< ਉਪਦੇਸ਼ਕ 7 >
1 ੧ ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।
A good name is betere than preciouse oynementis; and the dai of deth is betere than the dai of birthe.
2 ੨ ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ।
It is betere to go to the hous of morenyng, than to the hous of a feeste; for in that hous `of morenyng the ende of alle men is monestid, and a man lyuynge thenkith, what is to comynge.
3 ੩ ਹਾਸੇ ਨਾਲੋਂ ਦੁੱਖ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ।
Yre is betere than leiyyng; for the soule of a trespassour is amendid bi the heuynesse of cheer.
4 ੪ ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ।
The herte of wise men is where sorewe is; and the herte of foolis is where gladnesse is.
5 ੫ ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ।
It is betere to be repreued of a wijs man, than to be disseyued bi the flateryng of foolis;
6 ੬ ਕਿਉਂਕਿ ਜਿਵੇਂ ਕੜਾਹੇ ਦੇ ਹੇਠ ਕੰਡਿਆਂ ਦੀ ਅੱਗ ਨਾਲ ਪਟਾਕਾ ਹੁੰਦਾ ਹੈ, ਉਸੇ ਤਰ੍ਹਾਂ ਹੀ ਮੂਰਖ ਦਾ ਹਾਸਾ ਹੈ, ਇਹ ਵੀ ਵਿਅਰਥ ਹੈ।
for as the sown of thornes brennynge vndur a pot, so is the leiyyng of a fool. But also this is vanyte.
7 ੭ ਸੱਚ-ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ ਅਤੇ ਰਿਸ਼ਵਤ ਬੁੱਧ ਨੂੰ ਵਿਗਾੜ ਦਿੰਦੀ ਹੈ।
Fals chalenge disturblith a wijs man, and it schal leese the strengthe of his herte.
8 ੮ ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ।
Forsothe the ende of preyer is betere than the bigynnyng. A pacient man is betere than a proud man.
9 ੯ ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।
Be thou not swift to be wrooth; for ire restith in the bosum of a fool.
10 ੧੦ ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ।
Seie thou not, What gessist thou is of cause, that the formere tymes weren betere than ben now? for whi siche axyng is fonned.
11 ੧੧ ਵਿਰਾਸਤ ਦੇ ਵਾਂਗੂੰ ਬੁੱਧ ਚੰਗੀ ਹੈ ਅਤੇ ਜਿਉਂਦਿਆਂ ਲਈ ਲਾਭਕਾਰੀ ਹੈ।
Forsothe wisdom with richessis is more profitable, and profitith more to men seynge the sunne.
12 ੧੨ ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
For as wisdom defendith, so money defendith; but lernyng and wisdom hath this more, that tho yyuen lijf to `her weldere.
13 ੧੩ ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਟੇਡਾ ਕੀਤਾ ਹੈ, ਉਸ ਨੂੰ ਕੌਣ ਸਿੱਧਾ ਕਰ ਸਕਦਾ ਹੈ?
Biholde thou the werkis of God, that no man may amende hym, whom God hath dispisid.
14 ੧੪ ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।
In a good day vse thou goodis, and bifore eschewe thou an yuel day; for God made so this dai as that dai, that a man fynde not iust playnyngis ayens hym.
15 ੧੫ ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ।
Also Y siy these thingis in the daies of my natyuyte; a iust man perischith in his riytfulnesse, and a wickid man lyueth myche tyme in his malice.
16 ੧੬ ਵਧੇਰੇ ਧਰਮੀ ਨਾ ਬਣ ਅਤੇ ਨਾ ਹੀ ਵਧੇਰੇ ਬੁੱਧਵਾਨ ਹੋ, ਆਪਣੇ ਆਪ ਨੂੰ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ?
Nyle thou be iust myche, nether vndurstonde thou more than is nedeful; lest thou be astonyed.
17 ੧੭ ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ?
Do thou not wickidli myche, and nyle thou be a fool; lest thou die in a tyme not thin.
18 ੧੮ ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।
It is good, that thou susteyne a iust man; but also withdrawe thou not thin hond from hym; for he that dredith God, is not necligent of ony thing.
19 ੧੯ ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ।
Wisdom hath coumfortid a wise man, ouer ten pryncis of a citee.
20 ੨੦ ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
Forsothe no iust man is in erthe, that doith good, and synneth not.
21 ੨੧ ਸਾਰੀਆਂ ਗੱਲਾਂ ਜੋ ਆਖੀਆਂ ਜਾਂਦੀਆਂ ਹਨ, ਉਨ੍ਹਾਂ ਉੱਤੇ ਮਨ ਨਾ ਲਾ, ਕਿਤੇ ਤੂੰ ਆਪਣੇ ਦਾਸ ਨੂੰ ਤੈਨੂੰ ਸਰਾਪ ਦਿੰਦੇ ਹੋਏ ਸੁਣੇਂ!
But also yyue thou not thin herte to alle wordis, that ben seid; lest perauenture thou here thi seruaunt cursynge thee;
22 ੨੨ ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈਂ, ਜੋ ਤੂੰ ਵੀ ਕਈ ਵਾਰੀ ਇਸੇ ਤਰ੍ਹਾਂ ਦੂਸਰਿਆਂ ਨੂੰ ਸਰਾਪ ਦਿੱਤਾ ਹੈ!
for thi conscience woot, that also thou hast cursid ofte othere men.
23 ੨੩ ਮੈਂ ਬੁੱਧ ਨਾਲ ਇਹ ਸਭ ਕੁਝ ਪਰਖਿਆ ਹੈ। ਮੈਂ ਆਖਿਆ ਕਿ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੇਰੀ ਪਹੁੰਚ ਤੋਂ ਦੂਰ ਸੀ
I asayede alle thingis in wisdom; Y seide, I schal be maad wijs, and it yede awei ferthere fro me, myche more than it was;
24 ੨੪ ਜੋ ਕੁਝ ਦੂਰ ਅਤੇ ਬਹੁਤ ਡੂੰਘਾ ਹੈ, ਉਹ ਨੂੰ ਕੌਣ ਲੱਭ ਸਕਦਾ ਹੈ?
and the depthe is hiy, who schal fynde it?
25 ੨੫ ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ।
I cumpasside alle thingis in my soule, to kunne, and biholde, and seke wisdom and resoun, and to knowe the wickidnesse of a fool, and the errour of vnprudent men.
26 ੨੬ ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ
And Y foond a womman bitterere than deth, which is the snare of hunteris, and hir herte is a net, and hir hondis ben boondis; he that plesith God schal ascape hir, but he that is a synnere, schal be takun of hir.
27 ੨੭ ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਇੱਕ ਗੱਲ ਨੂੰ ਦੂਜੀ ਗੱਲ ਦੇ ਨਾਲ ਜੋੜ ਕੇ ਇਹ ਖੋਜ ਕੱਢੀ ਹੈ।
Lo! Y foond this, seide Ecclesiastes, oon and other, that Y schulde fynde resoun, which my soule sekith yit;
28 ੨੮ ਜਿਸ ਨੂੰ ਹੁਣ ਤੱਕ ਮੇਰਾ ਮਨ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ: ਹਜ਼ਾਰਾਂ ਵਿੱਚੋਂ ਮੈਂ ਇੱਕ ਮਨੁੱਖ ਨੂੰ ਲੱਭਿਆ ਹੈ ਪਰ ਇੱਕ ਵੀ ਇਸਤਰੀ ਮੈਨੂੰ ਇਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ।
and Y foond not. I foond o man of a thousynde; Y foond not a womman of alle.
29 ੨੯ ਵੇਖੋ, ਮੈਂ ਸਿਰਫ਼ ਇਹੋ ਹੀ ਲੱਭਿਆ ਹੈ ਕਿ ਪਰਮੇਸ਼ੁਰ ਨੇ ਮਨੁੱਖ ਨੂੰ ਸਿੱਧਾ ਬਣਾਇਆ, ਪਰ ਉਹਨਾਂ ਨੇ ਬਹੁਤੀਆਂ ਜੁਗਤਾਂ ਭਾਲੀਆਂ ਹਨ।
I foond this oonli, that God made a man riytful; and he medlide hym silf with questiouns with out noumbre. Who is siche as a wijs man? and who knowith the expownyng of a word?