< ਅਸਤਰ 1 >
1 ੧ ਅਹਸ਼ਵੇਰੋਸ਼ ਰਾਜਾ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ (ਇਹ ਉਹ ਅਹਸ਼ਵੇਰੋਸ਼ ਹੈ, ਜਿਹੜਾ ਭਾਰਤ ਤੋਂ ਕੂਸ਼ ਦੇਸ਼ ਤੱਕ ਇੱਕ ਸੌ ਸਤਾਈ ਸੂਬਿਆਂ ਉੱਤੇ ਰਾਜ ਕਰਦਾ ਸੀ)
Now in the days of Ahasuerus (this is Ahasuerus who reigned from India even to Ethiopia, over one hundred twenty-seven provinces),
2 ੨ ਕਿ ਉਨ੍ਹਾਂ ਦਿਨਾਂ ਵਿੱਚ ਜਦੋਂ ਅਹਸ਼ਵੇਰੋਸ਼ ਰਾਜਾ ਆਪਣੀ ਰਾਜ ਗੱਦੀ ਉੱਤੇ ਜਿਹੜੀ ਸ਼ੂਸ਼ਨ ਦੇ ਮਹਿਲ ਵਿੱਚ ਸੀ, ਬਿਰਾਜਮਾਨ ਸੀ,
in those days, when the King Ahasuerus sat on the throne of his kingdom, which was in Susa the palace,
3 ੩ ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ।
in the third year of his reign, he made a feast for all his princes and his servants; the army of Persia and Media, the nobles and princes of the provinces being before him.
4 ੪ ਉਹ ਉਨ੍ਹਾਂ ਨੂੰ ਬਹੁਤ ਦਿਨਾਂ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੇ ਪਰਤਾਪੀ ਰਾਜ ਦਾ ਧਨ ਅਤੇ ਬਹੁਮੁੱਲੇ ਪਦਾਰਥ ਆਪਣੀ ਮਹਾਨਤਾ ਦਰਸਾਉਣ ਲਈ ਵਿਖਾਉਂਦਾ ਰਿਹਾ।
He displayed the riches of his glorious kingdom and the honor of his excellent majesty many days, even one hundred eighty days.
5 ੫ ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ।
When these days were fulfilled, the king made a seven day feast for all the people who were present in Susa the palace, both great and small, in the court of the garden of the king’s palace.
6 ੬ ਉੱਥੇ ਸਫ਼ੇਦ ਅਤੇ ਨੀਲੇ ਰੰਗ ਦੇ ਮਹੀਨ ਪਰਦੇ ਸਨ, ਜੋ ਮਹੀਨ ਸਫ਼ੇਦ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਚਾਂਦੀ ਦੇ ਛੱਲਿਆਂ ਵਿੱਚ, ਸੰਗਮਰਮਰ ਦੇ ਥੰਮ੍ਹਾਂ ਨਾਲ ਬੰਨ੍ਹੇ ਹੋਏ ਸਨ, ਅਤੇ ਉੱਥੇ ਦੀਆਂ ਚੌਂਕੀਆਂ ਸੋਨੇ ਅਤੇ ਚਾਂਦੀ ਦੀਆਂ ਸਨ ਅਤੇ ਲਾਲ ਤੇ ਚਿੱਟੇ ਤੇ ਪੀਲੇ ਤੇ ਕਾਲੇ ਸੰਗਮਰਮਰ ਨਾਲ ਬਣੇ ਹੋਏ ਫ਼ਰਸ਼ ਉੱਤੇ ਰੱਖੀਆਂ ਹੋਈਆਂ ਸਨ।
There were hangings of white and blue material, fastened with cords of fine linen and purple to silver rings and marble pillars. The couches were of gold and silver, on a pavement of red, white, yellow, and black marble.
7 ੭ ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ।
They gave them drinks in golden vessels of various kinds, including royal wine in abundance, according to the bounty of the king.
8 ੮ ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ।
In accordance with the law, the drinking was not compulsory; for so the king had instructed all the officials of his house, that they should do according to every man’s pleasure.
9 ੯ ਰਾਣੀ ਵਸ਼ਤੀ ਨੇ ਵੀ ਰਾਜਾ ਅਹਸ਼ਵੇਰੋਸ਼ ਦੇ ਸ਼ਾਹੀ ਮਹਿਲ ਵਿੱਚ ਇਸਤਰੀਆਂ ਲਈ ਦਾਵਤ ਕੀਤੀ।
Also Vashti the queen made a feast for the women in the royal house which belonged to King Ahasuerus.
10 ੧੦ ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ
On the seventh day, when the heart of the king was merry with wine, he commanded Mehuman, Biztha, Harbona, Bigtha, and Abagtha, Zethar, and Carcass, the seven eunuchs who served in the presence of Ahasuerus the king,
11 ੧੧ ਕਿ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਪਹਿਨਾ ਕੇ ਰਾਜਾ ਦੇ ਸਨਮੁਖ ਲਿਆਉਣ, ਤਾਂ ਜੋ ਦੇਸ਼-ਦੇਸ਼ ਦੇ ਲੋਕਾਂ ਨੂੰ ਅਤੇ ਹਾਕਮਾਂ ਨੂੰ ਉਸ ਦੀ ਸੁੰਦਰਤਾ ਵਿਖਾਏ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
to bring Vashti the queen before the king wearing the royal crown, to show the people and the princes her beauty; for she was beautiful.
12 ੧੨ ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ।
But the queen Vashti refused to come at the king’s commandment by the eunuchs. Therefore the king was very angry, and his anger burned in him.
13 ੧੩ ਤਦ ਰਾਜਾ ਨੇ ਸਾਰੇ ਕਨੂੰਨਾਂ ਅਤੇ ਨਿਯਮਾਂ ਨੂੰ ਜਾਣਨ ਵਾਲੇ ਬੁੱਧਵਾਨਾਂ ਨੂੰ ਪੁੱਛਿਆ ਕਿਉਂਕਿ ਉਹ ਸਾਰੇ ਕਨੂੰਨ ਬਣਾਉਣ ਅਤੇ ਨਿਆਂ ਕਰਨ ਲਈ ਇਸੇ ਤਰ੍ਹਾਂ ਹੀ ਕਰਦਾ ਸੀ।
Then the king said to the wise men, who knew the times (for it was the king’s custom to consult those who knew law and judgment;
14 ੧੪ ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਾ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।
and next to him were Carshena, Shethar, Admatha, Tarshish, Meres, Marsena, and Memucan, the seven princes of Persia and Media, who saw the king’s face, and sat first in the kingdom),
15 ੧੫ ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਰਾਜਾ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਗਿਆ ਸੀ, ਨਹੀਂ ਮੰਨਿਆ?”
“What shall we do to Queen Vashti according to law, because she has not done the bidding of the King Ahasuerus by the eunuchs?”
16 ੧੬ ਤਦ ਮਮੂਕਾਨ ਨੇ ਰਾਜਾ ਅਤੇ ਹਾਕਮਾਂ ਦੇ ਸਨਮੁਖ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ਼ ਰਾਜਾ ਦਾ ਹੀ ਨਹੀਂ ਪਰ ਸਾਰੇ ਹਾਕਮਾਂ ਅਤੇ ਸਾਰੀ ਪਰਜਾ ਦਾ ਜਿਹੜੀ ਅਹਸ਼ਵੇਰੋਸ਼ ਰਾਜਾ ਦੇ ਸਾਰੇ ਸੂਬਿਆਂ ਵਿੱਚ ਹੈ, ਅਪਮਾਨ ਕੀਤਾ ਹੈ
Memucan answered before the king and the princes, “Vashti the queen has not done wrong to just the king, but also to all the princes, and to all the people who are in all the provinces of the King Ahasuerus.
17 ੧੭ ਕਿਉਂਕਿ ਰਾਣੀ ਦੀ ਇਸ ਹਰਕਤ ਦੀ ਚਰਚਾ ਸਾਰੀਆਂ ਇਸਤਰੀਆਂ ਵਿੱਚ ਹੋਵੇਗੀ ਅਤੇ ਜਦ ਉਹ ਸੁਣਨਗੀਆਂ ਕਿ ਰਾਜਾ ਅਹਸ਼ਵੇਰੋਸ਼ ਨੇ ਰਾਣੀ ਵਸ਼ਤੀ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ, ਤਾਂ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਤੁੱਛ ਜਾਣੇ ਜਾਣਗੇ।
For this deed of the queen will become known to all women, causing them to show contempt for their husbands when it is reported, ‘King Ahasuerus commanded Vashti the queen to be brought in before him, but she didn’t come.’
18 ੧੮ ਅੱਜ ਦੇ ਦਿਨ ਫ਼ਾਰਸ ਅਤੇ ਮਾਦਾ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।
Today, the princesses of Persia and Media who have heard of the queen’s deed will tell all the king’s princes. This will cause much contempt and wrath.
19 ੧੯ ਜੇਕਰ ਰਾਜਾ ਨੂੰ ਇਹ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਜਾਰੀ ਕੀਤਾ ਜਾਵੇ, ਅਤੇ ਉਹ ਫ਼ਾਰਸੀਆਂ ਅਤੇ ਮਾਦੀਆਂ ਦੇ ਕਨੂੰਨਾਂ ਵਿੱਚ ਲਿਖਿਆ ਵੀ ਜਾਵੇ ਤਾਂ ਜੋ ਉਸ ਨੂੰ ਬਦਲਿਆ ਨਾ ਜਾ ਸਕੇ ਕਿ ਹੁਣ ਤੋਂ ਰਾਣੀ ਵਸ਼ਤੀ ਰਾਜਾ ਅਹਸ਼ਵੇਰੋਸ਼ ਦੇ ਸਨਮੁਖ ਕਦੀ ਨਾ ਆਵੇ, ਅਤੇ ਰਾਜਾ ਉਸ ਦੀ ਸ਼ਾਹੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ।
“If it pleases the king, let a royal commandment go from him, and let it be written among the laws of the Persians and the Medes, so that it cannot be altered, that Vashti may never again come before King Ahasuerus; and let the king give her royal estate to another who is better than she.
20 ੨੦ ਜਦ ਰਾਜਾ ਦਾ ਇਹ ਹੁਕਮ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਜਾਰੀ ਕੀਤਾ ਜਾਵੇਗਾ ਤਦ ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।”
When the king’s decree which he shall make is published throughout all his kingdom (for it is great), all the wives will give their husbands honor, both great and small.”
21 ੨੧ ਇਹ ਗੱਲ ਰਾਜਾ ਨੂੰ ਅਤੇ ਹਾਕਮਾਂ ਨੂੰ ਚੰਗੀ ਲੱਗੀ ਅਤੇ ਰਾਜਾ ਨੇ ਮਮੂਕਾਨ ਦੇ ਆਖੇ ਅਨੁਸਾਰ ਕੀਤਾ।
This advice pleased the king and the princes, and the king did according to the word of Memucan:
22 ੨੨ ਤਾਂ ਉਸ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਹਰ ਸੂਬੇ ਦੀ ਭਾਸ਼ਾ ਅਨੁਸਾਰ ਹੁਕਮਨਾਮੇ ਭੇਜੇ ਤਾਂ ਜੋ ਹਰ ਪੁਰਖ ਆਪਣੇ-ਆਪਣੇ ਘਰ ਉੱਤੇ ਅਧਿਕਾਰ ਰੱਖੇ ਅਤੇ ਆਪਣੀ ਜਾਤੀ ਦੀ ਭਾਸ਼ਾ ਵਿੱਚ ਇਸ ਗੱਲ ਦਾ ਪ੍ਰਚਾਰ ਕਰੇ।
for he sent letters into all the king’s provinces, into every province according to its writing, and to every people in their language, that every man should rule his own house, speaking in the language of his own people.