< ਉਪਦੇਸ਼ਕ 6 >

1 ਇੱਕ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਅਤੇ ਉਹ ਮਨੁੱਖਾਂ ਦੇ ਉੱਤੇ ਭਾਰੀ ਹੈ:
יֵ֣שׁ רָעָ֔ה אֲשֶׁ֥ר רָאִ֖יתִי תַּ֣חַת הַשָּׁ֑מֶשׁ וְרַבָּ֥ה הִ֖יא עַל־הָאָדָֽם׃
2 ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ, ਮਾਲ ਅਤੇ ਸਨਮਾਨ ਦਿੱਤਾ ਹੈ, ਐਥੋਂ ਤੱਕ ਕਿ ਉਸ ਨੂੰ ਕਿਸੇ ਚੀਜ਼ ਦੀ, ਜਿਸ ਨੂੰ ਉਹ ਦਾ ਜੀ ਲੋਚਦਾ ਹੈ, ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਸਭ ਵਰਤਣ ਦੀ ਸਮਰੱਥਾ ਨਹੀਂ ਦਿੰਦਾ, ਸਗੋਂ ਪਰਾਇਆ ਮਨੁੱਖ ਉਸ ਨੂੰ ਵਰਤਦਾ ਹੈ। ਇਹ ਵੀ ਵਿਅਰਥ ਅਤੇ ਇੱਕ ਭੈੜਾ ਰੋਗ ਹੈ।
אִ֣ישׁ אֲשֶׁ֣ר יִתֶּן־ל֣וֹ הָאֱלֹהִ֡ים עֹשֶׁר֩ וּנְכָסִ֨ים וְכָב֜וֹד וְֽאֵינֶ֨נּוּ חָסֵ֥ר לְנַפְשׁ֣וֹ ׀ מִכֹּ֣ל אֲשֶׁר־יִתְאַוֶּ֗ה וְלֹֽא־יַשְׁלִיטֶ֤נּוּ הָֽאֱלֹהִים֙ לֶאֱכֹ֣ל מִמֶּ֔נּוּ כִּ֛י אִ֥ישׁ נָכְרִ֖י יֹֽאכֲלֶ֑נּוּ זֶ֥ה הֶ֛בֶל וָחֳלִ֥י רָ֖ע הֽוּא׃
3 ਜੇਕਰ ਕਿਸੇ ਮਨੁੱਖ ਦੇ ਸੌ ਬੱਚੇ ਹੋਣ ਅਤੇ ਉਹ ਬਹੁਤ ਸਾਲਾਂ ਤੱਕ ਜੀਉਂਦਾ ਰਹੇ, ਅਜਿਹਾ ਕਿ ਉਸ ਦੀ ਉਮਰ ਬਹੁਤ ਲੰਮੀ ਹੋਵੇ ਪਰ ਉਹ ਦਾ ਜੀਅ ਭਲਿਆਈ ਨਾਲ ਨਾ ਰੱਜੇ ਅਤੇ ਉਹ ਦਫ਼ਨਾਇਆ ਵੀ ਨਾ ਜਾਵੇ, ਤਾਂ ਮੈਂ ਆਖਦਾ ਹਾਂ ਕਿ ਉਸ ਨਾਲੋਂ ਗਰਭ ਵਿੱਚ ਮਰਿਆ ਬੱਚਾ ਚੰਗਾ ਹੈ,
אִם־יוֹלִ֣יד אִ֣ישׁ מֵאָ֡ה וְשָׁנִים֩ רַבּ֨וֹת יִֽחְיֶ֜ה וְרַ֣ב ׀ שֶׁיִּהְי֣וּ יְמֵֽי־שָׁנָ֗יו וְנַפְשׁוֹ֙ לֹא־תִשְׂבַּ֣ע מִן־הַטּוֹבָ֔ה וְגַם־קְבוּרָ֖ה לֹא־הָ֣יְתָה לּ֑וֹ אָמַ֕רְתִּי ט֥וֹב מִמֶּ֖נּוּ הַנָּֽפֶל׃
4 ਕਿਉਂ ਜੋ ਉਹ ਵਿਅਰਥ ਹੀ ਆਇਆ ਅਤੇ ਹਨੇਰੇ ਵਿੱਚ ਹੀ ਚੱਲਿਆ ਗਿਆ ਅਤੇ ਉਸ ਦਾ ਨਾਮ ਵੀ ਹਨੇਰੇ ਵਿੱਚ ਹੀ ਲੁੱਕ ਗਿਆ,
כִּֽי־בַהֶ֥בֶל בָּ֖א וּבַחֹ֣שֶׁךְ יֵלֵ֑ךְ וּבַחֹ֖שֶׁךְ שְׁמ֥וֹ יְכֻסֶּֽה׃
5 ਉਸ ਨੇ ਨਾ ਤਾਂ ਸੂਰਜ ਨੂੰ ਵੇਖਿਆ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਫੇਰ ਵੀ ਇਸ ਨੂੰ ਉਸ ਮਨੁੱਖ ਦੇ ਨਾਲੋਂ ਵੱਧ ਸੁੱਖ ਹੈ।
גַּם־שֶׁ֥מֶשׁ לֹא־רָאָ֖ה וְלֹ֣א יָדָ֑ע נַ֥חַת לָזֶ֖ה מִזֶּֽה׃
6 ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ, - ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ?
וְאִלּ֣וּ חָיָ֗ה אֶ֤לֶף שָׁנִים֙ פַּעֲמַ֔יִם וְטוֹבָ֖ה לֹ֣א רָאָ֑ה הֲלֹ֛א אֶל־מָק֥וֹם אֶחָ֖ד הַכֹּ֥ל הוֹלֵֽךְ׃
7 ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ।
כָּל־עֲמַ֥ל הָאָדָ֖ם לְפִ֑יהוּ וְגַם־הַנֶּ֖פֶשׁ לֹ֥א תִמָּלֵֽא׃
8 ਬੁੱਧਵਾਨ ਨੂੰ ਮੂਰਖ ਨਾਲੋਂ ਜ਼ਿਆਦਾ ਕੀ ਲਾਭ ਹੈ ਅਤੇ ਕੰਗਾਲ ਨੂੰ ਜੋ ਜੀਉਂਦਿਆਂ ਦੇ ਅੱਗੇ ਚੱਲਣਾ ਜਾਣਦਾ ਹੈ, ਉਸ ਨੂੰ ਕੀ ਪ੍ਰਾਪਤ ਹੁੰਦਾ ਹੈ?
כִּ֛י מַה־יּוֹתֵ֥ר לֶחָכָ֖ם מִֽן־הַכְּסִ֑יל מַה־לֶּעָנִ֣י יוֹדֵ֔עַ לַהֲלֹ֖ךְ נֶ֥גֶד הַחַיִּֽים׃
9 ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
ט֛וֹב מַרְאֵ֥ה עֵינַ֖יִם מֵֽהֲלָךְ־נָ֑פֶשׁ גַּם־זֶ֥ה הֶ֖בֶל וּרְע֥וּת רֽוּחַ׃
10 ੧੦ ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ।
מַה־שֶּֽׁהָיָ֗ה כְּבָר֙ נִקְרָ֣א שְׁמ֔וֹ וְנוֹדָ֖ע אֲשֶׁר־ה֣וּא אָדָ֑ם וְלֹא־יוּכַ֣ל לָדִ֔ין עִ֥ם שהתקיף מִמֶּֽנּוּ׃
11 ੧੧ ਭਾਵੇਂ ਵਿਅਰਥ ਨੂੰ ਵਧਾਉਣ ਵਾਲੀਆਂ ਬਹੁਤ ਵਸਤੂਆਂ ਹਨ, ਪਰ ਮਨੁੱਖ ਨੂੰ ਕੀ ਲਾਭ ਹੁੰਦਾ ਹੈ?
כִּ֛י יֵשׁ־דְּבָרִ֥ים הַרְבֵּ֖ה מַרְבִּ֣ים הָ֑בֶל מַה־יֹּתֵ֖ר לָאָדָֽם׃
12 ੧੨ ਕੌਣ ਜਾਣਦਾ ਹੈ ਕਿ ਮਨੁੱਖ ਦੇ ਲਈ ਜੀਵਨ ਵਿੱਚ ਕੀ ਚੰਗਾ ਹੈ, ਜਦੋਂ ਉਹ ਆਪਣੇ ਵਿਅਰਥ ਜੀਵਨ ਦੇ ਥੋੜ੍ਹੇ ਜਿਹੇ ਦਿਨ ਪਰਛਾਵੇਂ ਵਾਂਗੂੰ ਕੱਟਦਾ ਹੈ? ਮਨੁੱਖ ਨੂੰ ਕੌਣ ਦੱਸ ਸਕਦਾ ਹੈ ਕਿ ਉਸ ਦੇ ਬਾਅਦ ਸੂਰਜ ਦੇ ਹੇਠ ਕੀ ਹੋਵੇਗਾ?
כִּ֣י מִֽי־יוֹדֵעַ֩ מַה־טּ֨וֹב לָֽאָדָ֜ם בַּֽחַיִּ֗ים מִסְפַּ֛ר יְמֵי־חַיֵּ֥י הֶבְל֖וֹ וְיַעֲשֵׂ֣ם כַּצֵּ֑ל אֲשֶׁר֙ מִֽי־יַגִּ֣יד לָֽאָדָ֔ם מַה־יִּהְיֶ֥ה אַחֲרָ֖יו תַּ֥חַת הַשָּֽׁמֶשׁ׃

< ਉਪਦੇਸ਼ਕ 6 >