< ਉਪਦੇਸ਼ਕ 6 >
1 ੧ ਇੱਕ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਅਤੇ ਉਹ ਮਨੁੱਖਾਂ ਦੇ ਉੱਤੇ ਭਾਰੀ ਹੈ:
Gen yon mal ke m konn wè anba syèl la e ki gaye patou pami lòm—
2 ੨ ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ, ਮਾਲ ਅਤੇ ਸਨਮਾਨ ਦਿੱਤਾ ਹੈ, ਐਥੋਂ ਤੱਕ ਕਿ ਉਸ ਨੂੰ ਕਿਸੇ ਚੀਜ਼ ਦੀ, ਜਿਸ ਨੂੰ ਉਹ ਦਾ ਜੀ ਲੋਚਦਾ ਹੈ, ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਸਭ ਵਰਤਣ ਦੀ ਸਮਰੱਥਾ ਨਹੀਂ ਦਿੰਦਾ, ਸਗੋਂ ਪਰਾਇਆ ਮਨੁੱਖ ਉਸ ਨੂੰ ਵਰਤਦਾ ਹੈ। ਇਹ ਵੀ ਵਿਅਰਥ ਅਤੇ ਇੱਕ ਭੈੜਾ ਰੋਗ ਹੈ।
Yon nonm ke Bondye fin bay richès, byen ak lonè, jiskaske nanm li pa manke anyen nan tout sa ke li dezire. Men Bondye pa kite li manje ladann, paske yon etranje ap jwe benefis yo. Sa se vanite ak gwo malè.
3 ੩ ਜੇਕਰ ਕਿਸੇ ਮਨੁੱਖ ਦੇ ਸੌ ਬੱਚੇ ਹੋਣ ਅਤੇ ਉਹ ਬਹੁਤ ਸਾਲਾਂ ਤੱਕ ਜੀਉਂਦਾ ਰਹੇ, ਅਜਿਹਾ ਕਿ ਉਸ ਦੀ ਉਮਰ ਬਹੁਤ ਲੰਮੀ ਹੋਵੇ ਪਰ ਉਹ ਦਾ ਜੀਅ ਭਲਿਆਈ ਨਾਲ ਨਾ ਰੱਜੇ ਅਤੇ ਉਹ ਦਫ਼ਨਾਇਆ ਵੀ ਨਾ ਜਾਵੇ, ਤਾਂ ਮੈਂ ਆਖਦਾ ਹਾਂ ਕਿ ਉਸ ਨਾਲੋਂ ਗਰਭ ਵਿੱਚ ਮਰਿਆ ਬੱਚਾ ਚੰਗਾ ਹੈ,
Si yon nonm fè yon santèn timoun e viv anpil ane, malgre fòs kantite ke yo kapab ye, men nanm li pa janm satisfè ak bon bagay, e li pa menm ka fè yon bon antèman; alò, mwen di: “Pito li te sòti kon foskouch nan vant li.”
4 ੪ ਕਿਉਂ ਜੋ ਉਹ ਵਿਅਰਥ ਹੀ ਆਇਆ ਅਤੇ ਹਨੇਰੇ ਵਿੱਚ ਹੀ ਚੱਲਿਆ ਗਿਆ ਅਤੇ ਉਸ ਦਾ ਨਾਮ ਵੀ ਹਨੇਰੇ ਵਿੱਚ ਹੀ ਲੁੱਕ ਗਿਆ,
Paske li parèt an ven e non li vin kouvri nan fènwa.
5 ੫ ਉਸ ਨੇ ਨਾ ਤਾਂ ਸੂਰਜ ਨੂੰ ਵੇਖਿਆ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਫੇਰ ਵੀ ਇਸ ਨੂੰ ਉਸ ਮਨੁੱਖ ਦੇ ਨਾਲੋਂ ਵੱਧ ਸੁੱਖ ਹੈ।
Li pa janm wè solèy la, e li p ap janm konnen anyen; li pi bon pase lòt la.
6 ੬ ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ, - ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ?
Menm si lòt la viv pandan mil ane de fwa e pa rejwi de bon bagay—èske se pa tout moun ki ale menm kote a?
7 ੭ ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ।
Tout travay a lòm se pou satisfè bouch li; malgre sa, apeti li pa janm satisfè.
8 ੮ ਬੁੱਧਵਾਨ ਨੂੰ ਮੂਰਖ ਨਾਲੋਂ ਜ਼ਿਆਦਾ ਕੀ ਲਾਭ ਹੈ ਅਤੇ ਕੰਗਾਲ ਨੂੰ ਜੋ ਜੀਉਂਦਿਆਂ ਦੇ ਅੱਗੇ ਚੱਲਣਾ ਜਾਣਦਾ ਹੈ, ਉਸ ਨੂੰ ਕੀ ਪ੍ਰਾਪਤ ਹੁੰਦਾ ਹੈ?
Paske, se ki lavantaj yon nonm saj genyen sou yon moun san konprann? Ki lavantaj malere a genyen nan konnen jan pou mache devan sila ki vivan yo?
9 ੯ ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
Sa ke zye wè pi bon pase sa ke nanm dezire. Sa tou, se san rezon ak kouri dèyè van.
10 ੧੦ ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ।
Tout sa ki egziste te gen non deja, e yo tout konnen sa ke lòm nan ye; paske li pa ka goumen ak sila ki pi fò pase l.
11 ੧੧ ਭਾਵੇਂ ਵਿਅਰਥ ਨੂੰ ਵਧਾਉਣ ਵਾਲੀਆਂ ਬਹੁਤ ਵਸਤੂਆਂ ਹਨ, ਪਰ ਮਨੁੱਖ ਨੂੰ ਕੀ ਲਾਭ ਹੁੰਦਾ ਹੈ?
Paske, gen anpil pawòl ki ogmante vanite. Alò, se ki lavantaj pou yon nonm?
12 ੧੨ ਕੌਣ ਜਾਣਦਾ ਹੈ ਕਿ ਮਨੁੱਖ ਦੇ ਲਈ ਜੀਵਨ ਵਿੱਚ ਕੀ ਚੰਗਾ ਹੈ, ਜਦੋਂ ਉਹ ਆਪਣੇ ਵਿਅਰਥ ਜੀਵਨ ਦੇ ਥੋੜ੍ਹੇ ਜਿਹੇ ਦਿਨ ਪਰਛਾਵੇਂ ਵਾਂਗੂੰ ਕੱਟਦਾ ਹੈ? ਮਨੁੱਖ ਨੂੰ ਕੌਣ ਦੱਸ ਸਕਦਾ ਹੈ ਕਿ ਉਸ ਦੇ ਬਾਅਦ ਸੂਰਜ ਦੇ ਹੇਠ ਕੀ ਹੋਵੇਗਾ?
Paske kilès ki konnen sa ki bon pou yon nonm pandan lavi li, pandan ti kras ane lavi li ki san rezon an? Li va pase yo tankou lonbraj. Paske se kilès ki ka di sa k ap rive apre li anba solèy la?