< ਅਸਤਰ 10 >

1 ਅਹਸ਼ਵੇਰੋਸ਼ ਰਾਜਾ ਨੇ ਦੇਸ਼ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਲਗਾਨ ਲਗਾ ਦਿੱਤਾ
וַיָּשֶׂם֩ הַמֶּ֨לֶךְ אֲחַשְׁוֵר֧וֹשׁ מַ֛ס עַל־הָאָ֖רֶץ וְאִיֵּ֥י הַיָּֽם׃
2 ਉਸ ਦੇ ਬਲ ਅਤੇ ਸ਼ਕਤੀ ਦੇ ਸਾਰੇ ਕੰਮ, ਅਤੇ ਮਾਰਦਕਈ ਦੀ ਮਹਾਨਤਾ ਦਾ ਪੂਰਾ ਵਿਸਥਾਰ ਕਿ ਕਿਸ ਤਰ੍ਹਾਂ ਰਾਜਾ ਉਸ ਨੂੰ ਉੱਚੀ ਪਦਵੀ ਤੱਕ ਲੈ ਆਇਆ, ਕੀ ਉਹ ਮਾਦੀ ਅਤੇ ਫ਼ਾਰਸ ਰਾਜਿਆਂ ਦੇ ਇਤਿਹਾਸ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ?
וְכָל־מַעֲשֵׂ֤ה תָקְפּוֹ֙ וּגְב֣וּרָת֔וֹ וּפָרָשַׁת֙ גְּדֻלַּ֣ת מָרְדֳּכַ֔י אֲשֶׁ֥ר גִּדְּל֖וֹ הַמֶּ֑לֶךְ הֲלוֹא־הֵ֣ם כְּתוּבִ֗ים עַל־סֵ֙פֶר֙ דִּבְרֵ֣י הַיָּמִ֔ים לְמַלְכֵ֖י מָדַ֥י וּפָרָֽס׃
3 ਯਹੂਦੀ ਮਾਰਦਕਈ ਰਾਜਾ ਅਹਸ਼ਵੇਰੋਸ਼ ਤੋਂ ਦੂਜੇ ਦਰਜੇ ਵਿੱਚ ਸੀ, ਅਤੇ ਯਹੂਦੀਆਂ ਦੀ ਨਜ਼ਰ ਵਿੱਚ ਵੱਡਾ ਸੀ, ਅਤੇ ਉਸ ਦੇ ਯਹੂਦੀ ਸਾਥੀ ਉਸ ਦਾ ਸਨਮਾਨ ਕਰਦੇ ਸਨ ਕਿਉਂਕਿ ਉਹ ਆਪਣੇ ਲੋਕਾਂ ਦੀ ਭਲਿਆਈ ਕਰਨ ਵਿੱਚ ਲੱਗਿਆ ਰਹਿੰਦਾ ਸੀ ਅਤੇ ਆਪਣੇ ਸਾਰੇ ਲੋਕਾਂ ਦੀ ਸ਼ਾਂਤੀ ਲਈ ਬਚਨ ਬੋਲਦਾ ਹੁੰਦਾ ਸੀ।
כִּ֣י ׀ מָרְדֳּכַ֣י הַיְּהוּדִ֗י מִשְׁנֶה֙ לַמֶּ֣לֶךְ אֲחַשְׁוֵר֔וֹשׁ וְגָדוֹל֙ לַיְּהוּדִ֔ים וְרָצ֖וּי לְרֹ֣ב אֶחָ֑יו דֹּרֵ֥שׁ טוֹב֙ לְעַמּ֔וֹ וְדֹבֵ֥ר שָׁל֖וֹם לְכָל־זַרְעֽוֹ׃

< ਅਸਤਰ 10 >