< ਅਫ਼ਸੀਆਂ ਨੂੰ 1 >

1 ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ,
Paulus, ved Guds vilje Kristi Jesu apostel - til de hellige i Efesus, som tror på Kristus Jesus:
2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ ।
Nåde være med eder og fred fra Gud vår Fader og den Herre Jesus Kristus!
3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!
Lovet være Gud og vår Herre Jesu Kristi Fader, han som har velsignet oss med all åndelig velsignelse i himmelen i Kristus,
4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!
likesom han utvalgte oss i ham før verdens grunnvoll blev lagt, forat vi skulde være hellige og ulastelige for hans åsyn,
5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!
idet han i kjærlighet forut bestemte oss til å få barnekår hos sig ved Jesus Kristus efter sin viljes frie råd,
6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!
til pris for sin nådes herlighet, som han gav oss i den elskede,
7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
i hvem vi har forløsningen ved hans blod, syndenes forlatelse, efter hans nådes rikdom,
8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ!
som han rikelig gav oss i og med all visdom og forstand,
9 ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!
idet han kunngjorde oss sin viljes hemmelighet efter sitt frie råd, som han fattet hos sig selv
10 ੧੦ ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ!
om en husholdning i tidenes fylde: at han atter vilde samle alt til ett i Kristus, både det som er i himlene, og det som er på jorden;
11 ੧੧ ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ!
han i hvem vi også har fått arvelodd, efterat vi forut var bestemt til det efter hans forsett som virker alt efter sin viljes råd,
12 ੧੨ ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ!
forat vi skulde være hans hellighet til pris, vi som forut hadde håpet på Kristus;
13 ੧੩ ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ!
i ham har også I, da I hadde hørt sannhetens ord, evangeliet om eders frelse - i ham har I og, da I var kommet til troen, fått til innsegl den Hellige Ånd, som var oss lovt,
14 ੧੪ ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ ।
han som er pantet på vår arv til eiendomsfolkets forløsning, hans herlighet til pris.
15 ੧੫ ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ!
Derfor, efterat jeg har hørt om eders tro på den Herre Jesus og om eders kjærlighet til alle de hellige,
16 ੧੬ ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ!
holder jeg ikke op med å takke for eder når jeg kommer eder i hu i mine bønner,
17 ੧੭ ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!
at vår Herre Jesu Kristi Gud, herlighetens Fader, måtte gi eder visdoms og åpenbarings Ånd til kunnskap om sig,
18 ੧੮ ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!
og gi eders hjerte oplyste øine, så I kan forstå hvilket håp det er han har kalt eder til, og hvor rik på herlighet hans arv er iblandt de hellige,
19 ੧੯ ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ
og hvor overvettes stor hans makt er for oss som tror, efter virksomheten av hans veldige kraft,
20 ੨੦ ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ!
som han viste på Kristus da han opvakte ham fra de døde og satte ham ved sin høire hånd i himmelen,
21 ੨੧ ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! (aiōn g165)
over enhver makt og myndighet og velde og herredom og ethvert navn som nevnes, ikke bare i denne verden, men også i den kommende, (aiōn g165)
22 ੨੨ ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ!
og han la alt under hans føtter og gav ham som hoved over alle ting til menigheten,
23 ੨੩ ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!
som er hans legeme, fylt av ham som fyller alt i alle.

< ਅਫ਼ਸੀਆਂ ਨੂੰ 1 >