< ਉਪਦੇਸ਼ਕ 12 >
1 ੧ ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,
Surtout souviens-toi de ton Créateur aux jours de ta jeunesse, avant qu’arrivent les mauvais jours et que surviennent les années dont tu diras: "Elles n’ont pas d’agrément pour moi";
2 ੨ ਜਦ ਤੱਕ ਸੂਰਜ ਅਤੇ ਚਾਨਣ, ਚੰਦਰਮਾ ਅਤੇ ਤਾਰੇ ਹਨੇਰੇ ਨਹੀਂ ਹੁੰਦੇ ਅਤੇ ਮੀਂਹ ਵਰ੍ਹਨ ਤੋਂ ਬਾਅਦ ਬੱਦਲ ਮੁੜ ਆਉਣ
avant que s’obscurcissent le soleil et la lumière, la lune et les étoiles, et que les nuages remontent aussitôt après la pluie.
3 ੩ ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ
C’Est le moment où fléchissent les gardiens de la maison, où se tordent les lutteurs vigoureux, où les meunières, devenues rares, restent oisives, et où celles qui regardent par les lucarnes voient trouble;
4 ੪ ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,
où les portes, ouvrant sur le dehors, se ferment, tandis que s’affaiblit le bruit du moulin, devenu semblable à la voix d’un passereau, et où s’éteignent toutes les modulations du chant;
5 ੫ ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,
où l’on s’effraie de toute montée, où la route est pleine d’alarmes, où l’amandier fleurit, où une sauterelle paraît un pesant fardeau, et où les câpres demeurent impuissantes, car déjà l’homme se dirige vers sa demeure éternelle, et les pleureurs rôdent sur la place.
6 ੬ ਇਸ ਤੋਂ ਪਹਿਲਾਂ ਕਿ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ ਜਾਂ ਸੋਨੇ ਦਾ ਕਟੋਰਾ ਟੁੱਟ ਜਾਵੇ, ਜਾਂ ਘੜਾ ਸੋਤੇ ਦੇ ਕੋਲ ਭੰਨਿਆ ਜਾਵੇ, ਜਾਂ ਤਲਾਬ ਦੇ ਕੋਲ ਚਰਖੜੀ ਟੁੱਟ ਜਾਵੇ
N’Attends pas que se rompe la corde d’argent, que se brise la boule d’or, que le seau soit mis en pièces près de la fontaine et que la poulie fracassée roule dans la citerne;
7 ੭ ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
que la poussière retourne à la poussière, redevenant ce qu’elle était, et que l’esprit remonte à Dieu qui l’a donné.
8 ੮ ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ!
Vanité des vanités, disait Kohélet, tout est vanité!
9 ੯ ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।
Ce qui témoigne mieux encore que Kohélet était un sage, c’est qu’il ne cessa d’enseigner la science au peuple; il pesa, il scruta et composa de nombreuses sentences.
10 ੧੦ ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ।
Kohélet s’appliqua à trouver des dictons de prix, des choses écrites avec droiture, des paroles de vérité.
11 ੧੧ ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।
Les paroles des sages sont comme des aiguillons, les dires des auteurs de collections, comme des clous bien plantés: tout émane d’un seul et même pasteur.
12 ੧੨ ਸੋ ਹੁਣ, ਹੇ ਮੇਰੇ ਪੁੱਤਰ, ਤੂੰ ਇਹਨਾਂ ਤੋਂ ਹੁਸ਼ਿਆਰੀ ਸਿੱਖ, - ਬਹੁਤ ਪੋਥੀਆਂ ਦੇ ਰਚਣ ਦਾ ਅੰਤ ਨਹੀਂ ਹੁੰਦਾ ਅਤੇ ਬਹੁਤ ਪੜ੍ਹਨਾ ਸਰੀਰ ਨੂੰ ਥਕਾਉਂਦਾ ਹੈ।
Mais, mon fils, sois bien en garde contre ce qui viendrait s’y ajouter: on fait des livres en quantité, à ne pas finir; or, beaucoup méditer, c’est se fatiguer le corps.
13 ੧੩ ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ।
La conclusion de tout le discours, écoutons-la: "Crains Dieu et observe ses commandements; car c’est là tout l’homme.
14 ੧੪ ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।
En effet, toutes les actions, Dieu les appellera devant son tribunal, même celles qui sont entièrement cachées, qu’elles soient bonnes ou mauvaises."