< ਉਪਦੇਸ਼ਕ 1 >

1 ਲੁੱਕ ਯਰੂਸ਼ਲਮ ਦੇ ਰਾਜਾ, ਦਾਊਦ ਦੇ ਪੁੱਤਰ ਉਪਦੇਸ਼ਕ ਦੇ ਬਚਨ।
উপদেশকের কথা; তিনি দাউদের ছেলে, জেরুশালেমের রাজা:
2 ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!
উপদেশক বলেন, “অসার! অসার! অসারের অসার! সকলই অসার।”
3 ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ?
সূর্যের নিচে মানুষ যে পরিশ্রম করে সেইসব পরিশ্রমে তার কী লাভ?
4 ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।
এক পুরুষ চলে যায় এবং আর এক পুরুষ আসে, কিন্তু পৃথিবী চিরকাল থাকে।
5 ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।
সূর্য ওঠে এবং সূর্য অস্ত যায়, আর তাড়াতাড়ি নিজের জায়গায় ফিরে যায়।
6 ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
বাতাস দক্ষিণ দিকে বয় তারপর ঘুরে যায় উত্তরে; এইভাবে সেটা ঘুরতে থাকে, আর নিজের পথে ফিরে আসে।
7 ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
সমস্ত নদী সাগরে গিয়ে পড়ে, তবুও সাগর কখনও পূর্ণ হয় না। যেখান থেকে সব নদী বের হয়ে আসে, আবার সেখানেই তার জল ফিরে যায়।
8 ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
সবকিছুই ক্লান্তিকর, এত যে বলা যায় না। যথেষ্ট দেখে চোখ তৃপ্ত হয় না, কিংবা কান শুনে তৃপ্ত হয় না।
9 ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।
যা হয়ে গেছে তা আবার হবে, যা করা হয়েছে তা আবার করা হবে, সূর্যের নিচে নতুন কিছুই নেই।
10 ੧੦ ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
এমন কিছু কি আছে যার বিষয়ে লোকে বলবে, “দেখো! এটি নতুন”? ওটি অনেক দিন আগে থেকেই ছিল; আমাদের কালের আগেই ছিল।
11 ੧੧ ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।
আগেকার কালের লোকদের বিষয় কেউ মনে রাখে না, যারা ভবিষ্যতে আসবে তাদের কথাও মনে রাখবে না যারা তাদের পরে আসবে।
12 ੧੨ ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।
আমি, উপদেশক, জেরুশালেমে ইস্রায়েলের উপরে রাজা ছিলাম।
13 ੧੩ ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।
আকাশের নিচে যা কিছু করা হয় তা জ্ঞান দ্বারা পরীক্ষা ও খোঁজ করতে মনোযোগ করলাম। ঈশ্বর মানুষের উপরে কী ভারী কষ্ট চাপিয়ে দিয়েছেন!
14 ੧੪ ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ!
সূর্যের নিচে যা কিছু হয় তা সবই আমি দেখেছি; সে সকলই অসার, কেবল বাতাসের পিছনে দৌড়ানো।
15 ੧੫ ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ।
যা বাঁকা তা সোজা করা যায় না; যা অসম্পূর্ণ তা গণনা করা যায় না।
16 ੧੬ ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।
আমি মনে মনে বললাম, “দেখো, আমার আগে যারা জেরুশালেমে রাজত্ব করে গেছেন তাদের সকলের চেয়ে আমি প্রজ্ঞায় অনেক বৃদ্ধিলাভ করেছি; আমার অনেক প্রজ্ঞা ও বিদ্যা অভিজ্ঞতা লাভ হয়েছে।”
17 ੧੭ ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!
তারপর আমি প্রজ্ঞা এবং উন্মত্ততা ও মূর্খতা বুঝবার চেষ্টা করলাম, কিন্তু আমি বুঝতে পারলাম যে তাও বাতাসের পিছনে দৌড়ানো।
18 ੧੮ ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।
কারণ প্রজ্ঞা বাড়লে তার সঙ্গে দুঃখও বৃদ্ধি পায়; যত বেশি বিদ্যা, তত বেশি বিষাদ।

< ਉਪਦੇਸ਼ਕ 1 >