< ਅਫ਼ਸੀਆਂ ਨੂੰ 1 >
1 ੧ ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ,
2 ੨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ ।
3 ੩ ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!
4 ੪ ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!
5 ੫ ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!
6 ੬ ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!
7 ੭ ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
8 ੮ ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ!
9 ੯ ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!
10 ੧੦ ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ!
11 ੧੧ ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ!
12 ੧੨ ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ!
13 ੧੩ ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ!
14 ੧੪ ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ ।
15 ੧੫ ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ!
16 ੧੬ ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ!
17 ੧੭ ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!
18 ੧੮ ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!
19 ੧੯ ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ
20 ੨੦ ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ!
21 ੨੧ ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! (aiōn )
22 ੨੨ ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ!
23 ੨੩ ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!