< ਉਪਦੇਸ਼ਕ 4 >
1 ੧ ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ।
So I returned, and considered all the oppressions that are done under the sun: and behold the tears of [such as were] oppressed, and they had no comforter; and on the side of their oppressors [there was] power; but they had no comforter.
2 ੨ ਇਸ ਲਈ ਮੈਂ ਮੁਰਦਿਆਂ ਦੀ ਜੋ ਪਹਿਲਾਂ ਮਰ ਚੁੱਕੇ ਸਨ, ਉਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ, ਸਰਾਹੁਣਾ ਕੀਤੀ
Wherefore I praised the dead which are already dead more than the living which are yet alive.
3 ੩ ਪਰ ਦੋਹਾਂ ਨਾਲੋਂ ਜ਼ਿਆਦਾ ਚੰਗਾ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਹੁਣੇ ਤੱਕ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਵੇਖਿਆ।
Yea, better [is he] than both they, which hath not yet been, who hath not seen the evil work that is done under the sun.
4 ੪ ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
Again, I considered all travail, and every right work, that for this a man is envied of his neighbour. This [is] also vanity and vexation of spirit.
5 ੫ ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ ।
The fool foldeth his hands together, and eateth his own flesh.
6 ੬ ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ।
Better [is] an handful [with] quietness, than both the hands full [with] travail and vexation of spirit.
7 ੭ ਤਦ ਮੈਂ ਫੇਰ ਸੂਰਜ ਦੇ ਹੇਠ ਹੋਣ ਵਾਲੇ ਵਿਅਰਥ ਨੂੰ ਵੇਖਿਆ,
Then I returned, and I saw vanity under the sun.
8 ੮ ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ।
There is one [alone], and [there is] not a second; yea, he hath neither child nor brother: yet [is there] no end of all his labour; neither is his eye satisfied with riches; neither [saith he], For whom do I labour, and bereave my soul of good? This [is] also vanity, yea, it [is] a sore travail.
9 ੯ ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,
Two [are] better than one; because they have a good reward for their labour.
10 ੧੦ ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
For if they fall, the one will lift up his fellow: but woe to him [that is] alone when he falleth; for [he hath] not another to help him up.
11 ੧੧ ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?
Again, if two lie together, then they have heat: but how can one be warm [alone]?
12 ੧੨ ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
And if one prevail against him, two shall withstand him; and a threefold cord is not quickly broken.
13 ੧੩ ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,
Better [is] a poor and a wise child than an old and foolish king, who will no more be admonished.
14 ੧੪ ਭਾਵੇਂ ਉਹ ਕੈਦਖ਼ਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਰਾਜ ਵਿੱਚ ਗਰੀਬ ਜੰਮਿਆ ਸੀ।
For out of prison he cometh to reign; whereas also [he that is] born in his kingdom becometh poor.
15 ੧੫ ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ।
I considered all the living which walk under the sun, with the second child that shall stand up in his stead.
16 ੧੬ ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ। ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
[There is] no end of all the people, [even] of all that have been before them: they also that come after shall not rejoice in him. Surely this also [is] vanity and vexation of spirit.