< ਉਪਦੇਸ਼ਕ 9 >

1 ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ।
پس از بررسی تمام این چیزها فهمیدم که هر چند زندگی اشخاص درستکار و خردمند در دست خداست، ولی رویدادهای خوشایند و ناخوشایند برای آنان رخ می‌دهد و انسان نمی‌فهمد چرا؟
2 ਸਭ ਕੁਝ ਸਾਰਿਆਂ ਉੱਤੇ ਇੱਕੋ ਜਿਹਾ ਵਾਪਰਦਾ ਹੈ। ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ, ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ, ਉਸ ਉੱਤੇ ਇੱਕੋ ਜਿਹੀ ਗੱਲ ਵਾਪਰਦੀ ਹੈ, ਜਿਸ ਤਰ੍ਹਾਂ ਦਾ ਭਲਾਮਾਣਸ ਹੈ, ਉਸੇ ਤਰ੍ਹਾਂ ਦਾ ਹੀ ਪਾਪੀ ਹੈ, ਜਿਸ ਤਰ੍ਹਾਂ ਦਾ ਸਹੁੰ ਚੁੱਕਣ ਵਾਲਾ ਹੈ, ਉਸੇ ਤਰ੍ਹਾਂ ਦਾ ਹੀ ਉਹ ਹੈ ਜੋ ਸਹੁੰ ਤੋਂ ਡਰਦਾ ਹੈ
این رویدادها برای همهٔ انسانها رخ می‌دهد، چه درستکار باشند چه بدکار، چه خوب باشند چه بد، چه پاک باشند چه ناپاک، چه دیندار باشند چه بی‌دین. فرقی نمی‌کند که انسان خوب باشد یا گناهکار، قسم دروغ بخورد یا از قسم خوردن بترسد.
3 ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ।
یکی از بدترین چیزهایی که در زیر این آسمان اتفاق می‌افتد این است که همه نوع واقعه برای همه رخ می‌دهد. به همین دلیل است که انسان مادامی که زنده است دیوانه‌وار به شرارت روی می‌آورد.
4 ਜਿਹੜਾ ਸਾਰੇ ਜੀਉਂਦਿਆਂ ਵਿੱਚ ਹੈ ਉਹ ਦੇ ਲਈ ਆਸ ਹੈ, ਕਿਉਂ ਜੋ ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ।
فقط برای زنده‌ها امید هست. سگ زنده از شیر مرده بهتر است!
5 ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।
زیرا زنده‌ها اقلاً می‌دانند که خواهند مرد! ولی مرده‌ها چیزی نمی‌دانند. برای مرده‌ها پاداشی نیست و حتی یاد آنها نیز از خاطره‌ها محو می‌شود.
6 ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ।
محبتشان، نفرتشان و احساساتشان، همه از بین می‌رود و آنها دیگر تا ابد در زیر این آسمان نقشی نخواهند داشت.
7 ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
پس برو و نان خود را با لذت بخور و شراب خود را با شادی بنوش و بدان که این کار تو مورد قبول خداوند است.
8 ਤੇਰੇ ਕੱਪੜੇ ਸਦਾ ਚਿੱਟੇ ਹੋਣ ਅਤੇ ਤੇਰੇ ਸਿਰ ਉੱਤੇ ਤੇਲ ਦੀ ਘਾਟ ਨਾ ਹੋਵੇ।
همیشه شاد و خرم باش!
9 ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।
در این روزهای بیهودهٔ زندگی که خداوند در زیر این آسمان به تو داده است با زنی که دوستش داری خوش بگذران، چون این است پاداش همهٔ زحماتی که در زندگی خود، زیر این آسمان می‌کشی.
10 ੧੦ ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ। (Sheol h7585)
هر کاری که می‌کنی آن را خوب انجام بده، چون در عالم مردگان، که بعد از مرگ به آنجا خواهی رفت، نه کار کردن هست، نه نقشه کشیدن، نه دانستن و نه فهمیدن. (Sheol h7585)
11 ੧੧ ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।
من متوجه چیز دیگری نیز شدم و آن این بود که در دنیا همیشه سریعترین دونده، برندهٔ مسابقه نمی‌شود و همیشه قویترین سرباز در میدان جنگ پیروز نمی‌گردد. اشخاص دانا همیشه شکمشان سیر نیست و افراد عاقل و ماهر همیشه به ثروت و نعمت نمی‌رسند، بلکه در همگی دست زمان و حادثه در کار است.
12 ੧੨ ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।
انسان هرگز نمی‌داند چه بر سرش خواهد آمد. همان‌طور که ماهی در تور گرفتار می‌شود و پرنده به دام می‌افتد، انسان نیز وقتی که انتظارش را ندارد در دام بلا گرفتار می‌گردد.
13 ੧੩ ਸੂਰਜ ਦੇ ਹੇਠ ਮੈਂ ਇਹ ਬੁੱਧ ਵੀ ਵੇਖੀ ਅਤੇ ਇਹ ਮੈਨੂੰ ਵੱਡੀ ਲੱਗੀ।
در زیر این آسمان با نمونه‌ای از حکمت روبرو شدم که بر من تأثیر عمیقی گذاشت:
14 ੧੪ ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।
شهر کوچکی بود که عده کمی در آن زندگی می‌کردند. پادشاه بزرگی با سپاه خود آمده، آن را محاصره نمود و تدارک حمله به شهر را دید.
15 ੧੫ ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ।
در آن شهر مرد فقیری زندگی می‌کرد که بسیار خردمند بود. او با حکمتی که داشت توانست شهر را نجات دهد. اما هیچ‌کس او را به یاد نیاورد.
16 ੧੬ ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ।
آنگاه فهمیدم که اگرچه حکمت از قوت بهتر است، با وجود این اگر شخص خردمند، فقیر باشد خوار شمرده می‌شود و کسی به سخنانش اعتنا نمی‌کند.
17 ੧੭ ਬੁੱਧਵਾਨਾਂ ਦੀਆਂ ਹੌਲੀ ਆਖੀਆਂ ਹੋਈਆਂ ਗੱਲਾਂ, ਮੂਰਖਾਂ ਦੇ ਹਾਕਮ ਦੇ ਰੌਲ਼ੇ ਨਾਲੋਂ ਵਧੇਰੇ ਸੁਣੀਆਂ ਜਾਂਦੀਆਂ ਹਨ।
ولی با این حال، سخنان آرام شخص خردمند از فریاد پادشاه نادانان بهتر است.
18 ੧੮ ਯੁੱਧ ਦੇ ਹਥਿਆਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਮਨੁੱਖ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।
حکمت از اسلحهٔ جنگ مفیدتر است، اما اشتباه یک نادان می‌تواند خرابی زیادی به بار آورد.

< ਉਪਦੇਸ਼ਕ 9 >