< ਉਪਦੇਸ਼ਕ 8 >
1 ੧ ਬੁੱਧਵਾਨ ਦੇ ਵਰਗਾ ਕੌਣ ਹੈ? ਅਤੇ ਕਿਸੇ ਗੱਲ ਦੀ ਵਿਆਖਿਆ ਕਰਨਾ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਹ ਦੇ ਚਿਹਰੇ ਨੂੰ ਚਮਕਾ ਦਿੰਦੀ ਹੈ ਅਤੇ ਉਹ ਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ।
কে জ্ঞানী লোকের মতো? যা ঘটে কে তার অর্থ বুঝতে পারে? জ্ঞান মানুষের মুখ উজ্জ্বল করে এবং তার মুখের কঠিনতা পরিবর্তন করে।
2 ੨ ਮੈਂ ਕਹਿੰਦਾ ਹਾਂ ਕਿ ਤੂੰ ਰਾਜੇ ਦੇ ਹੁਕਮ ਨੂੰ, ਪਰਮੇਸ਼ੁਰ ਦੀ ਸਹੁੰ ਦੇ ਕਾਰਨ ਮੰਨਦਾ ਰਹਿ।
আমার উপদেশ এই যে, তুমি তোমার রাজার আদেশ পালন করো, কেননা ঈশ্বরের সামনে তুমি এই শপথ করেছ।
3 ੩ ਤੂੰ ਰਾਜਾ ਦੇ ਹਜ਼ੂਰੋਂ ਜਾਣ ਦੀ ਛੇਤੀ ਨਾ ਕਰ, ਅਤੇ ਕਿਸੇ ਬੁਰੇ ਕੰਮ ਦੇ ਲਈ ਜ਼ਿੱਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਓਹੀ ਕਰਦਾ ਹੈ,
তাড়াতাড়ি রাজার উপস্থিতি থেকে চলে যেয়ো না। মন্দ কিছুর সঙ্গে যুক্ত হোয়ো না, কারণ তিনি তাঁর ইচ্ছামতো কাজ করেন।
4 ੪ ਇਸ ਲਈ ਜੋ ਰਾਜੇ ਦੀ ਆਗਿਆ ਵਿੱਚ ਸਮਰੱਥਾ ਹੈ, ਅਤੇ ਕੌਣ ਉਹ ਨੂੰ ਕਹਿ ਸਕਦਾ ਹੈ ਕਿ ਤੂੰ ਕੀ ਕਰਦਾ ਹੈਂ?
রাজার কথাই যখন সবচেয়ে বড়ো তখন কে তাঁকে বলবে, “আপনি কী করছেন?”
5 ੫ ਉਹ ਜੋ ਆਗਿਆ ਮੰਨਦਾ ਹੈ, ਬੁਰਿਆਈ ਤੋਂ ਬਚੇਗਾ ਅਤੇ ਬੁੱਧਵਾਨ ਦਾ ਮਨ ਸਮੇਂ ਅਤੇ ਵਿਧੀ ਨੂੰ ਜਾਣਦਾ ਹੈ
যে তাঁর আদেশ পালন করে তার কোনো ক্ষতি হবে না, আর জ্ঞানবানের হৃদয় উপযুক্ত সময় ও কাজের নিয়ম জানে।
6 ੬ ਕਿਉਂ ਜੋ ਹਰ ਮਨੋਰਥ ਦਾ ਸਮਾਂ ਅਤੇ ਵਿਧੀ ਹੈ, ਭਾਵੇਂ ਮਨੁੱਖ ਦੀ ਬਿਪਤਾ ਉਹ ਦੇ ਉੱਤੇ ਭਾਰੀ ਹੋਵੇ
কারণ প্রত্যেক ব্যাপারের জন্য উপযুক্ত সময় ও কাজের নিয়ম আছে, যদিও মানুষের দৈন্য তার জন্য অতিমাত্র।
7 ੭ ਉਹ ਨਹੀਂ ਜਾਣਦਾ ਕਿ ਕੀ ਹੋਣ ਵਾਲਾ ਹੈ ਅਤੇ ਉਹ ਨੂੰ ਕੌਣ ਦੱਸ ਸਕਦਾ ਹੈ ਕਿ ਕਿਵੇਂ ਹੋਵੇਗਾ?
যেহেতু কেউ ভবিষ্যৎ জানে না, তাকে কে বলতে পারবে যে কী ঘটবে?
8 ੮ ਕਿਸੇ ਮਨੁੱਖ ਦਾ ਆਤਮਾ ਦੇ ਉੱਤੇ ਕੋਈ ਵੱਸ ਨਹੀਂ ਕਿ ਉਹ ਆਤਮਾ ਨੂੰ ਰੋਕ ਸਕੇ ਅਤੇ ਨਾ ਮਰਨ ਦੇ ਦਿਨ ਦੇ ਉੱਤੇ ਉਹ ਦਾ ਕੋਈ ਅਧਿਕਾਰ ਹੈ। ਜਿਵੇਂ ਲੜਾਈ ਦੇ ਦਿਨ ਵਿੱਚੋਂ ਛੁਟਕਾਰਾ ਨਹੀਂ ਹੁੰਦਾ, ਉਸੇ ਤਰ੍ਹਾਂ ਹੀ ਬੁਰਿਆਈ ਬੁਰਿਆਰ ਨੂੰ ਨਹੀਂ ਛੁਡਾਵੇਗੀ
বাতাসকে যেমন ধরে রাখবার ক্ষমতা কারও নেই, তেমনি মৃত্যুর সময়ের উপরে কারও হাত নেই। যুদ্ধের সময় যেমন কেউ ছুটি পায় না, তেমনি দুষ্টতা কাউকে ছাড়ে না যে তা অভ্যাস করে।
9 ੯ ਇਹ ਸਭ ਕੁਝ ਮੈਂ ਦੇਖਿਆ ਅਤੇ ਆਪਣਾ ਮਨ ਸਾਰਿਆਂ ਕੰਮਾਂ ਉੱਤੇ ਲਾਇਆ, ਜੋ ਸੂਰਜ ਦੇ ਹੇਠ ਹੁੰਦੇ ਹਨ - ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਮਨੁੱਖ ਦੂਜੇ ਨੂੰ ਆਗਿਆ ਦੇ ਕੇ ਆਪਣਾ ਹੀ ਨੁਕਸਾਨ ਕਰਦਾ ਹੈ।
সূর্যের নিচে যা কিছু করা হয় তার দিকে মনোযোগ দিয়ে আমি এসবই দেখেছি। কোনো কোনো সময়ে একজন অন্যের উপরে তার অমঙ্গলের জন্য কর্তৃত্ব করে।
10 ੧੦ ਤਦ ਮੈਂ ਦੁਸ਼ਟਾਂ ਨੂੰ ਦਫ਼ਨਾਏ ਜਾਂਦੇ ਦੇਖਿਆ ਪਰ ਉਹ ਜਿਹੜੇ ਪਵਿੱਤਰ ਸਥਾਨ ਨੂੰ ਆਉਂਦੇ ਜਾਂਦੇ ਸਨ, ਜਿਸ ਸ਼ਹਿਰ ਵਿੱਚ ਉਹਨਾਂ ਨੇ ਚੰਗੇ ਕੰਮ ਕੀਤੇ ਸਨ, ਉਹ ਦੇ ਵਿੱਚ ਹੀ ਭੁਲਾਏ ਗਏ। ਇਹ ਵੀ ਵਿਅਰਥ ਹੈ
তারপর, আমি এও দেখলাম দুষ্টদের কবর দেওয়া হল—যারা পবিত্রস্থানে যাতায়াত করত এবং যে নগরে তারা তা করত সেখানে তারা প্রশংসা পেত। এটাও অসার।
11 ੧੧ ਕਿਉਂਕਿ ਬਦੀ ਦੀ ਸਜ਼ਾ ਦਾ ਹੁਕਮ ਛੇਤੀ ਨਾਲ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸ਼ੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ,
অন্যায় কাজের শাস্তি যদি তাড়াতাড়ি দেওয়া না হয় তাহলে লোকদের হৃদয় অন্যায় করবার জন্য সম্পূর্ণভাবে প্রস্তুত হয়।
12 ੧੨ ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ
যদিও দুষ্টলোক একশোটি দুষ্কর্ম করে অনেক দিন বেঁচে থাকে তবুও আমি জানি ঈশ্বরকে যারা ভয় করে তাদের মঙ্গল হবে।
13 ੧੩ ਪਰ ਪਾਪੀ ਦਾ ਭਲਾ ਕਦੀ ਨਾ ਹੋਵੇਗਾ, ਨਾ ਉਹ ਪਰਛਾਵੇਂ ਵਾਂਗੂੰ ਆਪਣੇ ਦਿਨਾਂ ਨੂੰ ਵਧਾਵੇਗਾ ਕਿਉਂ ਜੋ ਉਹ ਪਰਮੇਸ਼ੁਰ ਕੋਲੋਂ ਨਹੀਂ ਡਰਦਾ।
কিন্তু দুষ্টরা ঈশ্বরকে ভয় করে না বলে তাদের মঙ্গল হবে না এবং তাদের আয়ু ছায়ার মতো হবে।
14 ੧੪ ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਾਪਰਦਾ ਹੈ ਕਿ ਅਜਿਹੇ ਧਰਮੀ ਹਨ, ਜਿਨ੍ਹਾਂ ਦੇ ਨਾਲ ਉਹ ਹੁੰਦਾ ਹੈ ਜੋ ਦੁਸ਼ਟਾਂ ਦੇ ਨਾਲ ਹੋਣਾ ਚਾਹੀਦਾ ਹੈ ਅਤੇ ਅਜਿਹੇ ਦੁਸ਼ਟ ਹਨ, ਜਿਨ੍ਹਾਂ ਨੇ ਦੇ ਨਾਲ ਉਹ ਹੁੰਦਾ ਹੈ ਜੋ ਧਰਮੀਆਂ ਦੇ ਨਾਲ ਹੋਣਾ ਚਾਹੀਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ!
পৃথিবীতে আরও একটি অসার বিষয় ঘটে দুষ্টের যা পাওনা তা ধার্মিক লোক পায় এবং ধার্মিক লোকের যা পাওনা তা দুষ্টলোক পায়। এটাও আমি বলি অসার।
15 ੧੫ ਤਦ ਮੈਂ ਅਨੰਦ ਨੂੰ ਸਲਾਹਿਆ ਕਿਉਂ ਜੋ ਸੂਰਜ ਦੇ ਹੇਠ ਮਨੁੱਖ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ, ਜੋ ਖਾਵੇ-ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਸ ਦੇ ਕੰਮ-ਧੰਦੇ ਦੇ ਵਿੱਚ ਉਹ ਦੇ ਜੀਵਨ ਦੇ ਸਾਰਿਆਂ ਦਿਨਾਂ ਤੱਕ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤੇ ਹਨ, ਇਹ ਹੀ ਉਸ ਦੇ ਨਾਲ ਰਹੇਗਾ।
সেইজন্য আমি জীবনে আমোদের প্রশংসা করছি, কারণ সূর্যের নিচে খাওয়াদাওয়া ও আমোদ করা ছাড়া মানুষের জন্য ভালো আর কিছুই নেই। তাহলে সূর্যের নিচে ঈশ্বরের দেওয়া মানুষের জীবনের সমস্ত দিনগুলিতে তার কাজে আনন্দই হবে তার সঙ্গী।
16 ੧੬ ਜਦ ਮੈਂ ਆਪਣਾ ਮਨ ਲਾਇਆ ਕਿ ਬੁੱਧ ਨੂੰ ਜਾਣਾਂ ਅਤੇ ਉਸ ਕੰਮ-ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖਾਂ ਨਾ ਰਾਤ ਨੂੰ, ਨਾ ਦਿਨ ਨੂੰ ਨੀਂਦ ਨੂੰ ਵੇਖਦੀਆਂ ਹਨ,
প্রজ্ঞা পাবার জন্য এবং পৃথিবীতে যা হয় তা বুঝবার জন্য যখন আমি মনোযোগ দিলাম—দিনে কিংবা রাতে মানুষের ঘুম হয় না—
17 ੧੭ ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਵੇਖੇ ਭਈ ਮਨੁੱਖ ਕੋਲੋਂ ਉਹ ਕੰਮ ਬੁੱਝਿਆ ਨਹੀਂ ਜਾਂਦਾ ਜੋ ਸੂਰਜ ਦੇ ਹੇਠ ਹੁੰਦਾ ਹੈ, ਭਾਵੇਂ ਮਨੁੱਖ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ, ਭਾਵੇਂ ਬੁੱਧਵਾਨ ਵੀ ਆਖੇ ਕਿ ਮੈਂ ਜਾਣ ਲਵਾਂਗਾ, ਤਾਂ ਵੀ ਉਹ ਨਹੀਂ ਬੁੱਝ ਸਕੇਗਾ।
তখন আমি ঈশ্বরের সমস্ত কাজ দেখলাম। সূর্যের নিচে যে কাজ হয় তা কেউ বুঝতে পারে না। যদিও তা খুঁজে পাবার জন্য তাদের প্রচেষ্টা থাকে তবুও কেউ তার অর্থ খুঁজে পায় না। এমনকি জ্ঞানবানেরা দাবি করে যে তারা জানে, কিন্তু তারা সত্যিই সম্পূর্ণ বুঝতে পারে না।