< ਅਫ਼ਸੀਆਂ ਨੂੰ 4 >

1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ!
منی بەندکراو لە پێناوی مەسیحی خاوەن شکۆ لێتان دەپاڕێمەوە بە شێوەیەک بژین شایانی ئەم بانگەوازە بێت کە پێی بانگکراون.
2 ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!
بەوپەڕی بێفیزی و دڵنەرمی و ئارامگرتنەوە، بە خۆشەویستی بەرگەی یەکتری بگرن.
3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!
تێکۆشەر بن بۆ پاراستنی یەکێتی ڕۆحی پیرۆز بە پشتێنی ئاشتی.
4 ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ!
هەروەک یەک جەستە و یەک ڕۆح هەیە، بۆ یەک هیوای بانگەوازەکەتان کە بانگکران،
5 ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ।
یەک پەروەردگار، یەک باوەڕ، یەک لەئاوهەڵکێشان،
6 ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!
یەک خودا، باوکی هەمووانە، گەورەی هەمووانە، لەناو ناخی هەموواندا کار دەکات و لەنێو هەموواندایە.
7 ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ!
بەڵام بەگوێرەی پێوانەی بەخشینی مەسیح نیعمەت بە هەر یەکێکمان دراوە،
8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
بۆیە دەفەرموێ: [کاتێک ئەو بەرزبووەوە بۆ بەرزایی، دیلێکی زۆری لەگەڵ خۆی برد، دیاری بە خەڵکی بەخشی.]
9 ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ!
مەبەست لە «بەرزبووەوە» چییە، جگە لەوەی کە دابەزیوەتە نزمترین شوێنی زەوی؟
10 ੧੦ ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ।
ئەوەی دابەزی هەر خۆی بەرزبووەوە بۆ سەر هەموو ئاسمان، تاکو هەمووی پڕ بکاتەوە.
11 ੧੧ ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!
ئیتر مەسیح بە هەندێکی دا ببنە نێردراو، هەندێک پێغەمبەر، هەندێک مزگێنیدەر، هەندێک شوان و مامۆستا،
12 ੧੨ ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ!
بۆ ئامادەکردنی گەلی پیرۆزی خۆی بۆ کاری خزمەت، بۆ بنیادنانی جەستەی مەسیح،
13 ੧੩ ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!
هەتا هەموومان بگەین بە یەکێتی باوەڕ و ناسینی کوڕی خودا، ببینە مرۆڤێکی پێگەیشتوو، بگەینە ئەندازەی تەواوی پڕیێتی مەسیح.
14 ੧੪ ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!
بۆ ئەوەی لەمەولا ساوا نەبین، شێواو و هەڵگیراو بە هەموو بایەکی فێرکردن، بە فێڵی خەڵکی، بە مەکر بەرەو چەواشەی تەڵەکەبازی،
15 ੧੫ ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ!
بەڵکو لە خۆشەویستیدا ڕاستگۆ بین، با لە هەموو شتێکدا گەشە بکەین، لەناو ئەوەی سەرە، واتە مەسیح.
16 ੧੬ ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ।
بەهۆی مەسیحەوە هەموو کڵێسا لە خۆشەویستیدا گەشە دەکات و خۆی بنیاد دەنێت، وەک چۆن ئەندامەکانی لەشی مرۆڤ تێک هەڵکێشراون و بە جومگەکان بەیەکەوە بەستراونەتەوە، هاوکاری یەکتری دەکەن.
17 ੧੭ ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ!
لەبەر ئەوە پێتان دەڵێم و بە ناوی مەسیحی خاوەن شکۆوە پێداگریش لەسەر ئەمە دەکەم، کە ئیتر وەک ناجولەکەکان مەژین، ئەوانەی کە بیریان پووچە،
18 ੧੮ ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!
کە مێشکیان تاریکە، لەبەر ئەو نەزانییەی تێیاندایە و لەبەر دڵڕەقییان لە ژیانی خودا دابڕاون.
19 ੧੯ ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!
ئەوانەی هەستیان نەماوە خۆیان داوەتە دەست بەڕەڵایی، بۆ ئەوەی بە چاوچنۆکییەوە هەموو کارێکی گڵاو بکەن.
20 ੨੦ ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ!
بەڵام ئێوە بەم شێوەیە فێری مەسیح نەبوون،
21 ੨੧ ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ!
کاتێک لەبارەی مەسیحەوە بیستتان و بەگوێرەی ئەو ڕاستییەی کە لە عیسادایە فێرکراون.
22 ੨੨ ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ!
سەبارەت بە شێوازی ژیانی پێشووتان فێرکراون کە مرۆڤە کۆنەکە دابکەنن، چونکە بە ئارەزووە هەڵخەڵەتێنەرەکانی گەندەڵ بووە،
23 ੨੩ ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ!
هەروەها شێوازی بیرکردنەوەتان نوێ بکەنەوە و
24 ੨੪ ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
مرۆڤی نوێ لەبەر بکەن، ئەوەی خودا وەکو خۆی بەدیهێناوە لە ڕاستودروستی و پیرۆزیی ڕاستەقینە.
25 ੨੫ ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!
بۆیە واز لە درۆ بهێنن، با هەریەکە ڕاستگۆ بێ لەگەڵ نزیکەکەی، چونکە ئەندامی یەک جەستەین.
26 ੨੬ ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
[کاتێک تووڕە دەبن، گوناه مەکەن.] مەهێڵن ڕۆژ ئاوا بێت بەسەر تووڕەییتاندا،
27 ੨੭ ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!
دەرفەت بۆ شەیتان مەڕەخسێنن.
28 ੨੮ ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!
دز ئیتر با دزی نەکات، بەڵکو با ڕەنج بدات و بە دەستی خۆی ئیشێکی پاک بکات، تاکو هەیبێت بداتە ئەوەی پێویستی پێیەتی.
29 ੨੯ ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
وشەی خراپ لە دەمتان دەرنەچێت، بەڵکو هەرچییەکی باشە بۆ بنیادنان، بەگوێرەی پێویستی، تاکو نیعمەت بداتە گوێگران.
30 ੩੦ ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!
ڕۆحی پیرۆزی خودا خەمبار مەکەن، ئەوەی بۆ ڕۆژی ڕزگاری پێی مۆرکران.
31 ੩੧ ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ!
هەموو تاڵی و تووڕەیی و توندی و هاوارکردن و بوختان و هەموو دڵڕەشییەک فڕێبدەن.
32 ੩੨ ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
لەگەڵ یەکتری نەرمونیان و بە بەزەیی بن، لە یەکتری خۆشبن، هەروەک چۆن خودا بە یەکبوونتان لەگەڵ مەسیح لێتان خۆشبوو.

< ਅਫ਼ਸੀਆਂ ਨੂੰ 4 >