< ਅਫ਼ਸੀਆਂ ਨੂੰ 5 >
1 ੧ ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ।
Buďtež tedy následovníci Boží, jakožto synové milí.
2 ੨ ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
A choďtež v lásce, jakož i Kristus miloval nás, a vydal sebe samého za nás, dar a obět Bohu u vůni rozkošnou.
3 ੩ ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।
Smilstvo pak a všeliká nečistota, neb lakomství, aniž jmenováno buď mezi vámi, jakož sluší na svaté,
4 ੪ ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।
A tolikéž mrzkost, ani bláznové mluvení, ani šprýmování, kteréžto věci jsou nenáležité, ale raději ať jest díků činění.
5 ੫ ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।
Víte zajisté o tom, že žádný smilník aneb nečistý, ani lakomec, (jenž jest modloslužebník, ) nemá dědictví v království Kristově a Božím.
6 ੬ ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
Žádný vás nesvoď marnými řečmi; nebo pro takové věci přichází hněv Boží na syny nepoddané.
7 ੭ ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ।
Nebývejtež tedy účastníci jejich.
8 ੮ ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।
Byli jste zajisté někdy temnosti, ale již nyní jste světlo v Pánu. Jakožto synové světla choďte,
9 ੯ ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ।
(Nebo ovoce Ducha záleží ve vší dobrotě, a spravedlnosti, a v pravdě, )
10 ੧੦ ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ!
O to stojíce, což by se dobře líbilo Pánu.
11 ੧੧ ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।
A neobcujte s skutky neužitečnými tmy, ale raději je trescete.
12 ੧੨ ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।
Nebo což se tajně děje od nich, mrzko jest o tom i mluviti.
13 ੧੩ ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।
Všecko pak, což bývá trestáno, od světla bývá zjeveno; nebo to, což všecko zjevuje, světlo jest.
14 ੧੪ ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।
Protož praví: Probuď se ty, jenž spíš, a vstaň z mrtvých, a zasvítíť se tobě Kristus.
15 ੧੫ ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
Viztež tedy, kterak byste opatrně chodili, ne jako nemoudří, ale jako moudří,
16 ੧੬ ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
Vykupujíce čas; nebo dnové zlí jsou.
17 ੧੭ ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।
Protož nebývejte neopatrní, ale rozumějící, která by byla vůle Páně.
18 ੧੮ ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
A neopíjejte se vínem, v němžto jest prostopášnost, ale naplněni buďte Duchem svatým,
19 ੧੯ ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।
Mluvíce sobě vespolek v žalmích, a v chvalách, a v písničkách duchovních, zpívajíce a plésajíce v srdcích vašich Pánu,
20 ੨੦ ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
Díky činíce vždycky ze všeho ve jménu Pána našeho Jezukrista Bohu a Otci,
21 ੨੧ ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।
Poddáni jsouce jedni druhým v bázni Boží.
22 ੨੨ ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।
Ženy mužům svým poddány buďte jako Pánu.
23 ੨੩ ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।
Nebo muž jest hlava ženy, jako i Kristus jest hlava církve, a onť jest Spasitel těla.
24 ੨੪ ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।
A tak jakož církev poddána jest Kristu, tak i ženy mužům svým ať jsou poddány ve všem.
25 ੨੫ ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।
Muži milujte ženy své, jako i Kristus miloval církev, a vydal sebe samého za ni,
26 ੨੬ ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।
Aby ji posvětil, očistiv ji obmytím vody v slovu,
27 ੨੭ ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
Aby ji sobě postavil slavnou církev, nemající poskvrny, ani vrásky, neb cokoli takového, ale aby byla svatá a bez úhony.
28 ੨੮ ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।
Takť jsou povinni muži milovati ženy své jako svá vlastní těla. Kdo miluje ženu svou, sebeť samého miluje.
29 ੨੯ ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ।
Žádný zajisté nikdy těla svého neměl v nenávisti, ale krmí a chová je, jakožto i Pán církev.
30 ੩੦ ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ।
Neboť jsme údové těla jeho, z masa jeho a z kostí jeho.
31 ੩੧ ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
A protoť opustí člověk otce i matku, a připojí se k manželce své, i budouť dva jedno tělo.
32 ੩੨ ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।
Tajemství toto veliké jest, ale já pravím o Kristu a o církvi.
33 ੩੩ ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
Avšak i vy, jeden každý z vás, manželku svou tak jako sám sebe miluj. Žena pak ať se bojí muže svého.