< ਅਫ਼ਸੀਆਂ ਨੂੰ 2 >
1 ੧ ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!
Et vos, cum essetis mortui delictis et peccatis vestris,
2 ੨ ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ! (aiōn )
in quibus aliquando ambulastis secundum sæculum mundi hujus, secundum principem potestatis aëris hujus, spiritus, qui nunc operatur in filios diffidentiæ, (aiōn )
3 ੩ ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!
in quibus et nos omnes aliquando conversati sumus in desideriis carnis nostræ, facientes voluntatem carnis et cogitationum, et eramus natura filii iræ, sicut et ceteri:
4 ੪ ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!
Deus autem, qui dives est in misericordia, propter nimiam caritatem suam, qua dilexit nos,
5 ੫ ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
et cum essemus mortui peccatis, convivificavit nos in Christo (cujus gratia estis salvati),
6 ੬ ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!
et conresuscitavit, et consedere fecit in cælestibus in Christo Jesu:
7 ੭ ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! (aiōn )
ut ostenderet in sæculis supervenientibus abundantes divitias gratiæ suæ, in bonitate super nos in Christo Jesu. (aiōn )
8 ੮ ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!
Gratia enim estis salvati per fidem, et hoc non ex vobis: Dei enim donum est:
9 ੯ ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!
non ex operibus, ut ne quis glorietur.
10 ੧੦ ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
Ipsius enim sumus factura, creati in Christo Jesu in operibus bonis, quæ præparavit Deus ut in illis ambulemus.
11 ੧੧ ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!
Propter quod memores estote quod aliquando vos gentes in carne, qui dicimini præputium ab ea quæ dicitur circumcisio in carne, manu facta:
12 ੧੨ ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!
quia eratis illo in tempore sine Christo, alienati a conversatione Israël, et hospites testamentorum, promissionis spem non habentes, et sine Deo in hoc mundo.
13 ੧੩ ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!
Nunc autem in Christo Jesu, vos, qui aliquando eratis longe, facti estis prope in sanguine Christi.
14 ੧੪ ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ!
Ipse enim est pax nostra, qui fecit utraque unum, et medium parietem maceriæ solvens, inimicitias in carne sua,
15 ੧੫ ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!
legem mandatorum decretis evacuans, ut duos condat in semetipso in unum novum hominem, faciens pacem:
16 ੧੬ ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ!
et reconciliet ambos in uno corpore, Deo per crucem, interficiens inimicitias in semetipso.
17 ੧੭ ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ!
Et veniens evangelizavit pacem vobis, qui longe fuistis, et pacem iis, qui prope.
18 ੧੮ ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!
Quoniam per ipsum habemus accessum ambo in uno Spiritu ad Patrem.
19 ੧੯ ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!
Ergo jam non estis hospites, et advenæ: sed estis cives sanctorum, et domestici Dei,
20 ੨੦ ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!
superædificati super fundamentum apostolorum, et prophetarum, ipso summo angulari lapide Christo Jesu:
21 ੨੧ ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ।
in quo omnis ædificatio constructa crescit in templum sanctum in Domino,
22 ੨੨ ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ ।
in quo et vos coædificamini in habitaculum Dei in Spiritu.