< ਅਫ਼ਸੀਆਂ ਨੂੰ 5 >

1 ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ।
کەواتە وەک ڕۆڵەی خۆشەویست، لاسایی خودا بکەنەوە،
2 ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
لە خۆشەویستیدا بژین، وەک مەسیح خۆشیویستین و لە پێناوی ئێمەدا خۆی بەختکرد، قوربانییەک و سەربڕاوێک، بۆنخۆش بۆ خودا.
3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।
بەڵام داوێنپیسی و هەموو گڵاوییەک یان چاوچنۆکییەک با لەنێوتاندا ناوی نەبێت، چونکە ئەمانە لە گەلی پیرۆزی خودا ناوەشێتەوە،
4 ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।
نەک بێ شەرمی و قسەی ناشیرین و سووک کە ناشێت، بەڵکو لە جیاتی ئەمە سوپاسکردن.
5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।
بێگومان بن لەوەی هەموو داوێنپیسێک یان گڵاو یان چاوچنۆکێک لە شانشینی مەسیح و خودا میراتی نییە، چونکە چاوچنۆک بتپەرستە.
6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
کەس بە قسەی پووچ هەڵتاننەخەڵەتێنێ، چونکە بەهۆی ئەمانە تووڕەیی خودا دێتە سەر کوڕەکانی یاخیبوون.
7 ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ।
بۆیە هاوبەشییان مەکەن.
8 ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।
پێشتر ئێوە تاریکی بوون، بەڵام ئێستا ڕووناکین بەهۆی یەکبوونتان لەگەڵ مەسیحی باڵادەست. وەک ڕۆڵەی ڕووناکی بژین،
9 ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ।
چونکە بەروبوومی ڕووناکی لە هەموو چاکە و ڕاستودروستی و ڕاستییەکدایە،
10 ੧੦ ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ!
هەروەها بزانن کە چی جێگەی ڕەزامەندی مەسیحی خاوەن شکۆیە.
11 ੧੧ ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।
بەشداری کرداری تاریکی بێ بەرهەم مەکەن، بەڵکو ئاشکرای بکەن،
12 ੧੨ ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।
چونکە ئەو کارانەی بە دزی دەیکەن، تەنانەت ناوهێنانیشی شەرمەزارییە.
13 ੧੩ ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।
بەڵام هەموو شتێک لە ڕووناکیدا ئاشکرا بکرێت دەبینرێت،
14 ੧੪ ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।
چونکە هەر شتێک ببینرێت ڕووناکییە. بۆیە دەڵێت: «ئەی نوستوو هەستە، لەنێو مردووان هەستەوە، مەسیح بەسەرتدا دەدرەوشێتەوە.»
15 ੧੫ ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
ئاگاداربن چۆن دەژین، نەک وەک نەفام، بەڵکو وەک دانا،
16 ੧੬ ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
کات بقۆزنەوە، چونکە زەمانە بەدکارە.
17 ੧੭ ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।
گێل مەبن، بەڵکو تێبگەن خواستی مەسیحی باڵادەست چییە.
18 ੧੮ ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
بە شەراب سەرخۆش مەبن کە بەڕەڵایی تێدایە، بەڵکو پڕبن لە ڕۆحی پیرۆز:
19 ੧੯ ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।
لەگەڵ یەکتری بە زەبوور و سروود و گۆرانی ڕۆحی بدوێن، لە دڵتانەوە گۆرانی و ستران بۆ یەزدان بڵێن،
20 ੨੦ ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
هەموو کاتێک و بۆ هەموو شتێک بە ناوی عیسای مەسیحی خاوەن شکۆمان سوپاسی خودای باوک بکەن،
21 ੨੧ ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।
بە ترسی مەسیح ملکەچی یەکتری بن.
22 ੨੨ ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।
ئەی ژنان، ملکەچی مێردەکانتان بن هەروەک چۆن ملکەچی مەسیحن.
23 ੨੩ ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।
وەک چۆن مەسیح سەری کڵێسایە کە جەستەی خۆیەتی و خۆی ڕزگارکەریەتی، ئاوا پیاو سەری ژنە.
24 ੨੪ ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।
وەک چۆن کڵێسا ملکەچی مەسیحە، ژنانیش دەبێت لە هەموو شتێک ملکەچی مێردەکانیان بن.
25 ੨੫ ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।
ئەی مێردەکان، ژنەکانتان خۆشبوێ، هەروەک مەسیحیش کڵێسای خۆشویست و لە پێناوی خۆی بەختکرد،
26 ੨੬ ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।
تاکو پیرۆزی بکات و بە شوشتنی بە ئاو لە ڕێگەی وشەوە پاکی بکاتەوە،
27 ੨੭ ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
بۆ ئەوەی کڵێسایەکی شکۆدار بۆ خۆی ئامادە بکات، لەکە و لۆچ و هیچ شتێکی ئاوای نەبێت، بەڵکو پیرۆز و بێ گلەیی بێت.
28 ੨੮ ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।
بە هەمان شێوە پێویستە پیاوان ژنەکانیان وەک جەستەی خۆیان خۆشبوێت، ئەوەی ژنی خۆی خۆشبوێت خۆی خۆشدەوێ.
29 ੨੯ ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ।
کەس ڕقی لە جەستەی خۆی نابێتەوە، بەڵکو نانی دەدات و بەخێوی دەکات، هەروەک چۆن مەسیح بایەخ بە کڵێسا دەدات،
30 ੩੦ ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ।
چونکە ئێمە ئەندامی جەستەی ئەوین.
31 ੩੧ ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
[لەبەر ئەوە پیاو دایک و باوکی خۆی بەجێدەهێڵێت و بە ژنەکەیەوە دەنووسێت، ئیتر هەردووکیان دەبنە یەک جەستە.]
32 ੩੨ ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।
ئەمە نهێنییەکی گەورەیە، بەڵام من باسی مەسیح و کڵێسا دەکەم.
33 ੩੩ ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
ئێوەش با هەر یەکێکتان ژنەکەی وەک خۆی خۆشبوێ، ژنیش ڕێز لە مێردەکەی بگرێت.

< ਅਫ਼ਸੀਆਂ ਨੂੰ 5 >