< ਅਫ਼ਸੀਆਂ ਨੂੰ 3 >
1 ੧ ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ।
ato heto rbhinnajātīyānāṁ yuṣmākaṁ nimittaṁ yīśukhrīṣṭasya bandī yaḥ so'haṁ paulo bravīmi|
2 ੨ ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ!
yuṣmadartham īśvareṇa mahyaṁ dattasya varasya niyamaḥ kīdṛśastad yuṣmābhiraśrāvīti manye|
3 ੩ ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ!
arthataḥ pūrvvaṁ mayā saṁkṣepeṇa yathā likhitaṁ tathāhaṁ prakāśitavākyeneśvarasya nigūḍhaṁ bhāvaṁ jñāpito'bhavaṁ|
4 ੪ ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ!
ato yuṣmābhistat paṭhitvā khrīṣṭamadhi tasminnigūḍhe bhāve mama jñānaṁ kīdṛśaṁ tad bhotsyate|
5 ੫ ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!
pūrvvayugeṣu mānavasantānāstaṁ jñāpitā nāsan kintvadhunā sa bhāvastasya pavitrān preritān bhaviṣyadvādinaśca pratyātmanā prakāśito'bhavat;
6 ੬ ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ!
arthata īśvarasya śakteḥ prakāśāt tasyānugraheṇa yo varo mahyam adāyi tenāhaṁ yasya susaṁvādasya paricārako'bhavaṁ,
7 ੭ ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!
tadvārā khrīṣṭena bhinnajātīyā anyaiḥ sārddham ekādhikārā ekaśarīrā ekasyāḥ pratijñāyā aṁśinaśca bhaviṣyantīti|
8 ੮ ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!
sarvveṣāṁ pavitralokānāṁ kṣudratamāya mahyaṁ varo'yam adāyi yad bhinnajātīyānāṁ madhye bodhāgayasya guṇanidheḥ khrīṣṭasya maṅgalavārttāṁ pracārayāmi,
9 ੯ ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! (aiōn )
kālāvasthātaḥ pūrvvasmācca yo nigūḍhabhāva īśvare gupta āsīt tadīyaniyamaṁ sarvvān jñāpayāmi| (aiōn )
10 ੧੦ ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!
yata īśvarasya nānārūpaṁ jñānaṁ yat sāmprataṁ samityā svarge prādhānyaparākramayuktānāṁ dūtānāṁ nikaṭe prakāśyate tadarthaṁ sa yīśunā khrīṣṭena sarvvāṇi sṛṣṭavān|
11 ੧੧ ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! (aiōn )
yato vayaṁ yasmin viśvasya dṛḍhabhaktyā nirbhayatām īśvarasya samāgame sāmarthyañca
12 ੧੨ ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!
prāptavantastamasmākaṁ prabhuṁ yīśuṁ khrīṣṭamadhi sa kālāvasthāyāḥ pūrvvaṁ taṁ manorathaṁ kṛtavān| (aiōn )
13 ੧੩ ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ!
ato'haṁ yuṣmannimittaṁ duḥkhabhogena klāntiṁ yanna gacchāmīti prārthaye yatastadeva yuṣmākaṁ gauravaṁ|
14 ੧੪ ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ!
ato hetoḥ svargapṛthivyoḥ sthitaḥ kṛtsno vaṁśo yasya nāmnā vikhyātastam
15 ੧੫ ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ!
asmatprabho ryīśukhrīṣṭasya pitaramuddiśyāhaṁ jānunī pātayitvā tasya prabhāvanidhito varamimaṁ prārthaye|
16 ੧੬ ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!
tasyātmanā yuṣmākam āntarikapuruṣasya śakte rvṛddhiḥ kriyatāṁ|
17 ੧੭ ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
khrīṣṭastu viśvāsena yuṣmākaṁ hṛdayeṣu nivasatu| premaṇi yuṣmākaṁ baddhamūlatvaṁ susthiratvañca bhavatu|
18 ੧੮ ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ!
itthaṁ prasthatāyā dīrghatāyā gabhīratāyā uccatāyāśca bodhāya sarvvaiḥ pavitralokaiḥ prāpyaṁ sāmarthyaṁ yuṣmābhi rlabhyatāṁ,
19 ੧੯ ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ ।
jñānātiriktaṁ khrīṣṭasya prema jñāyatām īśvarasya sampūrṇavṛddhiparyyantaṁ yuṣmākaṁ vṛddhi rbhavatu ca|
20 ੨੦ ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!
asmākam antare yā śaktiḥ prakāśate tayā sarvvātiriktaṁ karmma kurvvan asmākaṁ prārthanāṁ kalpanāñcātikramituṁ yaḥ śaknoti
21 ੨੧ ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। (aiōn )
khrīṣṭayīśunā samite rmadhye sarvveṣu yugeṣu tasya dhanyavādo bhavatu| iti| (aiōn )