< ਅਫ਼ਸੀਆਂ ਨੂੰ 3 >

1 ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ।
Τούτου χάριν ἐγὼ Παῦλος ὁ δέσμιος τοῦ Χριστοῦ Ἰησοῦ ὑπὲρ ὑμῶν τῶν ἐθνῶν—
2 ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ!
εἴ γε ἠκούσατε τὴν οἰκονομίαν τῆς χάριτος τοῦ θεοῦ τῆς δοθείσης μοι εἰς ὑμᾶς·
3 ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ!
⸀κατὰἀποκάλυψιν ⸀ἐγνωρίσθημοι τὸ μυστήριον, καθὼς προέγραψα ἐν ὀλίγῳ,
4 ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ!
πρὸς ὃ δύνασθε ἀναγινώσκοντες νοῆσαι τὴν σύνεσίν μου ἐν τῷ μυστηρίῳ τοῦ Χριστοῦ,
5 ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!
ὃ ἑτέραις γενεαῖς οὐκ ἐγνωρίσθη τοῖς υἱοῖς τῶν ἀνθρώπων ὡς νῦν ἀπεκαλύφθη τοῖς ἁγίοις ἀποστόλοις αὐτοῦ καὶ προφήταις ἐν πνεύματι,
6 ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ!
εἶναι τὰ ἔθνη συγκληρονόμα καὶ σύσσωμα καὶ συμμέτοχα τῆς ἐπαγγελίας ⸂ἐν Χριστῷ Ἰησοῦ διὰ τοῦ εὐαγγελίου,
7 ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!
οὗ ⸀ἐγενήθηνδιάκονος κατὰ τὴν δωρεὰν τῆς χάριτος τοῦ θεοῦ ⸂τῆς δοθείσης μοι κατὰ τὴν ἐνέργειαν τῆς δυνάμεως αὐτοῦ—
8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!
ἐμοὶ τῷ ἐλαχιστοτέρῳ πάντων ἁγίων ἐδόθη ἡ χάρις αὕτη— ⸀τοῖςἔθνεσιν εὐαγγελίσασθαι ⸂τὸ ἀνεξιχνίαστον πλοῦτος τοῦ Χριστοῦ,
9 ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! (aiōn g165)
καὶ φωτίσαι ⸀πάνταςτίς ἡ οἰκονομία τοῦ μυστηρίου τοῦ ἀποκεκρυμμένου ἀπὸ τῶν αἰώνων ἐν τῷ θεῷ τῷ τὰ πάντα ⸀κτίσαντι (aiōn g165)
10 ੧੦ ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!
ἵνα γνωρισθῇ νῦν ταῖς ἀρχαῖς καὶ ταῖς ἐξουσίαις ἐν τοῖς ἐπουρανίοις διὰ τῆς ἐκκλησίας ἡ πολυποίκιλος σοφία τοῦ θεοῦ,
11 ੧੧ ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! (aiōn g165)
κατὰ πρόθεσιν τῶν αἰώνων ἣν ἐποίησεν ἐν ⸀τῷΧριστῷ Ἰησοῦ τῷ κυρίῳ ἡμῶν, (aiōn g165)
12 ੧੨ ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!
ἐν ᾧ ἔχομεν τὴν παρρησίαν ⸀καὶπροσαγωγὴν ἐν πεποιθήσει διὰ τῆς πίστεως αὐτοῦ.
13 ੧੩ ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ!
διὸ αἰτοῦμαι μὴ ⸀ἐγκακεῖνἐν ταῖς θλίψεσίν μου ὑπὲρ ὑμῶν, ἥτις ἐστὶν δόξα ὑμῶν.
14 ੧੪ ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ!
Τούτου χάριν κάμπτω τὰ γόνατά μου πρὸς τὸν ⸀πατέρα
15 ੧੫ ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ!
ἐξ οὗ πᾶσα πατριὰ ἐν οὐρανοῖς καὶ ἐπὶ γῆς ὀνομάζεται,
16 ੧੬ ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!
ἵνα ⸀δῷὑμῖν κατὰ ⸂τὸ πλοῦτος τῆς δόξης αὐτοῦ δυνάμει κραταιωθῆναι διὰ τοῦ πνεύματος αὐτοῦ εἰς τὸν ἔσω ἄνθρωπον,
17 ੧੭ ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
κατοικῆσαι τὸν Χριστὸν διὰ τῆς πίστεως ἐν ταῖς καρδίαις ὑμῶν ἐν ἀγάπῃ· ἐρριζωμένοι καὶ τεθεμελιωμένοι,
18 ੧੮ ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ!
ἵνα ἐξισχύσητε καταλαβέσθαι σὺν πᾶσιν τοῖς ἁγίοις τί τὸ πλάτος καὶ μῆκος καὶ ⸂ὕψος καὶ βάθος,
19 ੧੯ ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ ।
γνῶναί τε τὴν ὑπερβάλλουσαν τῆς γνώσεως ἀγάπην τοῦ Χριστοῦ, ἵνα πληρωθῆτε εἰς πᾶν τὸ πλήρωμα τοῦ θεοῦ.
20 ੨੦ ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!
Τῷ δὲ δυναμένῳ ὑπὲρ πάντα ποιῆσαι ὑπερεκπερισσοῦ ὧν αἰτούμεθα ἢ νοοῦμεν κατὰ τὴν δύναμιν τὴν ἐνεργουμένην ἐν ἡμῖν,
21 ੨੧ ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। (aiōn g165)
αὐτῷ ἡ δόξα ἐν τῇ ἐκκλησίᾳ ⸀καὶἐν Χριστῷ Ἰησοῦ εἰς πάσας τὰς γενεὰς τοῦ αἰῶνος τῶν αἰώνων· ἀμήν. (aiōn g165)

< ਅਫ਼ਸੀਆਂ ਨੂੰ 3 >