< ਉਪਦੇਸ਼ਕ 8 >

1 ਬੁੱਧਵਾਨ ਦੇ ਵਰਗਾ ਕੌਣ ਹੈ? ਅਤੇ ਕਿਸੇ ਗੱਲ ਦੀ ਵਿਆਖਿਆ ਕਰਨਾ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਹ ਦੇ ਚਿਹਰੇ ਨੂੰ ਚਮਕਾ ਦਿੰਦੀ ਹੈ ਅਤੇ ਉਹ ਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ।
Who is like the wise man? Who knows the interpretation of a matter? A man’s wisdom brightens his face, and the sternness of his face is changed.
2 ਮੈਂ ਕਹਿੰਦਾ ਹਾਂ ਕਿ ਤੂੰ ਰਾਜੇ ਦੇ ਹੁਕਮ ਨੂੰ, ਪਰਮੇਸ਼ੁਰ ਦੀ ਸਹੁੰ ਦੇ ਕਾਰਨ ਮੰਨਦਾ ਰਹਿ।
Keep the king’s command, I say, because of your oath before God.
3 ਤੂੰ ਰਾਜਾ ਦੇ ਹਜ਼ੂਰੋਂ ਜਾਣ ਦੀ ਛੇਤੀ ਨਾ ਕਰ, ਅਤੇ ਕਿਸੇ ਬੁਰੇ ਕੰਮ ਦੇ ਲਈ ਜ਼ਿੱਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਓਹੀ ਕਰਦਾ ਹੈ,
Do not hasten to leave his presence, and do not persist in a bad cause, for he will do whatever he pleases.
4 ਇਸ ਲਈ ਜੋ ਰਾਜੇ ਦੀ ਆਗਿਆ ਵਿੱਚ ਸਮਰੱਥਾ ਹੈ, ਅਤੇ ਕੌਣ ਉਹ ਨੂੰ ਕਹਿ ਸਕਦਾ ਹੈ ਕਿ ਤੂੰ ਕੀ ਕਰਦਾ ਹੈਂ?
For the king’s word is supreme, and who can say to him, “What are you doing?”
5 ਉਹ ਜੋ ਆਗਿਆ ਮੰਨਦਾ ਹੈ, ਬੁਰਿਆਈ ਤੋਂ ਬਚੇਗਾ ਅਤੇ ਬੁੱਧਵਾਨ ਦਾ ਮਨ ਸਮੇਂ ਅਤੇ ਵਿਧੀ ਨੂੰ ਜਾਣਦਾ ਹੈ
Whoever keeps his command will come to no harm, and a wise heart knows the right time and procedure.
6 ਕਿਉਂ ਜੋ ਹਰ ਮਨੋਰਥ ਦਾ ਸਮਾਂ ਅਤੇ ਵਿਧੀ ਹੈ, ਭਾਵੇਂ ਮਨੁੱਖ ਦੀ ਬਿਪਤਾ ਉਹ ਦੇ ਉੱਤੇ ਭਾਰੀ ਹੋਵੇ
For there is a right time and procedure to every purpose, though a man’s misery weighs heavily upon him.
7 ਉਹ ਨਹੀਂ ਜਾਣਦਾ ਕਿ ਕੀ ਹੋਣ ਵਾਲਾ ਹੈ ਅਤੇ ਉਹ ਨੂੰ ਕੌਣ ਦੱਸ ਸਕਦਾ ਹੈ ਕਿ ਕਿਵੇਂ ਹੋਵੇਗਾ?
Since no one knows what will happen, who can tell him what is to come?
8 ਕਿਸੇ ਮਨੁੱਖ ਦਾ ਆਤਮਾ ਦੇ ਉੱਤੇ ਕੋਈ ਵੱਸ ਨਹੀਂ ਕਿ ਉਹ ਆਤਮਾ ਨੂੰ ਰੋਕ ਸਕੇ ਅਤੇ ਨਾ ਮਰਨ ਦੇ ਦਿਨ ਦੇ ਉੱਤੇ ਉਹ ਦਾ ਕੋਈ ਅਧਿਕਾਰ ਹੈ। ਜਿਵੇਂ ਲੜਾਈ ਦੇ ਦਿਨ ਵਿੱਚੋਂ ਛੁਟਕਾਰਾ ਨਹੀਂ ਹੁੰਦਾ, ਉਸੇ ਤਰ੍ਹਾਂ ਹੀ ਬੁਰਿਆਈ ਬੁਰਿਆਰ ਨੂੰ ਨਹੀਂ ਛੁਡਾਵੇਗੀ
As no man has power over the wind to contain it, so no one has authority over his day of death. As no one can be discharged in wartime, so wickedness will not release those who practice it.
9 ਇਹ ਸਭ ਕੁਝ ਮੈਂ ਦੇਖਿਆ ਅਤੇ ਆਪਣਾ ਮਨ ਸਾਰਿਆਂ ਕੰਮਾਂ ਉੱਤੇ ਲਾਇਆ, ਜੋ ਸੂਰਜ ਦੇ ਹੇਠ ਹੁੰਦੇ ਹਨ - ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਮਨੁੱਖ ਦੂਜੇ ਨੂੰ ਆਗਿਆ ਦੇ ਕੇ ਆਪਣਾ ਹੀ ਨੁਕਸਾਨ ਕਰਦਾ ਹੈ।
All this I have seen, applying my mind to every deed that is done under the sun; there is a time when one man lords it over another to his own detriment.
10 ੧੦ ਤਦ ਮੈਂ ਦੁਸ਼ਟਾਂ ਨੂੰ ਦਫ਼ਨਾਏ ਜਾਂਦੇ ਦੇਖਿਆ ਪਰ ਉਹ ਜਿਹੜੇ ਪਵਿੱਤਰ ਸਥਾਨ ਨੂੰ ਆਉਂਦੇ ਜਾਂਦੇ ਸਨ, ਜਿਸ ਸ਼ਹਿਰ ਵਿੱਚ ਉਹਨਾਂ ਨੇ ਚੰਗੇ ਕੰਮ ਕੀਤੇ ਸਨ, ਉਹ ਦੇ ਵਿੱਚ ਹੀ ਭੁਲਾਏ ਗਏ। ਇਹ ਵੀ ਵਿਅਰਥ ਹੈ
Then too, I saw the burial of the wicked who used to go in and out of the holy place, and they were praised in the city where they had done so. This too is futile.
11 ੧੧ ਕਿਉਂਕਿ ਬਦੀ ਦੀ ਸਜ਼ਾ ਦਾ ਹੁਕਮ ਛੇਤੀ ਨਾਲ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸ਼ੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ,
When the sentence for a crime is not speedily executed, the hearts of men become fully set on doing evil.
12 ੧੨ ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ
Although a sinner does evil a hundred times and still lives long, yet I also know that it will go well with those who fear God, who are reverent in His presence.
13 ੧੩ ਪਰ ਪਾਪੀ ਦਾ ਭਲਾ ਕਦੀ ਨਾ ਹੋਵੇਗਾ, ਨਾ ਉਹ ਪਰਛਾਵੇਂ ਵਾਂਗੂੰ ਆਪਣੇ ਦਿਨਾਂ ਨੂੰ ਵਧਾਵੇਗਾ ਕਿਉਂ ਜੋ ਉਹ ਪਰਮੇਸ਼ੁਰ ਕੋਲੋਂ ਨਹੀਂ ਡਰਦਾ।
Yet because the wicked do not fear God, it will not go well with them, and their days will not lengthen like a shadow.
14 ੧੪ ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਾਪਰਦਾ ਹੈ ਕਿ ਅਜਿਹੇ ਧਰਮੀ ਹਨ, ਜਿਨ੍ਹਾਂ ਦੇ ਨਾਲ ਉਹ ਹੁੰਦਾ ਹੈ ਜੋ ਦੁਸ਼ਟਾਂ ਦੇ ਨਾਲ ਹੋਣਾ ਚਾਹੀਦਾ ਹੈ ਅਤੇ ਅਜਿਹੇ ਦੁਸ਼ਟ ਹਨ, ਜਿਨ੍ਹਾਂ ਨੇ ਦੇ ਨਾਲ ਉਹ ਹੁੰਦਾ ਹੈ ਜੋ ਧਰਮੀਆਂ ਦੇ ਨਾਲ ਹੋਣਾ ਚਾਹੀਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ!
There is a futility that is done on the earth: There are righteous men who get what the actions of the wicked deserve, and there are wicked men who get what the actions of the righteous deserve. I say that this too is futile.
15 ੧੫ ਤਦ ਮੈਂ ਅਨੰਦ ਨੂੰ ਸਲਾਹਿਆ ਕਿਉਂ ਜੋ ਸੂਰਜ ਦੇ ਹੇਠ ਮਨੁੱਖ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ, ਜੋ ਖਾਵੇ-ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਸ ਦੇ ਕੰਮ-ਧੰਦੇ ਦੇ ਵਿੱਚ ਉਹ ਦੇ ਜੀਵਨ ਦੇ ਸਾਰਿਆਂ ਦਿਨਾਂ ਤੱਕ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤੇ ਹਨ, ਇਹ ਹੀ ਉਸ ਦੇ ਨਾਲ ਰਹੇਗਾ।
So I commended the enjoyment of life, because there is nothing better for a man under the sun than to eat and drink and be merry. For this joy will accompany him in his labor during the days of his life that God gives him under the sun.
16 ੧੬ ਜਦ ਮੈਂ ਆਪਣਾ ਮਨ ਲਾਇਆ ਕਿ ਬੁੱਧ ਨੂੰ ਜਾਣਾਂ ਅਤੇ ਉਸ ਕੰਮ-ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖਾਂ ਨਾ ਰਾਤ ਨੂੰ, ਨਾ ਦਿਨ ਨੂੰ ਨੀਂਦ ਨੂੰ ਵੇਖਦੀਆਂ ਹਨ,
When I applied my mind to know wisdom and to observe the task that one performs on the earth—though his eyes do not see sleep in the day or even in the night—
17 ੧੭ ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਵੇਖੇ ਭਈ ਮਨੁੱਖ ਕੋਲੋਂ ਉਹ ਕੰਮ ਬੁੱਝਿਆ ਨਹੀਂ ਜਾਂਦਾ ਜੋ ਸੂਰਜ ਦੇ ਹੇਠ ਹੁੰਦਾ ਹੈ, ਭਾਵੇਂ ਮਨੁੱਖ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ, ਭਾਵੇਂ ਬੁੱਧਵਾਨ ਵੀ ਆਖੇ ਕਿ ਮੈਂ ਜਾਣ ਲਵਾਂਗਾ, ਤਾਂ ਵੀ ਉਹ ਨਹੀਂ ਬੁੱਝ ਸਕੇਗਾ।
I saw every work of God, and that a man is unable to comprehend the work that is done under the sun. Despite his efforts to search it out, he cannot find its meaning; even if the wise man claims to know, he is unable to comprehend.

< ਉਪਦੇਸ਼ਕ 8 >