< ਅਫ਼ਸੀਆਂ ਨੂੰ 6 >
1 ੧ ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ।
Діти, слухайтеся ваших батьків у Господі, адже це справедливо.
2 ੨ ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।
«Шануй твого батька та матір» – це перша заповідь з обітницею:
3 ੩ ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।
«щоб тобі було добре і щоб ти був довголітнім на землі».
4 ੪ ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
Батьки, не дратуйте ваших дітей, а виховуйте їх у дисципліні та вченні Господа.
5 ੫ ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ।
Раби, слухайтеся ваших земних господарів зі страхом і трепетом, у щирості вашого серця, як Христа,
6 ੬ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ।
не лише про людське око, як підлабузники, але як раби Христа, що виконують Божу волю від душі.
7 ੭ ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ।
Служіть із доброзичливістю, як Господу, а не як людям,
8 ੮ ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ।
знаючи, що кожен, хто робить щось добре, це ж отримає від Господа – як раб, так і вільний.
9 ੯ ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!
А ви, пани, чиніть із ними так само, без погроз, розуміючи, що і їхній, і ваш Пан є в небесах, і у Нього немає упередженості.
10 ੧੦ ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!
Насамкінець зміцнюйтеся Господом і могутністю Його сили.
11 ੧੧ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।
Одягніться в повне Боже озброєння, щоб ви могли протистояти хитрощам диявола.
12 ੧੨ ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। (aiōn )
Адже ми не боремося проти крові й плоті, а проти начальств, проти авторитетів, проти світових правителів темряви цього [віку], проти злих духів із небесних сфер. (aiōn )
13 ੧੩ ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।
Тому візьміть увесь обладунок Божий, щоб ви могли чинити опір у день злий і, виконавши все, вистояти.
14 ੧੪ ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ।
Отже, стійте, підперезавши ваші стегна істиною, одягнувши нагрудник праведності
15 ੧੫ ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ!
й взувши ноги в готовність [звіщати] Добру Звістку миру.
16 ੧੬ ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ।
Окрім цього, візьміть щит віри, яким зможете гасити всі розпечені стріли диявола.
17 ੧੭ ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ।
Візьміть також шолом спасіння і меч Духа, яким є Боже Слово.
18 ੧੮ ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।
Моліться в Дусі при кожній нагоді усілякими молитвами й проханнями. Будьте пильними в цьому з усією наполегливістю й молитвою за всіх святих.
19 ੧੯ ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।
[Моліться] й за мене, щоб, коли я відкриваю вуста, мені було дане слово й щоб я сміливо проповідував таємницю Доброї Звістки,
20 ੨੦ ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ।
заради якої я є послом у кайданах. [Моліться, ] щоб [я міг] говорити сміливо, як мені й належить.
21 ੨੧ ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ।
А про мене й про те, що я роблю, вам усе розповість Тихик, улюблений брат і вірний служитель у Господі,
22 ੨੨ ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਭੇਜਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।
якого я послав до вас для того, щоб ви довідалися про нас і щоб він підбадьорив ваші серця.
23 ੨੩ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ!
Мир братам і любов із вірою від Бога Отця і Господа Ісуса Христа.
24 ੨੪ ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ।
Благодать з усіма тими, хто має нетлінну любов до нашого Господа Ісуса Христа.