< ਉਪਦੇਸ਼ਕ 9 >
1 ੧ ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ।
Enti medwenee eyinom nyinaa ho na mihuu sɛ atreneefo, anyansafo ne nea wɔyɛ wɔ Onyankopɔn nsam; nanso obiara nnim sɛ ɔdɔ anaasɛ ɔtan retwɛn no.
2 ੨ ਸਭ ਕੁਝ ਸਾਰਿਆਂ ਉੱਤੇ ਇੱਕੋ ਜਿਹਾ ਵਾਪਰਦਾ ਹੈ। ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ, ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ, ਉਸ ਉੱਤੇ ਇੱਕੋ ਜਿਹੀ ਗੱਲ ਵਾਪਰਦੀ ਹੈ, ਜਿਸ ਤਰ੍ਹਾਂ ਦਾ ਭਲਾਮਾਣਸ ਹੈ, ਉਸੇ ਤਰ੍ਹਾਂ ਦਾ ਹੀ ਪਾਪੀ ਹੈ, ਜਿਸ ਤਰ੍ਹਾਂ ਦਾ ਸਹੁੰ ਚੁੱਕਣ ਵਾਲਾ ਹੈ, ਉਸੇ ਤਰ੍ਹਾਂ ਦਾ ਹੀ ਉਹ ਹੈ ਜੋ ਸਹੁੰ ਤੋਂ ਡਰਦਾ ਹੈ
Wɔn nyinaa nkrabea yɛ baako; atreneefo ne amumɔyɛfo, nnipa pa ne nnipa bɔne, wɔn a wɔn ho tew ne wɔn a wɔn ho ntew, wɔn a wɔbɔ afɔre ne wɔn a wɔmmɔ. Sɛnea ɛte ma onipa pa no, saa ara na ɛte ma ɔbɔnefo; sɛnea ɛte ma wɔn a wɔka ntam no, saa ara na ɛte ma wɔn a wosuro sɛ wɔbɛka ntam.
3 ੩ ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ।
Eyi ne bɔne a ɛwɔ biribiara a esi wɔ owia yi ase mu. Nkrabeakoro ba yɛn nyinaa so. Nea ɛka ho ne sɛ, bɔne ahyɛ nnipa koma mu ma na adammɔ nsɛm wɔ wɔn koma mu, bere a wɔwɔ nkwa mu, na akyiri no wɔkɔka awufo ho.
4 ੪ ਜਿਹੜਾ ਸਾਰੇ ਜੀਉਂਦਿਆਂ ਵਿੱਚ ਹੈ ਉਹ ਦੇ ਲਈ ਆਸ ਹੈ, ਕਿਉਂ ਜੋ ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ।
Obiara a ɔka ateasefo ho no wɔ anidaso, mpo ɔkraman a ɔte ase ye sen gyata a wawu.
5 ੫ ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।
Na ateasefo nim sɛ wobewu, nanso awufo nnim hwee; wonni akatua biara bio, na wɔn ho nkae mpo ayera.
6 ੬ ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ।
Wɔn dɔ, ɔtan ne ninkunu atu ayera dedaw; wonni hwee yɛ wɔ biribiara a esi wɔ owia yi ase mu.
7 ੭ ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
Enti kɔ, fa anigye di wʼaduan, na fa ahosɛpɛw koma nom wo nsa, efisɛ saa bere yi na Onyankopɔn pene nea woyɛ so.
8 ੮ ਤੇਰੇ ਕੱਪੜੇ ਸਦਾ ਚਿੱਟੇ ਹੋਣ ਅਤੇ ਤੇਰੇ ਸਿਰ ਉੱਤੇ ਤੇਲ ਦੀ ਘਾਟ ਨਾ ਹੋਵੇ।
Bere biara ma wʼadurade nyɛ fitaa na fa ngohuam sra wo tirim.
9 ੯ ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।
Wo ne wo yere, munnye mo ani, ɔbea a wodɔ no no, wɔ nna a ɛnka hwee a Onyankopɔn de ama mo wɔ owia yi ase, mo ahuhude nna no. Efisɛ ɛyɛ mo kyɛfa wɔ mo nkwanna mu, ne mo adwumaden wɔ owia yi ase.
10 ੧੦ ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ। (Sheol )
Nea wo nsa bɛso so biara, fa wʼahoɔden nyinaa yɛ, efisɛ ɔda a wɔrekɔ mu no, adwumayɛ, adwennwene, nhumu ne nimdeɛ nni hɔ. (Sheol )
11 ੧੧ ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।
Mihuu biribi foforo wɔ owia yi ase: Mmirikakansi nni hɔ mma nea ne ho yɛ hare anaasɛ ɔko nni hɔ mma ɔhoɔdenfo, aduan mma onyansafo nkyɛn anaasɛ ahonya nnkɔ nhumufo hɔ, na adom nnkɔ nimdefo nkyɛn; nanso bere ne akwannya wɔ hɔ ma wɔn nyinaa.
12 ੧੨ ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।
Bio, onipa biara nnim dɔn ko a ne bere bɛso: Sɛnea asau buma mpataa, ne sɛnea afiri yi nnomaa no saa ara na mmere bɔne to nnipa wɔ bere a wɔn ani nni wɔn ho so.
13 ੧੩ ਸੂਰਜ ਦੇ ਹੇਠ ਮੈਂ ਇਹ ਬੁੱਧ ਵੀ ਵੇਖੀ ਅਤੇ ਇਹ ਮੈਨੂੰ ਵੱਡੀ ਲੱਗੀ।
Bio, mihuu saa nimdeɛ ho nhwɛso yi wɔ owia yi ase ma mʼani gyee ho yiye:
14 ੧੪ ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।
Bere bi na kuropɔn ketewa bi wɔ hɔ a mu nnipa yɛ kakraa bi. Ɔhene bi a ɔwɔ tumi tow hyɛɛ kuropɔn yi so, otwaa ho hyiae na osisii mpie akɛse tiaa no.
15 ੧੫ ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ।
Na ohiani bi a onim nyansa wɔ kuropɔn no mu, na ɔnam ne nimdeɛ so gyee kuropɔn no sii hɔ. Nanso obiara ankae saa ohiani no.
16 ੧੬ ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ।
Enti mekae se, “Nimdeɛ ye sen ahoɔden.” Nanso wobuu ohiani no nimdeɛ no animtiaa, na obiara ntie nʼasɛm bio.
17 ੧੭ ਬੁੱਧਵਾਨਾਂ ਦੀਆਂ ਹੌਲੀ ਆਖੀਆਂ ਹੋਈਆਂ ਗੱਲਾਂ, ਮੂਰਖਾਂ ਦੇ ਹਾਕਮ ਦੇ ਰੌਲ਼ੇ ਨਾਲੋਂ ਵਧੇਰੇ ਸੁਣੀਆਂ ਜਾਂਦੀਆਂ ਹਨ।
Ɛsɛ sɛ wotie onyansafo nsɛm a ɔka no brɛoo no na ɛnyɛ nkwaseafo sodifo nteɛteɛmu.
18 ੧੮ ਯੁੱਧ ਦੇ ਹਥਿਆਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਮਨੁੱਖ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।
Nimdeɛ ye sen akode, nanso ɔdebɔneyɛni baako sɛe nnepa bebree.