד לֽוֹ׃
15 ੧੫ ਮੂਰਖ ਦੀ ਮਿਹਨਤ ਉਹ ਨੂੰ ਇਸ ਤਰ੍ਹਾਂ ਥਕਾਉਂਦੀ ਹੈ, ਭਈ ਉਹ ਸ਼ਹਿਰ ਦਾ ਰਾਹ ਵੀ ਨਹੀਂ ਜਾਣਦਾ।
עֲמַל הַכְּסִילִים תְּיַגְּעֶנּוּ אֲשֶׁר לֹֽא־יָדַע לָלֶכֶת אֶל־עִֽיר׃
16 ੧੬ ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਰਾਜਾ ਅਜੇ ਮੁੰਡਾ ਹੈ ਅਤੇ ਤੇਰੇ ਹਾਕਮ ਸਵੇਰ-ਸਾਰ ਦਾਵਤ ਉਡਾਉਂਦੇ ਹਨ।
אִֽי־לָךְ אֶרֶץ שֶׁמַּלְכֵּךְ נָעַר וְשָׂרַיִךְ בַּבֹּקֶר יֹאכֵֽלוּ׃
17 ੧੭ ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।
אַשְׁרֵיךְ אֶרֶץ שֶׁמַּלְכֵּךְ בֶּן־חוֹרִים וְשָׂרַיִךְ בָּעֵת יֹאכֵלוּ בִּגְבוּרָה וְלֹא בַשְּׁתִֽי׃
18 ੧੮ ਆਲਸ ਕਰਕੇ ਛੱਤ ਦੀਆਂ ਕੜੀਆਂ ਲਿਫ ਜਾਂਦੀਆਂ ਹਨ ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।
בַּעֲצַלְתַּיִם יִמַּךְ הַמְּקָרֶה וּבְשִׁפְלוּת יָדַיִם יִדְלֹף הַבָּֽיִת׃
19 ੧੯ ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।
לִשְׂחוֹק עֹשִׂים לֶחֶם וְיַיִן יְשַׂמַּח חַיִּים וְהַכֶּסֶף יַעֲנֶה אֶת־הַכֹּֽל׃
20 ੨੦ ਤੂੰ ਆਪਣੇ ਮਨ ਵਿੱਚ ਵੀ ਰਾਜੇ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਤੇਰੀ ਅਵਾਜ਼ ਨੂੰ ਲੈ ਉੱਡੇਗਾ ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!।
גַּם בְּמַדָּֽעֲךָ מֶלֶךְ אַל־תְּקַלֵּל וּבְחַדְרֵי מִשְׁכָּבְךָ אַל־תְּקַלֵּל עָשִׁיר כִּי עוֹף הַשָּׁמַיִם יוֹלִיךְ אֶת־הַקּוֹל וּבַעַל הכנפים כְּנָפַיִם יַגֵּיד דָּבָֽר׃

< ਉਪਦੇਸ਼ਕ 10 >