< ਉਪਦੇਸ਼ਕ 5 >

1 ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ।
[Custodi pedem tuum ingrediens domum Dei, et appropinqua ut audias. Multo enim melior est obedientia quam stultorum victimæ, qui nesciunt quid faciunt mali.]
2 ਗੱਲਾਂ ਕਰਨ ਵਿੱਚ ਜਲਦਬਾਜ਼ੀ ਨਾ ਕਰ ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈਂ, ਇਸ ਲਈ ਤੇਰੀਆਂ ਗੱਲਾਂ ਥੋੜ੍ਹੀਆਂ ਹੀ ਹੋਣ।
[Ne temere quid loquaris, neque cor tuum sit velox ad proferendum sermonem coram Deo. Deus enim in cælo, et tu super terram; idcirco sint pauci sermones tui.
3 ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।
Multas curas sequuntur somnia, et in multis sermonibus invenietur stultitia.
4 ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।
Si quid vovisti Deo, ne moreris reddere: displicet enim ei infidelis et stulta promissio, sed quodcumque voveris redde:
5 ਤੇਰੇ ਸੁੱਖਣਾ ਸੁੱਖ ਕੇ ਪੂਰੀ ਨਾ ਕਰਨ ਨਾਲੋਂ, ਨਾ ਸੁੱਖਣਾ ਹੀ ਚੰਗਾ ਹੈ।
multoque melius est non vovere, quam post votum promissa non reddere.
6 ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?
Ne dederis os tuum ut peccare facias carnem tuam, neque dicas coram angelo: Non est providentia: ne forte iratus Deus contra sermones tuos dissipet cuncta opera manuum tuarum.
7 ਸੁਫ਼ਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ।
Ubi multa sunt somnia, plurimæ sunt vanitates, et sermones innumeri; tu vero Deum time.]
8 ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ।
[Si videris calumnias egenorum, et violenta judicia, et subverti justitiam in provincia, non mireris super hoc negotio: quia excelso excelsior est alius, et super hos quoque eminentiores sunt alii;
9 ਧਰਤੀ ਦੀ ਉਪਜ ਸਭ ਦੇ ਲਈ ਹੈ, ਸਗੋਂ ਖੇਤੀਬਾੜੀ ਨਾਲ ਰਾਜਾ ਨੂੰ ਵੀ ਲਾਭ ਹੁੰਦਾ ਹੈ।
et insuper universæ terræ rex imperat servienti.
10 ੧੦ ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।
Avarus non implebitur pecunia, et qui amat divitias fructum non capiet ex eis; et hoc ergo vanitas.
11 ੧੧ ਜਦ ਮਾਲ-ਧਨ ਦਾ ਵਾਧਾ ਹੁੰਦਾ ਹੈ ਤਾਂ ਉਹ ਦੇ ਖਾਣ ਵਾਲੇ ਵੀ ਵੱਧ ਜਾਂਦੇ ਹਨ ਅਤੇ ਉਸ ਦੇ ਮਾਲਕ ਨੂੰ ਇਸ ਨਾਲੋਂ ਹੋਰ ਕੀ ਲਾਭ ਹੈ ਕਿ ਉਹ ਨੂੰ ਆਪਣੀਆਂ ਅੱਖਾਂ ਨਾਲ ਵੇਖੇ?
Ubi multæ sunt opes, multi et qui comedunt eas. Et quid prodest possessori, nisi quod cernit divitias oculis suis?
12 ੧੨ ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ।
Dulcis est somnus operanti, sive parum sive multum comedat; saturitas autem divitis non sinit eum dormire.]
13 ੧੩ ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ
[Est et alia infirmitas pessima quam vidi sub sole: divitiæ conservatæ in malum domini sui.
14 ੧੪ ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ।
Pereunt enim in afflictione pessima: generavit filium qui in summa egestate erit.
15 ੧੫ ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।
Sicut egressus est nudus de utero matris suæ, sic revertetur, et nihil auferet secum de labore suo.
16 ੧੬ ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ?
Miserabilis prorsus infirmitas: quomodo venit, sic revertetur. Quid ergo prodest ei quod laboravit in ventum?
17 ੧੭ ਉਹ ਆਪਣੀ ਸਾਰੀ ਉਮਰ ਹਨੇਰੇ ਵਿੱਚ ਹੈ ਅਤੇ ਬਹੁਤ ਦੁਖੀ ਅਤੇ ਬਿਮਾਰ ਰਿਹਾ ਅਤੇ ਕ੍ਰੋਧ ਕਰਦਾ ਰਿਹਾ।
cunctis diebus vitæ suæ comedit in tenebris, et in curis multis, et in ærumna atque tristitia.]
18 ੧੮ ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
[Hoc itaque visum est mihi bonum, ut comedat quis et bibat, et fruatur lætitia ex labore suo quo laboravit ipse sub sole, numero dierum vitæ suæ quos dedit ei Deus; et hæc est pars illius.
19 ੧੯ ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।
Et omni homini cui dedit Deus divitias atque substantiam, potestatemque ei tribuit ut comedat ex eis, et fruatur parte sua, et lætetur de labore suo: hoc est donum Dei.
20 ੨੦ ਉਹ ਆਪਣੇ ਜੀਵਨ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਰੱਖੇਗਾ ਕਿਉਂਕਿ ਪਰਮੇਸ਼ੁਰ ਉਹ ਦੇ ਮਨ ਨੂੰ ਅਨੰਦ ਦੇ ਨਾਲ ਭਰਦਾ ਹੈ।
Non enim satis recordabitur dierum vitæ suæ, eo quod Deus occupet deliciis cor ejus.]

< ਉਪਦੇਸ਼ਕ 5 >