< ਉਪਦੇਸ਼ਕ 2 >
1 ੧ ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ।
Dixi ergo in corde meo: Vadam, et affluam deliciis, et fruar bonis. Et vidi quod hoc quoque esset vanitas.
2 ੨ ਮੈਂ ਹਾਸੇ ਦੇ ਬਾਰੇ ਆਖਿਆ ਕਿ ਇਹ ਮੂਰਖਤਾ ਹੈ ਅਤੇ ਅਨੰਦ ਦੇ ਬਾਰੇ ਕਿ ਇਹ ਕੀ ਕਰਦਾ ਹੈ?
Risum reputavi errorem: et gaudio dixi: Quid frustra deciperis?
3 ੩ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।
Cogitavi in corde meo abstrahere a vino carnem meam, ut animam meam transferrem ad sapientiam, devitaremque stultitiam, donec viderem quid esset utile filiis hominum: quo facto opus est sub sole numero dierum vitae suae.
4 ੪ ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ,
Magnificavi opera mea, aedificavi mihi domos, et plantavi vineas,
5 ੫ ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,
feci hortos, et pomaria, et consevi ea cuncti generis arboribus,
6 ੬ ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,
et extruxi mihi piscinas aquarum, ut irrigarem silvam lignorum germinantium,
7 ੭ ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ।
possedi servos et ancillas, multamque familiam habui: armenta quoque, et magnos ovium greges ultra omnes qui fuerunt ante me in Ierusalem:
8 ੮ ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ।
coacervavi mihi argentum, et aurum, et substantias regum, ac provinciarum: feci mihi cantores, et cantatrices, et delicias filiorum hominum, scyphos, et urceos in ministerio ad vina fundenda:
9 ੯ ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ।
et supergressus sum opibus omnes, qui ante me fuerunt in Ierusalem: sapientia quoque perseveravit mecum.
10 ੧੦ ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।
Et omnia, quae desideraverunt oculi mei, non negavi eis: nec prohibui cor meum quin omni voluptate frueretur, et oblectaret se in his, quae praeparaveram: et hanc ratus sum partem meam, si uterer labore meo.
11 ੧੧ ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।
Cumque me convertissem ad universa opera, quae fecerant manus meae, et ad labores, in quibus frustra sudaveram, vidi in omnibus vanitatem et afflictionem animi, et nihil permanere sub sole.
12 ੧੨ ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।
Transivi ad contemplandam sapientiam, erroresque et stultitiam (quid est, inquam, homo, ut sequi possit regem Factorem suum?)
13 ੧੩ ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ।
et vidi quod tantum praecederet sapientia stultitiam, quantum differt lux a tenebris.
14 ੧੪ ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।
Sapientis oculi in capite eius: stultus in tenebris ambulat: et didici quod unus utriusque esset interitus.
15 ੧੫ ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।
Et dixi in corde meo: Si unus et stulti et meus occasus erit, quid mihi prodest quod maiorem sapientiae dedi operam? Locutusque cum mente mea, animadverti quod hoc quoque esset vanitas.
16 ੧੬ ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!
Non enim erit memoria sapientis similiter ut stulti in perpetuum, et futura tempora oblivione cuncta pariter operient: moritur doctus similiter et indoctus.
17 ੧੭ ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
Et idcirco taeduit me vite meae videntem mala universa esse sub sole, et cuncta vanitatem et afflictionem spiritus.
18 ੧੮ ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ।
Rursus detestatus sum omnem industriam meam, qua sub sole studiosissime laboravi, habiturus heredem post me,
19 ੧੯ ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।
quem ignoro, utrum sapiens an stultus futurus sit, et dominabitur in laboribus meis, quibus desudavi et solicitus fui. et est quidquam tam vanum?
20 ੨੦ ਤਦ ਮੈਂ ਮੁੜਿਆ ਅਤੇ ਆਪਣੇ ਮਨ ਨੂੰ ਉਸ ਸਾਰੇ ਕੰਮ ਤੋਂ ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਨਿਰਾਸ਼ ਕੀਤਾ,
Unde cessavi, renunciavitque cor meum ultra laborare sub sole.
21 ੨੧ ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ।
Nam cum alius laboret in sapientia, et doctrina, et solicitudine, homini otioso quaesita dimittit: et hoc ergo, vanitas, et magnum malum.
22 ੨੨ ਭਲਾ, ਮਨੁੱਖ ਨੂੰ ਆਪਣੇ ਸਾਰੇ ਕੰਮ-ਧੰਦੇ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਅਤੇ ਮਨ ਦੇ ਕਸ਼ਟ ਤੋਂ ਕੀ ਲਾਭ ਹੁੰਦਾ ਹੈ?
Quid enim proderit homini de universo labore suo, et afflictione spiritus, qua sub sole cruciatus est?
23 ੨੩ ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ!
Cuncti dies eius doloribus et aerumnis pleni sunt, nec per noctem mente requiescit: et hoc nonne vanitas est?
24 ੨੪ ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ। ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,
Nonne melius est comedere et bibere, et ostendere animae suae bona de laboribus suis? et hoc de manu Dei est.
25 ੨੫ ਕਿਉਂ ਜੋ ਉਸ ਨਾਲੋਂ ਵੱਧ ਕੌਣ ਖਾ ਸਕਦਾ ਅਤੇ ਅਨੰਦ ਭੋਗ ਸਕਦਾ ਹੈ?
Quis ita devorabit, et deliciis affluet ut ego?
26 ੨੬ ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
Homini bono in conspectu suo dedit Deus sapientiam, et scientiam, et laetitiam: peccatori autem dedit afflictionem, et curam superfluam, ut addat, et congreget, et tradat ei qui placuit Deo: sed et hoc vanitas est, et cassa solicitudo mentis.