< ਅਸਤਰ 2 >

1 ਇਨ੍ਹਾਂ ਗੱਲਾਂ ਦੇ ਬਾਅਦ ਜਦ ਰਾਜਾ ਅਹਸ਼ਵੇਰੋਸ਼ ਦਾ ਗੁੱਸਾ ਠੰਡਾ ਪੈ ਗਿਆ, ਤਾਂ ਉਸ ਨੇ ਰਾਣੀ ਵਸ਼ਤੀ ਨੂੰ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਜੋ ਕੁਝ ਉਸ ਦੇ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ ਯਾਦ ਕੀਤਾ।
אַחַר֙ הַדְּבָרִ֣ים הָאֵ֔לֶּה כְּשֹׁ֕ךְ חֲמַ֖ת הַמֶּ֣לֶךְ אֲחַשְׁוֵר֑וֹשׁ זָכַ֤ר אֶת־וַשְׁתִּי֙ וְאֵ֣ת אֲשֶׁר־עָשָׂ֔תָה וְאֵ֥ת אֲשֶׁר־נִגְזַ֖ר עָלֶֽיהָ׃
2 ਪਾਤਸ਼ਾਹ ਦੇ ਸੇਵਕਾਂ ਨੇ ਜਿਹੜੇ ਉਸ ਦੀ ਸੇਵਾ ਕਰਦੇ ਹੁੰਦੇ ਸਨ, ਕਹਿਣ ਲੱਗੇ, “ਰਾਜਾ ਦੇ ਲਈ ਜੁਆਨ ਅਤੇ ਸੋਹਣੀਆਂ ਕੁਆਰੀਆਂ ਲੱਭੀਆਂ ਜਾਣ,
וַיֹּאמְר֥וּ נַעֲרֵֽי־הַמֶּ֖לֶךְ מְשָׁרְתָ֑יו יְבַקְשׁ֥וּ לַמֶּ֛לֶךְ נְעָר֥וֹת בְּתוּל֖וֹת טוֹב֥וֹת מַרְאֶֽה׃
3 ਅਤੇ ਰਾਜਾ ਆਪਣੇ ਰਾਜ ਦੇ ਸਾਰੇ ਸੂਬਿਆਂ ਵਿੱਚ ਹਾਕਮਾਂ ਨੂੰ ਨਿਯੁਕਤ ਕਰੇ ਤਾਂ ਜੋ ਉਹ ਸਾਰੀਆਂ ਸੋਹਣੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਵਿੱਚ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਇਕੱਠੀਆਂ ਕਰਨ ਅਤੇ ਰਾਜਾ ਦੇ ਖੁਸਰੇ ਹੇਗਈ ਨੂੰ ਜਿਹੜਾ ਇਸਤਰੀਆਂ ਦਾ ਪ੍ਰਬੰਧਕ ਸੀ ਸੌਂਪ ਦੇਣ, ਅਤੇ ਉਨ੍ਹਾਂ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਵਸਤੂਆਂ ਦਿੱਤੀਆਂ ਜਾਣ।
וְיַפְקֵ֨ד הַמֶּ֣לֶךְ פְּקִידִים֮ בְּכָל־מְדִינ֣וֹת מַלְכוּתוֹ֒ וְיִקְבְּצ֣וּ אֶת־כָּל־נַעֲרָֽה־בְ֠תוּלָה טוֹבַ֨ת מַרְאֶ֜ה אֶל־שׁוּשַׁ֤ן הַבִּירָה֙ אֶל־בֵּ֣ית הַנָּשִׁ֔ים אֶל־יַ֥ד הֵגֶ֛א סְרִ֥יס הַמֶּ֖לֶךְ שֹׁמֵ֣ר הַנָּשִׁ֑ים וְנָת֖וֹן תַּמְרוּקֵיהֶֽן׃
4 ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਹ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਈ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ।
וְהַֽנַּעֲרָ֗ה אֲשֶׁ֤ר תִּיטַב֙ בְּעֵינֵ֣י הַמֶּ֔לֶךְ תִּמְלֹ֖ךְ תַּ֣חַת וַשְׁתִּ֑י וַיִּיטַ֧ב הַדָּבָ֛ר בְּעֵינֵ֥י הַמֶּ֖לֶךְ וַיַּ֥עַשׂ כֵּֽן׃ ס
5 ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ।
אִ֣ישׁ יְהוּדִ֔י הָיָ֖ה בְּשׁוּשַׁ֣ן הַבִּירָ֑ה וּשְׁמ֣וֹ מָרְדֳּכַ֗י בֶּ֣ן יָאִ֧יר בֶּן־שִׁמְעִ֛י בֶּן־קִ֖ישׁ אִ֥ישׁ יְמִינִֽי׃
6 ਇਹ ਯਰੂਸ਼ਲਮ ਤੋਂ ਉਨ੍ਹਾਂ ਗ਼ੁਲਾਮਾਂ ਨਾਲ ਗ਼ੁਲਾਮ ਹੋ ਕੇ ਆਇਆ ਸੀ, ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਕਾਨਯਾਹ ਦੇ ਨਾਲ ਗ਼ੁਲਾਮ ਬਣਾ ਕੇ ਲੈ ਗਿਆ ਸੀ।
אֲשֶׁ֤ר הָגְלָה֙ מִיר֣וּשָׁלַ֔יִם עִם־הַגֹּלָה֙ אֲשֶׁ֣ר הָגְלְתָ֔ה עִ֖ם יְכָנְיָ֣ה מֶֽלֶךְ־יְהוּדָ֑ה אֲשֶׁ֣ר הֶגְלָ֔ה נְבוּכַדְנֶאצַּ֖ר מֶ֥לֶךְ בָּבֶֽל׃
7 ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਅਸਤਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।
וַיְהִ֨י אֹמֵ֜ן אֶת־הֲדַסָּ֗ה הִ֤יא אֶסְתֵּר֙ בַּת־דֹּד֔וֹ כִּ֛י אֵ֥ין לָ֖הּ אָ֣ב וָאֵ֑ם וְהַנַּעֲרָ֤ה יְפַת־תֹּ֙אַר֙ וְטוֹבַ֣ת מַרְאֶ֔ה וּבְמ֤וֹת אָבִ֙יהָ֙ וְאִמָּ֔הּ לְקָחָ֧הּ מָרְדֳּכַ֛י ל֖וֹ לְבַֽת׃
8 ਤਦ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਦਾ ਹੁਕਮ ਅਤੇ ਨਿਯਮ ਸੁਣਨ ਵਿੱਚ ਆਇਆ ਅਤੇ ਜਦ ਬਹੁਤ ਸਾਰੀਆਂ ਕੁਆਰੀਆਂ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੀਆਂ ਕੀਤੀਆਂ ਗਈਆਂ ਅਤੇ ਹੇਗਈ ਦੇ ਹਵਾਲੇ ਕੀਤੀਆਂ ਗਈਆਂ ਤਦ ਅਸਤਰ ਵੀ ਸ਼ਾਹੀ ਮਹਿਲ ਵਿੱਚ ਲਿਆਂਦੀ ਗਈ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।
וַיְהִ֗י בְּהִשָּׁמַ֤ע דְּבַר־הַמֶּ֙לֶךְ֙ וְדָת֔וֹ וּֽבְהִקָּבֵ֞ץ נְעָר֥וֹת רַבּ֛וֹת אֶל־שׁוּשַׁ֥ן הַבִּירָ֖ה אֶל־יַ֣ד הֵגָ֑י וַתִּלָּקַ֤ח אֶסְתֵּר֙ אֶל־בֵּ֣ית הַמֶּ֔לֶךְ אֶל־יַ֥ד הֵגַ֖י שֹׁמֵ֥ר הַנָּשִֽׁים׃
9 ਹੇਗਈ ਨੂੰ ਅਸਤਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।
וַתִּיטַ֨ב הַנַּעֲרָ֣ה בְעֵינָיו֮ וַתִּשָּׂ֣א חֶ֣סֶד לְפָנָיו֒ וַ֠יְבַהֵל אֶת־תַּמְרוּקֶ֤יהָ וְאֶת־מָנוֹתֶ֙הָ֙ לָתֵ֣ת לָ֔הּ וְאֵת֙ שֶׁ֣בַע הַנְּעָר֔וֹת הָרְאֻי֥וֹת לָֽתֶת־לָ֖הּ מִבֵּ֣ית הַמֶּ֑לֶךְ וַיְשַׁנֶּ֧הָ וְאֶת־נַעֲרוֹתֶ֛יהָ לְט֖וֹב בֵּ֥ית הַנָּשִֽׁים׃
10 ੧੦ ਅਸਤਰ ਨੇ ਨਾ ਆਪਣੀ ਜਾਤੀ ਅਤੇ ਨਾ ਹੀ ਆਪਣੇ ਘਰਾਣੇ ਦਾ ਕੋਈ ਪਤਾ ਦੱਸਿਆ ਕਿਉਂਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ।
לֹא־הִגִּ֣ידָה אֶסְתֵּ֔ר אֶת־עַמָּ֖הּ וְאֶת־מֽוֹלַדְתָּ֑הּ כִּ֧י מָרְדֳּכַ֛י צִוָּ֥ה עָלֶ֖יהָ אֲשֶׁ֥ר לֹא־תַגִּֽיד׃
11 ੧੧ ਮਾਰਦਕਈ ਹਰ ਰੋਜ਼ ਰਾਣੀਆਂ ਦੇ ਨਿਵਾਸ ਸਥਾਨ ਦੇ ਵਿਹੜੇ ਦੇ ਅੱਗੇ ਟਹਿਲਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁੱਖ-ਸਾਂਦ ਨੂੰ ਜਾਣੇ ਅਤੇ ਪਤਾ ਕਰੇ ਕਿ ਉਸ ਦੇ ਨਾਲ ਕੀ ਬੀਤੇਗਾ?
וּבְכָל־י֣וֹם וָי֔וֹם מָרְדֳּכַי֙ מִתְהַלֵּ֔ךְ לִפְנֵ֖י חֲצַ֣ר בֵּית־הַנָּשִׁ֑ים לָדַ֙עַת֙ אֶת־שְׁל֣וֹם אֶסְתֵּ֔ר וּמַה־יֵּעָשֶׂ֖ה בָּֽהּ׃
12 ੧੨ ਇਸ ਤੋਂ ਪਹਿਲਾਂ ਕਿ ਹਰੇਕ ਕੁਆਰੀ ਆਪਣੀ ਵਾਰੀ ਅਨੁਸਾਰ ਅਹਸ਼ਵੇਰੋਸ਼ ਰਾਜਾ ਦੇ ਕੋਲ ਜਾਵੇ, ਉਸ ਨੂੰ ਇਸਤਰੀਆਂ ਦੇ ਲਈ ਬਣਾਏ ਹੋਏ ਨਿਯਮ ਦੇ ਅਨੁਸਾਰ ਬਾਰਾਂ ਮਹੀਨਿਆਂ ਤੱਕ ਸੁੰਦਰਤਾ ਵਧਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਸੀ, ਕਿਉਂ ਜੋ ਐਨਾ ਸਮਾਂ ਉਨ੍ਹਾਂ ਨੂੰ ਸ਼ੁੱਧ ਕਰਨ ਵਿੱਚ ਲੱਗ ਜਾਂਦਾ ਸੀ ਅਰਥਾਤ ਛੇ ਮਹੀਨੇ ਤੱਕ ਮੁਰ ਦਾ ਤੇਲ ਮਲਿਆ ਜਾਂਦਾ ਸੀ, ਅਤੇ ਛੇ ਮਹੀਨੇ ਅਤਰ ਅਤੇ ਇਸਤਰੀਆਂ ਨੂੰ ਸੁੰਦਰ ਬਣਾਉਣ ਲਈ ਹੋਰ ਚੀਜ਼ਾਂ ਮਲੀਆਂ ਜਾਂਦੀਆਂ ਸਨ।
וּבְהַגִּ֡יעַ תֹּר֩ נַעֲרָ֨ה וְנַעֲרָ֜ה לָב֣וֹא ׀ אֶל־הַמֶּ֣לֶךְ אֲחַשְׁוֵר֗וֹשׁ מִקֵּץ֩ הֱי֨וֹת לָ֜הּ כְּדָ֤ת הַנָּשִׁים֙ שְׁנֵ֣ים עָשָׂ֣ר חֹ֔דֶשׁ כִּ֛י כֵּ֥ן יִמְלְא֖וּ יְמֵ֣י מְרוּקֵיהֶ֑ן שִׁשָּׁ֤ה חֳדָשִׁים֙ בְּשֶׁ֣מֶן הַמֹּ֔ר וְשִׁשָּׁ֤ה חֳדָשִׁים֙ בַּבְּשָׂמִ֔ים וּבְתַמְרוּקֵ֖י הַנָּשִֽׁים׃
13 ੧੩ ਇਸ ਤਰ੍ਹਾਂ ਜਦ ਉਹ ਕੁਆਰੀ ਰਾਜਾ ਦੇ ਕੋਲ ਜਾਂਦੀ ਸੀ, ਤਦ ਜੋ ਵੀ ਚੀਜ਼ ਉਹ ਚਾਹੁੰਦੀ ਸੀ ਕਿ ਰਾਣੀਆਂ ਦੇ ਨਿਵਾਸ ਤੋਂ ਰਾਜਾ ਦੇ ਮਹਿਲ ਨੂੰ ਲੈ ਜਾਵੇ, ਉਹ ਉਸ ਨੂੰ ਦਿੱਤੀ ਜਾਂਦੀ ਸੀ।
וּבָזֶ֕ה הַֽנַּעֲרָ֖ה בָּאָ֣ה אֶל־הַמֶּ֑לֶךְ אֵת֩ כָּל־אֲשֶׁ֨ר תֹּאמַ֜ר יִנָּ֤תֵֽן לָהּ֙ לָב֣וֹא עִמָּ֔הּ מִבֵּ֥ית הַנָּשִׁ֖ים עַד־בֵּ֥ית הַמֶּֽלֶךְ׃
14 ੧੪ ਉਹ ਸ਼ਾਮ ਨੂੰ ਜਾਂਦੀ ਸੀ ਅਤੇ ਸਵੇਰ ਨੂੰ ਵਾਪਿਸ ਆ ਕੇ ਰਾਣੀਆਂ ਦੇ ਨਿਵਾਸ ਦੇ ਦੂਸਰੇ ਘਰ ਵਿੱਚ ਚਲੀ ਜਾਂਦੀ ਸੀ ਅਤੇ ਰਾਜਾ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ, ਜਿਹੜਾ ਰਖ਼ੈਲਾਂ ਦਾ ਪ੍ਰਬੰਧਕ ਸੀ, ਅਤੇ ਉਹ ਫੇਰ ਕਦੀ ਰਾਜਾ ਦੇ ਕੋਲ ਨਹੀਂ ਜਾਂਦੀ ਸੀ, ਪਰ ਜੇਕਰ ਰਾਜਾ ਉਸ ਤੋਂ ਪ੍ਰਸੰਨ ਹੁੰਦਾ ਸੀ ਤਾਂ ਉਸ ਨੂੰ ਨਾਮ ਲੈ ਕੇ ਬੁਲਾਇਆ ਜਾਂਦਾ ਸੀ।
בָּעֶ֣רֶב ׀ הִ֣יא בָאָ֗ה וּ֠בַבֹּקֶר הִ֣יא שָׁבָ֞ה אֶל־בֵּ֤ית הַנָּשִׁים֙ שֵׁנִ֔י אֶל־יַ֧ד שַֽׁעֲשְׁגַ֛ז סְרִ֥יס הַמֶּ֖לֶךְ שֹׁמֵ֣ר הַפִּֽילַגְשִׁ֑ים לֹא־תָב֥וֹא עוֹד֙ אֶל־הַמֶּ֔לֶךְ כִּ֣י אִם־חָפֵ֥ץ בָּ֛הּ הַמֶּ֖לֶךְ וְנִקְרְאָ֥ה בְשֵֽׁם׃
15 ੧੫ ਹੁਣ ਜਦ ਅਸਤਰ ਦੀ ਜਿਹੜੀ ਮਾਰਦਕਈ ਦੇ ਚਾਚੇ ਅਬੀਹੈਲ ਦੀ ਧੀ ਸੀ, ਜਿਸ ਨੂੰ ਮਾਰਦਕਈ ਨੇ ਆਪਣੀ ਧੀ ਬਣਾ ਲਿਆ ਸੀ, ਰਾਜਾ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਉਨ੍ਹਾਂ ਚੀਜ਼ਾਂ ਤੋਂ ਵੱਧ ਜੋ ਇਸਤਰੀਆਂ ਦੇ ਪ੍ਰਬੰਧਕ ਰਾਜਾ ਦੇ ਖੁਸਰੇ ਹੇਗਈ ਨੇ ਉਸ ਦੇ ਲਈ ਠਹਿਰਾਇਆ ਸੀ, ਹੋਰ ਕੁਝ ਨਾ ਮੰਗਿਆ। ਜਿੰਨ੍ਹਿਆਂ ਨੇ ਅਸਤਰ ਨੂੰ ਵੇਖਿਆ, ਉਹ ਸਭ ਉਸ ਤੋਂ ਪ੍ਰਸੰਨ ਹੋਏ।
וּבְהַגִּ֣יעַ תֹּר־אֶסְתֵּ֣ר בַּת־אֲבִיחַ֣יִל דֹּ֣ד מָרְדֳּכַ֡י אֲשֶׁר֩ לָקַֽח־ל֨וֹ לְבַ֜ת לָב֣וֹא אֶל־הַמֶּ֗לֶךְ לֹ֤א בִקְשָׁה֙ דָּבָ֔ר כִּ֠י אִ֣ם אֶת־אֲשֶׁ֥ר יֹאמַ֛ר הֵגַ֥י סְרִיס־הַמֶּ֖לֶךְ שֹׁמֵ֣ר הַנָּשִׁ֑ים וַתְּהִ֤י אֶסְתֵּר֙ נֹשֵׂ֣את חֵ֔ן בְּעֵינֵ֖י כָּל־רֹאֶֽיהָ׃
16 ੧੬ ਇਸ ਤਰ੍ਹਾਂ ਅਸਤਰ ਅਹਸ਼ਵੇਰੋਸ਼ ਰਾਜਾ ਦੇ ਕੋਲ ਉਸ ਦੇ ਸ਼ਾਹੀ ਮਹਿਲ ਵਿੱਚ, ਉਸ ਦੇ ਰਾਜ ਦੇ ਸੱਤਵੇਂ ਸਾਲ ਦੇ ਟੇਬੇਥ ਨਾਮਕ ਦਸਵੇਂ ਮਹੀਨੇ ਵਿੱਚ ਪਹੁੰਚਾਈ ਗਈ।
וַתִּלָּקַ֨ח אֶסְתֵּ֜ר אֶל־הַמֶּ֤לֶךְ אֲחַשְׁוֵרוֹשׁ֙ אֶל־בֵּ֣ית מַלְכוּת֔וֹ בַּחֹ֥דֶשׁ הָעֲשִׂירִ֖י הוּא־חֹ֣דֶשׁ טֵבֵ֑ת בִּשְׁנַת־שֶׁ֖בַע לְמַלְכוּתֽוֹ׃
17 ੧੭ ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ।
וַיֶּאֱהַ֨ב הַמֶּ֤לֶךְ אֶת־אֶסְתֵּר֙ מִכָּל־הַנָּשִׁ֔ים וַתִּשָּׂא־חֵ֥ן וָחֶ֛סֶד לְפָנָ֖יו מִכָּל־הַבְּתוּלֹ֑ת וַיָּ֤שֶׂם כֶּֽתֶר־מַלְכוּת֙ בְּרֹאשָׁ֔הּ וַיַּמְלִיכֶ֖הָ תַּ֥חַת וַשְׁתִּֽי׃
18 ੧੮ ਤਦ ਰਾਜਾ ਨੇ ਆਪਣੇ ਸਾਰੇ ਹਾਕਮਾਂ ਅਤੇ ਕਰਮਚਾਰੀਆਂ ਲਈ ਇੱਕ ਵੱਡੀ ਦਾਵਤ ਕੀਤੀ ਅਤੇ ਉਸ ਨੂੰ ਅਸਤਰ ਦੀ ਦਾਵਤ ਕਿਹਾ, ਅਤੇ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ, ਅਤੇ ਆਪਣੇ ਸ਼ਾਹੀ ਨਿਯਮ ਦੇ ਅਨੁਸਾਰ ਇਨਾਮ ਵੀ ਵੰਡੇ।
וַיַּ֨עַשׂ הַמֶּ֜לֶךְ מִשְׁתֶּ֣ה גָד֗וֹל לְכָל־שָׂרָיו֙ וַעֲבָדָ֔יו אֵ֖ת מִשְׁתֵּ֣ה אֶסְתֵּ֑ר וַהֲנָחָ֤ה לַמְּדִינוֹת֙ עָשָׂ֔ה וַיִּתֵּ֥ן מַשְׂאֵ֖ת כְּיַ֥ד הַמֶּֽלֶךְ׃
19 ੧੯ ਜਦ ਦੂਸਰੀ ਵਾਰ ਕੁਆਰੀਆਂ ਇਕੱਠੀਆਂ ਕੀਤੀਆਂ ਗਈਆਂ, ਤਾਂ ਮਾਰਦਕਈ ਸ਼ਾਹੀ ਫਾਟਕ ਤੇ ਬੈਠਾ ਸੀ।
וּבְהִקָּבֵ֥ץ בְּתוּל֖וֹת שֵׁנִ֑ית וּמָרְדֳּכַ֖י יֹשֵׁ֥ב בְּשַֽׁעַר־הַמֶּֽלֶךְ׃
20 ੨੦ ਅਸਤਰ ਨੇ ਨਾ ਆਪਣੇ ਘਰਾਣੇ ਦਾ, ਅਤੇ ਨਾ ਹੀ ਆਪਣੀ ਜਾਤੀ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ ਕਿ ਉਹ ਇਸ ਬਾਰੇ ਨਾ ਦੱਸੇ, ਅਤੇ ਅਸਤਰ ਮਾਰਦਕਈ ਦਾ ਹੁਕਮ ਉਸੇ ਤਰ੍ਹਾਂ ਹੀ ਮੰਨਦੀ ਸੀ, ਜਿਵੇਂ ਉਹ ਉਸ ਦੇ ਕੋਲ ਰਹਿੰਦੇ ਹੋਏ ਮੰਨਦੀ ਸੀ।
אֵ֣ין אֶסְתֵּ֗ר מַגֶּ֤דֶת מֽוֹלַדְתָּהּ֙ וְאֶת־עַמָּ֔הּ כַּאֲשֶׁ֛ר צִוָּ֥ה עָלֶ֖יהָ מָרְדֳּכָ֑י וְאֶת־מַאֲמַ֤ר מָרְדֳּכַי֙ אֶסְתֵּ֣ר עֹשָׂ֔ה כַּאֲשֶׁ֛ר הָיְתָ֥ה בְאָמְנָ֖ה אִתּֽוֹ׃ ס
21 ੨੧ ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਖੁਸਰਿਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।
בַּיָּמִ֣ים הָהֵ֔ם וּמָרְדֳּכַ֖י יֹשֵׁ֣ב בְּשַֽׁעַר־הַמֶּ֑לֶךְ קָצַף֩ בִּגְתָ֨ן וָתֶ֜רֶשׁ שְׁנֵֽי־סָרִיסֵ֤י הַמֶּ֙לֶךְ֙ מִשֹּׁמְרֵ֣י הַסַּ֔ף וַיְבַקְשׁוּ֙ לִשְׁלֹ֣חַ יָ֔ד בַּמֶּ֖לֶךְ אֲחַשְׁוֵֽרֹשׁ׃
22 ੨੨ ਇਹ ਗੱਲ ਮਾਰਦਕਈ ਨੂੰ ਪਤਾ ਲੱਗ ਗਈ ਤਾਂ ਉਸ ਨੇ ਰਾਣੀ ਅਸਤਰ ਨੂੰ ਇਸ ਦੀ ਖ਼ਬਰ ਦਿੱਤੀ, ਅਤੇ ਅਸਤਰ ਨੇ ਮਾਰਦਕਈ ਦਾ ਨਾਮ ਲੈ ਕੇ ਰਾਜਾ ਨੂੰ ਦੱਸਿਆ।
וַיִּוָּדַ֤ע הַדָּבָר֙ לְמָרְדֳּכַ֔י וַיַּגֵּ֖ד לְאֶסְתֵּ֣ר הַמַּלְכָּ֑ה וַתֹּ֧אמֶר אֶסְתֵּ֛ר לַמֶּ֖לֶךְ בְּשֵׁ֥ם מָרְדֳּכָֽי׃
23 ੨੩ ਜਦ ਇਸ ਗੱਲ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸੱਚ ਨਿੱਕਲੀ ਅਤੇ ਉਹ ਦੋਵੇਂ ਰੁੱਖ ਉੱਤੇ ਫਾਂਸੀ ਚੜ੍ਹਾ ਦਿੱਤੇ ਗਏ, ਅਤੇ ਇਹ ਘਟਨਾ ਰਾਜਾ ਦੇ ਸਾਹਮਣੇ ਇਤਿਹਾਸ ਦੀ ਪੁਸਤਕ ਵਿੱਚ ਲਿਖੀ ਗਈ।
וַיְבֻקַּ֤שׁ הַדָּבָר֙ וַיִּמָּצֵ֔א וַיִּתָּל֥וּ שְׁנֵיהֶ֖ם עַל־עֵ֑ץ וַיִּכָּתֵ֗ב בְּסֵ֛פֶר דִּבְרֵ֥י הַיָּמִ֖ים לִפְנֵ֥י הַמֶּֽלֶךְ׃ פ

< ਅਸਤਰ 2 >